Tuesday, October 13Malwa News
Shadow

Hot News

ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਤਿਆਰ ਕਰਕੇ ਕੈਬਨਿਟ ਪ੍ਰਵਾਨਗੀ ਲਈ ਭੇਜਣ ਦੀ ਹਦਾਇਤ

Hot News
ਚੰਡੀਗੜ੍ਹ, 29 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਛੇਤੀ ਹੀ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਖੁਸ਼ਖਬਰੀ ਦੇਣ ਦੀ ਤਿਆਰੀ ਅਰੰਭ ਦਿੱਤੀ ਗਈ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਛੇਤੀ ਤੋਂ ਛੇਤੀ ਤਿਆਰ ਕਰਨ ਤਾਂ ਜੋ ਕੇਸ ਕੈਬਨਿਟ ਦੀ ਪ੍ਰਵਾਨਗੀ ਲਈ ਭੇਜਿਆ ਜਾ ਸਕੇ। ਇਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖਰੀਆਂ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੁਲਾਜ਼ਮਾਂ ਨੂੰ ਆਊਟਸੋਰਸ ਤੋਂ ਕੰਟਰੈਕਟ 'ਤੇ ਕਰਨ ਲਈ ਨੀਤੀ ਦਾ ਖਰੜਾ ਤਿਆਰ ਕੀਤਾ ਜਾਵੇ ਅਤੇ ਕੰਟਰੈਕਟ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਸ਼ੇਸ਼ ਕੇਸ ਬਣਾਇਆ ਜਾਵੇ। ਮੀਟਿੰਗ ਦੌਰਾਨ ਸ. ਲਾਲਜੀਤ ਸਿੰ...

ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Hot News
ਚੰਡੀਗੜ੍ਹ, 29 ਅਕਤੂਬਰ, ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ, ਕਪੂਰਥਲਾ ਵਿਖੇ ਸੇਵਾਦਾਰ (ਹੁਣ ਕਲਰਕ) ਵਜੋਂ ਤਾਇਨਾਤ ਸਹਿ ਮੁਲਜ਼ਮ ਸੰਜੀਵ ਮਲਹੋਤਰਾ ਨੂੰ 10,000 ਰੁਪਏ ਰਿਸ਼ਵਤ ਲੈਣ ਅਤੇ ਹੋਰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਕੇਸ ਮੁਹੱਲਾ ਕਿਆਮਪੁਰਾ, ਕਪੂਰਥਲਾ ਦੇ ਵਸਨੀਕ ਨੀਰਜ ਸ਼ਰਮਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਕਪੂਰਥਲਾ ਸ਼ਹਿਰ ਦੇ ਕਿਆਮਪੁਰਾ ਵਿਖੇ ਇਲੈਕਟ੍ਰਾਨਿਕ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸਨੇ ਅਪ੍ਰੈਲ 2024 ਵਿੱਚ ਕਿਸੇ ਗ੍ਰਾਹਕ ਨੂੰ ਕੂਲਰ ਵੇਚਿਆ ਸੀ, ਜਿਸ ਸਬੰਧੀ ਗ੍ਰਾਹਕ ਨਾਲ ਪੈਦਾ ਹੋਏ ਵਿਵਾ...

ਭਾਜਪਾ ਪੰਜਾਬ ਨਾਲ ਧੱਕਾ ਕਰ ਰਹੀ ਹੈ, ਹਰ ਪੰਜਾਬੀ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ-ਅਮਨ ਅਰੋੜਾ

Hot News
 ਚੰਡੀਗੜ੍ਹ, 29 ਅਕਤੂਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਭਾਜਪਾ ਦਫ਼ਤਰ (ਚੰਡੀਗੜ੍ਹ, ਸੈਕਟਰ-37) ਦੇ ਸਾਹਮਣੇ ਬੁੱਧਵਾਰ (30 ਅਕਤੂਬਰ) ਨੂੰ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਅਨਾਜ ਦੀ ਧੀਮੀ ਲਿਫਟਿੰਗ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ।  ਇਸ ਸਬੰਧੀ ਜਾਣਕਾਰੀ ਦਿੰਦਿਆਂ 'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਬਦਲਾਖੋਰੀ ਵਾਲੀ ਹੈ।  ਉਹ ਜਾਣਬੁੱਝ ਕੇ ਧੀਮੀ ਲਿਫਟਿੰਗ ਕਰ ਰਹੀ ਹੈ ਤਾਂ ਜੋ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ। ਨਵਾਂ ਅਨਾਜ ਸਟੋਰ ਕਰਨ ਲਈ ਗੁਦਾਮਾਂ ਵਿੱਚ ਥਾਂ ਨਹੀਂ ਹੈ ਅਤੇ ਸ਼ੈਲਰ ਮਾਲਕਾਂ ਕੋਲ ਵੀ ਇੰਨੀ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ।  ਅਮਨ ਅਰੋੜਾ ਨੇ ਪੰਜਾਬ ਦੇ ਲੋਕਾਂ ਨੂੰ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਮੱਸਿਆ ਦੇ ਹੱਲ ਲਈ ਅਣਥੱਕ ਮਿਹਨਤ ਕੀਤੀ ਹੈ ਪਰ ਕੇਂ...

ਚਾਹੁੰਦੀ ਕੀ ਹੈ ਭਾਜਪਾ, ਕਿ ਮੁੱਖ ਮੰਤਰੀ ਗੋਦਾਮ ਖਾਲੀ ਕਰਵਾਉਣ ਲਈ ਪ੍ਰਧਾਨ ਮੰਤਰੀ ਦੇ ਪੈਰ ਫੜ ਲੈਣ? – ਮਲਵਿੰਦਰ ਕੰਗ

Hot News
ਚੰਡੀਗੜ੍ਹ, 29 ਅਕਤੂਬਰ : ਆਮ ਆਦਮੀ ਪਾਰਟੀ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿੱਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਇੱਕ ਵਾਰ ਫਿਰ ਭਾਜਪਾ ਅਤੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਰਤ ਸਰਕਾਰ ਦੇ ਖੁਰਾਕ ਸਪਲਾਈ ਮੰਤਰਾਲੇ ਦੀ ਇਹ ਰੁਟੀਨ ਪ੍ਰਕਿਰਿਆ ਹੈ ਕਿ ਐਫਸੀਆਈ ਹਰ ਸਾਲ ਮੰਡੀਆਂ ਵਿੱਚ ਅਨਾਜ ਆਉਣ ਤੋਂ ਪਹਿਲਾਂ ਆਪਣੇ ਗੁਦਾਮਾਂ ਵਿੱਚੋਂ ਪੁਰਾਣਾ ਅਨਾਜ ਚੁੱਕ ਲੈਂਦੀ ਹੈ ਤਾਂ ਜੋ ਅਨਾਜ ਦੀ ਢੋਆ-ਢੁਆਈ ਲਈ ਥਾਂ ਖਾਲੀ ਰਹੇ। ਇਹ ਕੰਮ ਸਿਰਫ਼ ਇੱਕ-ਦੋ ਸਾਲਾਂ ਤੋਂ ਨਹੀਂ ਚੱਲ ਰਿਹਾ, ਸਗੋਂ ਦਹਾਕਿਆਂ ਤੋਂ ਇਹੀ ਸਿਲਸਿਲਾ ਚੱਲ ਰਿਹਾ ਹੈ। ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ 'ਆਪ' ਆਗੂ ਜਗਦੀਪ ਸਿੰਘ ਕਾਕਾ ਬਰਾੜ ਅਤੇ ਸ਼ਮਿੰਦਰ ਖੀਂਡਾ ਦੇ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਇਸ ਵਾਰ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਜਾਣਬੁੱਝ ਕੇ ਗੁਦਾਮ ਖਾਲੀ ਨਹੀਂ ਕਰਵਾਏ। ਹੁਣ ਜਦੋਂ ਵਿਵਾਦ ਵਧ ਗਿਆ ਹੈ ਅਤੇ ਕੇਂਦਰ ਸਰਕਾਰ ਫਸਦੀ ਜਾ ਰਹੀ ਹੈ ਤਾਂ ਇਹ ਆਪਣੇ ਮੰਤਰੀ ਰਵਨੀਤ ਬਿੱਟੂ ਰਾਹੀਂ ...

ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

Hot News
ਚੰਡੀਗੜ੍ਹ, 29 ਅਕਤੂਬਰ :ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪੂਜਾ ਵਾਸੀ ਪਿੰਡ ਰੋਹਟੀ ਪੁੱਲ, ਤਹਿਸੀਲ ਨਾਭਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਮੁਲਜ਼ਮ ਇੰਸਪੈਕਟਰ ਉਸਦੇ ਪਿਤਾ ਨੂੰ ਤਿੰਨ ਲੱਖ ਰੁਪਏ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਝੂਠੇ ਐਨ.ਡੀ.ਪੀ.ਐਸ. ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਿਹਾ ਸੀ ਪਰ ਸੌਦਾ 1.50 ਲੱਖ ਰੁਪਏ ਵਿੱਚ ਤਹਿ ਹੋ ਗਿਆ। ਉੱਕਤ ਪੁਲਿਸ ਮੁਲਜ਼ਮ ਨੇ ਐਤਵਾਰ ਨੂੰ 50 ਹਜ਼ਾਰ ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲਏ ਸਨ।ਬੁਲਾ...

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ

Hot News
ਚੰਡੀਗੜ੍ਹ, 28 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪ ਕੇ ਕੇਂਦਰ ਵੱਲੋਂ ਪੰਜਾਬ ਵਿੱਚੋਂ ਚੌਲਾਂ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੇ ਜਾਣ ਨੂੰ ਯਕੀਨੀ ਬਨਾਉਣ ਲਈ ਦਖਲ ਦੇਣ ਦੀ ਅਪੀਲ ਕੀਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਕੇਂਦਰ ਸਰਕਾਰ ਵੱਲੋਂ ਸ਼ੈਲਰ ਮਾਲਕਾਂ ਤੋਂ ਚੌਲਾਂ ਦੀ ਲਿਫਟਿੰਗ ਵਿੱਚ ਕੀਤੀ ਜਾ ਰਹੀ ਦੇਰੀ ਬਾਰੇ ਜਾਣੂ ਕਰਵਾਇਆ ਹੈ, ਜਿਸ ਕਾਰਨ ਅਨਾਜ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਵਿੱਚ ਦਿੱਕਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਝੋਨੇ ਤੋਂ ਚਾਵਲ ਦੇ ਘੱਟ ਝਾੜ ਦੀ ਸਮੱਸਿਆ ਨੂੰ ਵੀ ਸਾਂਝਾ ਕੀਤਾ ਗਿਆ ਹੈ ਅਤੇ ਰਾਜਪਾਲ ਨੂੰ ਕੇਂਦਰ ਸਰਕਾਰ ਤੋਂ ਇਸ ਦਾ ਤੁਰੰਤ ਹੱਲ ਕਰਵਾਉਣ ਦੀ ਅਪੀਲ ਕੀਤੀ ਗਈ। ਭਾਜਪਾ ਵੱਲੋਂ ਕੀਤੇ ਜਾ ਰਹੇ ਗਲਤ ਪ੍ਰਚਾਰ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 40,000 ਕਰੋੜ ਰੁਪਏ...

ਪੰਜਾਬ ਪੁਲਿਸ ਵੱਲੋਂ 105 ਕਿਲੋ ਹੈਰੋਇਨ ਬਰਾਮਦੀ ਮਾਮਲੇ ਦੀ ਜਾਂਚ ਦੌਰਾਨ 6 ਕਿਲੋ ਹੈਰੋਇਨ ਸਮੇਤ ਇੱਕ ਹੋਰ ਮੁਲਜ਼ਮ ਗ੍ਰਿਫਤਾਰ; ਹੁਣ ਤੱਕ ਕੁੱਲ ਬਰਾਮਦੀ 111 ਕਿਲੋ ਹੋਈ

Hot News
ਅੰਮ੍ਰਿਤਸਰ, 28 ਅਕਤੂਬਰ: ਪੰਜਾਬ ਪੁਲਿਸ ਨੇ 105 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਇੱਕ ਹੋਰ ਸਾਥੀ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ‘ਚ ਹੁਣ ਤੱਕ ਹੈਰੋਇਨ ਦੀ ਕੁੱਲ ਬਰਾਮਦਗੀ 111 ਕਿਲੋ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਕਪੂਰਥਲਾ ਦੇ ਪਿੰਡ ਚੱਕੋਕੀ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ’ਚੋਂ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲੀਸ ਟੀਮਾਂ ਨੇ ਉਸ ਦੀ ਹੁੰਡਈ ਔਰਾ ਕਾਰ (ਐਚਆਰ26ਐਫਐਫ4067) ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ। ਦੱਸਣਯੋਗ ਹੈ ਕਿ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਵੱਲੋਂ ਨਸ਼ਾ ਤਸਕਰ ਨਵ ਭੁੱਲਰ ਦੇ ਦੋ ਸਾਥੀਆਂ ਨੂੰ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋ ਡੈਕਸਟ੍ਰੋਮੇਥੋਰਫਾਨ (ਡੀਐਮਆਰ) ਅਤੇ 6 ਹਥਿਆਰਾਂ ...

