ਪ੍ਰਾਇਮਰੀ ਸਕੂਲਾਂ ਵਿੱਚ ਫਲਦਾਰ ਅਤੇ ਛਾਂਦਾਰ ਬੂਟੇ ਲਗਾਉਣ ਦੀ ਮੁਹਿੰਮ ਜ਼ੋਰਾਂ ‘ਤੇ
ਫ਼ਿਰੋਜ਼ਪੁਰ 26 ਜੁਲਾਈ 2024()
ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਤ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਨੀਲਮ ਰਾਣੀ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਜਾ ਰਹੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਵਣ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਕੁਲ 11 ਬਲਾਕਾਂ ਵਿੱਚ ਸਾਰੇ ਸਕੂਲਾਂ ਵਿੱਚ ਅਧਿਆਪਕਾਂ ਵਲੋਂ ਐੱਸ.ਐੱਮ.ਸੀ. ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਾਤਵਰਨ ਨੂੰ ਸ਼ੁੱਧ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਬੜੇ ਉਤਸ਼ਾਹ ਨਾਲ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ...