Monday, October 12Malwa News
Shadow

Hot News

ਖੇਤੀਬਾੜੀ ਮੰਤਰੀ ਵੱਲੋਂ “ਉੱਨਤ ਕਿਸਾਨ” ਮੋਬਾਈਲ ਐਪ ਲਾਂਚ

Hot News
ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ "ਉੱਨਤ ਕਿਸਾਨ" ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਈਆਂ ਜਾ ਸਕਣ।ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਐਪ 'ਤੇ ਕਿਸਾਨਾਂ ਲਈ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ। ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਮਸ਼ੀਨ ਦੀ ਵਰਤੋਂ ਦੀ ਨਿਗਰਾਨੀ ਕਰਨ ਅਤੇ ਕਿਸਾਨਾਂ ਵੱਲੋਂ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਕੀਤੀਆਂ ਗਈਆਂ ਸਾਰੀਆਂ ਗਤੀਵਿਧੀਆਂ ਦਾ ਦਸਤਾਵੇਜ਼ੀਕਰਨ ਕਰਨ ਲਈ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨ ਦੇ ਖੇਤਰ ਅਨੁਸਾਰ ਜੀਓ-ਟੈਗ ਕੀਤਾ ਗਿਆ ਹ...

ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ

Hot News
ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਹੀ ਖਰੀਦਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਵਿਹਾਰਕ ਵਿਧੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਤਰੁੰਤ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕਰਨ ਦੀ ਵੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬ...

ਕੀਰਤਪੁਰ ਸਾਹਿਬ ਪੁਲਿਸ ਥਾਣੇ ਨੂੰ ਰਾਸ਼ਟਰੀ ਪੱਧਰ ’ਤੇ 8ਵਾਂ, ਸੂਬੇ ਚੋਂ ਪਹਿਲਾ ਸਥਾਨ ਮਿਲਿਆ

Hot News
ਚੰਡੀਗੜ੍ਹ, 25 ਸਤੰਬਰ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੀ ਲਗਨ, ਸਖ਼ਤ ਮਿਹਨਤ ਅਤੇ ਅਟੁੱਟ ਵਚਨਬੱਧਤਾ ਨੂੰ ਮਾਨਤਾ ਦਿੰਦੇ ਹੋਏ, ਸੂਬੇ ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੇ ‘‘ ਸਾਲ 2023 ਦੀ ਸਾਲਾਨਾ ਰੈਂਕਿੰਗ’ ਵਿੱਚ ਰਾਸ਼ਟਰੀ ਪੱਧਰ ’ਤੇ 8ਵਾਂ ਅਤੇ ਪੰਜਾਬ ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਇੱਕ ਸ਼ਾਨਦਾਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਿਆਂ ਦੀ ਇਹ ਸਾਲਾਨਾ ਰੈਂਕਿੰਗ ਗ੍ਰਹਿ ਮੰਤਰਾਲੇ (ਐਮ.ਐਚ.ਏ.) ਵੱਲੋਂ ਨਿਰਧਾਰਤ ਕੀਤੇ ਮਾਪਦੰਡਾਂ ਦੇ ਆਧਾਰ ’ਤੇ ਕੀਤੀ ਜਾਂਦੀ ਹੈ।   ਇਸ ਪ੍ਰਾਪਤੀ ਤਹਿਤ ਪੁਲਿਸ ਥਾਣੇ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਕੇਂਦਰੀ ਗ੍ਰਹਿ ਸਕੱਤਰ ਵੱਲੋਂ ਸਾਂਝੇ ਤੌਰ ’ਤੇ ਹਸਤਾਖ਼ਰ ਕੀਤੇ ਦੋ ਸਰਟੀਫਿਕੇਟ ਪ੍ਰਾਪਤ ਹੋਏ ਹਨ।   ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ: ਸੁਖਚੈਨ ਸਿੰਘ ਗਿੱਲ ਦੇ ਨਾਲ ਐਸ.ਐਸ.ਪੀ. ਰੂਪਨਗਰ ਗੁਲਨ...

ਪੰਜਾਬ ਵਿੱਚ 15 ਅਕਤੂਬਰ 2024 ਨੂੰ ਹੋਣਗੀਆਂ ਗ੍ਰਾਮ ਪੰਚਾਇਤ ਚੋਣਾਂ: ਆਰ. ਕੇ. ਚੌਧਰੀ

Hot News
ਚੰਡੀਗੜ੍ਹ, 25 ਸਤੰਬਰ : ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ, 1994 ਦੇ ਸੈਕਸ਼ਨ 209 ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ 19.9.2024 ਨੂੰ ਆਮ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ।ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਚੋਣ ਪ੍ਰੋਗਰਾਮ ਦੇ ਐਲਾਨ ਨਾਲ ਹੀ ਉਮੀਦਵਾਰਾਂ ਅਤੇ ਸੂਬੇ ਦੇ ਮਾਰਗਦਰਸ਼ਨ ਲਈ ਗ੍ਰਾਮ ਪੰਚਾਇਤ ਚੋਣਾਂ ਬਾਬਤ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਜੋ ਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਜਾਰੀ ਰਹੇਗਾ।ਉਨ੍ਹਾਂ ਅੱਗੇ ਦੱਸਿਆ ਕਿ ਚੋਣ ਪ੍ਰੋਗਰਾਮ ਅਨੁਸਾਰ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 27 ਸਤੰਬਰ, 2024 (ਸ਼ੁੱਕਰਵਾਰ) ਨੂੰ ਸ਼ੁਰੂ ਹੋਵੇਗੀ ਅਤੇ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਭਰ ਸਕਣਗੇ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 04.10.2024 (ਸ਼ੁੱਕਰਵ...

ਸਰਕਾਰ ਪੰਜਾਬ ‘ਚ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ ਵਚਨਬੱਧ: ਬਲਬੀਰ

Hot News
ਚੰਡੀਗੜ੍ਹ, 25 ਸਤੰਬਰ : ਸਿਹਤ ਮੰਤਰੀ, ਡਾ. ਬਲਬੀਰ ਸਿੰਘ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਧੀਨ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਨੂੰ ਉਜਾਗਰ ਕਰਦੇ ਹੋਏ, ਪ੍ਰਾਇਮਰੀ, ਸੈਕੰਡਰੀ ਅਤੇ ਤੀਜੇ ਦਰਜੇ ਦੀਆਂ ਸਿਹਤ ਸੰਭਾਲ ਸੇਵਾਵਾਂ  ਵਿੱਚ ਪਹਿਲਕਦਮੀਆਂ 'ਤੇ ਜ਼ੋਰ ਦਿੱਤਾ। ਬੁੱਧਵਾਰ ਨੂੰ 'ਆਪ' ਦਫ਼ਤਰ ਤੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਕਿਡਨੀ ਦੇ ਮਰੀਜ਼ਾਂ ਲਈ 8 ਅਤਿ-ਆਧੁਨਿਕ ਡਾਇਲਸਿਸ ਸੈਂਟਰਾਂ ਦਾ ਉਦਘਾਟਨ ਕੀਤਾ ਗਿਆ ਹੈ ਤਾਂ ਜੋ ਸਰਕਾਰੀ ਸਿਹਤ ਸਹੂਲਤਾਂ ਨੂੰ ਹੋਰ ਵੀ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਹੰਸ ਫਾਊਂਡੇਸ਼ਨ ਦੇਹਰਾਦੂਨ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਗਏ ਇਹ ਡਾਇਲਸਿਸ ਸੈਂਟਰ, ਰਾਜ ਭਰ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਸਥਿਤ ਕੀਤੇ ਗਏ ਹਨ। ਸਿਹਤ ਮੰਤਰੀ ਨੇ ਪਟਿਆਲਾ ਦੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿੱਚ ਸੁਵਿਧਾ ਦਾ ਉਦਘਾਟਨ ਕੀਤਾ ਅਤੇ ਨਾਲ ਹੀ ਅੰਮ੍ਰਿਤਸਰ, ਮਲੇਰਕੋਟਲਾ, ਮੋਗਾ, ਗੋਨਿਆਣਾ, ਫਾਜ਼ਿਲਕਾ, ਫਰੀਦਕੋਟ ਅਤੇ ਜਲੰਧਰ ਸਮੇਤ ਸੱਤ ਹੋਰ ਸ਼ਹਿਰ...

ਭਾਜਪਾ ਨੇ ਰਣਨੀਤੀ ਤਹਿਤ ਕੁਝ ਆਗੂ ਅਜਿਹੇ ਰਖੇ ਹੋਏ ਹਨ ਜਿਨ੍ਹਾਂ ਦਾ ਕੰਮ ਸਿਰਫ ਨਫਰਤ ਭਰੇ ਬਿਆਨ ਦੇਣਾ ਹੈ- ਕੰਗ

Hot News
ਚੰਡੀਗੜ੍ਹ, 25 ਸਤੰਬਰ : ਭਾਜਪਾ ਸੰਸਦ ਕੰਗਨਾ ਰਣੌਤ ਵੱਲੋਂ ਖੇਤੀ ਕਾਨੂੰਨਾਂ ਬਾਰੇ ਦਿੱਤੇ ਬਿਆਨ ਨੂੰ ਵਾਪਸ ਲੈਣ ਅਤੇ ਮੁਆਫ਼ੀ ਮੰਗਣ 'ਤੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਅਤੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੰਗਨਾ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ।  ਭਾਜਪਾ ਲੀਡਰਸ਼ਿਪ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। 'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੰਗਨਾ ਨੂੰ ਇੰਨੇ ਦਿਨਾਂ ਬਾਅਦ ਪਤਾ ਲੱਗਾ ਕਿ ਉਹ ਭਾਜਪਾ ਦੀ ਮੈਂਬਰ ਵੀ ਹੈ।  ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਹ ਕਿਸੇ ਪਾਰਟੀ ਦੀ ਹੀ ਨਹੀਂ ਸਗੋਂ ਭਾਰਤ ਦੀ ਸਭ ਤੋਂ ਵੱਡੀ ਪੰਚਾਇਤ ਪਾਰਲੀਮੈਂਟ ਦੀ ਮੈਂਬਰ ਵੀ ਹੈ।  ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੀ ਮਾਨਸਿਕ ਸਥਿਤੀ ਕਿਹੋ ਜਿਹੀ ਹੋਵੇਗੀ। ਕੰਗ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਆਗੂ ਵੀ ਇਹ ਕਹਿੰਦੇ ਰਹੇ ਹਨ ਕਿ ਕੰਗਨਾ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ।  ਇਸ ਲਈ ਭਾਜਪਾ ਨੂੰ ਇਸ ਬਾਰੇ ਤੁਰੰਤ ਵਿਚਾਰ ਕਰਨਾ ਚਾਹੀਦਾ ਹੈ ਅਤੇ ਕੋਈ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੈ ਕਿ ਕੰਗਨਾ...

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

Hot News
ਚੰਡੀਗੜ੍ਹ, 25 ਸਤੰਬਰ: ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਸਭ ਤੋਂ ਅਹਿਮ ਰਹੇਗੀ।ਉਨ੍ਹਾਂ ਨੇ ਮਾਲ ਵਿਭਾਗ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਜਨਤਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਣਾਲੀ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਸਬੰਧੀ ਆਪਣੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਯਤਨ ਕੀਤੇ ਜਾਣਗੇ ਤਾਂ ਜੋ ਸੂਬਾ ਵਾਸੀਆਂ ਦੀ ਭਲਾਈ ਨੂੰ ਯਕੀਨੀ...

ਅਜੋਕੇ ਯੁੱਗ ਵਿਚ ਫਾਰਮਾਸਿਸਟਾਂ ਦੀ ਅਹਿਮੀਅਤ

Hot News
ਕੋਟਕਪੂਰਾ : ਅੱਜ ਤੇਜ਼ ਰਫਤਾਰ ਜ਼ਿੰਦਗੀ ਵਿਚ ਜ਼ਿੰਦਗੀ ਬਹੁਤ ਤੇਜ਼ੀ ਨਾਲ ਬਦਲ ਗਈ ਹੈ ਅਤੇ ਉਜਾੜਾ ਹੋ ਗਿਆ ਹੈ। ਮਨੁੱਖ ਨੂੰ ਜਿੰਨੀਆਂ ਸਹੂਲਤਾਂ ਮਿਲੀਆਂ ਹਨ, ਉਸ ਤੋਂ ਵੱਧ ਬਿਮਾਰੀਆਂ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਅੱਜ ਵਿਸ਼ਵ ਫਾਰਮਾਸਿਸਟ ਦਿਵਸ ਮੌਕੇ ਸਮਾਜ ਸੇਵੀ ਉਦੈ ਰਣਦੇਵ ਜੋ ਕਿ ਕਈ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਹੋਏ ਹਨ ਅਤੇ ਪੇਸ਼ੇ ਤੋਂ ਫਾਰਮਾਸਿਸਟ ਹਨ, ਉਨ੍ਹਾਂ ਦੇ ਨਾਲ ਆਪਣੇ ਸਾਥੀ ਫਾਰਮਾਸਿਸਟ ਸੁਰਿੰਦਰ ਸਿੰਘ ਦਮਦਮੀ, ਰਮਨਦੀਪ ਸਿੰਘ ਗੁਲਾਟੀ ਨੇ ਪੱਤਰਕਾਰਾ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ।ਇਹ ਇੱਕ ਗਲੋਬਲ ਹੈਲਥ ਕੇਅਰ ਈਵੈਂਟ ਹੈ, ਜੋ 2009 ਤੋਂ ਹਰ ਸਾਲ 25 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਹ ਅੰਤਰਰਾਸ਼ਟਰੀ ਫਾਰਮਾਸਿਊਟੀਕਲ ਫੈਡਰੇਸ਼ਨ ਦੀ ਵਰ੍ਹੇਗੰਢ ਨੂੰ ਦਰਸਾਉਂਦਾ ਹੈ, ਜਿਸਦੀ ਸਥਾਪਨਾ 1912 ਵਿੱਚ ਵਿਸ਼ਵ ਭਰ ਵਿੱਚ ਸਿਹਤ ਸੰਭਾਲ ਪ੍ਰਣਾਲੀਆਂ ਵਿੱਚ ਫਾਰਮਾਸਿਸਟਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਮਾਨਤਾ ਦੇਣ ਲਈ ਕੀਤੀ ਗਈ ਸੀ।ਇਹ ਦਿਨ ਦਵਾਈਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸਿਹਤ ਵਿੱਚ ਸੁਧਾਰ ਕਰਨ ਅਤੇ ਸਭ ਤੋਂ ਮਹੱਤਵਪੂਰਨ ਤੌਰ 'ਤੇ ਮਰੀਜ਼ਾਂ ਦੀ ਦੇਖਭਾਲ ਪ੍ਰਦ...
ਹਰਿਆਣਾ ਵਿਧਾਨ ਸਭਾ ਸੂਚੀ ’ਚ ਸ਼ਾਮਲ ਵੋਟਰਾਂ ਲਈ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਹਰਿਆਣਾ ਵਿਧਾਨ ਸਭਾ ਸੂਚੀ ’ਚ ਸ਼ਾਮਲ ਵੋਟਰਾਂ ਲਈ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

Hot News
ਚੰਡੀਗੜ੍ਹ, 24 ਸਤੰਬਰ: ਹਰਿਆਣਾ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ।   ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਪੰਜਾਬ ਸਰਕਾਰ ਦੇ  ਬੁਲਾਰੇ ਨੇ ਦੱਸਿਆ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਬਤੌਰ ਵੋਟਰ ਸ਼ਾਮਲ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਨਿਗਮਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰਕੇ ਸਮਰੱਥ ਅਥਾਰਟੀ ਤੋਂ 5 ਅਕਤੂਬਰ, 2024 ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਲਈ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।   ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਸਰਕਾਰ ਨੇ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਸ਼ਾਮਲ ਵੋਟਰਾਂ ਅਤੇ ਰਾਜ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਉੱਦਮ ...
25 ਸਤੰਬਰ, 2024 ਅਤੇ 1 ਅਕਤੂਬਰ, 2024  ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

25 ਸਤੰਬਰ, 2024 ਅਤੇ 1 ਅਕਤੂਬਰ, 2024  ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

Hot News
ਚੰਡੀਗੜ੍ਹ, 24 ਸਤੰਬਰ: ਜੰਮੂ ਅਤੇ ਕਸ਼ਮੀਰ ਦੇ ਯੂਟੀ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਪੰਜਾਬ ਵਿੱਚ ਕੰਮ ਕਰਦੇ ਜੰਮੂ ਅਤੇ ਕਸ਼ਮੀਰ (ਯੂਟੀ) ਦੇ ਵੋਟਰਾਂ ਲਈ 25 ਸਤੰਬਰ, 2024 ਅਤੇ 1 ਅਕਤੂਬਰ, 2024  ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਜੰਮੂ-ਕਸ਼ਮੀਰ ਦੇ ਯੂਟੀ ਦੀ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਵਜੋਂ ਰਜਿਸਟਰ ਹੈ ਅਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ, ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰਕੇ ਸਮਰੱਥ ਅਥਾਰਟੀ ਤੋਂ 25 ਸਤੰਬਰ, 2024 ਅਤੇ 1 ਅਕਤੂਬਰ 2024 (ਵੋਟਿੰਗ ਦੇ ਪੜਾਅ ਅਨੁਸਾਰ) ਨੂੰ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਦੱਸਣਯੋਗ ਹੈ ਕਿ ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇ...