ਲੁਧਿਆਣਾ ਦੇ ਗੈਸਟ ਹਾਊਸ ‘ਚ ਪ੍ਰੇਮੀ ਜੋੜੇ ਦੀ ਮੌਤ
ਲੁਧਿਆਣਾ 10 ਅਕਤੂਬਰ : ਪੰਜਾਬ ਦੇ ਲੁਧਿਆਣਾ 'ਚ ਬੱਸ ਸਟੈਂਡ ਦੇ ਨੇੜੇ ਇੱਕ ਗੈਸਟ ਹਾਊਸ 'ਚ ਸਵੇਰੇ-ਸਵੇਰੇ ਅੱਗ ਲੱਗ ਗਈ। ਅੱਗ ਲੱਗਣ ਕਾਰਨ ਗੈਸਟ ਹਾਊਸ 'ਚ ਕਾਫ਼ੀ ਧੂੰਆਂ ਇਕੱਠਾ ਹੋ ਗਿਆ। ਗੈਸਟ ਹਾਊਸ ਦੇ ਕਮਰੇ 'ਚ ਸੁੱਤੇ ਪ੍ਰੇਮੀ ਜੋੜੇ ਦੀ ਦਮ ਘੁੱਟਣ ਨਾਲ ਮੌਤ ਹੋ ਗਈ।
ਸਵੇਰੇ ਜਦੋਂ ਮੈਨੇਜਰ ਨੇ ਗੈਸਟ ਹਾਊਸ ਤੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਸਨੇ ਰੌਲਾ ਪਾਇਆ। ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਕੁਝ ਲੋਕ ਗੈਸਟ ਹਾਊਸ ਤੋਂ ਬਾਹਰ ਨਿਕਲ ਆਏ, ਪਰ ਇੱਕ ਪ੍ਰੇਮੀ ਜੋੜਾ ਕਮਰੇ 'ਚ ਸੁੱਤਾ ਰਿਹਾ।
ਤਕਰੀਬਨ 20 ਮਿੰਟ ਦੀ ਮਿਹਨਤ ਤੋਂ ਬਾਅਦ ਜਦੋਂ ਅੱਗ 'ਤੇ ਕਾਬੂ ਪਾਇਆ ਗਿਆ ਅਤੇ ਕਮਰੇ ਦਾ ਦਰਵਾਜ਼ਾ ਤੋੜਿਆ ਗਿਆ ਤਾਂ ਪ੍ਰੇਮੀ ਜੋੜੇ ਦੀ ਮੌਤ ਹੋ ਚੁੱਕੀ ਸੀ।
ਪੁਲਿਸ ਨੇ ਗੈਸਟ ਹਾਊਸ ਨੂੰ ਸੀਲ ਕਰ ਦਿੱਤਾ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਰਾਇਲ ਗੈਸਟ ਹਾਊਸ ਦੇ ਮੈਨੇਜਰ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ ਹੈ। ਪੁਲਿਸ ਗੈਸਟ ਹਾਊਸ 'ਚ ਅੱਗ ਤੋਂ ਸੁਰੱਖਿਆ ਦੇ ਇੰਤਜ਼ਾਮਾਂ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਹੋ...