Monday, October 12Malwa News
Shadow

Hot News

ਰੰਧਾਵਾ ਤੇ ਬਾਜਵਾ ਦੀ ਬਹਿਸ ‘ਤੇ ਇਤਰਾਜ਼

Hot News
ਚੰਡੀਗੜ੍ਹ, 1 ਅਕਤੂਬਰ : ਆਮ ਆਦਮੀ ਪਾਰਟੀ (ਆਪ) ਨੇ ਗੁਰਦਾਸਪੁਰ ਦੇ ਡੀਸੀ ਦਫ਼ਤਰ ਵਿੱਚ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਧਿਕਾਰੀਆਂ ਦੇ ਨਾਲ ਹੋਈ ਬਹਿਸ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।   ‘ਆਪ’ ਪੰਜਾਬ ਦੇ ਆਗੂ 'ਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸੀ ਆਗੂ ਡੀਸੀ ਦਫ਼ਤਰ ਦੇ ਅਧਿਕਾਰੀਆਂ ਨੂੰ ਧਮਕੀਆਂ ਦੇ ਰਹੇ ਹਨ, ਉਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੇ ਲੋਕ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਰਹੇ ਹਨ। ਨੀਲ ਗਰਗ ਨੇ ਕਿਹਾ ਕਿ ਇਹ ਲੋਕ ਅਜੇ ਸੱਤਾ 'ਚ ਨਹੀਂ ਹਨ, ਫਿਰ ਵੀ ਅਧਿਕਾਰੀਆਂ ਨੂੰ ਧਮਕੀਆਂ ਦੇ ਰਹੇ ਹਨ, ਜੇਕਰ ਇਹ ਸੱਤਾ 'ਚ ਹੁੰਦੇ ਤਾਂ ਕੀ ਕਰਦੇ? ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਸੱਤਾ ਵਿੱਚ ਸੀ ਤਾਂ ਇਹ ਲੋਕ ਡਰਾ ਧਮਕਾ ਕੇ ਲੋਕਲ ਬਾਡੀ ਚੋਣਾਂ ਜਿੱਤਦੇ ਸਨ।  ਪੰਜਾਬ ਦੇ ਲੋਕ ਉਨ੍ਹਾਂ ਦੀਆਂ ਹਰਕਤਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ।  ਨੀਲ ਗਰਗ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੂੰ ਇਸ ਤਰ੍ਹਾਂ ਚੋਣ ਪ੍ਰਕਿਰਿਆ ਵਿਚ ਰੁਕਾਵਟ ਨਾ ਪਾਉਣ ਦੀ ਅਪੀਲ ਕੀਤ...

