Tuesday, October 13Malwa News
Shadow

Hot News

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

Hot News
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਅਤੇ ਵਧੇਰੇ ਮੁਨਾਫ਼ੇ ਵਾਲੀਆਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਟਿਕਾਊ ਅਤੇ ਲਾਹੇਵੰਦ ਬਣਾਉਣ ਲਈ ਵੀ ਅਹਿਮ ਹੈ। ਸ੍ਰੀ ਭਗਤ ਨੇ ਕਿਹਾ ਕਿ ਫਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ, ਖੁੰਬਾਂ ਦੀ ਪੈਦਾਵਾਰ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ਨੂੰ ਅਪਣਾਉਣ ਨਾਲ ਕਿਸਾਨਾਂ ਲਈ ਆਮਦਨ ਦੇ ਨਵੇਂ ਅਤੇ ਵਧੇਰੇ ਲਾਹੇਵੰਦ ਮੌਕੇ ਪੈਦਾ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਦੀ ਮੰਗ, ਆਪਣੀ ਜ਼ਮੀਨ ਦੀ ਸਮਰੱਥਾ ਅਤੇ ਸਥਾਨਕ ਮੌਸਮੀ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਫ਼ਸਲੀ ਵਿਭਿੰਨਤਾ ਵੱਲ  ਜਾਣਾ ਚਾਹੀਦਾ ਹੈ। ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਗ਼ਬਾਨੀ ਖੇਤਰ ਨੂੰ ਮਜ਼ਬੂਤ ਕਰਨ ਲਈ ਆਧੁਨਿਕ ਤਕਨਾਲੋਜੀ, ਕੁਸ਼ਲ ਸਿੰਚਾਈ ਪ੍ਰਣਾਲੀਆਂ, ਸੁਰੱਖਿਅਤ ਖੇਤੀ, ਵਾਢੀ ਉਪਰੰਤ ਪ੍ਰਬੰਧਨ...
ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ; 19 ਅਗਸਤ 2026 ਲੋਕਾਂ ਨੂੰ ਸਮੇਂ ਸਿਰ ਅਤੇ ਜਵਾਬਦੇਹ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਭਗਵੰਤ ਮਾਨ ਸਰਕਾਰ ਦੇ ਅਹਿਦ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਟਰਾਂਸਪੋਰਟ ਵਿਭਾਗ ਨੇ ਡਰਾਈਵਿੰਗ ਲਾਇਸੰਸ (ਡੀ.ਐੱਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਸੇਵਾਵਾਂ ਵਿੱਚ ਕੁੱਲ ਬਕਾਇਆ ਦਰ ਨੂੰ ਘਟਾ ਕੇ ਮਹਿਜ਼ 0.36% ਕਰ ਦਿੱਤਾ ਹੈ, ਜਿਸ ਨਾਲ ਬਕਾਇਆ ਮਾਮਲੇ 1% ਦੇ ਪੈਮਾਨੇ ਤੋਂ ਕਾਫ਼ੀ ਹੇਠਾਂ ਰਹੇ ਹਨ। ਵੀਡੀਓ ਕਾਨਫਰੰਸਿੰਗ ਰਾਹੀਂ ਰਾਜ ਪੱਧਰੀ ਕਾਰਗੁਜ਼ਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਵੇਰਵੇ ਸਾਂਝੇ ਕਰਦਿਆਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਮੁਲਾਂਕਣ ਵਿੱਚ 'ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਇਨ ਡਿਲੀਵਰੀ ਆਫ਼ ਪਬਲਿਕ ਸਰਵਿਸਿਜ਼ ਐਕਟ, 2018' ਅਧੀਨ ਨੋਟੀਫਾਈ ਕੀਤੀਆਂ 12 ਪ੍ਰਮੁੱਖ ਜਨਤਕ ਸੇਵਾਵਾਂ ਨੂੰ ਸ਼ਾਮਲ ਕੀਤਾ ਗਿਆ। ਇਸ ਸਮੀਖਿਆ ਮੀਟਿੰਗ ਵਿੱਚ ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਸਮੇਤ ਪੰਜਾਬ ਭਰ ਦੇ ਉਪ ਮੰਡਲ ਮੈਜਿਸਟ੍ਰੇ...
ਅੰਮ੍ਰਿਤਸਰ ‘ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

ਅੰਮ੍ਰਿਤਸਰ ‘ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 19 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨੌਂ ਮੁਲਜ਼ਮਾਂ ਨੂੰ ਅੱਠ ਗੈਰ-ਕਾਨੂੰਨੀ ਪਿਸਤੌਲਾਂ, 8.536 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਾਲੇ ਤਿੰਨ ਮੁੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਰਸ਼ਨ ਸਿੰਘ ਉਰਫ਼ ਚੰਨਾ (25) ਵਾਸੀ ਪਿੰਡ ਰਾਣੀਆਂ ਜੋ ਮੌਜੂਦਾ ਸਮੇਂ ਜੰਡ ਪੀਰ ਕਾਲੋਨੀ, ਅੰਮ੍ਰਿਤਸਰ ਵਿਖੇ ਰਹਿ ਰਿਹਾ ਸੀ; ਸਤਨਾਮ ਸਿੰਘ (46) ਵਾਸੀ ਪਿੰਡ ਮਾਂਝ, ਅੰਮ੍ਰਿਤਸਰ; ਮਹਾਬੀਰ ਸਿੰਘ (34) ਵਾਸੀ ਪਿੰਡ ਰਾਜੋਕੇ, ਤਰਨ ਤਾਰਨ; ਲਵਪ੍ਰੀਤ ਸਿੰਘ ਉਰਫ਼ ਫੂਲਾ ਉਰਫ਼ ਲਵ (24) ਵਾਸੀ ਕਰਤਾਰ ਨਗਰ, ਅੰਮ੍ਰਿਤਸਰ; ਹਰਮਨ ਸਿੰਘ ਉਰਫ਼ ਹੰਮਾ (23) ਅਤੇ ਨਰਿੰਦਰ ਸਿੰਘ ਉਰਫ਼ ਰੋ...
ਗੈਂਗਸਟਰਾਂ ‘ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

Hot News
ਚੰਡੀਗੜ੍ਹ, 19 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 211ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 211ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 344 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 62,221 ਹੋ ਗਈਆਂ। ਇਸ ਤੋਂ ਇਲਾਵਾ 216 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈ...
*ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਡਾ. ਮਹਿੰਦਰ ਸਿੰਘ ਰੰਧਾਵਾ ਨੂੰ ਕਲਾਤਮਕ ਸ਼ਰਧਾਂਜਲੀ*

*ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਡਾ. ਮਹਿੰਦਰ ਸਿੰਘ ਰੰਧਾਵਾ ਨੂੰ ਕਲਾਤਮਕ ਸ਼ਰਧਾਂਜਲੀ*

Hot News
ਚੰਡੀਗੜ੍ਹ, 19 ਅਗਸਤ:  ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਪੰਜਾਬ ਕਲਾ ਪ੍ਰੀਸ਼ਦ, ਕਲਾ ਭਵਨ, ਚੰਡੀਗੜ੍ਹ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਦੀ ਕਲਾ, ਸੱਭਿਆਚਾਰ, ਖੇਤੀਬਾੜੀ ਅਤੇ ਵਿਰਾਸਤ ਦੇ ਪ੍ਰਚਾਰ ਦੇ ਝੰਡਾਬਰਦਾਰ ਅਤੇ ਰੌਸ਼ਨਦਿਮਾਗ ਪ੍ਰਸ਼ਾਸਕ ਡਾ. ਮਹਿੰਦਰ ਸਿੰਘ ਰੰਧਾਵਾ ਦੇ ਬੁੱਤ ਅੱਗੇ ਇੱਕ ਅਹਿਮ ਕਲਾਕ੍ਰਿਤ ‘ਵਿਸ਼ਵਾਸ ਅਤੇ ਬਹਾਦਰੀ ਦੇ ਰੰਗ: ਪੰਜਾਬ ਦੀ ਅਧਿਆਤਮਿਕ ਵਿਰਾਸਤ’ ਦਾ ਉਦਘਾਟਨ ਕੀਤਾ ਗਿਆ। ਸੁਜੱਗ ਅਤੇ ਦੂਰਦਅੰਦੇਸ਼ ਸ਼ਖ਼ਸੀਅਤ  ਡਾ. ਰੰਧਾਵਾ ਨੂੰ ਸਮਰਪਿਤ ਇਹ ਸਮਾਗਮ, ਉਨ੍ਹਾਂ ਵੱਲੋਂ ਪੰਜਾਬ ਦੀ ਕਲਾ, ਸੱਭਿਆਚਾਰ, ਕੁਦਰਤ ਅਤੇ ਵਿਰਾਸਤ ਦੀ ਸੰਭਾਲ ਅਤੇ ਪ੍ਰਚਾਰ ਵਿੱਚ ਪਾਏ ਲਾਸਾਨੀ ਯੋਗਦਾਨ ਪ੍ਰਤੀ ਕਲਾਤਮਕ ਸ਼ਰਧਾਂਜਲੀ ਹੈ। ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਇਹ ਕਲਾਕ੍ਰਿਤ  ਡਾ. ਐਮ. ਐਸ. ਰੰਧਾਵਾ ਦੀ ਅਮੀਰ ਵਿਰਾਸਤ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੀ ਸੱਭਿਆਚਾਰਕ ਧਰੋਹਰ ਦੇ ਦਸਤਾਵੇਜ਼ੀਕਰਨ ਤੇ ਸੁਚੱਜੀ ਸੰਭਾਲ ਨੂੰ ਸਮਰਪਿਤ ਹੈ। ਵਿਰਸੇ ਦੇ ਅਲੰਬਰਦਾਰ ਡਾ. ਰੰਧਾਵਾ ਦੇ ਬੁੱਤ ਅੱਗੇ ਅਧਿਆਤਮਿਕ ਵਿਰਾਸਤ ਦ...
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

Hot News
ਚੰਡੀਗੜ੍ਹ, 19 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ,ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਲੋੜੀਂਦੇ ਕਾਰਕੁਨਾਂ ਦੀ ਸੁਰੱਖਿਅਤ ਹਵਾਲਗੀ ਹਾਸਿਲ ਕੀਤੀ ਹੈ ।  ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਡਿਪੋਰਟ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਬਹਿਬਲ, ਵਾਸੀ ਫਰੀਦਕੋਟ ਅਤੇ ਅਜੈ ਸਿੰਘ ਅਤੇ ਪਵਨਦੀਪ ਸਿੰਘ ਵਾਸੀ ਸ੍ਰੀ ਗੰਗਾਨਗਰ, ਰਾਜਸਥਾਨ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮਲੇਸ਼ੀਆ ਤੋਂ ਭਾਰਤ ਲਿਆਂਦੇ ਤਿੰਨਾਂ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਬਾਅਦ ਵਿੱਚ ਅਗਲੇਰੀ ਜਾਂਚ ਲਈ ਉਨ੍ਹਾਂ ਨੂੰ  ਪੰਜਾਬ ...
ਪਿੰਡ ਮਾਝੀ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸ਼ੁਰੂਆਤ

ਪਿੰਡ ਮਾਝੀ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸ਼ੁਰੂਆਤ

Hot News
ਭਵਾਨੀਗੜ੍ਹ, 18 ਅਗਸਤ:  ਪਿੰਡਾਂ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਵਿਧਾਨ ਸਭਾ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਮਾਝੀ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ।  ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਸੁਖਾਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਿਹਤ ਸੇਵਾਵਾਂ ਦਾ ਢਾਂਚਾ ਮਜ਼ਬੂਤ ਹੋਣ ਨਾਲ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਆਪਣੇ ਘਰਾਂ ਦੇ ਨੇੜੇ ਹੀ ਉਪਲਬਧ ਹੋਣਗੀਆਂ ਅਤੇ ਉਨ੍ਹਾਂ ਨੂੰ ਛੋਟੀਆਂ-ਮੋਟੀਆਂ ਸਿਹਤ ਸਮੱਸਿਆਵਾਂ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਪਿੰਡ ਪੱਧਰ ਤਕ ਮਜ਼ਬੂਤ ਕਰਨਾ ਸਰਕਾਰ ਦੀ ਲੋਕ-ਪੱਖੀ ਸੋਚ ਦਾ ਅਹਿਮ ਹਿੱਸਾ ਹੈ। ਹੈਲਥ ਐਂਡ ਵੈਲਨੈੱਸ ਸੈਂਟਰ ਰਾਹੀਂ ਇਲਾਕਾ ਵਾਸੀਆਂ ਨੂੰ ਮੁ...
ਮਾਵਾਂ-ਧੀਆਂ ਸਤਿਕਾਰ ਯੋਜਨਾ: ਜ਼ਿਲ੍ਹੇ ਵਿੱਚ 53.22 ਕਰੋੜ ਰੁਪਏ ਦੀ ਰਾਸ਼ੀ ਔਰਤਾਂ ਦੇ ਖਾਤਿਆਂ ਵਿਚ ਪਾਈ: ਮੀਤ ਹੇਅਰ

ਮਾਵਾਂ-ਧੀਆਂ ਸਤਿਕਾਰ ਯੋਜਨਾ: ਜ਼ਿਲ੍ਹੇ ਵਿੱਚ 53.22 ਕਰੋੜ ਰੁਪਏ ਦੀ ਰਾਸ਼ੀ ਔਰਤਾਂ ਦੇ ਖਾਤਿਆਂ ਵਿਚ ਪਾਈ: ਮੀਤ ਹੇਅਰ

Hot News
ਬਰਨਾਲਾ, 18 ਅਗਸਤ-          ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਹੁਣ ਤਕ 53.22 ਕਰੋੜ ਰੁਪਏ ਦੀ ਰਾਸ਼ੀ ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ।  ਇਹ ਪ੍ਰਗਟਾਵਾ ਕਰਦੇ ਹੋਏ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਯੋਜਨਾ ਦੇ ਪਹਿਲੇ ਅਤੇ ਦੂਜੇ ਪੜਾਅ ਨੂੰ ਮਿਲਾ ਕੇ ਹੁਣ ਤੱਕ ਜ਼ਿਲ੍ਹਾ ਬਰਨਾਲਾ ਦੀਆਂ ਕੁੱਲ 1,55,591 ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ 53 ਕਰੋੜ 22 ਲੱਖ 85 ਹਜ਼ਾਰ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।    ਓਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਆਰਥਿਕ ਅਤੇ ਸਮਾਜਿਕ ਮਜ਼ਬੂਤੀ ਲਈ ਇਕ ਵੱਡਾ ਕਦਮ ਚੁੱਕਦਿਆਂ ਇਹ ਸਕੀਮ ਸ਼ੁਰੂ ਕੀਤੀ ਗਈ ਹੈ ਜੋ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਜਿੰਪਾ ਨੇ ਤਿੰਨ ਬੱਸਾਂ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਜਿੰਪਾ ਨੇ ਤਿੰਨ ਬੱਸਾਂ ਨੂੰ ਕੀਤਾ ਰਵਾਨਾ

Hot News
ਹੁਸ਼ਿਆਰਪੁਰ, 18 ਅਗਸਤ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੋਮਵਾਰ ਸ਼ਾਮ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਵੱਖ-ਵੱਖ ਖੇਤਰਾਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਜਿੰਪਾ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਲਗਾਤਾਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ।              ਵਿਧਾਇਕ ਜਿੰਪਾ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੇ ਕਰੀਬ 4 ਲੱਖ ਬਜ਼ੁਰਗ ਇਸ ਯੋਜਨਾ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਤੋਂ ਤੀਰਥ ਯਾਤਰਾ ਦੇ ਨਵੇਂ ਰੂਟਾਂ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਹੁਣ ਸ਼ਰਧਾਲੂ...
ਸਿੱਖਿਆ ਦੇ ਖੇਤਰ ਵਿੱਚ ਪੰਜਾਬ ਬਣਿਆ ਦੇਸ਼ ਦਾ ਮੋਹਰੀ ਸੂਬਾ: ਸੁਖਜਿੰਦਰ ਸਿੰਘ ਕਾਉਣੀ

ਸਿੱਖਿਆ ਦੇ ਖੇਤਰ ਵਿੱਚ ਪੰਜਾਬ ਬਣਿਆ ਦੇਸ਼ ਦਾ ਮੋਹਰੀ ਸੂਬਾ: ਸੁਖਜਿੰਦਰ ਸਿੰਘ ਕਾਉਣੀ

Hot News
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ 18 ਅਗਸਤ=-  ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਨੇ ਪਿੰਡ ਸੁਖਣਾ ਅਬਲੂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ (ਸੰਧੂ ਪੱਤੀ) ਵਿੱਚ ਕੀਤਾ। ਸ. ਕਾਉਣੀ ਨੇ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਦੇ ਦੁਪਹਿਰ ਦੇ ਖਾਣੇ ਦੀ ਸੁਚੱਜੀ ਵਿਵਸਥਾ ਲਈ ਰਸੋਈ, ਸ਼ੈੱਡ ਅਤੇ ਸਟੋਰ ਬਣਾਉਣ ਵਾਸਤੇ ਉਨ੍ਹਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ 5.50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਨੂੰ ਮਿਆਰੀ ਅਤੇ ਸੁਵਿਧਾਜਨਕ ਵਿੱਦਿਅਕ ਮਾਹੌਲ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਿੱਖਿਆ ਪੱਖੀ ਨੀਤੀਆਂ ਸਦਕਾ ਸਰਕਾਰੀ ਸਕੂਲਾ...