Tuesday, October 13Malwa News
Shadow

Hot News

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਬੁਢਾਪਾ ਪੈਨਸ਼ਨ ਸਕੀਮ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਦੇ ਬਜ਼ੁਰਗਾਂ ਨੂੰ ਆਰਥਿਕ ਸੁਰੱਖਿਆ ਦੇਣ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਯੋਗ ਬਣਾਉਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਵੇਲੇ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਪੈਨਸ਼ਨ ਸਮੇਂ ਸਿਰ ਮਿਲਦੀ ਰਹੇ, ਇਸ ਲਈ ਚਾਲੂ ਵਿੱਤੀ ਸਾਲ ਦੇ ਬਜਟ ਵਿੱਚ ਇਸ ਸਕੀਮ ਲਈ 4,000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਹਰੇਕ ਯੋਗ ਬਜ਼ੁਰਗ ਵਿਅ...
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ

Hot News
ਚੰਡੀਗੜ੍ਹ, 20 ਅਗਸਤ: ਸਮਾਜ ਨੂੰ ਖੂਨ ਦਾਨ ਤੋਂ ਅਗਾਂਹ ਜਾ ਕੇ ਸਵੈ-ਇੱਛਾ ਨਾਲ ਅੰਗ-ਦਾਨ ਕਰਨ ਦੀ ਅਪੀਲ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੈ-ਇੱਛਾ ਨਾਲ ਖੂਨਦਾਨ ਕਰਨ ਵਾਲਿਆਂ ਅਤੇ ਨੌਜਵਾਨਾਂ ਨੂੰ ਅੱਗੇ ਆ ਕੇ ਅੰਗ ਦਾਨ ਲਈ ਅਹਿਦ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਜੋਰ ਦਿੰਦਿਆਂ ਕਿਹਾ ਕਿ ਜੇਕਰ ਦਿਮਾਗ ਦੇ ਕੰਮ ਕਰਨਾ ਬੰਦ ਕਰ ਦੇਣ ਦੀ ਸੂਰਤ ਵਿੱਚ ਅੰਗ ਦਾਨ ਕਰਨ ਨਾਲ ਗੰਭੀਰ ਰੂਪ ਵਿੱਚ ਬਿਮਾਰ ਕਈ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਜਾ ਸਕਦੀ ਹੈ। ਪੰਜਾਬ ਸਟੇਟ ਬਲੱਡ ਟ੍ਰਾਂਸਫਿਊਜ਼ਨ ਕੌਂਸਲ (ਪੀਐਸਬੀਟੀਸੀ) ਵੱਲੋਂ ਇੱਥੇ ਮਿਊਂਸੀਪਲ ਭਵਨ ਵਿਖੇ ਕਰਵਾਈ ਸੂਬਾ-ਪੱਧਰੀ ਐਨਜੀਓ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਸਵੈ-ਇੱਛਤ ਸੰਗਠਨਾਂ ਅਤੇ ਸਮਾਜ ਸੇਵਕਾਂ ਨੂੰ ‘ਉਮੀਦ ਦੇ ਫ਼ਰਿਸ਼ਤੇ ਅਤੇ ਰੱਬ ਦੇ ਦੂਤ’ ਕਹਿ ਕੇ ਵਡਿਆਇਆ, ਜੋ ਜਿੰਦਗੀ ਤੇ ਮੌਤ ਨਾਲ ਜੂਝ ਰਹੇ ਮਰੀਜ਼ਾਂ ਅਤੇ ਸਿਹਤ ਸੰਭਾਲ ਪ੍ਰਣਾਲੀ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰਦੇ ਹਨ। ਕਾਨਫਰੰਸ ਦੌਰਾਨ ਡਾ. ਬਲਬੀਰ ਸਿੰਘ ਨੇ ਪੰਜਾਬ ਭਰ ਵਿੱਚ ਖੂਨਦਾਨ ਰਾਹੀਂ ਮਨੁੱਖਤਾ...
ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

