Tuesday, October 13Malwa News
Shadow

Hot News

ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿੱਚ ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਕੀਤਾ ਦੌਰਾ

Hot News
ਜਲੰਧਰ, 25 ਅਕਤੂਬਰ: ਪੰਜਾਬ ਪੁਲਿਸ ਦੇ ਪਬਲਿਕ ਆਊਟਰੀਚ ਪ੍ਰੋਗਰਾਮ 'ਸਹਿਯੋਗ' ਦਾ ਜ਼ਮੀਨੀ ਪੱਧਰ 'ਤੇ ਹੋਰ ਵਿਸਤਾਰ ਕਰਨ ਲਈ, ਪੁਲਿਸ ਕਮਿਸ਼ਨਰ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀਜ਼) ਵੱਲੋਂ ਪਿੰਡਾਂ ਅਤੇ ਮੁਹੱਲਿਆਂ ਦਾ ਦੌਰਾ ਕਰਕੇ ਜਨਤਕ ਮੀਟਿੰਗਾਂ ਕੀਤੀਆਂ ਜਾਣਗੀਆਂ, ਸਥਾਨਕ ਲੋਕਾਂ ਤੋਂ ਫੀਡਬੈਕ ਲਈ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਪੁਲਿਸ ਅਤੇ ਆਮ ਜਨਤਾ ਦਰਮਿਆਨ ਪਾੜੇ ਨੂੰ ਪੂਰਨਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਦੂਜੇ ਪੜਾਅ ਵਿੱਚ ਸੀ.ਪੀਜ਼/ਐਸ.ਐਸ.ਪੀਜ਼ ਨੂੰ ਜਨਤਕ ਮੀਟਿੰਗਾਂ ਕਰਨ ਲਈ ਪਿੰਡਾਂ ਅਤੇ ਮੁਹੱਲਿਆਂ ਦਾ ਦੌਰਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਨਾਲ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਦੀਆਂ ਸਥਿਤੀਆਂ ਨੂੰ ਸਮਝਣ ਅਤੇ ਪੁਲਿਸ-ਜਨਤਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ।ਇਹ ਪਹਿਲਕਦਮੀ ਭਾਈਚਾਰਕ ਸਾਂਝ ਵਧਾਉਣ ਅਤੇ ਪੁਲਿਸ ਨਾਲ ਲੋਕਾਂ ਦੇ ਤਜ਼ਰਬਿਆਂ ਬਾਰੇ ਉਨ੍ਹਾਂ ਤੋਂ ਫੀਡਬੈਕ ਲੈਣ ਬਾਬਤ ਡੀਜੀਪੀ ਪੰਜਾਬ ਵੱਲੋਂ ਕੀਤੇ ਜਾ ਰਹੇ ਗਰਾਊਂਡ ਜ਼ੀਰੋ ਟੂਰ ਤਹਿਤ...

ਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼; ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇ

Hot News
ਚੰਡੀਗੜ੍ਹ, 25 ਅਕਤੂਬਰ : ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਲਈ ਸਕਾਰਾਤਮਕ ਅਤੇ ਸਹਾਇਕ ਮਾਹੌਲ ਪੈਦਾ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੇ ਮੱਦੇਨਜ਼ਰ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਕਮਿਸ਼ਨਰ ਨੂੰ ਇਹ ਯਕੀਨੀ ਬਨਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਕਿ ਕਰ ਵਿਭਾਗ ਦਾ ਕੋਈ ਵੀ ਅਧਿਕਾਰੀ ਕਿਸੇ ਵੀ ਵਪਾਰੀ ਜਾਂ ਕਾਰੋਬਾਰੀ ਨੂੰ ਪਰੇਸ਼ਾਨ ਨਾ ਕਰੇ। ਇਸ ਬਾਰੇ ਜਾਣਕਾਰੀ ਦਿੰਦਿਆਂ ਇੱਥੇ ਜਾਰੀ ਇੱਕ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਰਿਪੋਰਟਾਂ ਮਿਲੀਆਂ ਹਨ ਕਿ ਜੀਐਸਟੀ ਵਿਭਾਗ ਦੇ ਕੁਝ ਅਧਿਕਾਰੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਜਾਂ ਕਾਰੋਬਾਰੀਆਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਰਿਪੋਰਟਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਜੀਐਸਟੀ ਕਮਿਸ਼ਨਰ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਤਿਉਹਾਰ ਸਾਰਿਆਂ ਲਈ ਖੁਸ਼ੀ ਨਾਲ ਮਨਾਉਣ ਦਾ ਸਮਾਂ ਹੈ ਅਤੇ ਇਸ ਲਈ ਕਿਸੇ ਵੀ ਤਰ੍ਹਾਂ ...

ਅਮਨ ਅਰੋੜਾ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਚੇਤਾਵਨੀ

Hot News
ਚੰਡੀਗੜ੍ਹ, 25 ਅਕਤੂਬਰ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਖਰੀਦਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਇੱਕ ਵਾਰ ਫਿਰ ਭਾਜਪਾ 'ਤੇ ਹਮਲਾ ਬੋਲਿਆ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਾਜਪਾ ਦੇ ਆਗੂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਗੁੰਮਰਾਹ ਕਰਨ ਲਈ ਝੂਠੀ ਬਿਆਨਬਾਜ਼ੀ ਕਰ ਰਹੇ ਹਨ। ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਭਾਜਪਾ ਆਗੂ ਆਪਣੀਆਂ ਗਲਤੀਆਂ ਪੰਜਾਬ ਸਰਕਾਰ 'ਤੇ ਥੋਪਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਦਸ ਸੀਟਾਂ ਹਾਰਨ ਦਾ ਬਦਲਾ ਨਹੀਂ ਲੈ ਰਹੇ, ਭਾਜਪਾ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਤੋਂ ਲੋਕ ਸਭਾ ਦੀਆਂ ਜ਼ੀਰੋ ਸੀਟਾਂ ਆਉਣ ਅਤੇ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ।  ਪੰਜਾਬ ਵਿੱਚ ਸਾਡੀ ਸਰਕਾਰ ਹੈ।  ਲੋਕਾਂ ਨੇ ਸਾਨੂੰ ਇਤਿਹਾਸਕ ਬਹੁਮਤ ਦੇ ਕੇ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਭਾਜਪਾ ਦੀ ਪੰਜਾਬ ਪ੍ਰਤੀ ਮਾਨਸਿਕਤਾ ਕਿੰਨੀ ਗੰਦੀ ਹੈ। ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ 43 ਹਜ਼ਾਰ ਕਰੋੜ ਰੁਪਏ ਦ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਆਪਣੀ ਨਿੱਜੀ ਜਾਇਦਾਦ ਬਣਾ ਦਿੱਤਾ : ਕੰਗ

Hot News
ਚੰਡੀਗੜ੍ਹ, 25 ਅਕਤੂਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਕਾਰਵਾਈਆਂ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਰਵਉੱਚ ਸਿੱਖ ਸੰਸਥਾ ਦੇ ਜਥੇਦਾਰ ਵਿਰੁੱਧ ਬੋਲੇ ​​ਸ਼ਬਦਾਂ ਦੀ ਤਿੱਖੀ ਆਲੋਚਨਾ ਕੀਤੀ ਹੈ। 'ਆਪ' ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਸਿੱਖ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਨਾਲ ਇਕ ਸਦੀ ਪਹਿਲਾਂ ਸਥਾਪਿਤ ਕੀਤਾ ਗਿਆ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਦੇ ਅਧੀਨ ਇਕ ਪਰਿਵਾਰਕ ਅਦਾਰਾ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਦਾ ਸਮਾਨਾਰਥੀ ਹੈ। ਉਨ੍ਹਾਂ ਨੇ ਇਕ ਪਵਿੱਤਰ ਸੰਸਥਾ ਨੂੰ ਨਿੱਜੀ ਜਾਇਦਾਦ ਵਿਚ ਬਦਲ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੇ ਆਗੂਆਂ ਵੱਲੋਂ ਕੀਤੀਆਂ ਇਤਿਹਾਸਕ ਕੁਰਬਾਨੀਆਂ ਨੂੰ ਉਜਾਗਰ ਕਰਦੇ ਹੋਏ, ਕੰਗ ਨੇ ਉਨ੍ਹਾਂ ਦੀਆਂ ਹਾਲੀਆ ਕਾਰਵਾਈਆਂ, ਖਾਸ ਤੌਰ 'ਤੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ 'ਤੇ ਅਫਸੋਸ ਪ੍ਰਗਟ ਕੀਤਾ। &...

ਕੈਪਟਨ ਦੀ ਸਿਆਸੀ ਜਮੀਨ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ, ਇਸ ਲਈ ਉਹ ਹੁਣ ਮੰਡੀਆਂ ਵਿਚ ਜਾ ਕੇ ਕਿਸਾਨ ਹਿਤੈਸ਼ੀ ਹੋਣ ਦਾ ਢੌਂਗ ਕਰ ਰਹੇ ਹਨ- ਚੀਮਾ 

Hot News
ਚੰਡੀਗੜ੍ਹ, 25 ਅਕਤੂਬਰ : ਕੈਪਟਨ ਅਮਰਿੰਦਰ ਸਿੰਘ ਦੀ ਖੰਨਾ ਅਨਾਜ ਮੰਡੀ ਦੇ ਦੌਰੇ 'ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਕਸਰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਦੇ ਰਹਿੰਦੇ ਹਨ, ਤਾਂ ਅੱਜ ਤਕ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਦੇ ਮੁੱਦੇ ਕਿਉਂ ਨਹੀਂ ਉਠਾਏ? ਚੀਮਾ ਨੇ ਕਿਹਾ ਕਿ ਹੁਣ ਕੈਪਟਨ ਦਾ ਸਿਆਸੀ ਮੈਦਾਨ ਪੂਰੀ ਤਰ੍ਹਾਂ ਤਬਾਹ ਹੋ ਚੁੱਕਾ ਹੈ। ਜਦ ਜਨਤਾ ਉਨ੍ਹਾਂ ਨੂੰ ਨਕਾਰ ਚੁੱਕੀ ਹੈ ਤਾਂ ਉਹ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਹਮਦਰਦੀ ਦਾ ਢੌਂਗ ਕਿਉਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਸਾਰੀ ਸਮੱਸਿਆ ਕੇਂਦਰ ਸਰਕਾਰ ਨੇ ਪੈਦਾ ਕੀਤੀ ਹੈ।  ਕੇਂਦਰ ਸਰਕਾਰ ਨੇ ਸਮੇਂ ਸਿਰ ਗੁਦਾਮਾਂ ਵਿੱਚੋਂ ਚੌਲਾਂ ਦੀ ਲਿਫਟਿੰਗ ਨਹੀਂ ਕੀਤੀ। ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਦੀ ਗੱਲ ਸਮੇਂ ਸਿਰ ਨਹੀਂ ਸੁਣੀ ਗਈ, ਜਿਸ ਕਾਰਨ ਅੱਜ ਪੰਜਾਬ ਦੇ ਕਿਸਾਨ ਅਤੇ ਆੜ੍ਹਤੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰ...

ਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ

Hot News
ਚੰਡੀਗੜ੍ਹ, 25 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਅੰਮ੍ਰਿਤਸਰ ਜ਼ਿਲ੍ਹੇ 'ਚ ਹੋਏ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਲੋੜੀਂਦੇ ਭਗੌੜੇ (ਪੀ.ਓ.) ਗੁਲਸ਼ਨ ਜੈਨ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਗੁਲਸ਼ਨ ਜੈਨ ਨੂੰ ਅਦਾਲਤ ਨੇ ਸਾਲ 2019 ਵਿੱਚ ਭਗੌੜਾ ਕਰਾਰ ਦਿੱਤਾ ਸੀ। ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਦੇ ਵਸਨੀਕ ਗੁਲਸ਼ਨ ਜੈਨ ਨੂੰ ਐਫ.ਆਈ.ਆਰ. ਨੰਬਰ 44 ਮਿਤੀ 05.04.2018 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਕੇਸ ਪੁਲਿਸ ਥਾਣਾ ਜੰਡਿਆਲਾ ਗੁਰੂ (ਅੰਮ੍ਰਿਤਸਰ ਦਿਹਾਤੀ) ਵਿਖੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ 406, 409, 420, 467, 468, 471, ਅਤੇ 120-ਬੀ ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਐਕਟ 1988 ਦੀ ਧਾਰਾ 13 (1) (ਡੀ) ਅਤੇ 13 (2) ਦੇ ਤਹਿਤ ਦਰਜ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਵੀਰੂ ਮੱਲ ਮੁਲਖ ਰਾਜ ਰਾਈਸ ਮਿੱਲ ਦੇ ਡਾਇਰੈਕਟਰਾਂ/ਮਾਲਕਾਂ, ਜੋ ਗੁਲਸ਼ਨ ਜੈਨ ਦੇ ਪਰਿਵਾਰਕ ਮੈਂਬਰ ਹਨ, ਸਮੇਤ 10 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ...
ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ; ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ

ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ; ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ

Hot News
ਚੰਡੀਗੜ੍ਹ, 24 ਅਕਤੂਬਰ: ਸੂਬੇ ਦੇ ਵਸਨੀਕਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰ ਦਿੱਤੀ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੀ ਵਾਸਤੇ ਨੋ ਆਬਜ਼ੈਕਸ਼ਨ ਸਰਟੀਫ਼ਿਕੇਟ (ਐਨਓਸੀ) ਦੀ ਪ੍ਰਥਾ ਨੂੰ ਖ਼ਤਮ ਕਰਨ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਨੂੰ ਸਹਿਮਤੀ ਦੇਣ ਵਾਸਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਇਸ ਬਿੱਲ ਨੂੰ ਲੰਘੀ 3 ਸਤੰਬਰ ਨੂੰ ਪਾਸ ਕੀਤਾ ਸੀ ਜਿਸ ਤੋਂ ਬਾਅਦ ਅੱਜ ਰਾਜਪਾਲ ਨੇ ਇਸ ਨੂੰ ਪਾਸ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਲੋਨੀਆਂ 'ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਮ ਲੋਕਾਂ ਲਈ ਵੱਡੀ ਰਾਹਤ ਹੈ ਕਿਉਂਕਿ ਇਸ ਦਾ ਉਦੇਸ਼ ਆਮ ਲੋਕਾਂ ਨੂੰ ਆਪਣੇ...

ਝੋਨੇ ਦੀ ਖਰੀਦ ਜੰਗੀ ਪੱਧਰ ‘ਤੇ ਜਾਰੀ : ਲਾਲ ਚੰਦ ਕਟਾਰੂਚੱਕ

Hot News
ਚੰਡੀਗੜ੍ਹ, 24 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਇੱਥੇ ਅਨਾਜ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਝੋਨੇ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈ ਰਹੇ ਸਨ, ਜਿਨ੍ਹਾਂ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਜਾਣੂੰ ਕਰਵਾਇਆ ਕਿ ਝੋਨੇ ਦੀ ਖਰੀਦ ਜੰਗੀ ਪੱਧਰ ‘ਤੇ ਜਾਰੀ ਹੈ ਅਤੇ ਆਏ ਦਿਨ ਖਰੀਦ ਕਾਰਜਾਂ ਵਿੱਚ ਹੋਰ ਤੇਜ਼ੀ ਆ ਰਹੀ ਹੈ।  ਮੰਤਰੀ ਦੇ ਧਿਆਨ ਵਿਚ ਇਹ ਵੀ ਲਿਆਂਦਾ ਗਿਆ ਕਿ ਖਰੀਦ ਸੀਜ਼ਨ ਦੀ ਨਿਰਵਿਘਨ ਰਫ਼ਤਾਰ ਇਸ ਤੱਥ ਤੋਂ ਲਗਾਈ ਜਾ ਸਕਦੀ ਹੈ ਕਿ ਇਸ ਸਾਲ ਵਾਢੀ ਦਾ ਸੀਜ਼ਨ ਇਕ ਹਫ਼ਤਾ ਪਛੜ ਗਿਆ ਸੀ ਪਰ ਇਸ ਦੇ ਬਾਵਜੂਦ ਹੁਣ ਤੱਕ ਤਕਰੀਬਨ 38.41 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਰ...

ਨਜਾਇਜ਼ ਕਲੋਨੀਆਂ ਦਾ ਮਸਲਾ 2018 ਤੋਂ ਲਟਕ ਰਿਹਾ ਸੀ, ਪਿਛਲੀ ਸਰਕਾਰ ਨੇ ਨਹੀਂ ਕੀਤਾ ਸੀ ਕੋਈ ਹੱਲ

Hot News
ਚੰਡੀਗੜ੍ਹ, 24 ਅਕਤੂਬਰ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਦੀ ਰਜਿਸਟਰੀ ਲਈ ਐਨਓਸੀ ਦੀਆਂ ਸ਼ਰਤਾਂ ਨੂੰ ਖਤਮ ਕਰਨ ਦੇ ਪ੍ਰਸਤਾਵ ਨੂੰ ਰਾਜਪਾਲ ਵੱਲੋਂ ਮਨਜ਼ੂਰੀ ਦਿੱਤੇ ਜਾਣ 'ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਕਿਹਾ ਹੈ ਕਿ ਹੁਣ ਲੋਕਾਂ ਨੂੰ ਰਜਿਸਟਰੀਆਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। 'ਆਪ' ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਤਰਫੋਂ ਇਹ ਜਾਣਕਾਰੀ ਦਿੱਤੀ। ਅਰੋੜਾ ਨੇ ਕਿਹਾ ਕਿ ਹੁਣ ਉਨ੍ਹਾਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਰਕਾਰੀ ਸਹੂਲਤਾਂ ਵੀ ਮਿਲ ਸਕਣਗੀਆਂ। ਇਸ ਤੋਂ ਪਹਿਲਾਂ ਅਣਅਧਿਕਾਰਤ ਹੋਣ ਕਾਰਨ ਉਹ ਕਈ ਤਰ੍ਹਾਂ ਦੀਆਂ ਸਰਕਾਰੀ ਸਹੂਲਤਾਂ ਤੋਂ ਵਾਂਝੇ ਸਨ ਅਤੇ ਉਨ੍ਹਾਂ ਦੀਆਂ ਰਜਿਸਟਰੀਆਂ ਵੀ ਨਹੀਂ ਹੋ ਰਹੀਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਸਾਡੀ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਆਮ ਲੋਕ ਆਪਣੀ ਸਾਰੀ ਜ਼ਿੰਦਗੀ ਦੀ ਬੱਚਤ ਸ਼ਹਿਰ ਵਿੱਚ ਜ਼ਮੀਨ ਅਤੇ ਮਕਾਨ ਖਰੀਦਣ ਲਈ ਲਗਾ ਦਿੰਦੇ ਹਨ।  ਉਨ੍ਹਾਂ ਨੂੰ ਇਨਸਾਫ...

ਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Hot News
ਬਠਿੰਡਾ, 24 ਅਕਤੂਬਰ: ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਵ-ਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਹੋਰ ਰਾਜ ਸਰਕਾਰਾਂ ਦੇ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ’ਤੇ ਪੂਰਾ ਜ਼ੋਰ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਤਰੱਕੀ ਦਾ ਸਬੰਧ ਹੈ, ਤਾਂ ਸਾਡੇ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਅਤੇ ਸਾਫ਼-ਸੁਥਰਾ ਨਿਜ਼ਾਮ ਦੇਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਡੀਟੋਰੀਅਮ, ਜੋ  ਇੰਜੀਨੀਅਰਿੰਗ ਦਾ ਇੱ...