Monday, October 12Malwa News
Shadow

Hot News

5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Hot News
ਚੰਡੀਗੜ੍ਹ, 27 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਰਾਮਾ ਮੰਡੀ, ਜ਼ਿਲ੍ਹਾ ਜਲੰਧਰ ਅਧੀਨ ਪੈਂਦੀ ਪੁਲਿਸ ਚੌਕੀ ਦਕੋਹਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਮਨਜੀਤ ਸਿੰਘ (ਨੰਬਰ 2707) ਨੂੰ 5000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮਨਜੀਤ ਰਾਏ ਵਾਸੀ ਮਾਨ ਸਿੰਘ ਨਗਰ, ਰਾਮਾ ਮੰਡੀ, ਜਲੰਧਰ ਵੱਲੋਂ ਵਾਸੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਨੇ ਆਪਣੀ ਲੜਕੀ ਨੂੰ ਅਗਵਾ ਕਰਨ ਸਬੰਧੀ ਕੁਝ ਵਿਅਕਤੀਆਂ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਉਕਤ ਏ.ਐਸ.ਆਈ ਨੇ ਉਸਦੀ ਲੜਕੀ ਦਾ ਪਤਾ ਲਗਾਉਣ ਬਦਲੇ 5,000 ਰੁਪਏ ਰਿਸ਼ਵਤ ਲਈ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਉਕਤ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਅਤੇ ਪੁਲਿਸ ਮ...

ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਅਹੁਦਾ ਸਾਂਭਣ ਤੋਂ ਬਾਅਦ ਪਹਿਲੇ ਦਿਨ ਹੀ ਵਿਆਪਕ ਸੁਧਾਰਾਂ ਦੀ ਸ਼ੁਰੂਆਤ

Hot News
ਚੰਡੀਗੜ੍ਹ, 27 ਸਤੰਬਰ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਕੱਲ੍ਹ ਆਪਣਾ ਅਹੁਦਾ ਸਾਂਭਣ ਪਿੱਛੋਂ ਅੱਜ ਪਹਿਲੇ ਦਿਨ ਹੀ ਖਣਨ ਅਤੇ ਭੂ-ਵਿਗਿਆਨ ਵਿਭਾਗ ਨੂੰ ਪਹਿਲ ਦਿੰਦਿਆਂ ਵਿਭਾਗ ਦੇ ਕੰਮਕਾਜ ਵਿੱਚ ਪੂਰਣ ਪਾਰਦਰਸ਼ਤਾ ਲਿਆਉਣ ਵੱਲ ਆਪਣਾ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਇਹ ਵਚਨਬੱਧਤਾ ਸੂਬੇ ਵਿੱਚ ਖਣਨ ਗਤੀਵਿਧੀਆਂ ਨਾਲ ਸਬੰਧਤ ਏਕੀਕ੍ਰਿਤ ਆਈ.ਟੀ. ਉਪਾਵਾਂ ਅਤੇ ਨਵੀਨਤਮ ਤਕਨੀਕੀ ਪ੍ਰਣਾਲੀਆਂ ਸਬੰਧੀ ‘ਦਿਲਚਸਪੀ ਦਾ ਪ੍ਰਗਟਾਵਾ’ ਵਰਕਸ਼ਾਪ ਦੌਰਾਨ ਪ੍ਰਗਟਾਈ। ਵਿਭਾਗ ਦੇ ਕੰਮਕਾਜ ਵਿੱਚ ਜਵਾਬਦੇਹੀ ਯਕੀਨੀ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਪੱਸ਼ਟ ਕੀਤਾ ਕਿ ਸਾਡਾ ਟੀਚਾ ਸੂਬੇ ਵਿੱਚੋਂ ਕੱਢੇ ਜਾਣ ਵਾਲੇ ਖਣਿਜਾਂ ਦਾ ਮੁਕੰਮਲ ਲੇਖਾ-ਜੋਖਾ ਯਕੀਨੀ ਬਣਾਉਣਾ ਹੈ ਅਤੇ ਕਾਰਜ-ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਬਣਾਉਂਦਿਆਂ ਵੱਧ ਤੋਂ ਵੱਧ ਮਾਲੀਆ ਜੁਟਾਉਣਾ ਹੈ। ਇਨ੍ਹਾਂ ਨਵੇਂ ਪ੍ਰਾਜੈਕਟਾਂ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਨੂੰ ਅਪਣਾ ਕੇ ਅਸੀਂ ਇੱਕ ਅਜਿਹੀ ਠੋਸ ਰੂਪ-ਰੇ...

ਮਲਵਿੰਦਰ ਕੰਗ ਨੇ ਸ਼ਿਲਾਂਗ ਦੇ ਗੁਰਦੁਆਰੇ ਨੂੰ ਢਾਹੁਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

Hot News
ਚੰਡੀਗੜ੍ਹ, 27 ਸਤੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੂੰ ਪੱਤਰ ਲਿਖ ਕੇ ਸ਼ਿਲਾਂਗ 'ਚ ਗੁਰਦੁਆਰਾ ਗੁਰੂ ਨਾਨਕ ਦਰਬਾਰ ਨੂੰ ਢਾਹੁਣ ਤੋਂ ਰੋਕਣ ਦੀ ਅਪੀਲ ਕੀਤੀ ਹੈ।    ਮੇਘਾਲਿਆ ਸਰਕਾਰ ਨੇ ਸ਼ਿਲਾਂਗ ਦੇ ਬੜਾ ਬਾਜ਼ਾਰ ਵਿੱਚ ਪੰਜਾਬੀ ਕਲੋਨੀ ਵਿੱਚ ਸਥਿਤ 200 ਸਾਲ ਪੁਰਾਣੇ ਗੁਰਦੁਆਰਾ ਗੁਰੂ ਨਾਨਕ ਦਰਬਾਰ (1874 ਵਿੱਚ ਸਥਾਪਿਤ) ਨੂੰ ਇਲਾਕੇ ਦੇ ਹੋਰ ਧਾਰਮਿਕ ਸਥਾਨਾਂ ਸਮੇਤ ਢਾਹੁਣ ਦੀ ਸਿਫ਼ਾਰਸ਼ ਕੀਤੀ ਹੈ।  ਇਸ ਸਿਫਾਰਿਸ਼ ਕਾਰਨ ਸ਼ਿਲਾਂਗ ਅਤੇ ਇਸ ਤੋਂ ਬਾਹਰ ਵੱਸਦੇ ਸਿੱਖ ਭਾਈਚਾਰੇ ਵਿੱਚ ਵਿਆਪਕ ਰੋਸ ਹੈ।  ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਆਪਣੇ ਪੱਤਰ ਵਿੱਚ ਕੰਗ ਨੇ ਜ਼ੋਰ ਦੇ ਕੇ ਕਿਹਾ ਕਿ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾ ਸਿਰਫ਼ ਧਾਰਮਿਕ ਸਥਾਨ ਹੈ, ਸਗੋਂ ਸਿੱਖ ਭਾਈਚਾਰੇ ਵੱਲੋਂ ਇਸ ਖੇਤਰ ਨਾਲ ਪੀੜ੍ਹੀਆਂ ਤੋਂ ਸਾਂਝੇ ਕੀਤੇ ਡੂੰਘੇ ਇਤਿਹਾਸਕ ਅਤੇ ਸੱਭਿਆਚਾਰਕ ਸਬੰਧਾਂ ਦਾ ਪ੍ਰਤੀਕ ਵੀ...

ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ

Hot News
ਚੰਡੀਗੜ੍ਹ, 27 ਸਤੰਬਰ : ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਸ੍ਰੀ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, ਸ੍ਰੀ ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਜਗਰੂਪ ਸਿੰਘ ਸੇਖਵਾਂ, ਪਾਰਟੀ ਦੇ ਵਿਧਾਇਕਾਂ, ਪਰਿਵਾਰਕ ਮੈਂਬਰਾਂ, ਸਰਕਾਰੀ ਅਧਿਕਾਰੀਆਂ ਅਤੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ, ਅਤੇ ਬਾਗਬਾਨੀ ਬਾਰੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ। ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਇਸ ਮਾਣਮੱਤੇ ਮੌਕੇ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਆਪਣੇ ਵਿਆਪਕ ਤਜ਼ਰਬੇ ਅਤੇ ਜਨਤਕ ਸੇਵਾ ਲਈ ਜਨੂੰਨ ਦੇ ਨਾਲ ਮਹੱਤਵਪੂਰਨ ਯੋਗਦਾਨ ਪਾਉਣ ਦਾ ਵਾਅਦਾ ਕੀ...

 ਬਿਨਾਂ ਰਿਸ਼ਵਤ ਜਾਂ ਸਿਫਾਰਿਸ਼ ਦੇ 45 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ- ਆਪ

Breaking News, Hot News
ਚੰਡੀਗੜ੍ਹ, 27 ਸਤੰਬਰ : ਆਮ ਆਦਮੀ ਪਾਰਟੀ (ਆਪ) ਨੇ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕੀਤੀ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿੱਚ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸ਼ੁੱਕਰਵਾਰ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕਾਂ ਨੂੰ ਸਰਕਾਰੀ ਨੌਕਰੀਆਂ ਲੈਣ ਲਈ ਲੱਖਾਂ ਰੁਪਏ ਬਤੌਰ ਰਿਸ਼ਵਤ ਦੇਣੀ ਪੈਂਦੀ ਸੀ ਅਤੇ ਜ਼ਿਆਦਾਤਰ ਸਰਕਾਰੀ ਨੌਕਰੀਆਂ ਸਿਆਸਤਦਾਨਾਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਹੀ ਮਿਲਦੀ ਸੀ । ਫਿਰ ਰੁਜ਼ਗਾਰ ਨਾ ਮਿਲਣ ਕਾਰਨ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਹੋਣਾ ਪੈਂਦਾ ਸੀ।  ਮਾਨ ਸਰਕਾਰ ਨੇ ਸਰਕਾਰੀ ਨੌਕਰੀਆਂ ਵਿੱਚ ਰਿਸ਼ਵਤਖੋਰੀ ਅਤੇ ਸਿਆਸੀ ਸਿਫ਼ਾਰਸ਼ਾਂ ਦੀ ਰਵਾਇਤ ਖ਼ਤਮ ਕਰ ਦਿੱਤੀ ਹੈ।  ਸਾਡੀ ਸਰਕਾਰ ਨੇ 45708 ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਆਸ...

ਅਕਾਲ ਤਖਤ ਦੇ ਸਾਬਕਾ ਜਥੇਦਾਰ ਨੇ ਕੀਤਾ ਰਾਹੁਲ ਗਾਂਧੀ ਦੇ ਬਿਆਨ ਦਾ ਸਮਰੱਥਨ

Hot News
ਅੰਮ੍ਰਿਤਸਰ ਸਾਹਿਬ : ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਲੋਂ ਸਿੱਖਾਂ ਬਾਰੇ ਦਿੱਤੇ ਬਿਆਨ ਦਾ ਸਮਰੱਥਨ ਕਰਦਿਆਂ ਕਿਹਾ ਕਿ ਦਿੱਲੀ ਵਿਚ ਸਿੱਖਾਂ ਨਾਲ ਹਮੇਸ਼ਾਂ ਹੀ ਵਿਤਕਰਾ ਹੁੰਦਾ ਹੈ। ਅੱਜ ਅੰਮ੍ਰਿਤਸਰ ਵਿਖੇ ਮਨਾਏ ਗਏ ਸ੍ਰੀ ਗੁਰੂ ਨਾਨਕ ਦੇਵੀ ਜੀ ਦੇ ਜੋਤੀ ਜੋਤ ਦਿਵਸ ਵਿਚ ਸਮਾਗਮ ਹੋਣ ਪਿਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਿੱਲੀ ਵਿਚ ਕਈ ਸਿੱਖਾਂ ਨਾਲ ਧੱਕੇਸ਼ਾਹੀ ਹੁੰਦੀ ਹੈ। ਇਸ ਲਈ ਰਾਹੁਲ ਗਾਂਧੀ ਦਾ ਇਹ ਬਿਆਨ ਸਿੱਖਾਂ ਨੂੰ ਇਨਸਾਫ ਨਹੀਂ ਮਿਲ ਰਿਹਾ, ਬਿੱਲਕੁੱਲ ਸਹੀ ਹੈ। ਰਾਜੀਵ ਗਾਂਧੀ ਨੇ ਸਿੱਖਾਂ ਨਾਲ ਹੋ ਰਹੀ ਬੇਇਨਸਾਫੀ ਨੂੰ ਹੀ ਉਭਾਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਸਿੱਖਾਂ ਦੇ ਹੱਕ ਵਿਚ ਹੀ ਆਵਾਜ ਉਠਾਈ ਹੈ। ਇਸ ਲਈ ਸਾਨੂੰ ਰਾਜੀਵ ਗਾਂਧੀ ਦੇ ਇਸ ਬਿਆਨ ਦਾ ਸਮਰੱਥਨ ਕਰਨਾ ਚਾਹੀਦਾ ਹੈ। ਮੌਜੂਦਾ ਭਾਜਪਾ ਸਰਕਾਰ ਸਿੱਖਾਂ ਨਾਲ ਹਮੇਸ਼ਾਂ ਵਿਤਕਰਾ ਕਰਦੀ ਆ ਰਹੀ ਹੈ।...

ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

Hot News
ਚੰਡੀਗੜ੍ਹ, 27 ਸਤੰਬਰ: ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਬਹੁਤ ਸਾਦੇ ਢੰਗ ਨਾਲ ਪਰਿਵਾਰ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ। ਅਰਦਾਸ ਉਪਰੰਤ ਉਨ੍ਹਾਂ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਮਾਤਾ ਸੁਖਵਿੰਦਰ ਕੌਰ ਅਤੇ ਪਤਨੀ ਕਮਲਪ੍ਰੀਤ ਕੌਰ ਨੇ ਉਨ੍ਹਾਂ ਨੂੰ ਕੁਰਸੀ ‘ਤੇ ਬੈਠਾਇਆ। ਇਸ ਮੌਕੇ ਉਨ੍ਹਾਂ ਦੇ ਦੋਵੇਂ ਬੱਚੇ ਨਵਰਾਜ ਸਿੰਘ, ਜਸਕੀਰਤ ਕੌਰ ਅਤੇ ਵੱਡੇ ਭਰਾ ਰਮਨਜੀਤ ਸਿੰਘ ਸੌਂਦ ਵੀ ਹਾਜ਼ਰ ਸਨ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਹੈ, ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦੀਆਂ ਆਸਾਂ ਉਮੀਦਾਂ ‘ਤੇ ਖਰਾ ਉਤਰਨ ਲਈ ਉਹ ਦਿਨ-ਰਾਤ ਇੱਕ ਕਰ ਦੇਣਗੇ। ਸੌਂਦ ਨੇ ਦੱਸਿਆ ਕਿ ‘ਰੰਗਲਾ ਪੰਜਾਬ’ ਬਣਾਉਣ ਲਈ ਜਿਹੜੀਆਂ ਨੀਤੀਆ...

ਬਰਿੰਦਰ ਕੁਮਾਰ ਗੋਇਲ ਨੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਵਜੋਂ ਅਹੁਦਾ ਸੰਭਾਲਿਆ

Hot News
ਚੰਡੀਗੜ੍ਹ, 26 ਸਤੰਬਰ: ਅੱਜ ਇਥੇ ਪੰਜਾਬ ਸਿਵਲ ਸਕੱਤਰੇਤ- 1 ਵਿਖੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਮਾਲ, ਮੁੜ ਵਸੇਬਾ, ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਸ੍ਰੀ ਗੋਇਲ ਨੇ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਭਲਾਈ ਪਹਿਲਕਦਮੀਆਂ ਨੂੰ ਅੱਗੇ ਵਧਾਉਣ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੇਸ਼ਕੀਮਤੀ ਪਾਣੀ ਅਤੇ ਖਣਿਜ ਸਰੋਤਾਂ ਦੀ ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।  ਇਸ ਮੌਕੇ ਮਾਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।...

25000 ਰੁਪਏ ਰਿਸ਼ਵਤ ਲੈਂਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਅੰਮ੍ਰਿਤਸਰ ਦੱਖਣੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਵਦੀਪ ਸਿੰਘ ਵਾਸੀ ਅਮਰ ਐਵੀਨਿਊ, ਅਜਨਾਲਾ ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਉੱਤੇ ਲਗਾਏ ਗਏ 6,00,000 ਰੁਪਏ ਦੇ ਜੁਰਮਾਨੇ ਦੀ ਕਟੌਤੀ ਕਰਨ ਬਦਲੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮ...
7698 ਲੜਕੀਆਂ ਅਤੇ 2740 ਲੜਕਿਆਂ ਲਈ ਵਰਦਾਨ ਬਣੀ ਸਕੂਲ ਬੱਸ ਸਰਵਿਸ

7698 ਲੜਕੀਆਂ ਅਤੇ 2740 ਲੜਕਿਆਂ ਲਈ ਵਰਦਾਨ ਬਣੀ ਸਕੂਲ ਬੱਸ ਸਰਵਿਸ

Hot News
ਚੰਡੀਗੜ੍ਹ, 26 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਡਰਾਪ ਆਊਟ ਨੂੰ ਘਟਾਉਣ ਦੇ ਮਕਸਦ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਬੱਸ ਸਰਵਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜੀਵਨ ਵਿੱਚ ਉਸਾਰੂ ਤਬਦੀਲੀ ਆਈ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਤਕਰੀਬਨ 200 ਸਕੂਲਾਂ ਵਿੱਚ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ ਜਿਹਨਾਂ ਵਿੱਚੋਂ 118 ਸਕੂਲ ਆਫ਼ ਐਮੀਨੈਂਸ  ਹਨ। ਇਨ੍ਹਾਂ ਸਕੂਲਾਂ ਦੇ 10448 ਵਿਦਿਆਰਥੀ ਜਿਹਨਾਂ ਵਿੱਚੋਂ 7698 ਲੜਕੀਆਂ ਅਤੇ 2740 ਲੜਕਿਆਂ ਨੂੰ ਟਰਾਂਸਪੋਰਟ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।   ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ 4304 ਵਿਦਿਆਰਥਣਾਂ 10 ਤੋਂ 20 ਕਿਲੋਮੀਟਰ ਦੀ ਸਫਰ ਸਹੂਲਤ ਦਾ ਲਾਭ ਲੈ ਰਹੀਆਂ ਹਨ ਜਦਕਿ 1002 ਵਿਦਿਆਰਥਣਾਂ 20 ਕਿਲੋਮੀਟਰ ਤੋਂ ਵੱਧ ਦਾ ਸਫਰ ਸਹੂਲਤ ਦਾ ਲਾਭ ਲੈ ਰਹੀਆਂ ਹਨ।ਸਿੱਖਿਆ ਮੰਤਰੀ ਨੇ ਦੱਸਿਆ ਕ...