Monday, October 12Malwa News
Shadow

Hot News

ਭਾਜਪਾ ਸਮਾਜਿਕ ਤਣਾਅ ਪੈਦਾ ਕਰਨ ਲਈ ਆਪਣੇ ਸੰਸਦ ਮੈਂਬਰਾਂ ਤੋਂ ਭੜਕਾਊ ਬਿਆਨਬਾਜੀ ਕਰਵਾ ਰਹੀ ਹੈ -ਆਪ

Hot News
ਚੰਡੀਗੜ੍ਹ, 24 ਸਤੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੀਜੇਪੀ ਸੰਸਦ ਕੰਗਨਾ ਰਣੌਤ ਵੱਲੋਂ ਖੇਤੀਬਾੜੀ ਕਾਨੂੰਨ, 2020 ਨੂੰ ਮੁੜ ਤੋਂ ਲਾਗੂ ਕਰਨ ਦੀ ਗੱਲ 'ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ।  ਪਾਰਟੀ ਨੇ ਕਿਹਾ ਕਿ ਭਾਜਪਾ ਜਾਣਬੁੱਝ ਕੇ ਸਮਾਜਿਕ ਤਣਾਅ ਪੈਦਾ ਕਰਨ ਲਈ ਆਪਣੇ ਸੰਸਦ ਮੈਂਬਰਾਂ ਤੋਂ ਭੜਕਾਊ ਬਿਆਨਬਾਜੀ ਕਰਵਾ ਰਹੀ ਹੈ। ਭਾਜਪਾ ਆਪਣੇ ਸੰਸਦ ਮੈਂਬਰਾਂ ਨੂੰ ਸਮਾਜ ਵਿੱਚ ਨਫ਼ਰਤ ਫੈਲਾਉਣ ਲਈ ਇੱਕ ਟੂਲ-ਕਿੱਟ ਵਜੋਂ ਵਰਤ ਰਹੀ ਹੈ। ਮੰਗਲਵਾਰ ਨੂੰ ਪਾਰਟੀ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਗੱਲ ਕਰਨਾ ਦੇਸ਼ ਦੇ ਕਰੋੜਾਂ ਕਿਸਾਨਾਂ ਅਤੇ 750 ਸ਼ਹੀਦ ਕਿਸਾਨਾਂ ਦਾ ਅਪਮਾਨ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ ਅਤੇ ਜੇਕਰ ਉਹ ਕਿਸਾਨਾਂ ਦੇ ਨਾਲ ਹਨ ਤਾਂ ਉਹਨਾਂ ਨੂੰ ਆਪਣੀ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਤੁਰੰਤ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਕੰਗ ਨੇ ਪੀਐਮ ਮੋਦੀ ਨੂੰ ਸਵਾਲ ਕਰਦਿਆਂ ਕਿਹਾ ਕਿ ਤੁਸੀਂ ਕਿਸਾਨਾ...
ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ

Hot News
ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ।  ਪ੍ਰਾਇਮਰੀ ਅਧਿਆਪਕ ਦੀ ਇਹ ਟ੍ਰੇਨਿੰਗ ਤਿੰਨ ਹਫ਼ਤਿਆਂ ਦੀ ਹੋਵੇਗੀ। ਸ.ਬੈਂਸ ਨੇ ਦੱਸਿਆ ਕਿ ਫਰਵਰੀ 2023 ਤੋਂ ਕੁੱਲ 198 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ- ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਵਿੱਚ ਆਪਣੀ ਸਿਖਲਾਈ ਦਿਵਾਈ ਜਾ ਚੁੱਕੀ ਹੈ।  ਇਸ ਤੋਂ ਇਲਾਵਾ 100 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਿਖੇ ਲੀਡਰਸ਼ਿਪ...

5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ

Hot News
ਚੰਡੀਗੜ੍ਹ,24 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਦੀ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਮੁਰਾਦਪੁਰ ਦੇ ਵਸਨੀਕ ਰਾਜ ਕਰਨ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।ਬੁਲਾਰੇ ਨੇ  ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਏਐਸਆਈ ਨੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਅਤੇ ਸ਼ਿਕਾਇਤਕਰਤਾ ਦੇ ਨਜ਼ਦੀਕੀ ਸਾਥੀ ਨੂੰ ਫਰਜ਼ੀ ਐਨਡੀਪੀਐਸ ਕੇਸ ਤੋਂ ਬਚਾਉਣ ਦੇ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।...

ਨਵੀਂ ਕਾਰ ਦੀ ਕੀਮਤ ਨਾਲੋਂ ਵੀ ਵੱਧ ਮੁੱਲ ਵਿਚ ਵਿਕੇ ਚੰਡੀਗੜ੍ਹ ਦੇ ਫੈਂਸੀ ਨੰਬਰ

Hot News
ਚੰਡੀਗੜ੍ਹ : ਅੱਜਕੱਲ੍ਹ ਲੋਕਾਂ ਵਿਚ ਆਪਣੀਆਂ ਗੱਡੀਆਂ ਦੇ ਫੈਂਸੀ ਨੰਬਰਾਂ ਦਾ ਕਰੇਜ਼ ਇੰਨਾ ਵਧ ਰਿਹਾ ਹੈ ਕਿ ਲੋਕ ਗੱਡੀ ਨਾਲੋਂ ਵੀ ਵੱਧ ਖਰਚ ਗੱਡੀ ਦੇ ਨੰਬਰ ਉੱਤੇ ਕਰ ਦਿੰਦੇ ਨੇ। ਚੰਡੀਗੜ੍ਹ ਦੇ ਟਰਾਂਸਪੋਰਟ ਵਿਭਾਗ ਵਲੋਂ ਫੈਂਸੀ ਨੰਬਰਾਂ ਦੀ ਕੀਤੀ ਗਈ। ਨਿਲਾਮੀ ਵਿਚ ਚੰਡੀਗੜ੍ਹ ਦੀ ਨਵੀਂ ਸੀਰੀਜ਼ CH01-CW ਦੇ ਫੈਂਸੀ ਨੰਬਰਾਂ ਦੀ ਨਿਲਾਮੀ ਦੌਰਾਨ 0001 ਨੰਬਰ ਸਾਢੇ 16 ਲੱਖ ਰੁਪਏ ਵਿਚ ਵਿਕਿਆ। ਇਸ ਤੋਂ ਬਾਅਦ 0009 ਨੰਬਰ 10 ਲੱਖ ਰੁਪਏ ਵਿਚ ਵੇਚਿਆ ਗਿਆ। ਇਸ ਨਿਲਾਮੀ ਦੌਰਾਨ ਵਿਭਾਗ ਨੇ 489 ਫੈਂਸੀ ਨੰਬਰ ਵੇਚੇ ਅਤੇ ਇਸ ਨਿਲਾਮੀ ਤੋਂ 2.26 ਕਰੋੜ ਰੁਪਏ ਦੀ ਰਕਮ ਇਕੱਠੀ ਕੀਤੀ ਗਈ।ਚੰਡੀਗੜ੍ਹ ਦੇ ਟਰਾਂਸਪੋਰਟ ਵਿਭਾਗ ਨੇ ਨਵੀਂ ਸੀਰੀਜ਼ ਤੋਂ ਇਲਾਵਾ ਕਈ ਪੁਰਾਣੀਆਂ ਸੀਰੀਜ਼ ਦੇ ਫੈਂਸੀ ਨੰਬਰਾਂ ਦੀ ਵੀ ਨਿਲਾਮੀ ਕੀਤੀ ਗਈ। ਇਸ ਨਿਲਾਮੀ ਦੌਰਾਨ ਲੋਕਾਂ ਦਾ ਉਤਸ਼ਾਹ ਦੇਖਣ ਵਾਲਾ ਸੀ। ਅੱਜਕੱਲ੍ਹ ਆਮ ਮਾਰਕੀਟ ਵਿਚ 10 ਲੱਖ ਰੁਪਏ ਦੀ ਆਮ ਵਧੀਆ ਨਵੀਂ ਗੱਡੀ ਮਿਲ ਜਾਂਦੀ ਹੈ। ਪਰ ਨਿਲਾਮੀ ਵਿਚ ਦੇਖਿਆ ਗਿਆ ਕਿ ਲੋਕ ਪੰਜ ਦਸ ਲੱਖ ਰੁਪਏ ਤਾਂ ਗੱਡੀ ਦੇ ਨੰਬਰ ਉੱਪਰ ਹੀ ਖਰਚਣ ਲਈ ਤਿਆਰ ਬੈਠੇ ਨੇ।ਫੈਂਸੀ ਨੰਬਰਾਂ ਦੀ ਨਿਲਾਮੀ...

ਗਾਂਧੀ ਅਤੇ ਅੰਬੇਡਕਰ ਦੇ ਫਲਸਫੇ ‘ਤੇ ਪੰਜਾਬ ਯੂਨੀਵਰਸਿਟੀ ਵਿਖੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

Hot News
ਚੰਡੀਗੜ੍ਹ, 23 ਸਤੰਬਰ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਵਿੱਚ "ਗਾਂਧੀ ਅਤੇ ਅੰਬੇਡਕਰ ਦੀ ਫਿਲਾਸਫੀ: ਸਮਾਵੇਸ਼, ਸਮਾਨਤਾ ਅਤੇ ਮਾਣ" ਵਿਸ਼ੇ 'ਤੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਮਕਾਲੀ ਸਮਾਜਿਕ ਮੁੱਦਿਆਂ ਨੂੰ ਹੱਲ ਕਰਨ ਲਈ ਮਹਾਤਮਾ ਗਾਂਧੀ ਅਤੇ ਡਾ: ਬੀ.ਆਰ. ਅੰਬੇਡਕਰ ਦੇ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ। ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਨਿਆਂ, ਬਰਾਬਰੀ ਅਤੇ ਮਾਣ-ਸਨਮਾਨ ਪ੍ਰਤੀ ਗਾਂਧੀ ਅਤੇ ਅੰਬੇਡਕਰ ਦੀਆਂ ਵੱਖੋ-ਵੱਖਰੀਆਂ ਪਹੁੰਚਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਨੈਤਿਕ ਤਬਦੀਲੀ ਅਤੇ ਹੌਲੀ-ਹੌਲੀ ਤਬਦੀਲੀ ਦੀ ਵਕਾਲਤ ਕੀਤੀ, ਜਦੋਂ ਕਿ ਡਾ. ਅੰਬੇਡਕਰ ਵੱਲੋਂ ਢਾਂਚਾਗਤ ਸੁਧਾਰਾਂ ਅਤੇ ਕਾਨੂੰਨੀ ਢਾਂਚੇ ਲਈ ਜ਼ੋਰ ਦਿੱਤਾ ਗਿਆ। ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਵਿੱਚ ਜਾਤ, ਵਰਗ ਅਤੇ ਸਮਾਜਿਕ ਅਸਮਾਨਤਾਵਾਂ ਨੂੰ ਹੱਲ ਕਰਨ ਲਈ ਇਹਨਾਂ ਦਰਸ਼ਨਾਂ ਨੂੰ ਸਮਝਣਾ ...

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਪੰਜਬ ਸਰਕਾਰ ਦਾ ਧੰਨਵਾਦ

Hot News
ਚੰਡੀਗੜ੍ਹ, 23 ਸਤੰਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ। ਇਸ ਫੈਸਲੇ ਉਪਰੰਤ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਦੇ ਆਗੂਆਂ ਵੱਲੋਂ ਉਚੇਰੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਭਰਤੀ ਪ੍ਰਕਿਰਿਆ ਸਬੰਧੀ ਚੱਲ ਰਹੀ ਕਾਨੂੰਨੀ ਚਾਰਾਜੋਈ ਦੌਰਾਨ ਕੀਤੀ ਗਈ ਮਦਦ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹੁਕਮ ਸਨ  ਕਿ ਇਸ ਭਰਤੀ ਪ੍ਰਕਿਰਿਆ ਨੂੰ  ਬਹਾਲ ਕਰਵਾਉਣ ਲਈ ਪੂਰਾ ਜ਼ੋਰ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਭਰਤੀ ਸਬੰਧੀ ਪ੍ਰਕਿਰਿਆ ਨੂੰ ਜਲਦ ਨੇਪਰੇ ਚਾੜ੍ਹ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਮੁੜ ਤਰੱਕੀ ਦੇ ਰਾਹ ਤੇ ਲਿਆਂਦਾ ਜਾਵੇਗਾ।1158  ਸਹਾਇਕ...

ਬਹੁਕਰੋੜੀ ਘਪਲੇ ਦਾ ਦੋਸ਼ੀ ਪਨਸਪ ਮੈਨੇਜ਼ਰ ਕਾਬੂ

Hot News
ਚੰਡੀਗੜ੍ਹ, 23 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਹੁ-ਕਰੋੜੀ ਝੋਨਾ ਘੁਟਾਲੇ ਦੇ ਕੇਸ ਵਿੱਚ ਭਗੌੜੇ ਪਨਸਪ (ਲੁਧਿਆਣਾ) ਦੇ ਸਾਬਕਾ ਜ਼ਿਲ੍ਹਾ ਮੈਨੇਜਰ (ਡੀ.ਐਮ.) ਜਗਨਦੀਪ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਗਨਦੀਪ ਸਿੰਘ ਢਿੱਲੋਂ ਵੱਲੋਂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕੀਤੇ ਜਾਣ ਉਪਰੰਤ ਵਿਜੀਲੈਂਸ ਬਿਊਰੋ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕੀਤਾ ਕਿ ਜਗਨਦੀਪ ਸਿੰਘ ਢਿੱਲੋਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਝੋਨੇ ਦੀ ਢੋਆ-ਢੁਆਈ ਦੇ ਟੈਂਡਰਾਂ ਨਾਲ ਸਬੰਧਤ ਘੁਟਾਲੇ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਇਸ ਸਬੰਧ ਵਿੱਚ ਉਕਤ ਮੁਲਜ਼ਮ ਸਮੇਤ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਆਈ.ਪੀ.ਸੀ. ਦੀਆਂ ਧਾਰਾਵਾਂ 409, 467, 420 ਅਤੇ ਹੋਰ ਸਬੰਧਤ ਧਾਰਾਵਾਂ ਤੋਂ ਇਲਾਵਾ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 8 ਤਹਿਤ ਐਫ.ਆਈ.ਆਰ. ਨੰਬਰ 11 ਮਿਤੀ 16.08.2022 ਤਹਿਤ ਕੇਸ ...

ਸਹਾਇਕ ਥਾਣੇਦਾਰ ਆ ਗਿਆ ਰਿਸ਼ਵਤ ਲੈਂਦਾ ਕਾਬੂ

Hot News
ਚੰਡੀਗੜ੍ਹ, 23 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ ਕੁਮਾਰ ਵਾਸੀ ਪਾਤੜਾਂ ਕਸਬਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਅਤੇ ਉਸਦੇ ਸਾਥੀਆਂ ਖਿਲਾਫ ਥਾਣਾ ਪਾਤੜਾਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਉਕਤ ਪੁਲਿਸ ਅਧਿਕਾਰੀ ਅਦਾਲਤ ਵਿੱਚ ਇਸ ਕੇਸ ਨਾਲ ਸਬੰਧਤ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਲਈ 20,000 ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ  ਅਤੇ ਦੋਸ਼ੀ ਏ....

ਸਾਡਾ ਡੱਬਾ ਅਤੇ ਇੰਜਣ ਦੋਵੇਂ ਬਿਲਕੁਲ ਠੀਕ ਹਨ – ਨੀਲ ਗਰਗ 

Hot News
ਚੰਡੀਗੜ੍ਹ, 23 ਸਤੰਬਰ : ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੱਲੋਂ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਦਿੱਤੇ ਬਿਆਨ 'ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ।  'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਸਾਡਾ ਡੱਬਾ ਅਤੇ ਇੰਜਣ ਦੋਵੇਂ ਬਿਲਕੁਲ ਠੀਕ ਹਨ।  ਸੁਖਬੀਰ ਬਾਦਲ ਵੱਲ ਇਸ਼ਾਰਾ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਇਹ ਕਿਸੇ ਇੱਕ ਪਰਿਵਾਰ ਦਾ ਡੱਬਾ ਨਹੀਂ ਹੈ। ਇਹ ਪੰਜਾਬ ਦੇ ਤਿੰਨ ਕਰੋੜ ਲੋਕਾਂ ਵੱਲੋਂ ਚੁਣੇ ਗਏ ਡੱਬੇ ਅਤੇ ਇੰਜਣ ਹਨ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ 'ਚ ਹਰ ਤਰ੍ਹਾਂ ਦੇ ਮਾਫ਼ੀਆ 'ਤੇ ਸ਼ਿਕੰਜਾ ਕੱਸਿਆ ਹੈ। ਅਕਾਲੀ ਸਰਕਾਰ ਵੇਲੇ ਪੈਦਾ ਹੋਏ ਗੈਂਗਸਟਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਨੇ ਨਸ਼ਾ ਤਸਕਰੀ ਨੂੰ ਕਾਬੂ ਕਰਕੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਆਮ ਲੋਕਾਂ ਦੇ ਇਲਾਜ ਲਈ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਦੀ ਬਿਹਤਰ ਸਿੱਖਿਆ ਲਈ ਵਧੀਆ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ।  ਗਰਗ ਨੇ ...

ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

Hot News
ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰੀ ਦੇ ਇੱਕ ਵੱਡੇ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਚੰਦਨ ਸ਼ਰਮਾ, ਆਕਾਸ਼ ਸ਼ਰਮਾ, ਵਿਸ਼ਾਲ ਸਿੰਘ, ਅਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਰਿੰਕੂ ਥਾਪਰ, ਭਰਤ, ਦਿਵਯਮ, ਪ੍ਰਥਮ ਅਤੇ ਅੰਕੁਸ਼ ਭੱਟੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ  ਜਿਨ੍ਹਾਂ ਚੋ ਇੱਕ ਆਧੁਨਿਕ ਗਲੋਕ ਪਿਸਤੌਲ ਸਮੇਤ 62 ਜਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ, 48.7 ਲੱਖ ਰੁਪਏ ਦੀ ਡਰੱਗ ਮਨੀ, 262 ਗ੍ਰਾਮ ਸੋਨਾ ਅਤੇ ਇਲੈਕਟਰਾਨਿਕ ਉਪਕਰਣ ਵੀ ਬਰਾਮਦ ਕੀਤੇ ਹਨ। ...