59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ

Hot News
ਚੰਡੀਗੜ੍ਹ, 28 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਸਮਾਂਬੱਧ ਢੰਗ ਨਾਲ ਖਰੀਦ, ਲਿਫਟਿੰਗ ਅਤੇ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਪ੍ਰਭਾਵੀ ਕਾਰਜਵਿਧੀ ਲਾਗੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਖਰੀਦ ਦਾ ਜਾਇਜ਼ਾ ਲੈਣ ਲਈ ਸਮੂਹ ਡੀ.ਐਫ.ਐਸ.ਸੀਜ਼, ਜ਼ਿਲ੍ਹਾ ਪ੍ਰਬੰਧਕਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਅੱਜ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ 59,79,723.94 ਮੀਟ੍ਰਿਕ ਟਨ (ਐਮ.ਟੀ.) ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 54,98,389.72 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਖਰ...

ਡਰੱਗ ਮਾਮਲਾ: ਘਟਨਾ ਬਹੁਤ ਹੀ ਹੈਰਾਨ ਕਰਨ ਵਾਲੀ ਹੈ, ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਡਰੱਗ ਮਾਫੀਆ ਨੂੰ ਪਨਾਹ ਦਿੱਤੀ – ਨੀਲ ਗਰਗ

Hot News
ਚੰਡੀਗੜ੍ਹ, 28 ਅਕਤੂਬਰ : ਕਾਂਗਰਸੀ ਆਗੂ ਕੋਲੋਂ 105 ਕਿਲੋ ਹੈਰੋਇਨ ਦੀ ਬਰਾਮਦਗੀ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਅਸੀਂ ਹਮੇਸ਼ਾ ਤੋਂ ਕਹਿੰਦੇ ਆ ਰਹੇ ਹਾਂ ਕਿ ਪੰਜਾਬ 'ਚ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਨੇ ਨਸ਼ੇ ਨੂੰ ਬੜਾਵਾ ਦਿੱਤਾ ਹੈ ਡਰੱਗ ਮਾਫੀਆ ਨੂੰ ਸਿਆਸੀ ਸੁਰੱਖਿਆ ਦਿੱਤੀ।  ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਹੈਰਾਨ ਕਰਨ ਵਾਲੀ ਹੈ। ਨੀਲ ਗਰਗ ਨੇ ਕਿਹਾ ਕਿ ਇਹੀ ਸਿਆਸੀ ਪਾਰਟੀਆਂ ਸਵਾਲ ਉਠਾਉਂਦੀਆਂ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ 'ਚੋਂ ਨਸ਼ਾ ਜਲਦੀ ਖਤਮ ਕਰ ਦਿੱਤਾ ਜਾਵੇਗਾ ਪਰ ਅਜੇ ਤੱਕ ਨਸ਼ਾ ਖਤਮ ਕਿਉਂ ਨਹੀਂ ਹੋਇਆ?  ਹੁਣ ਸਬੂਤ ਤੁਹਾਡੇ ਸਾਹਮਣੇ ਹੈ ਕਿ ਸਰਕਾਰ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ ਪਰ ਇਨ੍ਹਾਂ ਪਾਰਟੀਆਂ ਦੇ ਆਗੂ ਖੁਦ ਨਸ਼ੇ ਫੈਲਾਉਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ ਹੈ। ਚਾਹੇ ਕਿੰਨਾ ਵੀ ਵੱਡਾ ਨਸ਼ਾ ਤਸਕਰ ਕਿਉਂ ਨਾ ਹੋਵੇ, ਉਸ ਦੀ ਸਿਆਸੀ ਪਹੁੰਚ ਕਿੰਨੀ ਵੀ ਵੱਡੀ ਕਿਉਂ ਨਾ ਹੋਵੇ, ਸ...

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ, 28 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰਿੰਦਰ ਕੁਮਾਰ ਵਾਸੀ ਬਜ਼ਾਰ ਗੁਜਰਾਂ, ਭਗਤਾਂ ਵਾਲਾ, ਗੇਟ ਹਕੀਮਾ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਉਸਨੇ ਸ਼ਕਤੀ ਨਗਰ, ਅੰਮ੍ਰਿਤਸਰ ਵਿਖੇ ਆਪਣੀ ਦੁਕਾਨ 'ਤੇ ਵਪਾਰਕ ਬਿਜਲੀ ਮੀਟਰ ਲਗਾਉਣ ਲਈ ਦਰਖ਼ਾਸਤ ਦਿੱਤੀ ਸੀ ਅਤੇ ਇਸ ਸਬੰਧੀ ਕਾਗਜ਼ ਤਿਆਰ ਕਰਨ ਬਦਲੇ ਮੁਲਜ਼ਮ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿ...