ਨਵੇਂ ਅਪਰਾਧਿਕ ਕਾਨੂੰਨਾਂ ਨਾਲ ਪੁਲਿਸ ਦੀ ਜਾਂਚ ਵਿੱਚ ਪਾਰਦਰਸ਼ਤਾ ਆਵੇਗੀ – ਜ਼ਿਲ੍ਹਾ ਅਤੇ ਸੈਸ਼ਨ ਜੱਜ
ਫ਼ਿਰੋਜ਼ਪੁਰ 26 ਜੁਲਾਈ 2024:
ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ਼ ਕਮਿਊਨੀਕੇਸ਼ਨ ਵੱਲੋਂ ਭਾਰਤੀ ਨਿਆਂ ਸੰਹਿਤਾ ’ਤੇ ਦੇਵ ਸਮਾਜ ਕਾਲਜ ਫ਼ਾਰ ਵੂਮਨ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਨੇ ਕਿਹਾ ਕਿ ਸਾਲ 2020 ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦਾ ਖਰੜਾ ਤਿਆਰ ਕਰਨ ਲਈ ਡਾਕਟਰ ਰਣਬੀਰ ਸਿੰਘ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਨਾ ਸਿਰਫ ਇਨ੍ਹਾਂ ਕਾਨੂੰਨਾਂ ਦੇ ਨਵੇਂ ਪ੍ਰਾਵਧਾਨਾਂ ਬਾਰੇ ਜਾਣਕਾਰੀ ਦਿੱਤੀ ਬਲਕਿ ਇਸ ਨਾਲ ਵਿਵਸਥਾ ਅਤੇ ਆਮ ਲੋਕਾਂ ਉੱਤੇ...