Monday, October 12Malwa News
Shadow

Hot News

ਤਰਨਤਾਰਨ ‘ਚ ਆਪ ਦੇ ਸਰਵਸੰਮਤੀ ਨਾਲ ਚੁਣੇ ਸਰਪੰਚ ਦਾ ਕਤਲ

Breaking News, Hot News
ਤਰਨਤਾਰਨ : ਅਗਲੀਆਂ ਪੰਚਾਇਤ ਚੋਣਾ ਨੂੰ ਲੈ ਕੇ ਪਿੰਡਾਂ ਵਿਚ ਚੱਲ ਰਹੇ ਲੜਾਈ ਝਗੜੇ ਦੌਰਾਨ ਅੱਜ ਆਮ ਆਦਮੀ ਪਾਰਟੀ ਨਾਲ ਸਬੰਧਿਤ ਸਰਵਸੰਮਤੀ ਨਾਲ ਚੁਣੇ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਜੇ ਕੱਲ੍ਹ ਹੀ ਜਿਲਾ ਫਿਰੋਜ਼ਪੁਰ ਵਿਚ ਇਕ ਆਮ ਆਦਮੀ ਪਾਰਟੀ ਦੇ ਸਰਪੰਚੀ ਦੇ ਉਮੀਦਵਾਰ ਨੂੰ ਗੋਲੀਆਂ ਨਾਲ ਫੱਟੜ ਕਰ ਦਿੱਤਾ ਸੀ।ਤਰਨਤਾਰਨ ਜਿਲੇ ਦੇ ਪਿੰਡ ਤਲਵੰਡੀ ਮੋਹਰ ਸਿੰਘ ਦੀ ਪੰਚਾਇਤੀ ਚੋਣ ਦੌਰਾਨ ਅੱਜ ਰਾਜਵਿੰਦਰ ਸਿੰਘ ਨੂੰ ਸਰਵ ਸੰਮਤੀ ਨਾਲ ਸਰਪੰਚ ਐਲਾਨ ਦਿੱਤਾ ਗਿਆ ਸੀ। ਸਰਪੰਚ ਬਨਣ ਪਿਛੋਂ ਰਾਜਵਿੰਦਰ ਸਿੰਘ ਆਪਣੇ ਸਾਥੀਆਂ ਨਾਲ ਬਲਾਕ ਪੱਟੀ ਦੇ ਦਫਤਰ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਠੱਕਰਪੁਰਾ ਕੋਲ ਪਹੁੰਚੇ ਤਾਂ ਦੋ ਮੋਟਰਸਾਈਕਲ ਸਵਾਰਾਂ ਨੇ ਰਾਜਵਿੰਦਰ ਉੱਪਰ ਗੋਲੀਆਂ ਦੀ ਬੌਛਾੜ ਕਰ ਦਿੱਤੀ। ਇਸ ਦੌਰਾਨ ਰਾਜਵਿੰਦਰ ਸਿੰਘ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸਦੇ ਦੋ ਹੋਰ ਸਾਥੀ ਗੰਭੀਰ ਰੂਪ ਵਿਚ ਜਖਮੀ ਹੋ ਗਏ।ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਰਾਜਵਿੰਦਰ ਸਿੰਘ ਦੀ ਕਾਰ ਪਿੰਡ ਠੱਕਰਪੁਰ ਦੀ ਚਰਚ ਕੋਲ ਪਹੁੰਚੀ ਤਾਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਹੱਥ ਦੇ ਕੇ ਉ...

ਕੱਲ੍ਹ ਜਲੰਧਰ ਵਿਚ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ

Hot News
ਚੰਡੀਗੜ੍ਹ 7 ਅਕਤੂਬਰ : ਪੰਜਾਬ ਕੈਬਨਿਟ ਦੀ ਮੀਟਿੰਗ 8 ਅਕਤੂਬਰ ਮੰਗਲਵਾਰ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਹੈ, ਜਿਸ ਵਿਚ ਪੰਜਾਬ ਦੇ ਅਹਿਮ ਮੁੱਦੇ ਵਿਚਾਰੇ ਜਾਣਗੇ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ।ਪੰਜਾਬ ਦੇ ਮੁੱਖ ਸਕੱਤਰ ਵਲੋਂ ਜਾਰੀ ਕੀਤੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੇ ਸਾਰੇ ਕੈਬਨਿਟ ਮੰਤਰੀਆਂ ਦੀ ਮੀਟਿੰਗ ਵਿਚ ਪੰਜਾਬ ਨਾਲ ਸਬੰਧਿਤ ਮੁੱਦੇ ਵਿਚਾਰੇ ਜਾਣਗੇ। ਸਾਰੇ ਮੰਤਰੀਆਂ, ਵਿਸ਼ੇਸ਼ ਮੁੱਖ ਸਕੱਤਰ ਅਤੇ ਮੁੱਖ ਮੰਤਰੀ ਨੂੰ ਭੇਜੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਮੀਟਿੰਗ ਦਾ ਏਜੰਡਾ ਬਾਅਦ ਵਿਚ ਦੱਸਿਆ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਪੰਚਾਇਤ ਚੋਣਾ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਕੁੱਝ ਅਹਿਮ ਫੈਸਲੇ ਲਏ ਜਾਣਗੇ। ਭਗਵੰਤ ਸਿੰਘ ਮਾਨ ਦੇ ਬਿਮਾਰ ਹੋਣ ਪਿਛੋਂ ਸੂਬੇ ਦੇ ਵਿਕਾਸ ਲਈ ਕਈ ਫੈਸਲੇ ਪੈਂਡਿੰਗ ਪਏ ਹਨ। ਇਨ੍ਹੀਂ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਵਾਹ ਲਗਾ ਰਹੇ ਹਨ। ਇਸ ਲਈ ਕਈ ਨਵੀਆਂ ਯੋਜਨਾਵਾਂ ਦੀ ਵੀ ਸ਼ੁਰੂਆਤ ਕਰ ਰਹੇ ਨੇ। ਪਿਛਲੇ ਸਮੇਂ ਵਿਚ ਪੰਜਾਬ ਦੇ ਮੰਤਰੀਮੰ...

ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ

Breaking News, Hot News
ਚੰਡੀਗੜ੍ਹ, 6 ਅਕਤੂਬਰ: ਸਕੂਲ ਪ੍ਰਬੰਧਨ ਨੂੰ  ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ ਅਧੀਨ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਂਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਸਰਾ ਬੈਚ ਅੱਜ  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਹਵਾਈ ਅੱਡੇ ਤੋਂ ਰਵਾਨਾ ਕੀਤਾ ਗਿਆ। ਇਸ ਸਬੰਧੀ  ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈਡਮਾਸਟਰਾਂ / ਹੈਡ ਮਿਸਟ੍ਰੈਸ ਦਾ ਤੀਸਰੇ ਬੈਚ ਨੂੰ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਆਈ.ਆਈ.ਐਮ.ਅਹਿਮਦਾਬਾਦ ਵਿਖੇ ਭੇਜਿਆ ਗਿਆ ਹੈ। ਇਹ ਬੈਚ 7 ਅਕਤੂਬਰ 2024 ਤੋਂ 11 ਅਕਤੂਬਰ 2024 ਤੱਕ  ਟ੍ਰੇਨਿੰਗ ਹਾਸਲ ਕਰੇਗਾ।  ਉਨ੍ਹਾਂ ਦੱਸਿਆ ਕਿ ਆਈ. ਆਈ. ਐਮ.ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ  ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ...

ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” ਲਾਂਚ

Breaking News, Hot News
ਚੰਡੀਗੜ੍ਹ, 6 ਅਕਤੂਬਰ : ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ 2024 ਦੇ ਸਬੰਧ ਵਿੱਚ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" (ਐਲ.ਬੀ.ਪੀ.ਏ.ਐਮ.ਐਸ) ਨਾਮ ਦੀ ਇੱਕ ਨਵੀਂ ਆਨਲਾਈਨ ਐਪਲੀਕੇਸ਼ਨ ਤਿਆਰ ਕੀਤੀ ਹੈ। ਦੱਸਣਯੋਗ ਹੈ ਕਿ ਇਹ ਐਪਲੀਕੇਸ਼ਨ ਕਮਿਸ਼ਨ ਦੀ ਵੈੱਬਸਾਈਟ sec.punjab.gov.in 'ਤੇ ਉਪਲੱਬਧ ਹੈ।। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਲੋਕਲ ਬਾਡੀਜ਼ ਦੀਆਂ ਚੋਣਾਂ ਜਿਵੇਂ ਕਿ ਪੰਚਾਇਤੀ ਅਤੇ ਨਗਰ ਨਿਗਮ ਦੀਆਂ ਚੋਣਾਂ ਦੇ ਵਿਸ਼ੇਸ਼ ਸੰਦਰਭ ਵਿੱਚ ਚੋਣ ਪ੍ਰਕਿਰਿਆ ਦੇ ਆਧੁਨਿਕੀਕਰਨ ਲਈ ਇਹ ਇੱਕ ਨਵੀਂ ਪਹਿਲਕਦਮੀ ਹੈ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਅਪਣਾਏ ਜਾ ਰਹੇ ਬਿਹਤਰ ਅਭਿਆਸਾਂ ਨੂੰ ਅਪਣਾਉਣ ਦਾ ਫੈਸਲਾ ਲਿਆ ਹੈ ਤਾਂ ਜੋ ਲੋਕਲ ਬਾਡੀਜ਼ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਐਲ.ਬੀ.ਪੀ.ਏ.ਐਮ.ਐਸ. ਐਪਲੀਕੇਸ਼ਨ ਦੀ ਸ਼ੁਰੂਆਤ ਨਾਲ ਚੋਣ ਪ੍ਰਬੰਧਨ ਪ੍ਰਣ...

ਅੰਮ੍ਰਿਤਸਰ ਤੋਂ ਫੜ੍ਹਿਆ ਗਿਆ 5 ਹਜਾਰ ਕਰੋੜ ਦੇ ਡਰੱਗ ਮਾਮਲੇ ‘ਚ ਯੂ ਕੇ ਜਾ ਰਿਹਾ ਜੱਸੀ

Hot News
ਅੰਮ੍ਰਿਤਸਰ : ਪੁਲੀਸ ਨੇ ਸ੍ਰੀ ਗੁਰੂ ਰਾਮ ਦਾਸ ਇੰਟਰਨੈਸ਼ਨਲ ਏਅਰਪੋਰਟ 'ਤੇ ਪੰਜ ਹਜਾਰ ਕਰੋੜ ਡਰੱਗ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਤਿੰਦਰ ਪਾਲ ਸਿੰਘ ਉਰਫ ਜੱਸੀ ਨਾਮ ਦਾ ਇਹ ਵਿਅਕਤੀ ਇੰਗਲੈਂਡ ਜਾਣ ਦੀ ਤਿਆਰੀ ਵਿਚ ਸੀ ਕਿ ਅੰਮ੍ਰਿਤਸਰ ਏਅਰਪੋਰਟ 'ਤੇ ਫੜ੍ਹਿਆ ਗਿਆ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 5000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਏਅਰਪੋਰਟ ਤੋਂ ਜਤਿੰਦਰ ਪਾਲ ਸਿੰਘ ਉਰਫ਼ ਜੱਸੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਇਸ ਮਾਮਲੇ ਵਿੱਚ ਪੰਜਵੀਂ ਗ੍ਰਿਫ਼ਤਾਰੀ ਹੈ। ਜੱਸੀ ਬ੍ਰਿਟੇਨ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਸਪੈਸ਼ਲ ਸੈੱਲ ਨੇ ਉਸ ਵਿਰੁੱਧ ਲੁੱਕ-ਆਊਟ ਸਰਕੂਲਰ ਜਾਰੀ ਕਰ ਦਿੱਤਾ ਸੀ। ਜਦੋਂ ਉਹ ਦਿੱਲੀ ਤੋਂ ਪੰਜਾਬ ਪਹੁੰਚਿਆ ਤਾਂ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜੱਸੀ ਪਿਛਲੇ 17 ਸਾਲਾਂ ਤੋਂ ਬ੍ਰਿਟੇਨ ਵਿੱਚ ਰਹਿ ਰਿਹਾ ਸੀ ਅਤੇ ਉਸ ਕੋਲ ਬ੍ਰਿਟਿਸ਼ ਗ੍ਰੀਨ ਕਾਰਡ ਹੈ। ਦਿੱਲੀ ਪੁਲਿਸ ਨੇ 2 ਅਕਤੂਬਰ ਨੂੰ 5000 ਕਰੋੜ ਰੁਪਏ ਦੀ ਕੋਕੀਨ ਜ਼ਬਤ ਕੀਤੀ ਸੀ ਅਤੇ ਇਸ ਮਾਮਲੇ 'ਚ ਹੁਣ ਤੱਕ 4 ਲੋਕਾਂ ਨੂ...

ਵਿਜੀਲੈਂਸ ਬਿਊਰੋ ਵੱਲੋਂ  40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ

Hot News
ਚੰਡੀਗੜ, 4 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000  ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝਾੜੋਂ, ਤਹਿਸੀਲ ਸੁਨਾਮ ਜਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਇੱਕ ਹੋਟਲ ਦੀ ਉਸਾਰੀ ਲਈ ਪਲਾਟ ਖਰੀਦਿਆ ਸੀ। ਅੱਗ ਬੁਝਾਊ ਵਿਭਾਗ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਦੋਸ਼ੀ 50,000 ਰੁਪਏ  ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 40,000 ਰੁਪਏ ਵਿੱਚ ਤਹਿ ਹੋਇਆ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ...

ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਲਾਲ ਚੰਦ ਕਟਾਰੂਚੱਕ

Hot News
ਚੰਡੀਗੜ੍ਹ, 4 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਲੋੜੀਂਦੀ ਥਾਂ ਬਣਾਉਣ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸੂਬਾ ਸਰਕਾਰ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਭਾਰਤੀ ਖੁਰਾਕ ਨਿਗਮ (ਐਫਸੀਆਈ) ਵੱਲੋਂ ਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਮੀਟ੍ਰਿਕ ਟਨ ਚੌਲ ਦੀ ਚੁਕਾਈ ਕੀਤੀ ਜਾਵੇਗੀ  ਅਤੇ ਇਹ ਕੰਮ 20 ਰੇਲ ਗੱਡੀਆਂ, 3 ਕੰਟੇਨਰਾਂ ਅਤੇ ਕੁਝ ਛੋਟੇ ਟਰੱਕਾਂ ਨੂੰ ਇਸਤੇਮਾਲ ਕਰਦਿਆਂ ਪੂਰਾ ਕੀਤਾ ਜਾਵੇਗਾ। । ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 31 ਦਸੰਬਰ, 2024 ਤੱਕ ਸੂਬੇ ਦੇ ਗੋਦਾਮਾਂ ਤੋਂ ਲਗਭਗ 40 ਲੱਖ ਮੀਟਰਕ ਟਨ ਚੌਲਾਂ ਦੀ ਚੁਕਾਈ ਕੀਤੀ ਜਾਵੇਗੀ ਤਾਂ ਜੋ ਨਵੀਂ ਫਸਲ ਦੇ ਭੰਡਾਰਨ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਈ ਜਾ ਸਕੇ।  ਮੰਤਰੀ ਨੇ ਦੱਸਿਆ ਕਿ  ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਮੋਡ ਰਾਹੀਂ ਹੋਰ ਗੋਦਾਮਾਂ ਦਾ ਨਿਰਮਾਣ ਵੀ ...

ਸੁਖਦੀਪ ਤੇ ਕ੍ਰਿਸ਼ਨ ਤੋਂ ਫੜ੍ਹੀ ਗਈ ਡੇਢ ਕਿੱਲੋ ਹੈਰੋਇਨ

Hot News
ਮੋਹਾਲੀ : ਪੰਜਾਬ ਪੁਲੀਸ ਨੇ ਅੱਜ ਦੋ ਵਿਅਕਤੀਆਂ ਪਾਸੋਂ ਡੇਢ ਕਿੱਲੋ ਹੈਰੋਇਨ ਬਰਾਮਦ ਕਰਕੇ ਅਫਗਾਨਿਸਤਾਨ ਤੋਂ ਨਸ਼ਾ ਤਸਕਰੀ ਦੇ ਵੱਡੇ ਗ੍ਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਬਾਰੇ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲੀਸ ਨੇ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤਾ ਗਿਆ ਸੁਖਦੀਪ ਸਿੰਘ ਸਾਲ 2020 ਵਿਚ ਇਕ ਵਿਅਕਤੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸ਼ਾਮਲ ਸੀ ਅਤੇ ਮਈ 2024 ਵਿਚ ਉਸਦੀ ਜ਼ਮਾਨਤ ਹੋ ਗਈ ਸੀ। ਹੁਣ ਪੁਲੀਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਤਾਂ ਵੱਡਾ ਰੈਕੇਟ ਸਾਹਮਣੇ ਆਇਆ। ਪੁਲੀਸ ਮੁਖੀ ਨੇ ਦੱਸਿਆ ਕਿ ਇਹ ਗ੍ਰੋਹ ਅੱਧੀਆਂ ਬਾਹਾਂ ਵਾਲੀਆਂ ਜੈਕਟਾਂ ਵਿਚ ਹੈਰੋਇਨ ਲੁਕਾ ਕੇ ਵੱਖ ਵੱਖ ਵਾਹਨਾਂ ਰਾਹੀਂ ਲਿਆਉਂਦੇ ਸਨ। ਇਸ ਗ੍ਰੋਹ ਵਿਚ ਕੌਮਾਂਤਰੀ ਪੱਧਰ ਦੇ ਵੱਡੇ ਸਮਗਲਰ ਸ਼ਾਮਲ ਹਨ। ਪੁਲੀਸ ਵਲੋਂ ਇਨ੍ਹਾਂ ਦੋਵਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁਲੀਸ ਨੂੰ ਜਾਂਚ ਦੌਰਾਨ ਹੋਰ ਵੀ ਵੱਡੇ ਤੱਥ ਸਾਹਮਣੇ ਆਉਣ ਦੀ ਆਸ ਹੈ।...

ਹੁਣ ਲਵਲੀ ਯੂਨੀਵਰਸਿਟੀ ਦੇ ਮਾਲਕ ਦੇ ਘਰ ਰਹਿਣਗੇ ਕੇਜਰੀਵਾਲ

Hot News
ਦਿੱਲੀ, 4 ਅਕਤੂਬਰ - ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਪੰਜਾਬ ਤੋਂ ਆਪ ਦੇ ਰਾਜ ਸਭਾ ਸੰਸਦ ਅਸ਼ੋਕ ਮਿੱਤਲ ਦੇ ਘਰ ਰਹਿਣਗੇ। ਇਸ ਬਾਰੇ ਪੰਜਾਬ ਤੋਂ ਰਾਜ ਸਭਾ ਸੰਸਦ ਅਤੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਾਲਕ ਅਸ਼ੋਕ ਮਿੱਤਲ ਨੇ ਖ਼ਬਰ ਏਜੰਸੀ ਏਐੱਨਆਈ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ, "ਮੈਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ 'ਚ ਆਪਣੇ ਘਰ ਰਹਿਣ ਲਈ ਸੱਦਾ ਦਿੱਤਾ ਸੀ। ਉਨ੍ਹਾਂ ਨੇ ਮੇਰਾ ਸੱਦਾ ਸਵੀਕਾਰ ਕਰ ਲਿਆ ਅਤੇ ਹੁਣ ਉਹ ਦਿੱਲੀ 'ਚ ਮੇਰੇ ਘਰ ਰਹਿ ਰਹੇ ਹਨ। ਮੈਂ ਬਹੁਤ ਖੁਸ਼ ਹਾਂ।" ਆਪ ਸੰਸਦ ਅਸ਼ੋਕ ਮਿੱਤਲ ਨੇ ਕਿਹਾ, "ਜਦੋਂ ਅਰਵਿੰਦ ਕੇਜਰੀਵਾਲ ਨੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ, ਤਾਂ ਮੈਨੂੰ ਕੁਝ ਸਮੇਂ ਬਾਅਦ ਪਤਾ ਲੱਗਾ ਕਿ ਉਨ੍ਹਾਂ ਕੋਲ ਰਹਿਣ ਲਈ ਘਰ ਨਹੀਂ ਹੈ। ਮੈਂ ਉਨ੍ਹਾਂ ਨੂੰ ਆਪਣੇ ਦਿੱਲੀ ਵਾਲੇ ਘਰ 'ਚ ਮਹਿਮਾਨ ਵਜੋਂ ਰਹਿਣ ਲਈ ਸੱਦਾ ਦਿੱਤਾ। ਸ਼ਾਇਦ ਪਾਰਟੀ ਦੇ ਹੋਰ ਕਾਰਕੁਨਾਂ ਅਤੇ ਆਗੂਆਂ ਨੇ ਵੀ ਉਨ੍ਹ...

ਮੋਹਾਲੀ ਪੁਲੀਸ ਵਲੋਂ ਕੌਮਾਂਤਰੀ ਨਸ਼ਾ ਤਸਕਰੀ ਗ੍ਰੋਹ ਦਾ ਪਰਦਾਫਾਸ਼

Hot News
ਮੋਹਾਲੀ, 4 ਅਕਤੂਬਰ 2024 - ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਵਿੱਚ ਅੰਤਰਰਾਸ਼ਟਰੀ ਨਸ਼ਾ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ 1.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਇਹ ਦੋਵੇਂ ਦਿੱਲੀ ਵਿੱਚ ਰਹਿੰਦੇ ਅਫ਼ਗਾਨ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਕਿ ਇੱਕ ਅੰਤਰਰਾਸ਼ਟਰੀ ਨਸ਼ਾ ਕਾਰਟੇਲ ਦਾ ਹਿੱਸਾ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ 'ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਪੁਲਿਸ ਨੇ ਦੋਸ਼ੀਆਂ ਨੂੰ ਡੇਰਾਬੱਸੀ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਹਾਫ਼ ਸਲੀਵ ਜੈਕਟ ਵਿੱਚ ਹੈਰੋਇਨ ਛੁਪਾ ਕੇ ਸਪਲਾਈ ਕਰਦੇ ਸਨ। ਇਹ ਵੀ ਪਤਾ ਲੱਗਿਆ ਹੈ ਕਿ ਸੁਖਦੀਪ ਸਿੰਘ ਪਹਿਲਾਂ 2020 ਵਿੱਚ ਇੱਕ ਅਗਵਾ ਕੇਸ ਵਿੱਚ ਸ਼ਾਮਲ ਸੀ ਅਤੇ ਮਈ 2024 ਤੋਂ ਜ਼ਮਾਨਤ 'ਤੇ ਬਾਹਰ ਸੀ। ਉਸ ਤੋਂ ਬਾਅਦ ਉਹ ਫ਼ਰਾਰ ਹੋ ਗਿਆ ਸੀ। ਪੁਲਿਸ ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਜ...