ਸੰਗਰੂਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ: ਸੀਨੀਅਰ ਆਗੂ ਅਤੇ ਪ੍ਰਮੁੱਖ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਚੰਡੀਗੜ੍ਹ 17 ਅਗਸਤ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਾਂਗਰਸ ਦੇ ਕਈ ਪ੍ਰਮੁੱਖ ਆਗੂ, ਸਾਬਕਾ ਅਹੁਦੇਦਾਰ, ਚੁਣੇ ਹੋਏ ਨੁਮਾਇੰਦੇ ਅਤੇ ਸਮਾਜਿਕ ਸ਼ਖਸੀਅਤਾਂ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਪੰਜਾਬ 'ਆਪ' ਮੀਡੀਆ ਇੰਚਾਰਜ ਬਲਤੇਜ ਪੰਨੂ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ।
'ਆਪ' ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਨਮੀਕ ਸਿੰਘ ਹੈਨਰੀ (ਮੈਂਬਰ, ਪੀਪੀਸੀਸੀ ਅਤੇ ਕੋਆਰਡੀਨੇਟਰ, ਹਲਕਾ ਦਿੜ੍ਹਬਾ), ਪ੍ਰਭ ਨੂਰ ਸਿੱਧੂ (ਸੂਬਾ ਸਕੱਤਰ, ਯੂਥ ਕਾਂਗਰਸ ਅਤੇ ਸਾਬਕਾ ਮੀਤ ਪ੍ਰਧਾਨ, ਜ਼ਿਲ੍ਹਾ ਸੰਗਰੂਰ), ਐਡਵੋਕੇਟ ਰਜਨੀਸ਼ ਗੁਪਤਾ (ਮੈਂਬਰ, ਪੰਜਾਬ ਰਾਜ ਸ਼ਿਕਾਇਤ ਨਿਵਾਰਨ ਕਮੇਟੀ ਅਤੇ ਮਿਉਂਸਪਲ ਕੌਂਸਲਰ, ਵਾਰਡ ਨੰ. 6, ਲਹਿਰਾਗਾਗਾ), ਗੁਰਸੇਵਕ ਸਿੰਘ (ਸਾਬਕਾ ਸਰਪੰਚ, ਰੋੜੇਵਾਲਾ ਅਤੇ ਮੀਤ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ), ਲਖਵਿੰਦਰ ਸਿੰਘ (ਜਨਰਲ ਸਕੱਤਰ, ਜ਼ਿਲ੍ਹਾ ਕਾਂਗਰਸ ਕਮੇਟੀ), ਮੰਦੀਪ ਸਿੰਘ (ਜਨਰਲ ਸਕੱਤਰ, ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਪ੍ਰਧਾਨ, ਐਸਏਪੀ ਸਟੂ...








