Monday, October 12Malwa News
Shadow

Hot News

ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ ਉਤੇ ਚੱਲੋ: ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ

Breaking News, Hot News
ਜਲੰਧਰ, 16 ਅਕਤੂਬਰ: ‘ਕਰੁਨਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਉਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਬਣਾਉਣ ਲਈ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ ਉਤੇ ਚੱਲਣ ਦੀ ਅਪੀਲ ਕੀਤੀ। ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਅਤੇ ਉਹ ਵਿਸ਼ਵ ਦੇ ਆਦਿ ਕਵੀ ਹਨ, ਜਿਨ੍ਹਾਂ ਆਪਣੀ ਅਮਰ ਤੇ ਮਹਾਨ ਰਚਨਾ ‘ਰਾਮਾਇਣ’ ਰਾਹੀਂ ਬਦੀ ਉਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮਹਾਨ ਮਹਾਂਕਾਵਿ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾ ਰਿਹਾ ਹੈ ਅਤੇ ਲੋਕਾਂ ਲਈ ਨੈਤਿਕ ਕਦਰਾਂ-ਕੀਮਤਾਂ ਪੱਖੋਂ ਚਾਨਣ ਮੁਨਾਰਾ ਹੈ, ਜੋ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਜ਼ਿਆਦਾ ਪ੍ਰਸੰਗਿਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਨੇ ਸਮਾਜ ਵਿੱਚ ਬਰਾਬਰੀ ਦੇ ਨਾਲ-ਨਾਲ ਸੂਬੇ ਜਾਂ ਸਮਾਜ ਨੂੰ ਆਦ...

ਪੰਜਾਬ ਵੱਲੋਂ ਰਾਜਾਂ ਦੇ ਵਿੱਤ ਨੂੰ ਮਜ਼ਬੂਤ ਕਰਨ ਲਈ ਵਾਧੂ ਜੀਐਸਟੀ ਸੈੱਸ ਦੀ ਨਿਰਪੱਖ ਵੰਡ ਦੀ ਵਕਾਲਤ

Hot News
ਚੰਡੀਗੜ੍ਹ, 16 ਅਕਤੂਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਵਿੱਤੀ ਸਥਿਤੀ ਅਤੇ ਮੌਜੂਦਾ ਜੀਐਸਟੀ ਢਾਂਚੇ ਨੂੰ ਦੇਖਦੇ ਹੋਏ ਜੀਐਸਟੀ ਮੁਆਵਜ਼ਾ ਸੈੱਸ ਜਾਰੀ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ ਹੈ। ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਮੁਆਵਜ਼ੇ ਦੇ ਸੈੱਸ ਦੇ ਪੁਨਰਗਠਨ ਬਾਰੇ ਮੰਤਰੀਆਂ ਦੇ ਸਮੂਹ (ਜੀ.ਓ.ਐਮ) ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸਥਿਰ ਮੰਗ ਵਾਲੀਆਂ ਵਸਤੂਆਂ ਅਤੇ ਲਗਜ਼ਰੀ ਵਸਤਾਂ 'ਤੇ ਲਗਾਇਆ ਗਿਆ ਸੈੱਸ ਪੰਜਾਬ ਲਈ ਮਾਲੀਆ ਜੁਟਾਉਣ ਵਾਸਤੇ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਹਾਲਾਂਕਿ, ਉਹਨਾਂ ਕਰ ਜਟਾਉਣ ਸਬੰਧੀ ਸੂਬਿਆਂ ਵਿੱਚ ਸਵੈ-ਨਿਰਭਰਤਾ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ। ਵਾਧੂ ਸੈੱਸ ਦੀ ਉਗਰਾਹੀ ਦੇ ਸਬੰਧ ਵਿੱਚ, ਪੰਜਾਬ ਵੱਲੋਂ ਇਸ ਨੂੰ ਇੱਕ ਉਚਿਤ ਵਿਧੀ ਦੇ ਅਧਾਰ 'ਤੇ ਰਾਜਾਂ ਵਿੱਚ ਵੰਡਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਤਾਂ ਜੋ ਲੋੜਵੰਦ ਸੂਬਿਆਂ ਦਰਮਿਆਨ ਸਮਾਨ ਵੰਡ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਦੇਸ਼ ਦੇ ਸੰਘੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ ...

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

Hot News
ਚੰਡੀਗੜ੍ਹ, 16 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਲਤਾਨਵਿੰਡ-2, ਤਹਿਸੀਲ ਅੰਮ੍ਰਿਤਸਰ-1 ਵਿਖੇ ਤਾਇਨਾਤ ਪਟਵਾਰੀ ਮਨਦੀਪ ਸਿੰਘ ਅਤੇ ਉਸ ਦੇ ਸਾਥੀ ਜਰਨੈਲ ਸਿੰਘ ਨੂੰ ਇੱਕ ਪਲਾਟ ਦੇ ਇੰਤਕਾਲ ਬਦਲੇ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਲਖਵਿੰਦਰ ਸਿੰਘ ਵਾਸੀ ਡਾਕਟਰ ਐਵੀਨਿਊ, ਜੀ.ਟੀ. ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਵੇਚੇ ਗਏ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 20,00,000 ਰੁਪਏ ਰਿਸ਼ਵਤ ਮੰਗੀ ਸੀ। ਉਕਤ ਪਟਵਾਰੀ ਦੇ ਸਾਥੀ ਜਰਨੈਲ ਸਿੰਘ, ਜੋ ਪ੍ਰਾਪਰਟੀ ਡੀਲਰ ਵਜੋਂ ਕੰਮ ਕਰਦਾ ਹੈ, ਨੇ ਪਟਵਾਰੀ ਨਾਲ ਗੱਲ ਕਰਕੇ 3,00,000 ਰੁਪਏ ਵਿੱਚ ਸੌਦਾ ਤੈਅ ਕਰ ਲਿਆ। ਮੁਲਜ਼ਮ ਪਹਿਲੀ ਕਿਸ਼ਤ ਵਜੋਂ 1,00,000 ਰੁਪਏ ਰਿਸ਼ਵਤ ਲੈ ਚੁੱਕਾ ਸੀ।ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਬਿਊ...

ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਵਾਪਸ

Hot News
ਚੰਡੀਗੜ੍ਹ, 16 ਅਕਤੂਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਅੱਜ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ 21 ਅਕਤੂਬਰ ਤੋਂ ਦਿੱਤਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ। ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਯੂਨੀਅਨ ਦੇ ਅਹੁਦੇਦਾਰਾਂ ਨਾਲ ਹੋਈ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਹਰ ਸਮੱਸਿਆ ਦੇ ਸਮਾਂਬੱਧ ਹੱਲ ਲਈ ਵਚਨਬੱਧ ਹੈ ਅਤੇ ਇਸੇ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਵਿਸ਼ੇਸ਼ ਵਿਭਾਗੀ ਕਮੇਟੀ ਗਠਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਕਮੇਟੀ ਦੀਆਂ ਮੀਟਿੰਗਾਂ ਵਿੱਚ ਮੁਲਾਜ਼ਮਾਂ ਦੀਆਂ ਕਾਫ਼ੀ ਮੰਗਾਂ 'ਤੇ ਸਹਿਮਤੀ ਬਣੀ ਹੈ।ਟਰਾਂਸਪੋਰਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਯੂਨੀਅਨ ਨਾਲ 22 ਅਕਤੂਬਰ ਨੂੰ ਅਗ...

ਪੰਜਾਬ ਦੇ ਚਾਰ ਜਿਲਿਆਂ ਦੀਆਂ 8 ਪੰਚਾਇਤਾਂ ਦੀ ਹੋਵੇਗੀ ਦੁਬਾਰਾ ਚੋਣ

Hot News
ਚੰਡੀਗੜ੍ਹ 16 ਅਕਤੂਬਰ : ਪੰਜਾਬ ਵਿੱਚ ਮੰਗਲਵਾਰ ਨੂੰ ਪੰਚਾਇਤ ਚੋਣਾਂ ਦੌਰਾਨ ਕਈ ਥਾਵਾਂ 'ਤੇ ਹਿੰਸਾ, ਬੂਥ ਕੈਪਚਰਿੰਗ ਅਤੇ ਹੋਰ ਖਾਮੀਆਂ ਸਾਹਮਣੇ ਆਈਆਂ ਸਨ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (DC) ਤੋਂ ਮਿਲੀ ਰਿਪੋਰਟ ਦੇ ਬਾਅਦ ਚੋਣ ਕਮਿਸ਼ਨ ਨੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਵਿੱਚ ਮੁੜ ਚੋਣਾਂ ਕਰਵਾਉਣ ਦਾ ਫੈਸਲਾ ਲਿਆ ਹੈ। ਹਾਲਾਂਕਿ ਮੁੜ ਚੋਣਾਂ ਕਦੋਂ ਹੋਣਗੀਆਂ, ਇਸ ਦੀ ਤਾਰੀਖ ਘੋਸ਼ਿਤ ਨਹੀਂ ਕੀਤੀ ਗਈ ਹੈ। ਇਸ ਬਾਰੇ ਵੀ ਜਲਦੀ ਹੀ ਫੈਸਲਾ ਲਿਆ ਜਾਵੇਗਾ। ਜਿੱਥੇ ਮੁੜ ਚੋਣਾਂ ਹੋਣਗੀਆਂ, ਉਨ੍ਹਾਂ ਵਿੱਚ ਮਾਨਸਾ, ਫਿਰੋਜ਼ਪੁਰ, ਮੋਗਾ ਅਤੇ ਪਟਿਆਲਾ ਜ਼ਿਲ੍ਹੇ ਦੀਆਂ 8 ਪੰਚਾਇਤਾਂ ਸ਼ਾਮਲ ਹਨ।ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਮਾਨਸਾ ਦੀ ਪੰਚਾਇਤ ਮਾਨਸਾ ਖੁਰਦ ਵਿੱਚ ਸਰਪੰਚ ਅਤੇ 5 ਅਹੁਦਿਆਂ ਲਈ ਚੋਣਾਂ ਦੁਬਾਰਾ ਹੋਣਗੀਆਂ। ਇਸੇ ਤਰ੍ਹਾਂ ਫਿਰੋਜ਼ਪੁਰ ਦੇ ਪਿੰਡ ਲੋਹਕੇ ਖੁਰਦ ਵਿੱਚ ਪੰਚਾਇਤ ਦੀ ਚੋਣ ਦੁਬਾਰਾ ਹੋਵੇਗੀ। ਜ਼ਿਲ੍ਹਾ ਮੋਗਾ ਦੀ ਪੰਚਾਇਤ ਕੋਟਲਾ ਮੇਹਰ ਸਿੰਘ ਵਾਲਾ ਦੇ ਪੋਲਿੰਗ ਬੂਥ ਨੰਬਰ 118 ਅਤੇ 119 ਵਿੱਚ ਦੁਬਾਰਾ ਮਤਦਾਨ ਦੇ ਆਦੇਸ਼ ਦਿੱਤੇ ਗਏ ਹਨ। ਜ਼ਿਲ੍ਹਾ ਪਟਿਆਲਾ ਦ...

ਨਗਰ ਨਿਗਮ ਲੁਧਿਆਣਾ ‘ਚ 3 ਕਰੋੜ ਦਾ ਗਬਨ

Hot News
ਚੰਡੀਗੜ੍ਹ, 15 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੁਪਰਡੰਟ ਇੰਜੀਨੀਅਰ ਰਾਜਿੰਦਰ ਸਿੰਘ (ਹੁਣ ਸੇਵਾਮੁਕਤ), ਕਾਰਜਕਾਰੀ ਇੰਜਨੀਅਰ (ਐਕਸੀਅਨ) ਰਣਬੀਰ ਸਿੰਘ ਅਤੇ ਡਿਪਟੀ ਕੰਟਰੋਲਰ ਵਿੱਤ ਅਤੇ ਲੇਖਾ (ਡੀ.ਸੀ.ਐਫ.ਏ.) ਪੰਕਜ ਗਰਗ ਵਿਰੁੱਧ 3,16,58,421 ਰੁਪਏ ਦੇ ਗਬਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਐਕਸੀਅਨ ਰਣਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜਸਪਿੰਦਰ ਸਿੰਘ, ਇਲੈਕਟ੍ਰਿਕ ਪੰਪ ਡਰਾਈਵਰ, ਜ਼ੋਨ ਸੀ, ਨਗਰ ਨਿਗਮ ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਨੰਬਰ 359/2023  ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਸੰਚਾਲਨ ਅਤੇ ਰੱਖ-ਰਖਾਅ ਸ਼ਾਖਾ ਵਿੱਚ ਤਾਇਨਾਤ ਐਕਸੀਅਨ ਰਣਬੀਰ ਸਿੰਘ ਨੇ ਵੱਖ-ਵੱਖ ਟਿਊਬਵੈੱਲਾਂ ਸਬੰਧੀ ਕਾਰਜਾਂ ਲਈ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐ...

ਹਾਰ ਦੇ ਡਰੋਂ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਹਨ – ਮਲਵਿੰਦਰ ਕੰਗ 

Hot News
ਚੰਡੀਗੜ੍ਹ, 14 ਅਕਤੂਬਰ : ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪੰਚਾਇਤੀ ਚੋਣਾਂ ਰੱਦ ਕਰਨ ਦੇ ਬਿਆਨ ’ਤੇ ਆਮ ਆਦਮੀ ਪਾਰਟੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।  ‘ਆਪ’ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਦੇ ਡਰੋਂ ਚੋਣਾਂ ਰੱਦ ਕਰਨ ਦੀ ਗੱਲ ਕਰ ਰਹੇ ਹਨ।  ਕੰਗ ਨੇ ਕਿਹਾ ਕਿ ਕਾਂਗਰਸ ਬੌਖਲਾਈ ਹੋਈ ਹੈ।  ਇਹ ਲੋਕ ਸਾਡੇ ਨੇਤਾਵਾਂ ਅਤੇ ਉਮੀਦਵਾਰਾਂ 'ਤੇ ਗੋਲੀਆਂ ਚਲਾ ਰਹੇ ਹਨ ਅਤੇ ਸਾਡੇ ਬਾਰੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰ ਰਹੇ ਹਨ।  ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਵੱਲੋਂ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡਾਂ ਦਾ ਵਿਕਾਸ ਤੇਜ਼ੀ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਚੋਣ ਵਿੱਚ ਕਾਫੀ ਪਿੱਛੇ ਹੈ।  ਪਿੰਡਾਂ ਦੇ ਲੋਕ ਕਾਂਗਰਸੀ ਉਮੀਦਵਾਰਾਂ ਨੂੰ ਪੁਛ ਨਹੀਂ  ਰਹੇ ਕਿਉਂਕਿ ਉਹ ਇਨ੍ਹ...

ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

Hot News
ਐਸਏਐਸ ਨਗਰ, 14 ਅਕਤੂਬਰ: ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੁਭਾਸ਼ ਉਰਫ਼ ਸੋਹੂ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਕੇਸ ਵਿੱਚ ਰਾਜਸਥਾਨ ਆਧਾਰਤ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਇਸ ਗੁੱਥੀ ਨੂੰ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਇਸ ਸਾਲ 8 ਅਕਤੂਬਰ ਨੂੰ ਜੋਧਪੁਰ ਦੇ ਸੰਗਰੀਆ ਵਿੱਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ ਵਿੱਚ ਪੰਜ ਗੋਲੀਆਂ ਮਾਰ ਕੇ ਉਸ ਦਾ ਬੇਰਹਿਮੀ ਕਤਲ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਤਿੰਨ ਹਥਿਆਰ ਸਪਲਾਇਰਾਂ ਭਾਨੂ ਸਿਸੋਦੀਆ, ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਦੀ ਗ੍ਰਿਫਤਾਰੀ ਸਬੰਧੀ ਬਾਰੀਕੀ ਨਾਲ ਕੀਤੀ ਗਈ ਜਾਂਚ ਅਤੇ ਅਗਲੇ–ਪਿਛਲੇ ਸਬੰਧਾਂ ਦੀ ਘੋਖ ਉਪਰੰਤ ਮਿਲੀ ਹੈ। ਦੱਸਣਯੋਗ ਹੈ ਕਿ ਉਕਤ ਹਥਿਆਰ ਸਪਲਾਇਰਾਂ ਨੂੰ ਮੁਲਜ਼ਮ ਨਵਜੋਤ ਸਿੰਘ ਉਰਫ਼ ਜੋਤਾ ਸਮੇਤ ਸ਼ੁੱਕਰਵਾਰ ਨੂੰ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਟੀਮਾਂ ਵੱਲੋਂ...

ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ

Hot News
ਚੰਡੀਗੜ੍ਹ, 14 ਅਕਤੂਬਰ :  ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਹਾਈ ਕੋਰਟ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਹਾਈਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ "ਮਾਨਯੋਗ ਹਾਈ ਕੋਰਟ ਦਾ ਧੰਨਵਾਦ... ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ ਹੋ ਚੁੱਕਿਆ ਹੈ.. ਕੱਲ੍ਹ 15 ਅਕਤੂਬਰ ਨੂੰ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ, ਮੇਰੀ ਸਾਰੇ ਪੰਜਾਬੀਆਂ ਨੂੰ ਬੇਨਤੀ ਹੈ ਕੱਲ੍ਹ 15 ਅਕਤੂਬਰ ਨੂੰ ਅਮਨ ਸ਼ਾਂਤੀ ਨਾਲ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟਾਂ ਪਾਓ ਤੇ ਆਪਣੇ ਆਪਣੇ ਪਿੰਡਾਂ ਦੇ ਚੰਗੇ ਨੁਮਾਇੰਦੇ ਚੁਣੋ ਜੋ ਪਿੰਡਾਂ ਦੇ ਵਿਕਾਸ ਦੇ ਵਿੱਚ ਯੋਗਦਾਨ ਪਾਉਣ...ਪੰਚਾਇਤੀ ਚੋਣਾਂ ਵਾਸਤੇ ਜਿੰਨੇ ਵੀ ਉਮੀਦਵਾਰ ਮੈਂਬਰ ਜਾਂ ਸਰਪੰਚ ਚੋਣਾਂ ਲੜ ਰਹੇ ਨੇ ਸਭ ਨੂੰ ਮੇਰੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ"। ਆਪ ਆਗੂ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਹਾਈ ਕੋਰਟ ਦਾ ਫੈਸਲਾ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ 'ਤੇ ਕਰਾਰੀ ਚਪੇੜ ਹੈ। ਉਹ ਲ...

ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਭਾਜਪਾ ਦੀ ਸੋਚੀ ਸਮਝੀ ਚਾਲ ਹੈ ਗੋਦਾਮਾਂ ਦਾ ਖਾਲੀ ਨਾ ਹੋਣਾ – ਟੀਨੂੰ

Hot News
ਚੰਡੀਗੜ੍ਹ, 14 ਅਕਤੂਬਰ : ਝੋਨੇ ਦੀ ਖਰੀਦ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ 'ਤੇ ਤਿੱਖਾ ਹਮਲਾ ਕੀਤਾ ਹੈ।  ‘ਆਪ’ ਆਗੂ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਕੇਂਦਰ ਨੇ ਜਾਣਬੁੱਝ ਕੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਗੁਦਾਮ ਖਾਲੀ ਨਹੀਂ ਕਰਵਾਏ। ਪਵਨ ਟੀਨੂੰ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਸਵਾਲ ਕੀਤਾ ਕਿ ਇਸ ਵਾਰ ਪੰਜਾਬ ਦੀਆਂ ਮੰਡੀਆਂ ਵਿੱਚ ਪਹਿਲੀ ਵਾਰ ਤਾਂ ਅਨਾਜ ਨਹੀਂ ਆਇਆ, ਫਿਰ ਕੇਂਦਰ ਸਰਕਾਰ ਨੇ ਅਜੇ ਤੱਕ ਜਗ੍ਹਾ ਖਾਲੀ ਕਿਉਂ ਨਹੀਂ ਕਰਵਾਈ?  ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਹਫੜਾ-ਦਫੜੀ ਮਚਾ ਕੇ ਅਤੇ ਮਾਹੌਲ ਖਰਾਬ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਣਕ ਅਤੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਕੇਂਦਰ ਸਰਕਾਰ ਵੱਲੋਂ ਕੀਤੀ ਜਾਂਦੀ ਹੈ।  ਇਸ ਦੇ ਲਈ ਪੰਜਾਬ ਸਰਕਾਰ ਐਫਸੀਆਈ ਅਤੇ ਕੇਂਦਰ ਸਰਕਾਰ ਨੂੰ ਲਗਾਤਾਰ ਪੱਤਰ ਲਿਖ ਰਹੀ ਸੀ।  ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕੇਂਦਰੀ ਮੰਤਰੀ...