Tuesday, October 13Malwa News
Shadow

Hot News

ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਉਠਾਇਆ: ਲਾਲਜੀਤ ਸਿੰਘ ਭੁੱਲਰ

Hot News
ਲੁਧਿਆਣਾ, 21 ਅਕਤੂਬਰ: ਪੰਜਾਬ ਦੇ ਜੇਲ੍ਹ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਅੱਜ ਸਥਾਨਕ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਕੈਦੀਆਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਤੋਂ ਜੇਲ੍ਹ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤੇ ਜਾ ਰਹੇ ਖਾਣੇ ਆਦਿ ਬਾਰੇ ਜਾਣਕਾਰੀ ਲਈ। ਨਿਰੀਖਣ ਤੋਂ ਬਾਅਦ ਗੱਲਬਾਤ ਦੌਰਾਨ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਸੂਬੇ 'ਚ ਗੈਂਗਸਟਰਾਂ ਦਾ ਬੋਲਬਾਲਾ ਸੀ ਪਰ ਹੁਣ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੇਲ੍ਹਾਂ ਨੂੰ ਅਸਲ ਮਾਅਨਿਆਂ ਵਿੱਚ ਸੁਧਾਰ ਘਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਨਕੇਲ ਪਾਉਣ ਲਈ ਹਰ ਤਰ੍ਹਾਂ ਦਾ ਉਪਰਾਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਡਵਾਂਸਡ ਤਕਨੀਕ ਵਾਲੇ ਸੀ.ਸੀ.ਟੀ.ਵੀ ਕੈਮਰੇ ਸਥਾਪਤ ਕੀਤੇ ਗਏ ਹਨ। ਜੇਲ੍ਹ ਮੰਤਰੀ ਨੇ ਕਿਹਾ ਕਿ ...

65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

Hot News
ਜਲੰਧਰ, 21 ਅਕਤੂਬਰ: ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮੱਦੇਨਜ਼ਰ ਸੋਮਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 65ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।   ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਇੱਕ ਬੇਮਿਸਾਲ ਫੋਰਸ ਹੈ, ਜਿਸ ਨੇ ਸ਼ਾਂਤੀ ਅਤੇ ਅਸਥਿਰਤਾ  ਦੇ ਦੌਰ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਰਮੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਅਤੇ ਲੋਕਾਂ ਨੂੰ ਸੁਰੱਖਿਆ ਦੇਣ ਲਈ ਆਪਣੀਆਂ ਜਾਨਾਂ ਵਾਰੀਆਂ ਹਨ। ਉਨ੍ਹਾਂ ਕਿਹਾ ਕਿ ਸਤੰਬਰ 1981 ਤੋਂ ਹੁਣ ਤੱਕ ਪੰਜਾਬ ਪੁਲਿਸ ਦੇ  1799 ਮੁਲਾਜ਼ਮਾਂ ਜਿਨ੍ਹਾਂ ਵਿੱਚ ਇਸ ਸਾਲ ਦੇ ਦੋ ਮੁਲਾਜ਼ਮ ਸ਼ਾਮਲ ਹਨ,  ਨੇ ਆਪਣੀ ਜਾਨ ਦੇਸ਼ ਦੇ ਲੇਖੇ ਲਾਈ ।  ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਨਿਛਾਵ...

ਜੱਜ ਵਲੋਂ ਨੇਤਾਵਾਂ ਦੀ ਪ੍ਰਸੰਸਾ ਨਾਲ ਲੋਕਾਂ ਦਾ ਨਿਆਂਪਾਲਿਕਾ ‘ਚੋਂ ਭਰੋਸਾ ਖਤਮ ਹੁੰਦਾ ਹੈ : ਜਸਟਿਸ ਗਵਈ

Hot News
ਅਹਿਮਦਾਬਾਦ 21 ਅਕਤੂਬਰ : ਸੁਪਰੀਮ ਕੋਰਟ ਦੇ ਜਸਟਿਸ ਬੀ.ਆਰ. ਗਵਈ ਨੇ ਕਿਹਾ ਕਿ ਬੈਂਚ 'ਤੇ ਅਤੇ ਬੈਂਚ ਤੋਂ ਬਾਹਰ ਜੱਜ ਦਾ ਵਿਵਹਾਰ ਨਿਆਂਇਕ ਨੈਤਿਕਤਾ ਦੇ ਉੱਚ ਮਿਆਰਾਂ ਦੇ ਅਨੁਸਾਰ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਹੁਦੇ 'ਤੇ ਰਹਿੰਦਿਆਂ ਅਤੇ ਸ਼ਿਸ਼ਟਾਚਾਰ ਦੇ ਦਾਇਰੇ ਤੋਂ ਬਾਹਰ ਜੱਜ ਦੁਆਰਾ ਕਿਸੇ ਰਾਜਨੇਤਾ ਜਾਂ ਨੌਕਰਸ਼ਾਹ ਦੀ ਪ੍ਰਸ਼ੰਸਾ ਕਰਨ ਨਾਲ ਪੂਰੀ ਨਿਆਂਪਾਲਿਕਾ 'ਚ ਲੋਕਾਂ ਦਾ ਭਰੋਸਾ ਪ੍ਰਭਾਵਿਤ ਹੋ ਸਕਦਾ ਹੈ।ਚੋਣਾਂ ਲੜਨ ਲਈ ਕਿਸੇ ਜੱਜ ਦਾ ਅਸਤੀਫ਼ਾ ਦੇਣਾ ਨਿਰਪੱਖਤਾ ਨੂੰ ਲੈ ਕੇ ਲੋਕਾਂ ਦੀ ਧਾਰਨਾ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਿਆਂਇਕ ਨੈਤਿਕਤਾ ਅਤੇ ਈਮਾਨਦਾਰੀ ਅਜਿਹੇ ਬੁਨਿਆਦੀ ਥੰਮ੍ਹ ਹਨ ਜੋ ਕਾਨੂੰਨੀ ਵਿਵਸਥਾ ਦੀ ਵਿਸ਼ਵਸਨੀਯਤਾ ਨੂੰ ਬਣਾਈ ਰੱਖਦੇ ਹਨ।ਜਸਟਿਸ ਗਵਈ ਨੇ ਉਦਾਹਰਣ ਦਿੰਦਿਆਂ ਕਿਹਾ ਕਿ ਅਮਰੀਕਾ ਦੇ ਸੁਪਰੀਮ ਕੋਰਟ ਦੇ ਇੱਕ ਜਸਟਿਸ ਨੂੰ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੀ ਆਲੋਚਨਾ ਕਰਨ ਵਾਲੀਆਂ ਟਿੱਪਣੀਆਂ ਲਈ ਮਾਫ਼ੀ ਮੰਗਣੀ ਪਈ ਸੀ।ਜਸਟਿਸ ਗਵਈ ਗੁਜਰਾਤ ਦੇ ਅਹਿਮਦਾਬਾਦ ਵਿੱਚ ਨਿਆਂਇਕ ਅਧਿਕਾਰੀਆਂ ਲਈ ਹੋਏ ਸਾਲਾਨਾ ਸੰਮੇਲਨ ਵਿੱਚ ਸ਼ਾਮਲ ਹੋਣ ਪਹੁੰਚੇ ਸਨ।ਜਸਟਿਸ ਬੀ.ਆਰ. ...

ਦਿੱਲੀ ‘ਚ ਸਕੂਲ ਨੇੜੇ ਧਮਾਕਾ : ਇਲਾਕੇ ‘ਚ ਦਹਿਸ਼ਤ

Hot News
ਨਵੀਂ ਦਿੱਲੀ 20 ਅਕਤੂਬਰ : ਰਾਜਧਾਨੀ ਦਿੱਲੀ ਦੇ ਰੋਹਿਣੀ ਖੇਤਰ ਵਿੱਚ ਸਥਿਤ ਇੱਕ CRPF ਸਕੂਲ ਦੇ ਨੇੜੇ ਐਤਵਾਰ ਸਵੇਰੇ ਹੀ ਇਕ ਜ਼ੋਰਦਾਰ ਧਮਾਕਾ ਹੋਇਆ ਹੈ, ਜਿਸ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਉਸ ਤੋਂ ਬਾਅਦ ਅਸਮਾਨ ਵਿੱਚ ਧੂੰਏਂ ਦੇ ਬੱਦਲ ਛਾ ਗਏ, ਜੋ ਇੱਕ ਚਿੰਤਾਜਨਕ ਸਥਿਤੀ ਨੂੰ ਦਰਸਾਉਂਦੇ ਹਨ। ਧਮਾਕੇ ਦੇ ਤੁਰੰਤ ਬਾਅਦ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਨਾਲ ਹੀ FSL ਦੀ ਟੀਮ ਵੀ ਮੌਕੇ 'ਤੇ ਮੌਜੂਦ ਹੈ। ਮਾਮਲੇ ਵਿੱਚ ਦਿੱਲੀ ਪੁਲਿਸ ਨੇ ਐਕਸਪਲੋਸਿਵ ਐਕਟ ਤਹਿਤ FIR ਦਰਜ ਕਰ ਲਈ ਹੈ। ਇਹ ਘਟਨਾ ਰੋਹਿਣੀ ਦੇ ਉਸ ਖੇਤਰ ਵਿੱਚ ਹੋਈ ਜਿੱਥੇ ਕਈ ਲੋਕ ਸਵੇਰੇ-ਸਵੇਰੇ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਵਿੱਚ ਰੁੱਝੇ ਹੋਏ ਸਨ। ਧਮਾਕੇ ਦੀ ਆਵਾਜ਼ ਸੁਣਦੇ ਹੀ ਲੋਕ ਦਹਿਸ਼ਤ ਵਿੱਚ ਆ ਗਏ ਅਤੇ ਤੁਰੰਤ ਸੁਰੱਖਿਆ ਬਲਾਂ ਨੂੰ ਸੂਚਿਤ ਕੀਤਾ ਗਿਆ। ਸਥਾਨਕ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਤੁਰੰਤ ਘਟਨਾ ਸਥਾਨ 'ਤੇ ਪਹੁੰਚ ਗਈਆਂ। ਘਟਨਾ ਸਥਾਨ 'ਤੇ ਪਹੁੰਚਣ ਤੋਂ ਬਾਅਦ, ਸਪੈਸ਼ਲ ਸੈੱਲ ਦੀ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵੱਖ-ਵੱਖ ਸੁਰੱਖਿਆ ਏਜੰਸੀ...

ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋਂ; ਮੁਹਿੰਮ ਦੇ ਸੁਚਾਰੂ ਅਮਲ ਲਈ 816 ਟੀਮਾਂ ਗਠਿਤ

Hot News
ਚੰਡੀਗੜ੍ਹ, 20 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਟੀਕਾਕਰਨ ਮੁਹਿੰਮ ਦੇ ਸੁਚਾਰੂ ਤੇ ਕੁਸ਼ਲ ਅਮਲ ਨੂੰ ਯਕੀਨੀ ਬਣਾਉਣ ਲਈ ਕੁੱਲ 816 ਟੀਮਾਂ ਦਾ ਗਠਨ ਕੀਤਾ ਗਿਆ ਹੈ। ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਵਿਆਪਕ ਟੀਕਾਕਰਨ ਮੁਹਿੰਮ ਲਈ ਐਫ.ਐਮ.ਡੀ. ਵੈਕਸੀਨ ਦੀਆਂ ਕੁੱਲ 65,47,800 ਖੁਰਾਕਾਂ ਉਪਲੱਬਧ ਕਰਵਾਈਆਂ ਗਈਆਂ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਟੀਕਾਕਰਨ ਮੁਹਿੰਮ ਨੂੰ ਨਵੰਬਰ ਦੇ ਅਖੀਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਮੂੰਹਖੁਰ ਰੋਕੂ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੇ ਸਮੁੱਚੇ ਪਸ਼ੂਧਨ ਨੂੰ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੋਲਡ ਚੇਨ ਦੇ ਪ੍ਰਭਾਵਸ਼ਾ...

ਸਕੀ ਤਾਈ ਤੇ ਦਾਦੀ ਨੇ ਹੀ ਗਵਾਂਢੀ ਪਾਸੋਂ ਕਰਵਾਇਆ ਰੇਪ

Breaking News, Hot News
ਪਟਿਆਲਾ 20 ਅਕਤੂਬਰ : ਪਟਿਆਲੇ ਦੇ ਭਾਦਸੋਂ ਥਾਣਾ ਇਲਾਕੇ ਵਿੱਚ ਰਿਸ਼ਤਿਆਂ ਨੂੰ ਤਾਰ-ਤਾਰ ਕਰਦੀ ਇੱਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਨਾਬਾਲਗ ਲੜਕੀ ਨੇ ਆਪਣੀ ਦਾਦੀ ਅਤੇ ਤਾਈ 'ਤੇ ਗੁਆਂਢੀਆਂ ਦੁਆਰਾ ਬਲਾਤਕਾਰ ਕਰਵਾਉਣ ਦੇ ਦੋਸ਼ ਲਗਾਏ ਗਏ ਹਨ।ਪੁਲਿਸ ਨੇ ਲੜਕੀ ਦੇ ਬਿਆਨ ਰਿਕਾਰਡ ਕਰਦੇ ਹੋਏ ਉਸਦੀ ਦਾਦੀ ਚਰਨਜੀਤ ਕੌਰ, ਤਾਈ ਸਰੋਜ ਬਾਲਾ, ਗੁਆਂਢੀ ਗੁਰਵਿੰਦਰ ਸਿੰਘ ਅਤੇ ਕਰਨਵੀਰ ਸਿੰਘ ਦੇ ਖਿਲਾਫ ਐਫਆਈਆਰ ਦਰਜ ਕਰ ਲਈ ਹੈ। ਫਿਲਹਾਲ ਇਸ ਕੇਸ ਦੇ ਸੰਬੰਧ ਵਿੱਚ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।ਪੀੜਤ ਲੜਕੀ ਨੇ ਬਿਆਨ ਦਿੱਤਾ ਹੈ ਕਿ ਉਹ ਆਪਣੇ ਭਰਾ ਦੇ ਨਾਲ ਬਚਪਨ ਤੋਂ ਹੀ ਦਾਦੀ ਚਰਨਜੀਤ ਕੌਰ ਦੇ ਕੋਲ ਰਹਿੰਦੀ ਸੀ ਅਤੇ ਪਰਿਵਾਰ ਵਿੱਚ ਤਾਈ ਸਰੋਜ ਬਾਲਾ ਵੀ ਰਹਿੰਦੀ ਹੈ। ਉਸਦੀ ਦਾਦੀ ਅਤੇ ਤਾਈ ਹਮੇਸ਼ਾ ਹੀ ਗੈਰ ਮਰਦਾਂ ਦੇ ਨਾਲ ਸੰਬੰਧ ਬਣਾਉਣ ਲਈ ਦਬਾਅ ਬਣਾਉਂਦੀਆਂ ਰਹਿੰਦੀਆਂ ਸਨ, ਪਰ ਉਹ ਮਨ੍ਹਾ ਕਰ ਦਿੰਦੀ ਸੀ।ਦਾਦੀ ਅਤੇ ਤਾਈ ਜਦੋਂ ਨਰੇਗਾ ਦੇ ਤਹਿਤ ਕੰਮ ਕਰਨ ਚਲੀ ਜਾਂਦੀਆਂ ਤਾਂ ਉਨ੍ਹਾਂ ਦੀ ਗੈਰ ਮੌਜੂਦਗੀ ਵਿੱਚ ਗੁਆਂਢ ਵਿੱਚ ਰਹਿਣ ਵਾਲਾ ਗੁਰਵਿੰਦਰ ਸਿੰਘ ਅਤੇ ਕਰਨਵੀਰ ਸਿੰਘ ਘਰ ਆ ਕੇ ਬਿਜ...

ਡੀ.ਜੀ.ਪੀ. ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

Hot News
ਚੰਡੀਗੜ੍ਹ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ  ਨੂੰ ਤੜਕਸਾਰ  ‘ਨਾਈਟ ਡੌਮੀਨੇਸ਼ਨ ’ ਤਹਿਤ ਸੂਬੇ ਦੇ ਚਾਰ ਜ਼ਿਲਿ੍ਹਆਂ ਦਾ ਅਚਨਚੇਤ ਦੌਰਾ ਕਰਦਿਆਂ, ਵੱਖ-ਵੱਖ ਨਾਕਿਆਂ ਅਤੇ ਪੁਲਿਸ ਥਾਣਿਆਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਅਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ। ਰਾਤ  ਦੇ ਸਮੇਂ ਐਸ.ਏ.ਐਸ.ਨਗਰ, ਲੁਧਿਆਣਾ, ਖੰਨਾ, ਅਤੇ ਫਤਹਿਗੜ੍ਹ ਸਾਹਿਬ ਜ਼ਿਲਿ੍ਹਆਂ ਦੇ ਅਚਨਚੇਤ ਦੌਰੇ ਦਾ ਉਦੇਸ਼ ਨਾਈਟ ਡੌਮੀਨੇਸ਼ਨ ਅਪ੍ਰੇਸ਼ਨਾਂ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਤੋਂ ਇਲਾਵਾ ਵਿਸ਼ੇਸ਼ ਚੌਕੀਆਂ ਦੇ ਕੰਮਕਾਜ ਦੀ ਸਮੀਖਿਆ ਅਤੇ ਜ਼ਮੀਨੀ ਪੁਲਿਸ ਦੇ ਕੰਮ ਦੀ ਨਿਗਰਾਨੀ ਕਰਨਾ ਸੀ। ਆਪਣੇ ਦੌਰੇ ਦੌਰਾਨ, ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ  ਲੋਕਾਂ ਦਰਮਿਆਨ ਤਜ਼ਰਬਿਆਂ ਬਾਰੇ ਸਿੱਧੀ ਫੀਡਬੈਕ ਲੈਣ ਲਈ ਨਾਗਰਿਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ , ‘‘ਮੈਨੂੰ ਇਹ ਜਾਣ ਕੇ ਖੁ...

ਸਰਕਾਰ ਨੇ ਤਿੰਨ ਹਜਾਰ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੇ

Hot News
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਨਾਲੋ ਨਾਲ ਕੀਤੀ ਜਾ ਰਹੀ ਹੈ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹੁਣ ਤੱਕ ਸਰਕਾਰ ਵਲੋਂ ਤਿੰਨ ਹਜਾਰ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਸਾਰੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਰਾਈਸ ਮਿੱਲਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰੀ ਖੁਰਾਕ ਮੰਤਰੀ ਨੂੰ ਵੀ ਮਿਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਰਾਈਸ ਮਿੱਲਰਾਂ ਦੀਆਂ ਮੰਗਾਂ ਦੀ ਪੂਰੀ ਹਮਾਇਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਹਰ ਤਰਾਂ ਨਾਲ ਉਨ੍ਹਾਂ ਦੀ ਸੁਣਵਾਈ ਕੀਤੀ ਜਾ ਰਹੀ ਹੈ। ਇਸ ਲਈ ਉਨ੍ਹਾਂ ਨੇ ਰਾਈਸ ਮਿੱਲਰਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਲਿਫਟਿੰਗ ਵਿਚ ਕਮੀ ਨਾ ਰਹਿਣ ਦੇਣ।...

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

Hot News
ਚੰਡੀਗੜ੍ਹ, 18 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੋਲਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਭੋਲਾ ਸਿੰਘ ਨੂੰ ਜਗਤਾਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਿਟੀ ਬਰਨਾਲਾ ਨਜ਼ਦੀਕ ਪਿੰਡ ਫਰਵਾਹੀ ਵਿਖੇ ਲੱਖਾ ਸਿੰਘ ਦੇ ਟਰੈਕਟਰ-ਟਰਾਲੀ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ ਸੀ। ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਉਸ ਨੇ ਥਾਣਾ ਸਦਰ ਬਰਨਾਲਾ ਵਿੱਚ ਪਹੁੰਚ ਕੀਤੀ। ਸ਼ਿਕਾਇਤਕਰਤਾ ਜਗਤਾਰ ਸਿੰਘ ਨੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਭੋਲਾ ਸਿੰਘ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਬਦਲੇ ਉਸ ਕੋਲੋਂ 10,000 ਰੁਪਏ ਰਿਸ਼ਵਤ ਮੰਗੀ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਪਟਿਆਲਾ ਰੇ...

‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

Hot News
ਚੰਡੀਗੜ੍ਹ, 18 ਅਕਤੂਬਰ : ਭਾਰਤੀ ਚੋਣ ਕਮਿਸ਼ਨ  ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ। ਇਹ ਪੁਰਸਕਾਰ ਉਨ੍ਹਾਂ ਮੁਹਿੰਮਾਂ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ, ਚੋਣਾਂ ਸਬੰਧੀ “ਆਈ.ਟੀ. ਐਪਲੀਕੇਸ਼ਨਾਂ ਅਤੇ ਹੋਰ ਮੁੱਖ ਚੋਣ ਵਿਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਕੇ ਵੋਟਰਾਂ ਦੀ ਭਾਗੀਦਾਰੀ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੁਰਸਕਾਰ, ਇੱਕ ਪ੍ਰਸ਼ੰਸਾ ਪੱਤਰ ਅਤੇ ਮੋਮੈਂਟੋ ਦੇ ਰੂਪ ਵਿੱਚ ਹੋਣਗੇ, ਜੋ ਕਿ ਰਾਸ਼ਟਰੀ ਵੋਟਰ ਦਿਵਸ, 25 ਜਨਵਰੀ, 2025 ਨੂੰ ਦਿੱਤੇ ਜਾਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਹ ਪੁਰਸਕਾਰ ਚਾਰ ਸ਼੍ਰੇਣੀਆਂ, ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਨੂੰ ਦਿੱਤੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪੁਰਸਕਾਰਾਂ ਦਾ ਮੁਲਾਂਕਣ ਵੋਟਰ ਜਾਗਰੂਕਤਾ ਮੁਹਿੰਮਾਂ ਦੀ ਕੁਆਲਿਟੀ, ਪੇਸ਼ ਕੀਤੀ ਗਈ ਜਾਣਕਾਰੀ ਦੀ ਭਰੋਸੇ...