Monday, October 12Malwa News
Shadow

Hot News

ਤਿੰਨ ਗੁਰਦੁਆਰਿਆਂ ‘ਚ ਇਕੋ ਰਾਤ ਗੋਲਕ ਚੋਰੀ

Hot News
ਜਲਾਲਾਬਾਦ 18 ਅਕਤੂਬਰ : ਫਾਜਿਲਕਾ ਵਿੱਚ ਜਲਾਲਾਬਾਦ ਦੇ ਤਿੰਨ ਪਿੰਡਾਂ ਵਿੱਚ ਇੱਕੋ ਰਾਤ ਤਿੰਨ ਗੁਰਦੁਆਰਾ ਸਾਹਿਬ ਤੋਂ ਗੋਲਕ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲਾਲਾਬਾਦ ਦੇ ਪਿੰਡ ਘੁਬਾਇਆ, ਚੱਕ ਮੋਚਨ ਵਾਲਾ ਅਤੇ ਜਵਾਲੇਵਾਲਾ ਪਿੰਡ ਦੇ ਸ੍ਰੀ ਗੁਰਦੁਆਰਾ ਸਾਹਿਬ ਵਿੱਚ ਚੋਰ ਦਾਖਲ ਹੋਏ। ਜੋ ਗੁਰਦੁਆਰਾ ਸਾਹਿਬ ਵਿੱਚ ਰੱਖੀ ਗੋਲਕ ਚੁੱਕ ਕੇ ਲੈ ਗਏ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਪਿੰਡ ਹੀਰਾਵਾਲੀ ਦੇ ਵਸਨੀਕ ਜਰਨੈਲ ਸਿੰਘ ਅਤੇ ਪਿੰਡ ਘੁਬਾਇਆ ਦੇ ਪਾਠੀ ਸਾਹਿਬਾਨ ਨੇ ਦੱਸਿਆ ਕਿ ਇਸ ਗੱਲ ਦਾ ਉਨ੍ਹਾਂ ਨੂੰ ਉਦੋਂ ਪਤਾ ਲੱਗਾ ਜਦੋਂ ਉਹ ਸ੍ਰੀ ਗੁਰਦੁਆਰਾ ਸਾਹਿਬ ਆਏ ਅਤੇ ਦੇਖਿਆ ਕਿ ਗੋਲਕ ਗਾਇਬ ਸੀ। ਕੈਮਰਾ ਚੈੱਕ ਕਰਨ 'ਤੇ ਸਾਹਮਣੇ ਆਇਆ ਕਿ ਅਣਪਛਾਤੇ ਲੋਕ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਗੋਲਕ ਚੋਰੀ ਕਰ ਕੇ ਲੈ ਗਏ ਹਨ। ਹਾਲਾਂਕਿ ਇਨ੍ਹਾਂ ਤਿੰਨਾਂ ਮਾਮਲਿਆਂ ਨੂੰ ਲੈ ਕੇ ਸ਼ਿਕਾਇਤ ਪੁਲਿਸ ਨੂੰ ਕੀਤੀ ਗਈ ਹੈ।ਪੁਲਿਸ ਅਧਿਕਾਰੀ ਬਲਕਾਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਇਸ ਬਾਰੇ ਸੂਚਨਾ ਆਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ...
ਭਗਵੰਤ ਮਾਨ ਨੇ ਅਧਿਆਪਕਾਂ ਦਾ ਵਫਦ ਕੀਤਾ ਫਿਨਲੈਂਡ ਲਈ ਰਵਾਨਾਂ

ਭਗਵੰਤ ਮਾਨ ਨੇ ਅਧਿਆਪਕਾਂ ਦਾ ਵਫਦ ਕੀਤਾ ਫਿਨਲੈਂਡ ਲਈ ਰਵਾਨਾਂ

Hot News
ਨਵੀਂ ਦਿੱਲੀ 18 ਅਕਤੂਬਰ : ਪੰਜਾਬ ਅਧਿਆਪਕਾਂ ਦੇ ਇਕ ਵਫਦ ਨੂੰ ਟਰੇਨਿੰਗ ਲਈ ਫਿਨਲੈਂਡ ਲਈ ਰਵਾਨਾਂ ਕਰਨ ਤੋਂ ਪਹਿਲਾਂ ਅੱਜ ਪੰਜਾਬ ਭਵਨ ਦਿੱਲੀ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਅਜਿਹੀ ਟਰੇਨਿੰਗ ਲੈ ਕੇ ਆਉਣ ਕਿ ਪੰਜਾਬ ਦੇ ਸਕੂਲਾਂ ਨੂੰ ਵੀ ਦੁਨੀਆਂ ਦੇ ਪੱਧਰ ਦਾ ਬਣਾਇਆ ਜਾ ਸਕੇ।ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਦਾ ਪ੍ਰਬੰਧ ਸੁਧਾਰ ਕੀਤਾ ਹੈ। ਹੁਣ ਪੰਜਾਬ ਦੇ ਸਕੂਲਾਂ ਦੀ ਪੜ੍ਹਾਈ ਦਾ ਪੱਧਰ ਇਥੋਂ ਦੇ ਪ੍ਰਾਈਵੇਟ ਸਕੂਲਾਂ ਦੇ ਪੱਧਰ ਦਾ ਬਣ ਚੁੱਕਾ ਹੈ। ਹੁਣ ਲੋਕ ਆਪਣੇ ਬੱਚਿਆਂਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਲੱਗੇ ਹਨ।ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਵਿਚ ਵੀ ਮਾਪੇ ਅਧਿਆਪਕ ਮਿਲਣੀ ਸ਼ੁਰੂ ਕੀਤੀ। ਬੱਚਿਆਂ ਦੇ ਟੈਲੈਂਟ ਨੂੰ ਨਿਖਾਰਣ ਲਈ ਅਧਿਆਪਕਾਂ ਦੇ ਟੈਲੇਂਟ ਨੂੰ ਵੀ ਨਿਖਾਰਨਾ ਪਵੇਗਾ। ਇਸੇ ਲਈ ਹੀ ਅੱ...

ਹੁਣ ਪੰਜਾਬ ਵਿਚ ਸੀਵਰੇਜ਼ ਸਾਫ ਕਰਦਿਆਂ ਨਹੀਂ ਜਾਣਗੀਆਂ ਜਾਨਾਂ : ਭਗਵੰਤ ਮਾਨ

Hot News
ਜਲੰਧਰ 19 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ੍ਹ ਇਥੇ ਭਗਵਾਨ ਵਾਲਮੀਕ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਪਿਛੋਂ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਹੁਣ ਪੰਜਾਬ ਵਿਚ ਸੀਵਰੇਜ਼ ਸਾਫ ਕਰਦਿਆਂ ਮਨੁੱਖੀ ਜਾਨਾਂ ਨਹੀਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਜਦੋਂ ਕੰਮ ਕਰਨ ਵਾਲਾ ਮੁਲਾਜ਼ਮ ਸੀਵਰੇਜ ਸਾਫ ਕਰਨ ਲਈ ਧਰਤੀ ਹੇਠਾਂ ਸੀਵਰੇਜ ਵਿਚ ਜਾਂਦਾ ਹੈ ਤਾਂ ਉਸਦੀ ਕੋਈ ਗਰੰਟੀ ਨਹੀਂ ਹੁੰਦੀ ਕਿ ਉਹ ਜਿਉਂਦਾ ਵਾਪਸ ਆਵੇਗਾ ਕਿ ਨਹੀਂ। ਇਸ ਲਈ ਸਰਕਾਰ ਨੇ ਹੁਣ ਸੀਵਰੇਜ਼ ਸਾਫ ਕਰਨ ਲਈ ਨਵੀਂ ਤਕਨੀਕ ਦੀਆਂ ਮਸ਼ੀਨਾਂ ਮੰਗਵਾ ਲਈਆਂ ਹਨ। ਇਹ ਮਸ਼ੀਨਾਂ ਇਹੀ ਮੁਲਾਜ਼ਮ ਚਲਾਉਣਗੇ, ਪਰ ਉਨ੍ਹਾਂ ਨੂੰ ਜਾਨ ਦਾ ਕੋਈ ਖਤਰਾ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਹੁਣ ਨਵੀਂ ਤਕਨੀਕ ਨਾਲ ਸੀਵਰੇਜ਼ ਦੀ ਸਫਾਈ ਹੋਵੇਗੀ ਅਤੇ ਮੁਲਾਜ਼ਮਾਂ ਦੀ ਪੂਰੀ ਸੁਰੱਖਿਆ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਪੰਜਾਬ ਵਿਚ ਇਕ ਨਵੀਂ ਕ੍ਰਾਂਤੀ ਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਬਾਰਕ ਧਰਤੀ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਲਈ ਹਰ ਹੀਲਾ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੁਨਿ...

12 ਯੂਨੀਵਰਸਿਟੀਆਂ ਦੀਆਂ ਫਰਜੀ ਡਿਗਰੀਆਂ ਵੇਚਣ ਵਾਲੇ ਆਏ ਪੁਲੀਸ ਦੇ ਅੜਿੱਕੇ

Hot News
ਜੈਪੁਰ 18 ਅਕਤੂਬਰ : ਰਾਜਸਥਾਨ ਦੀ ਪੁਲਿਸ ਨੇ ਜੈਪੁਰ ਦੇ ਪ੍ਰਤਾਪ ਨਗਰ ਇਲਾਕੇ ਵਿੱਚ ਦੋ ਥਾਵਾਂ 'ਤੇ ਛਾਪੇਮਾਰੀ ਕਰਕੇ 12 ਯੂਨੀਵਰਸਿਟੀਆਂ ਦੀਆਂ 700 ਤੋਂ ਵੱਧ ਸ਼ੱਕੀ ਡਿਗਰੀਆਂ, ਮਾਰਕਸ਼ੀਟਾਂ ਅਤੇ ਮਾਈਗ੍ਰੇਸ਼ਨ ਸਰਟੀਫਿਕੇਟ ਜ਼ਬਤ ਕੀਤੇ ਹਨ। ਸ਼ੱਕੀ ਅੰਕਤਾਲਿਕਾ ਅਤੇ ਡਿਗਰੀ ਦੇ ਜਾਅਲੀ ਹੋਣ ਦੇ ਸ਼ੱਕ ਵਿੱਚ ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਹੁਣ ਇਸ ਪੂਰੇ ਮਾਮਲੇ ਦੀ ਜਾਂਚ ਲਈ ਇੱਕ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਜੋ ਸਬੰਧਿਤ ਯੂਨੀਵਰਸਿਟੀਆਂ ਦਾ ਰਿਕਾਰਡ ਖੰਗਾਲ ਕੇ ਮਾਮਲੇ ਦੀ ਤਹਿ ਤੱਕ ਜਾਵੇਗੀ।ਜੈਪੁਰ (ਪੂਰਬ) ਡੀਸੀਪੀ ਤੇਜਸਵਿਨੀ ਗੌਤਮ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਤਾਪ ਨਗਰ ਦੇ ਸੈਕਟਰ-8 ਵਿੱਚ ਯੂਨੀਕ ਐਜੂਕੇਸ਼ਨ ਕੰਸਲਟੈਂਸੀ ਅਤੇ ਐਸਐਸਆਈਟੀ ਸੈਂਟਰ 'ਤੇ ਛਾਪੇਮਾਰੀ ਕੀਤੀ ਗਈ। ਤਲਾਸ਼ੀ ਦੌਰਾਨ ਦੋਵਾਂ ਥਾਵਾਂ ਤੋਂ 12 ਯੂਨੀਵਰਸਿਟੀਆਂ ਦੀਆਂ 750 ਤੋਂ ਵੱਧ ਸ਼ੱਕੀ ਡਿਗਰੀਆਂ, ਅੰਕਤਾਲਿਕਾ ਅਤੇ ਮਾਈਗ੍ਰੇਸ਼ਨ ਸਰਟੀਫਿਕੇਟ ਜ਼ਬਤ ਕੀਤੇ ਗਏ ਹਨ। ਇਸ ਦੇ ਨਾਲ ਹੀ ਵੱਡੇ ਪੱਧਰ 'ਤੇ ਡਿਜੀਟਲ ਉਪਕਰਣ ਵੀ ਜ਼ਬਤ ਕ...

ਅਕਾਲ ਤਖਤ ਨੂੰ ਢਾਹ ਲਾਉਣ ਵਾਲਿਆਂ ਨੂੰ ਨਹੀਂ ਬਖਸ਼ਾਂਗੇ : ਭਗਵੰਤ ਮਾਨ

Hot News
ਚੰਡੀਗੜ੍ਹ, 17 ਅਕਤੂਬਰ: ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਅਕਾਲੀ ਲੀਡਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਸ ਸਬੰਧ ਵਿੱਚ ਸ਼ਿਕਾਇਤ ਮਿਲਣ ਦੀ ਸੂਰਤ ’ਚ ਸੂਬਾ ਸਰਕਾਰ ਇਹ ਘਿਨਾਉਣਾ ਪਾਪ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ।ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਸਿੱਖਾਂ ਦੀ ਸਰਵਉੱਚ ਅਥਾਰਟੀ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਸਮੁੱਚੀ ਮਨੁੱਖਤਾ ਨੇ ਅਕਾਲੀ ਲੀਡਰਾਂ ਦਾ ਸ਼ਰਮਨਾਕ ਚਿਹਰਾ ਦੇਖਿਆ ਹੈ ਜੋ ਆਪਣੇ ਸੌੜੇ ਮੁਫਾਦਾਂ ਲਈ ਜਥੇਦਾਰ ਸਾਹਿਬ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਲੀਡਰਾਂ ਨੇ ਸ਼ਰਮਨਾਕ ਢੰਗ ਨਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੀ ਅਥਾਰਟੀ ਦਾ ਘੋਰ ਨਿਰਾਦਰ ਕੀਤਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।  ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਾਂ ਵੱਲੋਂ ਸਿਰਫ ਇਕ ਪਰਿਵਾਰ ਦੇ ਸਿਆਸੀ ਅਕਾਵਾਂ ਨੂੰ...

ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ

Hot News
ਅੰਮ੍ਰਿਤਸਰ, 17 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਉੱਚ ਆਦਰਸ਼ਾਂ 'ਤੇ ਚੱਲ ਰਹੀ ਹੈ ਤਾਂ ਜੋ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ “ਪਿਤਾਮਾ” ਅਤੇ ਵਿਸ਼ਵ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ, ਜਿਨ੍ਹਾਂ ਨੇ ਆਪਣੀ ਅਮਰ ਅਤੇ ਮਹਾਨ ਰਚਨਾ "ਰਾਮਾਇਣ" ਰਾਹੀਂ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਇਹ ਮਹਾਨ ਮਹਾਂਕਾਵਿ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾਉਂਦਾ ਆਇਆ ਹੈ ਅਤੇ ਲੋਕਾਂ ਲਈ ਨੈਤਿਕ ਜੀਵਨ ਜਾਚ ਦਾ ਚਾਨਣ ਮੁਨਾਰਾ ਰਿਹਾ ਹੈ, ਜੋ ਕਿ ਅਜੋਕੇ ਪਦਾਰਥਵਾਦੀ ਯੁੱਗ ਵਿੱਚ ਕਿਤੇ ਜ਼ਿਆਦਾ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੇ ਆਦਰਸ਼ ਰਾਜ ਜਾਂ ਸਮਾਜ ਦੀ ਸਿਰਜਣਾ ਲਈ ਆਦਰਸ਼ ਮਨੁੱਖ, ਆਦਰਸ਼ ਸ਼ਾਸਕ...

32.78 ਕਰੋੜ ਰੁਪਏ ਦੀ ਲਾਗਤ ਨਾਲ ਨੌਂ ਏਕੜ ਜ਼ਮੀਨ ਵਿੱਚ ਤਿਆਰ ਕੀਤਾ ਪ੍ਰੋਜੈਕਟ

Hot News
ਅੰਮ੍ਰਿਤਸਰ, 17 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਸਥਿਤ ਅਤਿ ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਮਾ ਲੋਕਾਈ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ ਲੋਕਾਈ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਦਾ ਪਹਿਲਾ ਮਹਾਂਕਾਵਿ ਰਾਮਾਇਣ ਆਦਿ ਕਵੀ ਭਗਵਾਨ ਵਾਲਮੀਕਿ ਜੀ ਵੱਲੋਂ ਲਿਖਿਆ ਗਿਆ ਸੀ, ਜਿਨ੍ਹਾਂ ਆਪਣੀ ਸਿਆਣਪ ਅਤੇ ਫ਼ਲਸਫ਼ੇ ਨਾਲ ਦੁਨੀਆ ਨੂੰ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੇ ਇਸ ਪਹਿਲੇ ਪੈਨੋਰਮਾ ਵਿੱਚ ਤਕਨਾਲੋਜੀ ਦਾ ਜਾਦੂ ਡੂੰਘੇ ਬਿਰਤਾਂਤ ਨਾਲ ਮੇਲ ਖਾਂਦਾ ਹੈ, ਜਿਸ ਨਾਲ ਸੈਲਾਨੀਆਂ ਲਈ ਇਲਾਹੀ ਮਾਹੌਲ ਪੈਦਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੈਨੋਰਮਾ ਸ਼ਾਨ, ਸੁਹਜ ਅਤੇ ਆਰਕੀਟੈਕਚਰ ਦਾ ਸੰਪੂਰਨ ਸੁਮੇਲ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਭਗਵਾਨ ਸ੍ਰੀ ਵਾਲਮੀਕਿ ਜੀ ਨੂੰ ਨਿਮਰ ਸ਼ਰਧਾਂਜਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੈਨੋਰਮਾ ਕੰਪਲੈਕਸ 9 ਏਕੜ ਰਕਬੇ ਵਿੱਚ ਬਣਾਇਆ ਗਿਆ ਹੈ ਅਤੇ ਇਸ ਦੀ ਉਸਾਰੀ 32.78 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ ਹੈ। ਉਨ੍ਹਾ...

ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

Hot News
ਚੰਡੀਗੜ੍ਹ, 17 ਅਕਤੂਬਰ : ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ।  ਮੀਡੀਆ ਨੂੰ ਜਾਰੀ ਇੱਕ ਬਿਆਨ ਵਿੱਚ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਆਗੂਆਂ ਦਾ ਇਹ ਵਤੀਰਾ ਜਿੱਥੇ ਉਹ ਗਿਆਨੀ ਰਘੁਬੀਰ ਸਿੰਘ ਨੂੰ ਉਨ੍ਹਾਂ ਦੇ ਘਰ ਜਾ ਕੇ ਧਮਕੀਆਂ ਦੇਣਾ ਅਤੇ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਅਜਿਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦੇ ਹਨ, ਪਾਰਟੀ ਦੀ ਗਿਰਦੀ਼ ਰਜਨੀਤਿਕ ਸਾਖ ਨੂੰ ਦਰਸਾਉਂਦਾ ਹੈ। ਬਾਦਲ ਪਰਿਵਾਰ ਨੇ ਨਿੱਜੀ ਲਾਭ ਲਈ ਸਿੱਖ ਸੰਸਥਾਵਾਂ ਦੀ ਦੁਰਵਰਤੋਂ ਕਰਨ ਦਾ ਲਗਾਤਾਰ ਨਮੂਨਾ ਦਿਖਾਇਆ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ।   ਕੰਗ ਨੇ ਅੱਗੇ ਕਿਹਾ ਕਿ ਜਿਵੇਂ ਕਿ ਬਾਦਲ ਪਰਿਵਾਰ ਆਪਣੀ ਸਾਖ ਨੂੰ ਕਾਇਮ ਰੱਖਣ ਲਈ ਸੰਘਰਸ਼ ਕਰ ਰਿਹਾ ਹੈ, ਅਤੇ ਹਾਲੀਆ ਚੋਣਾਂ ਵਿੱਚ ਸਿਰਫ ਇੱਕ ਸੀਟ ਜਿੱਤ ਕੇ, ਇਹ ਸਪੱਸ਼ਟ ਹੈ ਕਿ ਉਹਨਾਂ ਦੀਆਂ ਪੁਰਾਣੀਆਂ ਚਾਲਾਂ ਅਤੇ ਹੰਕਾਰ ਨੇ ਉਹਨਾਂ ਨੂੰ ਉਸੇ ਸ...

ਭਗਵਾਨ ਵਾਲਮੀਕਿ ਜੀ ਨੇ ਸਮੁੱਚੀ ਲੋਕਾਈ ਨੂੰ ਮਾਨਵਤਾ ਦੇ ਕਲਿਆਣ ਦਾ ਮਾਰਗ ਦਿਖਾਇਆ- ਹਰਜੋਤ ਬੈਂਸ

Hot News
ਸ੍ਰੀ ਅਨੰਦਪੁਰ ਸਾਹਿਬ ,16 ਅਕਤੂਬਰ : ਅੱਜ ਅਸੀ ਆਦਿ ਕਵੀ ਮਹਾਰਿਸ਼ੀ ਵਾਲਮੀਕਿ ਜੀ ਦੀ ਜੈਯੰਤੀ ਦੇ ਸਮਾਰੋਹ ਮਨਾ ਰਹੇ ਹਾਂ। ਧਾਰਮਿਕ ਨਗਰਾਂ ਦੇ ਸਰਵਪੱਖੀ ਵਿਕਾਸ ਉਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਇਤਿਹਾਸਕ ਮਹਾਨਤਾਂ ਬਾਰੇ ਸਮੁੱਚੀ ਲੋਕਾਈ ਨੂੰ ਜਾਣੂ ਕਰਵਾਇਆ ਜਾ ਸਕੇ।     ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੈਯੰਤੀ ਮੌਕੇ ਆਯੋਜਿਤ ਭਰਵੇ ਤੇ ਪ੍ਰਭਾਵਸ਼ਾਲੀ ਧਾਰਮਿਕ ਸਮਾਗਮ ਵਿੱਚ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਅੱਜ ਮਹਾਰਿਸ਼ੀ ਵਾਲਮੀਕਿ ਜੈਯੰਤੀ ਮੌਕੇ ਧਾਰਮਿਕ ਸੰਸਥਾਂ ਵੱਲੋਂ ਸੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਇਲਾਕਾ ਵਾਸੀਆਂ ਨੇ ਹੁੰਮ ਹੁਮਾ ਕੇ ਸ਼ਮੂਲੀਅਤ ਕੀਤੀ। ਸ.ਬੈਂਸ ਨੇ ਕਿਹਾ ਕਿ ਜੇਕਰ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੇ ਨਜ਼ਰ ਮਾਰੀਏ ਤਾਂ ਭਗਵਾਨ ਵਾਲਮੀਕਿ ਜੀ ਦੁਆਰਾ ਰਮਾਇਣ ਲਿਖੀ ਸੀ। ਵਾਲਮੀਕਿ ਜੈਯੰਤੀ ਨੂੰ ...

ਵਿਜੈ ਕੁਮਾਰ ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀ

Hot News
ਚੰਡੀਗੜ੍ਹ, 16 ਅਕਤੂਬਰ: ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਵਿਜੈ ਕੁਮਾਰ ਜੰਜੂਆ ਨੂੰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਨਵੇਂ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁਕਾਈ। 1989 ਬੈਚ ਦੇ ਪੰਜਾਬ ਕੇਡਰ ਦੇ ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਵਿਜੈ ਕੁਮਾਰ ਜੰਜੂਆ ਨੇ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਵਜੋਂ ਸੇਵਾਵਾਂ ਨਿਭਾਈਆਂ ਸਨ। ਜ਼ਿਕਰਯੋਗ ਹੈ ਕਿ ਸ੍ਰੀ ਜੰਜੂਆ ਨੇ ਪੰਜਾਬ ਦੇ ਪੇਂਡੂ ਵਿਕਾਸ, ਉਦਯੋਗ, ਕਿਰਤ, ਪਸ਼ੂ ਪਾਲਣ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਵੀ ਕੰਮ ਕੀਤਾ। ਉਨ੍ਹਾਂ ਨੇ ਭਾਰਤ ਸਰਕਾਰ ਦੇ ਉਦਯੋਗਿਕ ਨੀਤੀ ਅਤੇ ਪ੍ਰੋਤਸਾਹਨ ਵਿਭਾਗ ਵਿੱਚ ਉਦਯੋਗਾਂ ਦੇ ਡਾਇਰੈਕਟਰ ਵਜੋਂ ਤਿੰਨ ਸਾਲ ਸੇਵਾ ਨਿਭਾਈ। ਇਸ ਦੇ ਨਾਲ ਹੀ ਉਨ੍ਹਾਂ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਵੀ ਸੇਵਾਵਾਂ ਨਿਭਾਈਆਂ। ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਸਕੱਤਰ ਪ੍ਰਸੋਨਲ ਗੁਰਪ੍ਰੀਤ ਕੌਰ ਸਪਰਾ ਵੱਲੋਂ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਸਕੱਤਰ ਗੌਰੀ ਪਰਾਸ਼ਰ ਜੋਸ਼ੀ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਮਲ ਸੇਤੀਆ, ਡਾਇਰੈਕਟਰ ਪ੍ਰਸ਼ਾਸ਼ਨਿਕ ਸੁਧਾਰ ਗਿਰ...