Monday, October 12Malwa News
Shadow

Hot News

ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਸਰਕਾਰੀ ਸਕੂਲਾਂ ਦੇ 1.38 ਲੱਖ ਤੋਂ ਵੱਧ ਵਿਦਿਆਰਥੀ ਰਜਿਸਟਰਡ: ਹਰਜੋਤ ਸਿੰਘ ਬੈਂਸ

Hot News
ਚੰਡੀਗੜ੍ਹ, 3 ਅਕਤੂਬਰ: ਪੰਜਾਬ ਸਰਕਾਰ ਦੇ ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਬਹੁਤ ਮਕਬੂਲ ਹੋਈ ਹੈ।ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਰਵਾਰ ਨੂੰ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੰਬਰ 2022 ਵਿੱਚ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ ਸਕੀਮ ਤਹਿਤ ਸਕੂਲ ਸਿੱਖਿਆ ਵਿਭਾਗ, ਪੰਜਾਬ ਰਾਹੀਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਸੀ।ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਬਿਜ਼ਨਸ ਆਈਡੀਜ ਦਾ ਵਿਸ਼ਲੇਸ਼ਣ ਕੀਤਾ ਗਿਆ ਜਿਨ੍ਹਾਂ ਵਿਚੋਂ 52,050 ਵਿਦਿਆਰਥੀਆਂ (ਜ਼ੋ ਕਿ ਹੁਣ 12 ਵੀਂ ਜਮਾਤ ਵਿੱਚ ਹਨ), ਵੱਖ-ਵੱਖ ਵਪਾਰਕ ਵਿਚਾਰਾਂ 'ਤੇ ਕੰਮ ਕਰ ਰਹੇ ਹਨ, ਨੂੰ ਸੀਡ ਮਨੀ ਦੀ ਵੰਡ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਕਿ ਹਰ ਇੱਕ ਯੋਗ ਵਿਦਿਆਰਥੀਆਂ ਆਪਣੇ ਵਪਾਰਕ ਵਿਚਾਰ 'ਤੇ ਕੰਮ  ਕਰ ਸਕੇ ਅਤੇ ਉਨ੍ਹਾਂ ਦੇ ਉੱਦਮੀ ਸਫ਼ਰ ਦੀ ਸ਼ੁਰੂਆਤ ਕਰਨ ਲਈ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਮਿਲ ਸਕੇ ਲਈ ਲੋੜ...

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਮਰੀਜ਼ਾਂ ਲਈ ਮੁਫ਼ਤ ਖੂਨ ਦੀ ਹੈ ਉਪਲਬਧਤਾ: ਡਾ. ਬਲਬੀਰ ਸਿੰਘ

Hot News
ਚੰਡੀਗੜ੍ਹ, 3 ਅਕਤੂਬਰ: ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ, ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀ) ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਨੂੰ ਇਹ ਮਾਨਤਾ, ਜੈਪੁਰ, ਰਾਜਸਥਾਨ ਵਿਖੇ, 1 ਅਕਤੂਬਰ, 2024 ਨੂੰ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਮੌਕੇ ਕਰਵਾਈ ਗਈ ਵੱਕਾਰੀ ‘ਇੰਡੀਆ ਬਲੱਡ ਡੋਨੇਸ਼ਨ ਐਨਜੀਓ ਕਨਕਲੇਵ’ ਦੌਰਾਨ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਡਾਇਰੈਕਟੋਰੇਟ ਜਨਰਲ ਆਫ਼ ਹੈਲਥ ਸਰਵਿਸਿਜ਼ ਦੀ ਬਲੱਡ ਟਰਾਂਸਫਿਊਜ਼ਨ ਸਰਵਿਸਿਜ਼ (ਬੀਟੀਐਸ) ਵੱਲੋਂ ਪ੍ਰਦਾਨ ਕੀਤੀ ਗਈ ਹੈ। ਇਸ ਸ਼ਾਨਾਮੱਤੀ ਪ੍ਰਾਪਤੀ ਲਈ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ, ਪੰਜਾਬ ਨੂੰ ਵਧਾਈ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਨਤਾ ਸਾਲ 2023-24 ਵਿਚ ਸ਼ਾਨਦਾਰ ਕਾਰਗੁਜ਼ਾਰੀ ਲਈ ਦਿੱਤੀ ਗਈ ਹੈ। ਇਸ ਸਮੇਂ (ਸਾਲ 2023-24) ਦੌਰਾਨ, ਕੌਂਸਲ ਨੇ 11,109 ਖੂਨਦਾਨ ਕੈਂਪ ਲਗਾਏ ਅਤੇ ਭਾਰਤ ਸਰਕਾਰ ਦੇ...

ਸੁਨੀਲ ਜਾਖੜ ਨੇ ਭਾਜਪਾ ਲੀਡਰਸ਼ਿਪ ਨੂੰ ਸ਼ੀਸ਼ਾ ਦਿਖਾਇਆ – ਨੀਲ ਗਰਗ

Hot News
ਚੰਡੀਗੜ੍ਹ, 3 ਅਕਤੂਬਰ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਕੇਂਦਰੀ ਲੀਡਰਸ਼ਿਪ ਨਾਲ ਮੀਟਿੰਗ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ  ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਪ੍ਰਤੀ ਨਜ਼ਰੀਆ ਕਦੇ ਵੀ ਸਹੀ ਨਹੀਂ ਰਿਹਾ। 'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਲਗਾਤਾਰ ਪੰਜਾਬ ਵਿਰੁੱਧ ਕੰਮ ਕਰ ਰਹੀ ਹੈ। ਉਨ੍ਹਾਂ ਨੇ ਹਮੇਸ਼ਾ ਪੰਜਾਬ ਨੂੰ ਸਿਆਸੀ, ਸੱਭਿਆਚਾਰਕ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨਹੀਂ ਦਿਖਾਈ ਗਈ। ਕੇਂਦਰ ਸਰਕਾਰ ਪੰਜਾਬ ਨੂੰ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਨਹੀਂ ਦੇ ਰਹੀ, ਜਿਸ ਕਾਰਨ ਪੰਜਾਬ ਦੇ ਵਿਕਾਸ ਕਾਰਜਾਂ 'ਤੇ ਮਾੜਾ ਅਸਰ ਪੈ ਰਿਹਾ ਹੈ।  ਇਸ ਦੇ ਨਾਲ ਹੀ ਪੰਜਾਬ ਦੇ ਕਿਸਾਨਾਂ ਨੂੰ ਕਮਜ਼ੋਰ ਕਰਨ ਲਈ ਕਾਲੇ ਖੇਤੀ ਕਾਨੂੰਨ ਜ਼ਬਰਦਸਤੀ ਲਾਗੂ ਕੀਤੇ ਗਏ। ਨੀਲ ਗਰਗ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ ਸੁਨੀਲ ਜਾਖੜ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਜਾਖ...

ਆਪ ਸੰਸਦ ਮਲਵਿੰਦਰ ਸਿੰਘ ਕੰਗ ਨੇ ਕੰਗਨਾ ਰਣੌਤ ਦੀ ਪੰਜਾਬੀਆਂ ਖਿਲਾਫ ਵਿਵਾਦਤ ਟਿੱਪਣੀ ਦੀ ਕੀਤੀ ਸਖ਼ਤ ਨਿੰਦਾ

Hot News
ਚੰਡੀਗੜ੍ਹ, 3 ਅਕਤੂਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਪੰਜਾਬੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੀ ਤਾਜ਼ਾ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ਕੰਗ ਨੇ ਕਿਹਾ ਕਿ ਕੰਗਨਾ ਦੇ ਇਸ ਤਰ੍ਹਾਂ ਦੇ ਵਿਵਾਦਤ ਬਿਆਨ ਲੋਕਾਂ ਵਿੱਚ ਵੰਡ ਅਤੇ ਨਫ਼ਰਤ ਨੂੰ ਵਧਾਉਂਦਾ ਹੈ। ਕੰਗ ਨੇ ਭਾਜਪਾ ਸ਼ਾਸਿਤ ਰਾਜਾਂ, ਖਾਸ ਤੌਰ 'ਤੇ ਗੁਜਰਾਤ, ਜਿੱਥੇ ਪਿਛਲੇ ਕੁਝ ਸਾਲਾਂ ਦੌਰਾਨ ਨਸ਼ਿਆਂ ਦੇ ਵੱਡੇ ਪਰਦਾਫਾਸ਼ਾਂ ਦੀ ਰਿਪੋਰਟ ਸਾਹਮਣੇ ਆਈ ਹੈ, ਨੇ ਨਸ਼ਿਆਂ ਨਾਲ ਸਬੰਧਤ ਮੁੱਦਿਆਂ ਦੇ ਚਿੰਤਾਜਨਕ ਪ੍ਰਚਲਣ ਨੂੰ ਉਜਾਗਰ ਕੀਤਾ ਹੈ।  ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਦਹਾਕਿਆਂ ਤੋਂ ਸੱਤਾ ਵਿੱਚ ਰਹਿਣ ਦੇ ਬਾਵਜੂਦ ਨਸ਼ਿਆਂ ਦੇ ਸੰਕਟ ਨਾਲ ਨਜਿੱਠਣ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਤੱਥਾਂ ਨੂੰ ਨਜ਼ਰਅੰਦਾਜ਼ ਕਰ ਪੰਜਾਬੀ ਭਾਈਚਾਰੇ ਵਿਰੁੱਧ ਘਟੀਆ ਬਿਆਨਬਾਜ਼ੀ ਕਰਦੀ ਹੈ। ਉਨ੍ਹਾਂ ਨੂੰ ਭਾਜਪਾ ਸ਼ਾਸਿਤ ਸੂਬਿਆਂ ਵਿੱਚ ਫੈਲੀ ਨਸੇ਼ ਦੀ ਤਸਕਰੀ ਦੇ ਵੱਡੇ ਮੁੱਦੇ ਬਾ...

ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲੱਬਧ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

Hot News
ਚੰਡੀਗੜ੍ਹ, 2 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਸਹਾਇਤਾ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਸੁਤੰਤਰਤਾ ਸੰਗਰਾਮੀ ਮੰਤਰੀ ਮਹਿੰਦਰ ਭਗਤ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦਾ ਉਦੇਸ਼ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਉਪਲਬਧ ਭਲਾਈ ਸਕੀਮਾਂ ਦੇ ਵਿਸਥਾਰ 'ਤੇ ਧਿਆਨ ਕੇਂਦ੍ਰਤ ਕਰਦਿਆਂ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਚੱਲ ਰਹੇ ਕੰਮਾਂ ਅਤੇ ਪਹਿਲਕਦਮੀਆਂ ਦਾ ਮੁਲਾਂਕਣ ਕਰਨਾ ਸੀ। ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵ ਨੇ ਮੰਤਰੀ ਸ੍ਰੀ ਭਗਤ ਨੂੰ ਮੌਜੂਦਾ ਪ੍ਰੋਗਰਾਮਾਂ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਨ੍ਹਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੈਨਸ਼ਨ, ਸਿਹਤ ਸੰਭਾਲ ਸਹਾਇਤਾ, ਸਿੱਖਿਆ ਵਿੱਚ ਰਾਖਵਾਂਕਰਨ ਅਤੇ ਰੁਜ਼ਗਾਰ ਸਬੰਧੀ ਸਹਾਇਤਾ ਦਾ ਪ੍ਰਬੰਧ ਸ਼ਾਮਲ ਹੈ। ਉਨ੍ਹਾਂ ਨੇ ਮੰਤਰੀ ਨੂੰ ਮੁੱਖ ਪਹਿਲਕਦਮੀਆ...

ਪੁਲਿਸ ਮੁਲਾਜ਼ਮ ਨੇ ਚੋਰੀ ਦੇ ਫ਼ੋਨ ਮਾਮਲੇ ’ਚ ਮੱਦਦ ਕਰਨ ਬਦਲੇ ਪਹਿਲਾ ਲਏ ਸੀ 8,000 ਰੁਪਏ

Hot News, Punjab News
ਚੰਡੀਗੜ, 2 ਅਕਤੂਬਰ:  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਸ੍ਰੀ ਮੁਕਤਸਰ ਸਾਹਿਬ ਦੀ ਵਸਨੀਕ ਪਰਵੀਨ ਕੌਰ ਦੀ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਹੌਲਦਾਰ ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਸਦਾ ਲੜਕਾ ਚੋਰੀ ਦਾ ਮੋਬਾਈਲ ਫੋਨ ਵਰਤ ਰਿਹਾ ਹੈ ਅਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ 50,000 ਰੁਪਏ ਦੀ ਮੰਗ ਕੀਤੀ ਗਈ। ਹਾਲਾਂਕਿ ਉਸਨੇ ਆਪਣੇ ਲੜਕੇ ਦੁਆਰਾ ਖਰੀਦੇ ਗਏ ਫੋਨ ਦਾ ਬਿੱਲ ਅਤੇ ਡੱਬਾ ਉਕਤ ਮੁਲਾਜ਼ਮ ਨੂੰ ਸੌਂਪ ਦਿੱਤਾ ਸੀ, ਪਰ ਇਸਦੇ ਬਾਵਜੂਦ ਵੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲਈ ਅਤੇ ਉਸਦੇ ਪੁੱਤਰ ਨੂੰ ਇਸ ਚੋਰੀ ਦੇ ਫੋਨ ਮਾਮਲੇ ਵਿੱਚ ਸ਼ਾਮਲ ਨਾ ਕਰਨ ਬਦਲੇ 5,000 ਰੁਪਏ ਹੋਰ ਦੇਣ ਦੀ ਵੀ ਮੰਗ ਕੀਤੀ।ਉਕਤ ਸ਼ਿਕਾਇਤਕਰਤਾ ਨੇ ਰਿਸ਼ਵਤ ...

ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਦੇ ਨਿਰਦੇਸ਼

Breaking News, Hot News
ਚੰਡੀਗੜ੍ਹ, 2 ਅਕਤੂਬਰ: ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ ਤਾਂ ਜੋ ਦੇਸ਼ ਭਰ ਵਿੱਚ ਪੰਜਾਬ ਦਾ ਸਿਖਰਲਾ ਸਥਾਨ ਬਰਕਰਾਰ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਨੇ ਹਾਲ ਹੀ ਵਿੱਚ ਦੇਸ਼ ਭਰ ਵਿੱਚ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਸੀ। ਇਹ ਰੈਂਕਿੰਗ ਭਾਰਤ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਤਿਆਰ ਕੀਤੀ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ 'ਤੇ ਦਿੱਤੀ ਗਈ ਸੀ। ਇੱਥੇ ਮਗਸੀਪਾ ਵਿਖੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿੱਚ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੀ ਗਿਣਤੀ ਮਹਿਜ਼ 0.19 ਫ਼ੀਸਦੀ ਤੋਂ ਵੀ ਘੱਟ ਹੈ ਪਰ ਇਸ ਵਿੱਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ। ਉ...

ਕ੍ਰਾਈਮ ਹੌਟਸਪਾਟਸ ਅਤੇ ਨਸ਼ਾ ਵਿਕਰੀ ਹੌਟਸਪਾਟਸ ’ਤੇ  ਵਧੇਗੀ ਨਿਗਰਾਨੀ : ਗੌਰਵ ਯਾਦਵ

Hot News
ਜਲੰਧਰ, 1 ਅਕਤੂਬਰ: ਸੂਬੇ ਵਿੱਚ ਛੋਟੇ ਅਪਰਾਧਾਂ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਪੁੱਟਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਸਨੈਚਿੰਗ ਅਤੇ ਨਸ਼ਾ ਵਿਕਰੀ ਵਾਲੀਆਂ ਥਾਵਾਂ (ਹੌਟਸਪਾਟਸ) ’ਤੇ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰਿਆਂ  ਦੀ ਵਰਤੋਂ ਕਰਕੇ ਪਰਿਪੱੱਖ ਨਿਗਰਾਨੀ ਰੱਖੀ ਜਾਵਗੀ ।   ਉਨ੍ਹਾਂ ਕਿਹਾ ਕਿ ਸੁਚੱਜੇ ਢੰਗ ਨਾਲ ਹਰ ਮੌਕੇ ਦੀ ਨਿਗਰਾਨੀ ਕਰਨ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਸੀਸੀਟੀਵੀ ਕੰਟਰੋਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ। ਇਹ ਕਦਮ ਪਿਛਲੇ ਤਿੰਨ ਸਾਲਾਂ ਦੌਰਾਨ ਅਜਿਹੇ ਅਪਰਾਧਿਕ ਹੌਟਸਪੌਟਸ ਅਤੇ ਨਸ਼ਾ ਵਿਕਰੀ ਹੌਟਸਪਾਟਸ ਦੀ ਕ੍ਰਾਈਮ ਹੌਟਸਪੌਟ ਮੈਪਿੰਗ ਤੋਂ ਬਾਅਦ ਅਮਲ ਵਿੱਚ ਲਿਆਂਦਾ ਗਿਆ ਹੈ।   ਡੀਜੀਪੀ ਸਾਰੇ 28 ਪੁਲਿਸ ਜ਼ਿਲਿ੍ਹਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਅਤੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਚੱਲ ਰਹੀ ਲੜਾਈ ਦਾ ਜਾਇਜ਼ਾ ਲੈਣ ਲਈ ਸਾਰੇ ਸੀਨੀਅਰ ਫੀਲਡ ਅਧਿਕਾਰੀਆਂ ਅਤੇ ਆਪਰੇਸ਼ਨਲ ਵਿੰ...
ਪੰਜਾਬ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਵਾਧਾ ਦਰਜ

ਪੰਜਾਬ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਵਾਧਾ ਦਰਜ

Hot News
ਚੰਡੀਗੜ੍ਹ, 1 ਅਕਤੂਬਰ: ਸੂਬੇ ਭਰ ਦੀਆਂ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਦੇ ਬੇਮਿਸਾਲ ਵਾਧੇ ਨਾਲ ਪੰਜਾਬ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਮਹੱਤਵਪੂਰਨ ਹੁਲਾਰਾ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿੱਚ ਮੌਜੂਦਾ ਵਿਦਿਅਕ ਵਰ੍ਹੇ ਦੌਰਾਨ ਸੂਬੇ ਭਰ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼) ਵਿਖੇ ਦਾਖਲਿਆਂ ਵਿੱਚ 25 ਫੀਸਦ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ ਅਤੇ ਦਾਖ਼ਲਿਆਂ ਦੀ ਗਿਣਤੀ ਪਿਛਲੇ ਵਰ੍ਹੇ 28,000 ਤੋਂ ਵੱਧ ਕੇ ਹੁਣ 35,000 ਤੱਕ ਪਹੁੰਚ ਗਈ ਹੈ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਕਿੱਤਾਮੁਖੀ ਸਿੱਖਿਆ ਦੇਣ ਲਈ ਕੰਮ ਕਰ ਰਹੀ ਤਾਂ ਜੋ ਬੇਰੁਜ਼ਗਾਰੀ ਅਤੇ ਪ੍ਰਵਾਸ ਦੀ ਸਮੱਸਿਆ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਇਸ ਦਿਸ਼ਾ ਵਿੱਚ ਮਿਸ਼ਨ ਅਧੀਨ ਕੰਮ ਕਰ ਰਹੇ ਹਾਂ ਜਿਸ ਲਈ ਅਸੀਂ ਚਾਲੂ ਵਿੱਦਿਅਕ ਸੈਸ਼ਨ ਦੌਰਾਨ ਆਈਟੀਆਈਜ਼ ਸੀਟਾਂ  ਵਧਾਈਆਂ ਹਨ ਅਤੇ ਅਗਲੇ ਵਿੱਦਿਅਕ ਸੈਸ਼ਨ ਵਿੱਚ ਸੀਟਾਂ ਦੀ ਗਿਣਤੀ ਨੂੰ ਵ...

ਬੈਂਸ ਨੇ ਕੀਤਾ ਡੇਰਾ ਬੱਸੀ ਅਤੇ ਲਾਲੜੂ ਦਾ ਦੌਰਾ

Hot News
ਚੰਡੀਗੜ੍ਹ,1 ਅਕਤੂਬਰ: ਪੰਜਾਬ ਦੇ ਸਕੂਲ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈ.ਟੀ.ਆਈ. ਲਾਲੜੂ ਦਾ ਦੌਰਾ ਕੀਤਾ । ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਵਿਖੇ ਵਿਦਿਆਰਥੀਆਂ, ਅਧਿਆਪਕਾਂ, ਮਿੱਡ ਡੇਅ ਮੀਲ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਸਕੂਲ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਦੇ ਭਵਿੱਖੀ ਟੀਚਿਆਂ ਨੂੰ ਸਰ ਕਰਨ ਲਈ ਸਮਾਂ-ਸਾਰਣੀ ਬਣਾ ਕੇ ਮਿਹਨਤ ਕਰਨ ਦੀ ਸਲਾਹ ਦਿੱਤੀ। ਕੈਬਨਿਟ ਮੰਤਰੀ ਨੇ ਸਕੂਲ ਦੇ ਅਧਿਆਪਕਾਂ ਨੂੰ ਹੁਕਮ ਦਿੱਤੇ ਕਿ ਉਹ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਪ੍ਰਤੀ ਵੀ ਜਾਗਰੂਕ ਕਰਨ ਤਾਂ ਜੋ ਸਾਡੇ ਵਿਦਿਆਰਥੀ ਵਧੀਆ ਨਾਗਰਿਕ ਬਣਕੇ ਆਪਣਾ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰਨ। ਇਸ ਮੌਕੇ ਉਨ੍ਹਾਂ ਸਕੂਲ ਵਿੱਚ ਉਸਾਰੀ ਅਧੀਨ ਨਵੇਂ ਕਮਰਿਆਂ,ਖੇਡ ਮੈਦਾਨ, ਪਖ਼ਾਨੇ, ਲਾਇਬਰੇਰੀ ਅਤੇ ਲੈਬੋਰਿਟਰੀ ਦਾ ਵੀ ਜਾਇਜ਼ਾ ਲਿਆ। ਇਸ ਉਪਰੰਤ ਕੈਬਨਿਟ ਮੰਤਰੀ ਵੱਲੋਂ ਆਈਟੀਆਈ ਲਾਲੜੂ ਦਾ ਵੀ ਦੌਰਾ ਕੀਤਾ ...