ਚੋਣਾਂ ਦੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ‘ਚ ਪੇਸ਼ ਕਰੋ

Hot News
ਚੰਡੀਗੜ੍ਹ, 1 ਅਕਤੂਬਰ : ਅਖਬਾਰਾਂ ਅਤੇ ਸੋਸ਼ਲ ਮੀਡੀਆ ਚੈਨਲਾਂ ’ ਤੋਂ  ਸਰਪੰਚ ਦੇ ਅਹੁਦੇ ਦੀ ਨਿਲਾਮੀ ਦੀਆਂ ਖ਼ਬਰਾਂ ਉਜਾਗਰ ਹੋਈਆਂ ਹਨ , ਜਿਸ ਤੋਂ ਪਤਾ ਲੱਗਦਾ ਹੈ ਕਿ ਸਬੰਧਤ ਪੰਚਾਇਤ ਵੱਲੋਂ ਸਰਪੰਚ ਦਾ ਅਹੁਦਾ ਨਿਲਾਮ ਕੀਤਾ ਜਾ ਰਿਹਾ ਹੈ ਅਤੇ  ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਬੋਲੀਕਾਰ  ਨੂੰ ‘ਸਰਬਸੰਮਤੀ ਨਾਲ ਸਰਪੰਚ’ ਚੁਣ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵੱਡੀਆਂ ਲੋਕਤਾਂਤਰਿਕ ਪਰੰਪਰਾਵਾਂ ਤਹਿਤ ਅਜਿਹੀ ਪ੍ਰਕਿਰਿਆ ਦੇ ਕਾਨੂੰਨੀ ਅਤੇ ਨੈਤਿਕ ਨਤੀਜਿਆਂ ਦੀ ਘੋਖ ਕਰਨ ਲਈ ਰਾਜ ਚੋਣ ਕਮਿਸ਼ਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਮੁੱਦੇ ਪ੍ਰਤੀ ਸੰਤੁਲਿਤ ਨਜ਼ਰੀਆ ਅਪਣਾਵੇ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਕਿਹਾ ਗਿਆ ਹੈ  ਕਿ ਉਹ ਆਪੋ-ਆਪਣੇ ਜ਼ਿਲ੍ਹੇ ਵਿੱਚ ਅਜਿਹੀ ਕਿਸੇ ਵੀ ਵਿਸ਼ੇਸ਼ ਘਟਨਾ, ਭਾਵੇਂ ਰਿਪੋਰਟ ਕੀਤੀ ਗਈ ਹੋਵੇ ਜਾਂ ਪ੍ਰਕਿਰਿਆ ਵਿੱਚ ਹੋਵੇ, ਦੀ ਪੂਰੀ ਬਾਰੀਕੀ ਨਾਲ ਨਿਗਰਾਨੀ ਕਰਨ ਅਤੇ 24 ਘੰਟਿਆਂ ਦੇ ਅੰਦਰ ਕਮ...

ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

Hot News
ਚੰਡੀਗੜ੍ਹ, 1 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਮੂਚੇ ਵਿਕਾਸ ਲਈ ਵਚਨਬੱਧ ਹੈ। ਇਸੇ ਮੰਤਵ ਤਹਿਤ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਸ਼੍ਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਕੀਤੀ। ਮੀਟਿੰਗ ਦੌਰਾਨ ਵਿਭਾਗ ਦੇ ਮੁੱਖ ਮੁੱਦਿਆਂ, ਚੱਲ ਰਹੇ ਅਤੇ ਭਵਿੱਖ ਦੇ ਪ੍ਰੋਜੈਕਟਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਰੱਖਿਆ ਕਰਮਚਾਰੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਯੋਜਨਾਵਾਂ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਮੀਟਿੰਗ ਦੌਰਾਨ ਵਿਭਾਗ ਦੇ ਮੌਜੂਦਾ ਭਲਾਈ ਪ੍ਰੋਗਰਾਮਾਂ ਨੂੰ ਹੋਰ ਵਧਾਉਣ, ਸਾਬਕਾ ਸੈਨਿਕਾਂ ਦੀਆਂ ਦਰਪੇਸ਼ ਚੁਣੌਤੀਆਂ ਨੂੰ ਹੱਲ ਕਰਨ ਅਤੇ ਵਧੇਰੇ ਪਹੁੰਚ ਅਤੇ ਕੁਸ਼ਲਤਾ ਲਈ ਵਿਭਾਗ ਦੇ ਟੀਚਿਆਂ ਨੂੰ ਅੱਗੇ ਵਧਾਉਣ 'ਤੇ ਕੇਂਦ੍ਰਿਤ ਸਨ। ਸ਼੍ਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਦੇ ਕਰਮਚਾਰੀਆਂ ਦੀ ਨਿਰੰਤਰ ਭਲਾਈ ਅਤੇ ਸਹਾਇ...

 ‘ਆਪ’ ਦੇ ਵਫ਼ਦ ਨੇ ਚੋਣ ਕਮਿਸ਼ਨ ਕੋਲ ਬੋਲੀ ਜਾਂ ਹੋਰ ਗਲਤ ਕੰਮਾਂ ‘ਚ ਸ਼ਾਮਲ ਲੋਕਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ

Hot News
ਚੰਡੀਗੜ੍ਹ, 1 ਅਕਤੂਬਰ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਇੱਕ ਵਫ਼ਦ 15 ਅਕਤੂਬਰ, 2024 ਤੋਂ ਹੋਣ ਵਾਲੀਆਂ ਪੰਚਾਇਤੀ ਚੋਣਾਂ ਸਬੰਧੀ ਗੰਭੀਰ ਚਿੰਤਾਵਾਂ/ਸਮਸਿਆਵਾਂ ਨੂੰ ਦੂਰ ਕਰਨ ਲਈ ਮੰਗਲਵਾਰ ਨੂੰ ਰਾਜ ਚੋਣ ਕਮਿਸ਼ਨ ਨੂੰ ਮਿਲਿਆ। ਇਸ ਮੀਟਿੰਗ ਦੌਰਾਨ, ਵਫ਼ਦ ਨੇ ਲੋਕਤੰਤਰ ਨੂੰ ਢਾਹ ਲਾਉਣ ਵਾਲੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦੀਆਂ ਚਿੰਤਾਜਨਕ ਰਿਪੋਰਟਾਂ ਨੂੰ ਲੈਕੇ ਕਮਿਸ਼ਨ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਮੰਗ ਪਤਰ ਵੀ ਸੌਂਪਿਆ। ਇੱਕ ਬਿਆਨ ਵਿੱਚ, ਚੀਮਾ ਨੇ ਪੰਚਾਇਤੀ ਪ੍ਰਣਾਲੀ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਇਸ ਨੂੰ ਲੋਕਤੰਤਰ ਦੀ ਸਭ ਤੋਂ ਛੋਟੀ ਪਰ ਮਹੱਤਵਪੂਰਨ ਇਕਾਈ ਦੱਸਿਆ। ਉਨ੍ਹਾਂ ਕਿਹਾ ਕਿ ਹਰ ਪੰਜ ਸਾਲ ਬਾਅਦ ਸਰਪੰਚ ਅਤੇ ਪੰਚ ਦੀਆਂ ਚੋਣਾਂ ਸਥਾਨਕ ਪ੍ਰਸ਼ਾਸਨ ਨੂੰ ਸਸ਼ਕਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। “ਇਹ ਚੋਣ ਸਿਰਫ਼ ਅਹੁਦਿਆਂ ਦੀ ਨਹੀਂ ਹੈ,  ਇਹ ਪੰਜਾਬ ਦੇ ਲੋਕਾਂ ਦੀ ਅਵਾਜ਼ ਅਤੇ ਅਧਿਕਾਰਾਂ ਦੀ ਹੈ"।  ਪੰਜਾਬ ਦੇ ਚੋਣ ਕਮਿਸ਼ਨਰ ਨਾਲ ਮੁਲਾਕ...

ਪੰਜਾਬ ਵਿਚ ਬਾਗਬਾਨੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਹੋ ਗਏ ਯਤਨ

Hot News
ਚੰਡੀਗੜ੍ਹ : ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸੂਬੇ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀ ਖੁਸ਼ਹਾਲੀ ਵਧਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ, 30 ਸਤੰਬਰ ਨੂੰ ਚੰਡੀਗੜ੍ਹ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਕਿਸਾਨਾਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਅਤੇ ਕੰਮਾਂ ਦੀ ਸਮੀਖਿਆ ਕੀਤੀ। ਵਿਸ਼ੇਸ਼ ਮੁੱਖ ਸਕੱਤਰ ਬਾਗਬਾਨੀ ਸ੍ਰੀ ਕੇ.ਏ.ਪੀ. ਸਿਨਹਾ ਨੇ ਕਰਤਾਰਪੁਰ (ਜਲੰਧਰ) ਵਿੱਚ ਸਬਜ਼ੀਆਂ ਲਈ ਅਤੇ ਧੋਗੜੀ (ਜਲੰਧਰ) ਵਿੱਚ ਆਲੂਆਂ ਲਈ ਸਥਾਪਿਤ ਉੱਤਮਤਾ ਕੇਂਦਰਾਂ ਬਾਰੇ ਜਾਣਕਾਰੀ ਦਿੱਤੀ। ਨਾਲ ਹੀ, ਪਠਾਨਕੋਟ ਵਿੱਚ ਲੀਚੀ ਦੇ ਬਾਗ਼ ਅਤੇ ਰੇਸ਼ਮ ਉਤਪਾਦਨ ਦੇ ਕਿੱਤੇ ਨਾਲ ਜੁੜੇ ਕਿਸਾਨਾਂ ਬਾਰੇ ਵੀ ਦੱਸਿਆ ਗਿਆ।ਬਾਗਬਾਨੀ ਡਾਇਰੈਕਟਰ ਸ਼ੈਲਿੰਦਰ ਕੌਰ ਨੇ ਵਿਭਾਗ ਦੀਆਂ ਗਤੀਵਿਧੀਆਂ ਅਤੇ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵਿਸਥਾਰ ਨਾਲ ਦੱਸਿਆ। ਮੰਤਰੀ ਮਹਿੰਦਰ ਭਗਤ...

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

Hot News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਕੂਲ ਦੇ ਵਿਦਿਅਕ ਮਾਹੌਲ ਸਬੰਧੀ ਜਾਣਕਾਰੀ ਹਾਸਲ ਕੀਤੀ।ਮੁਲਾਕਾਤ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖੀ ਟੀਚੇ ਸਰ ਕਰਨ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਮਿਹਨਤ ਕਰਨ ਦੀ ਸਲਾਹ ਵੀ ਦਿੱਤੀ। ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਦੀ ਇਮਾਰਤ, ਖੇਡ ਮੈਦਾਨ, ਲੈਬ ਅਤੇ ਕਲਾਸ ਰੂਮਾਂ ਦਾ ਵੀ ਦੌਰਾ ਕੀਤਾ। ਇਸ ਸਕੂਲ ਵਿੱਚ ਤਿਆਰ ਕੀਤੀ ਗਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਸਬੰਧੀ ਤਿਆਰ ਕਰਵਾਈ ਜਾ ਰਹੀ ਲੈਬ ਦਾ ਵੀ ਦੌਰਾ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਲੈਬ ਇਸ ਸਕੂਲ ਵਿੱਚ ਸਿਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਲਈ ਬਹੁਤ ਲਾਭਕਾਰੀ ਹੋਵੇਗੀ ਕਿਉਂਕਿ ਭਵਿੱਖ ਵਿੱਚ ਜ਼ਿਆਦਾਤਰ ਕੰਮ ਏ.ਆਈ ਦੇ ਦੁਆਰਾ ਹੀ ਹੋਵੇਗਾ। ਸ੍ਰ.ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਸਕੂਲ ਸਟਾਫ ਨਾਲ ਗੱਲਬ...

ਬਟਾਲਾ ਹਾਦਸੇ ‘ਤੇ ਭਗਵੰਤ ਮਾਨ ਵਲੋਂ ਡੂੰਘਾ ਦੁੱਖ ਪ੍ਰਗਟ

Hot News
ਚੰਡੀਗੜ੍ਹ, 30 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਟਾਲਾ-ਕਾਦੀਆਂ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 18 ਜ਼ਖਮੀ ਹੋ ਗਏ। ਇਸ ਭਿਆਨਕ ਹਾਦਸੇ 'ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰਾਂ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਸਾਂਝੀ ਕੀਤੀ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ ਅਤੇ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ।  ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦਾ ਮੁਫਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਵੀ ਕੀਤੀ।...

ਰਾਜ ਚੋਣ ਕਮਿਸ਼ਨ ਨੇ ਆਮ ਜਨਤਾ ਤੇ ਸਮੂਹ ਸਬੰਧਤਾਂ ਦੀ ਸਹੂਲਤ ਲਈ ਆਪਣੇ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ

Hot News
ਚੰਡੀਗੜ੍ਹ, 29 ਸਤੰਬਰ : ਰਾਜ ਵਿੱਚ ਗਰਾਮ ਪੰਚਾਇਤ ਚੋਣਾਂ ਦੇ ਸਬੰਧ ਵਿੱਚ ਆਮ ਜਨਤਾ ਅਤੇ ਸਮੂਹ ਸਬੰਧਤਾਂ ਦੀ ਸਹੂਲਤ ਲਈ ਕਮਿਸ਼ਨ ਵੱਲੋਂ ਆਪਣੇ ਦਫਤਰ ਐਸ. ਸੀ .ਓ. ਨੰ: 49, ਸੈਕਟਰ 17 ਈ. ਚੰਡੀਗੜ੍ਹ, ਵਿਖੇ ਇੱਕ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਲੈਂਡਲਾਈਨ ਨੰ. 0172- 2771326 ਚੋਣਾਂ ਦੀ ਪ੍ਰਕ੍ਰਿਆ ਖਤਮ ਹੋਣ ਤੱਕ ਸਵੇਰੇ 8.30 a.m. ਤੋਂ ਸ਼ਾਮ 9.00 pm ਤੱਕ ਕੰਮ ਕਰੇਗਾ । ਉਸਨੇ ਅੱਗੇ ਕਿਹਾ ਕਿ ਗਰਾਮ ਪੰਚਾਇਤ ਚੋਣਾਂ ਸਬੰਧੀ ਅਪ-ਡੇਟਿਡ ਸੂਚਨਾਂ ਅਤੇ ਹਦਾਇਤਾਂ ਕਮਿਸ਼ਨ ਦੀ ਵੈਬਸਾਇਟ https://sec.punjab.gov.in ਤੇ ਵੇਖੀਆਂ ਜਾ ਸਕਦੀਆਂ ਹਨ ਅਤੇ ਕਮਿਸ਼ਨ ਦੀ ਈ-ਮੇਲ ਆਈ.ਡੀ secpb@punjab.gov.in ਹੈ ।...

ਗਲੋਬਲ ਸਿੱਖ ਕੌਂਸਲ ਵੱਲੋਂ ਯੂ.ਐਨ.ਓ. ਤੇ ਕੈਨੇਡਾ ਸਰਕਾਰ ਨੂੰ ਕਿਊਬਿਕ ਸੂਬੇ ‘ਚ ਦਸਤਾਰ ‘ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਨੂੰ ਰੱਦ ਕਰਾਉਣ ਦੀ ਅਪੀਲ

Hot News
ਚੰਡੀਗੜ੍ਹ, 28 ਸਤੰਬਰ, 2024 – 32 ਦੇਸ਼ਾਂ ਦੀਆਂ ਕੌਮੀ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਕੈਨੇਡਾ ਦੇ ਕਿਊਬਿਕ ਸੂਬੇ ਵੱਲੋਂ ਲਾਗੂ ਕੀਤੇ ਵਿਵਾਦਤ 'ਬਿੱਲ-21' ਨਾਮੀ ਕਾਨੂੰਨ ਦੀ ਸਖ਼ਤ ਨਿਖੇਧੀ ਕਰਦਿਆਂ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂ.ਐਨ.ਐਚ.ਆਰ.ਸੀ.) ਅਤੇ ਕੈਨੇਡਾ ਦੀ ਫੈਡਰਲ ਸਰਕਾਰ ਨੂੰ ਇਸ ਵਿਵਾਦਤ ਕਾਨੂੰਨ ਨੂੰ ਤੁਰੰਤ ਮਨਸੂਖ ਕਰਨ ਦੀ ਅਪੀਲ ਕੀਤੀ ਹੈ ਜਿਸ ਵਿੱਚ ਜਨਤਕ ਖੇਤਰ ਵਿੱਚ ਨੌਕਰੀਪੇਸ਼ਾ ਸਿੱਖਾਂ ਨੂੰ ਦਫ਼ਤਰਾਂ ਅਤੇ ਕੰਮ ਦੌਰਾਨ ਧਾਰਮਿਕ ਚਿੰਨ੍ਹ ਪਹਿਨਣ 'ਤੇ ਪਾਬੰਦੀ ਲਗਾਈ ਗਈ ਹੈ।ਜੀ.ਐਸ.ਸੀ. ਨੇ ਕਿਹਾ ਹੈ ਕਿ ਇਹ ਕਾਨੂੰਨ ਮਨੁੱਖੀ ਅਧਿਕਾਰਾਂ ਪ੍ਰਤੀ ਸੰਯੁਕਤ ਰਾਸ਼ਟਰ ਦੇ ਵਿਸ਼ਵਵਿਆਪੀ ਘੋਸ਼ਣਾ ਪੱਤਰ ਦੀ ਸਿੱਧੇ ਤੌਰ 'ਤੇ ਉਲੰਘਣਾ ਕਰਦਾ ਹੈ ਜਿਸ ਉਪਰ ਕੈਨੇਡਾ ਸਰਕਾਰ ਵੱਲੋਂ ਦਸਤਖ਼ਤ ਕੀਤੇ ਹੋਏ ਹਨ। ਇਸ ਕਰਕੇ ਕੈਨੇਡਾ ਦੀ ਫੈਡਰਲ ਸਰਕਾਰ ਅਤੇ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾਵਾਂ ਤੋਂ ਇਸ ਭਖਵੇਂ ਮਾਮਲੇ ਉਪਰ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।ਇਸ ਬਿਆਨ ਵਿੱਚ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਡਾ. ਕੰਵਲਜੀਤ ਕੌਰ, ਓ.ਬ...

ਪਾਲਿਸੀ ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਦੋ ਕਲਰਕ ਗ੍ਰਿਫ਼ਤਾਰ

Hot News
ਚੰਡੀਗੜ੍ਹ, 27 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਪਾਲਿਸੀ (ਨੀਤੀ) ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਨਿਗਮ ਦੀ ਲਾਅ ਬ੍ਰਾਂਚ, ਜ਼ੋਨ-ਏ ਵਿਖੇ ਤਾਇਨਾਤ ਕਲਰਕ ਅਜੈ ਕੁਮਾਰ ਅਤੇ ਤਹਿ ਬਾਜ਼ਾਰੀ, ਜ਼ੋਨ-ਸੀ ਵਿਖੇ ਤਾਇਨਾਤ ਕਲਰਕ ਲਖਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਦੋਵੇਂ ਮੁਲਜ਼ਮ ਕਲਰਕਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਆਈ.ਪੀ.ਸੀ. ਦੀ ਧਾਰਾ 409, 201, 204, 120-ਬੀ ਅਤੇ  ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2) ਅਧੀਨ ਐਫ.ਆਈ.ਆਰ. ਨੰਬਰ 30 ਮਿਤੀ 27.09.2024 ਤਹਿਤ ਕੇਸ ਦਰਜ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 2009 ਦੇ ਇੱਕ ਸੀ.ਓ.ਸੀ.ਪੀ. 1299, 1319, 772, 12559 ਅਤੇ 917 ਵਿੱਚ ਮਿਤੀ 22.01.2010 ਨੂੰ ਹੁਕਮ ਜਾਰੀ ਕਰਕੇ ਗਿੱਲ ਰੋਡ, ਲੁਧਿਆਣਾ ਵਿਖੇ ਸਥਿਤ ਆਰਜ਼ੀ ਸਕੂਟਰ ਮਾਰਕੀਟ, ਆਈ.ਟੀ.ਈ. ਦੇ ਸਾਹਮਣੇ ਖੋਖਾ ਮਾਰਕੀ...