Hot News
ਚੰਡੀਗੜ੍ਹ/ਮੋਹਾਲੀ, 20 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਯੂਐਨ ਵੂਮੈਨ ਵੱਲੋਂ ਆਯੋਜਿਤ ‘ਸ਼ੀਲੀਡਜ਼ (SheLeads) ਸਟੇਟ ਵਰਕਸ਼ਾਪ’ ਵਿੱਚ ਸ਼ਿਰਕਤ ਕਰਦਿਆਂ ਮਹਿਲਾ ਆਗੂਆਂ ਨੂੰ ਜਨਤਕ ਅਤੇ ਰਾਜਨੀਤਿਕ ਜੀਵਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਸਮਾਜਿਕ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਹਿਲਾ ਆਗੂ ਆਪਣੇ ਭਾਈਚਾਰਿਆਂ ਵਿੱਚ ਬਦਲਾਅ ਲਿਆਉਣ ਵਾਲੀਆਂ ਸ਼ਕਤੀਆਂ ਹਨ ਅਤੇ ਉਹ ਅਜਿਹੀਆਂ ਨੀਤੀਆਂ ਅਤੇ ਸ਼ਾਸਨ ਪ੍ਰਣਾਲੀ ਨੂੰ ਆਕਾਰ ਦੇਣ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ, ਜੋ ਹਰ ਨਾਗਰਿਕ ਦੀਆਂ ਆਸਾਂ ਅਤੇ ਉਮੀਦਾਂ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਵਧਦੀ ਭਾਗੀਦਾਰੀ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਂਦੀ ਹੈ ਅਤੇ ਸਮਾਜ ਦੇ ਹਰ ਵਰਗ ਦੀ ਆਵਾਜ਼ ਨੂੰ ਫ਼ੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਸ਼ਾਮਲ ਕਰਨ ਵਿੱਚ ਮਦਦ ਕਰਦੀ ਹੈ। ਮੁੱਖ ਭਾਸ਼ਣ ਦਿੰਦਿਆਂ ਪੰਜਾਬ ਦੇ ਕੈਬਨਿਟ ਮੰ...
ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਧੂਰੀ, 19 ਅਗਸਤ ਧੂਰੀ ਵਿਖੇ ਕਰਵਾਏ ਗਏ ‘ਤੀਆਂ ਦੇ ਮੇਲੇ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਅੱਜ ‘ਸ਼ੇਰਨੀਆਂ’ ਬਣ ਕੇ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਸੂਬੇ ਦੀ ਤਰੱਕੀ ਪਿੱਛੇ ਮਜ਼ਬੂਤ ਸ਼ਕਤੀ ਵਜੋਂ ਉੱਭਰ ਰਹੀਆਂ ਹਨ। ਔਰਤਾਂ ਦੇ ਆਰਥਿਕ ਸ਼ਕਤੀਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਦੱਸਿਆ ਕਿ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 75 ਲੱਖ ਤੋਂ ਵੱਧ ਔਰਤਾਂ ਨੂੰ ਹਰ ਮਹੀਨੇ 1,000-1,500 ਰੁਪਏ ਮਿਲ ਰਹੇ ਹਨ, ਜਦਕਿ 29,000 ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ 3 ਲੱਖ ਔਰਤਾਂ ਨੂੰ 631 ਕਰੋੜ ਰੁਪਏ ਦੇ ਵਿਆਜ-ਮੁਕਤ ਕਰਜ਼ਿਆਂ ਨਾਲ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਜਿੱਥੇ ਇੱਕ ਮਜ਼ਬੂਤ ਅਤੇ ’ਰੰਗਲਾ ਪੰਜਾਬ’ ਬਣਾਉਣ ਵਿੱਚ ਮਦਦ ਕਰ ਰਹੇ ਹਨ, ਉੱਥੇ ਹੀ ’ਤੀਆਂ ਦਾ ਮੇਲਾ’ ਵਰਗੇ ਜਸ਼ਨ ਪੰਜਾਬ ਦੀਆਂ ਅਮੀਰ ਲੋਕ ਪਰੰਪਰਾਵਾਂ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲ ਕੇ ਰੱਖ ਰਹੇ ਹਨ। ਇਸ ਮੌਕੇ ਦੇ ਕੁਝ ਪਲਾਂ ਨੂੰ ਐਕਸ ਹੈਂਡਲ ‘ਤੇ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, "ਅੱਜ ’ਤੀਆਂ’ ਦੇ ਤਿਉਹਾਰ ਮੌਕੇ ...
ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

Hot News
ਚੰਡੀਗੜ੍ਹ; 19 ਅਗਸਤ : ਮਾਨਸੂਨ ਦੌਰਾਨ ਮੱਛਰਾਂ ਦੇ ਪ੍ਰਜਨਨ ਲਈ ਅਨੁਕੂਲ ਹਾਲਾਤ ਬਣਨ ਦੇ ਨਾਲ ਹੀ ਪੰਜਾਬ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੀ ਨਿਗਰਾਨੀ, ਰੋਕਥਾਮ ਅਤੇ ਇਲਾਜ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਇਨ੍ਹਾਂ ਜਨਤਕ ਸਿਹਤ ਉਪਰਾਲਿਆਂ ਦੇ ਨਾਲ-ਨਾਲ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਯੋਗ ਪਰਿਵਾਰਾਂ ਨੂੰ ਬਿਮਾਰੀ ਦੀ ਸਥਿਤੀ ਵਿੱਚ ਕੈਸ਼ਲੈੱਸ ਸਿਹਤ ਸੇਵਾਵਾਂ ਹਾਸਲ ਕਰਨ ਵਿੱਚ ਮਦਦ ਕਰ ਰਹੀ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਭਾਈਚਾਰਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ । ਸੂਬਾ ਪੱਧਰੀ ਸਮੀਖਿਆ ਦੌਰਾਨ, ਅਧਿਕਾਰੀਆਂ ਨੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੀ ਰੋਕਥਾਮ ਲਈ ਨਿਗਰਾਨੀ ਅਤੇ ਜਾਂਚ ਨੂੰ ਹੋਰ ਮਜ਼ਬੂਤ ਕਰਨ ਅਤੇ ਮੱਛਰਾਂ ਦੇ ਪ੍ਰਜਨਨ ਸਥਾਨਾਂ ਨੂੰ ਖ਼ਤਮ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਪੰਜਾਬ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਮਹੱਤਵਪੂਰਨ ਕਮੀ ਦਰਜ ਕੀਤੀ ਗਈ ਹੈ। ਡੇਂਗੂ ਦੇ ਮਾਮਲੇ 2021 ਵਿੱਚ...
ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

Hot News
ਚੰਡੀਗੜ੍ਹ, 19 ਅਗਸਤ: ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ.ਟੀ.ਪੀ.ਆਈ. ਮੋਹਾਲੀ ਵਿਖੇ "ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0" ਸਥਾਪਤ ਕਰਨ ਲਈ ਸਾਫਟਵੇਅਰ ਤਕਨਾਲੋਜੀ ਪਾਰਕਸ ਆਫ਼ ਇੰਡੀਆ (ਐਸਟੀਪੀਆਈ) ਨਾਲ ਇੱਕ ਅਹਿਮ ਸਮਝੌਤਾ ਸਹੀਬੱਧ ਕੀਤਾ ਹੈ। ਇਹ ਇਨਕਿਊਬੇਸ਼ਨ ਸੈਂਟਰ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਸਾਈਬਰ ਸੁਰੱਖਿਆ ਅਤੇ ਉੱਨਤ ਤਕਨਾਲੋਜੀ ਅਧਾਰਤ ਸਟਾਰਟਅੱਪਸ 'ਤੇ ਧਿਆਨ ਕੇਂਦਰਿਤ ਕਰੇਗਾ। ਇੱਥੇ ਉਦਯੋਗ ਭਵਨ ਵਿਖੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਇਹ ਸਮਝੌਤਾ ਸਹੀਬੱਧ ਕੀਤਾ ਗਿਆ। ਇਸ ਸਮਝੌਤੇ 'ਤੇ ਡਾਇਰੈਕਟਰ ਉਦਯੋਗ ਅਤੇ ਵਣਜ-ਕਮ-ਪੰਜਾਬ ਸਟਾਰਟਅੱਪ ਨੋਡਲ ਅਫ਼ਸਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਸਟੀਪੀਆਈ ਦੇ ਡਾਇਰੈਕਟਰ ਸ੍ਰੀ ਸ਼ੈਲੇਂਦਰ ਕੇ ਤਿਆਗੀ ਨੇ ਦਸਤਖ਼ਤ ਕੀਤੇ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਨਵੀਂ ਸਹੂਲਤ 'ਨਿਊਰੋਨ 1.0' ਦੀ ਸਫ਼ਲਤਾ 'ਤੇ ਅਧਾਰਿਤ ਹੈ, ਜਿਸ ਤਹਿਤ 114 ਸਟਾਰਟਅੱਪਸ ...
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

Hot News
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਅਤੇ ਵਧੇਰੇ ਮੁਨਾਫ਼ੇ ਵਾਲੀਆਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਟਿਕਾਊ ਅਤੇ ਲਾਹੇਵੰਦ ਬਣਾਉਣ ਲਈ ਵੀ ਅਹਿਮ ਹੈ। ਸ੍ਰੀ ਭਗਤ ਨੇ ਕਿਹਾ ਕਿ ਫਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ, ਖੁੰਬਾਂ ਦੀ ਪੈਦਾਵਾਰ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ਨੂੰ ਅਪਣਾਉਣ ਨਾਲ ਕਿਸਾਨਾਂ ਲਈ ਆਮਦਨ ਦੇ ਨਵੇਂ ਅਤੇ ਵਧੇਰੇ ਲਾਹੇਵੰਦ ਮੌਕੇ ਪੈਦਾ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਦੀ ਮੰਗ, ਆਪਣੀ ਜ਼ਮੀਨ ਦੀ ਸਮਰੱਥਾ ਅਤੇ ਸਥਾਨਕ ਮੌਸਮੀ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਫ਼ਸਲੀ ਵਿਭਿੰਨਤਾ ਵੱਲ  ਜਾਣਾ ਚਾਹੀਦਾ ਹੈ। ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਗ਼ਬਾਨੀ ਖੇਤਰ ਨੂੰ ਮਜ਼ਬੂਤ ਕਰਨ ਲਈ ਆਧੁਨਿਕ ਤਕਨਾਲੋਜੀ, ਕੁਸ਼ਲ ਸਿੰਚਾਈ ਪ੍ਰਣਾਲੀਆਂ, ਸੁਰੱਖਿਅਤ ਖੇਤੀ, ਵਾਢੀ ਉਪਰੰਤ ਪ੍ਰਬੰਧਨ...
ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ; 19 ਅਗਸਤ 2026 ਲੋਕਾਂ ਨੂੰ ਸਮੇਂ ਸਿਰ ਅਤੇ ਜਵਾਬਦੇਹ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਭਗਵੰਤ ਮਾਨ ਸਰਕਾਰ ਦੇ ਅਹਿਦ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਟਰਾਂਸਪੋਰਟ ਵਿਭਾਗ ਨੇ ਡਰਾਈਵਿੰਗ ਲਾਇਸੰਸ (ਡੀ.ਐੱਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਸੇਵਾਵਾਂ ਵਿੱਚ ਕੁੱਲ ਬਕਾਇਆ ਦਰ ਨੂੰ ਘਟਾ ਕੇ ਮਹਿਜ਼ 0.36% ਕਰ ਦਿੱਤਾ ਹੈ, ਜਿਸ ਨਾਲ ਬਕਾਇਆ ਮਾਮਲੇ 1% ਦੇ ਪੈਮਾਨੇ ਤੋਂ ਕਾਫ਼ੀ ਹੇਠਾਂ ਰਹੇ ਹਨ। ਵੀਡੀਓ ਕਾਨਫਰੰਸਿੰਗ ਰਾਹੀਂ ਰਾਜ ਪੱਧਰੀ ਕਾਰਗੁਜ਼ਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਵੇਰਵੇ ਸਾਂਝੇ ਕਰਦਿਆਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਮੁਲਾਂਕਣ ਵਿੱਚ 'ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਇਨ ਡਿਲੀਵਰੀ ਆਫ਼ ਪਬਲਿਕ ਸਰਵਿਸਿਜ਼ ਐਕਟ, 2018' ਅਧੀਨ ਨੋਟੀਫਾਈ ਕੀਤੀਆਂ 12 ਪ੍ਰਮੁੱਖ ਜਨਤਕ ਸੇਵਾਵਾਂ ਨੂੰ ਸ਼ਾਮਲ ਕੀਤਾ ਗਿਆ। ਇਸ ਸਮੀਖਿਆ ਮੀਟਿੰਗ ਵਿੱਚ ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਸਮੇਤ ਪੰਜਾਬ ਭਰ ਦੇ ਉਪ ਮੰਡਲ ਮੈਜਿਸਟ੍ਰੇ...
ਅੰਮ੍ਰਿਤਸਰ ‘ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

ਅੰਮ੍ਰਿਤਸਰ ‘ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 19 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨੌਂ ਮੁਲਜ਼ਮਾਂ ਨੂੰ ਅੱਠ ਗੈਰ-ਕਾਨੂੰਨੀ ਪਿਸਤੌਲਾਂ, 8.536 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਾਲੇ ਤਿੰਨ ਮੁੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਰਸ਼ਨ ਸਿੰਘ ਉਰਫ਼ ਚੰਨਾ (25) ਵਾਸੀ ਪਿੰਡ ਰਾਣੀਆਂ ਜੋ ਮੌਜੂਦਾ ਸਮੇਂ ਜੰਡ ਪੀਰ ਕਾਲੋਨੀ, ਅੰਮ੍ਰਿਤਸਰ ਵਿਖੇ ਰਹਿ ਰਿਹਾ ਸੀ; ਸਤਨਾਮ ਸਿੰਘ (46) ਵਾਸੀ ਪਿੰਡ ਮਾਂਝ, ਅੰਮ੍ਰਿਤਸਰ; ਮਹਾਬੀਰ ਸਿੰਘ (34) ਵਾਸੀ ਪਿੰਡ ਰਾਜੋਕੇ, ਤਰਨ ਤਾਰਨ; ਲਵਪ੍ਰੀਤ ਸਿੰਘ ਉਰਫ਼ ਫੂਲਾ ਉਰਫ਼ ਲਵ (24) ਵਾਸੀ ਕਰਤਾਰ ਨਗਰ, ਅੰਮ੍ਰਿਤਸਰ; ਹਰਮਨ ਸਿੰਘ ਉਰਫ਼ ਹੰਮਾ (23) ਅਤੇ ਨਰਿੰਦਰ ਸਿੰਘ ਉਰਫ਼ ਰੋ...
ਗੈਂਗਸਟਰਾਂ ‘ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

Hot News
ਚੰਡੀਗੜ੍ਹ, 19 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 211ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 211ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 344 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 62,221 ਹੋ ਗਈਆਂ। ਇਸ ਤੋਂ ਇਲਾਵਾ 216 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈ...