Monday, March 30Malwa News
Shadow

Hot News

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਮਰਗੜ੍ਹ ਨੇ ਪਿੰਡ ਸੇਹਕੇ ਤੋਂ ਸ੍ਰੀ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਮਰਗੜ੍ਹ ਨੇ ਪਿੰਡ ਸੇਹਕੇ ਤੋਂ ਸ੍ਰੀ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ

Hot News
ਅਮਰਗੜ੍ਹ 02 ਫਰਵਰੀ :-           ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਸੇਹਕੇ ਤੋਂ  ਸ੍ਰੀ ਅੰਮ੍ਰਿਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ |           ਉਨ੍ਹਾਂ ਕਿਹਾ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਣਾ ਮੰਦਿਰ,ਜਲ੍ਹਿਆਂਵਾਲਾ ਬਾਗ ਤੋਂ ਇਲਾਵਾ ਹੋਰ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ  ਸਰਧਾਲੂਆਂ ਦੀ ਸਹੂਲਤ ਲਈ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ&nbs...
ਨਸ਼ਾ ਸਮੱਗਲਰਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਰੱਖੀ ਜਾਵੇਗੀ ਗੁਪਤ – ਸੋਨੀਆ ਮਾਨ

ਨਸ਼ਾ ਸਮੱਗਲਰਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਰੱਖੀ ਜਾਵੇਗੀ ਗੁਪਤ – ਸੋਨੀਆ ਮਾਨ

Hot News
ਅੰਮ੍ਰਿਤਸਰ 2 ਫਰਵਰੀ 2026—                 ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ 2.0 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਵੱਖ-ਵੱਖ ਖੇਤਰਾਂ ਵਿੱਚ ਨਸ਼ਾ ਮੁਕਤੀ ਮੋਰਚੇ ਵਲੋਂ ਜਾਗਰੂਕਤਾ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਝਾ ਜੋਨ ਨਸ਼ਾ ਮੁਕਤੀ ਦੀ ਇੰਚਾਰਜ਼ ਮੈਡਮ ਸੋਨੀਆ ਮਾਨ ਨੇ ਪਿੰਡ ਅਦਲੀਵਾਲਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।                 ਮੈਡਮ ਮਾਨ ਨੇ ਇਸ ਮੌਕੇ ਹਾਜ਼ਰ ਵੀ.ਐਲ.ਡੀ.ਸੀ. ਮੈਂਬਰਾਂ ਨੂੰ ਨਸ਼ਾ ਮੁਕਤੀ ਮੋਰਚੇ ਦੀ ਐਪ ਡਾਊਨਲੋਡ ਕਰਵਾਉਂਦਿਆਂ ਕਿਹਾ ਕਿ ਉਹ ਇਸ ਐਪ ਰਾਹੀਂ ਆਪਣੇ ਇਲਾਕੇ ਵਿੱਚ ਕਿਸੇ ਵੀ ਨਸ਼ਾ ਸਮੱਗਲਰ ਦੀ ਸੂਚਨਾ ਪੁਲਿਸ ਨੂੰ ਮੁਹੱਈਆ ਕਰਵਾ ਸਕਦੇ  ਹਨ। ਉਨਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਮੈਡਮ...
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਚਾਈਨਾ ਡੋਰ ਖ਼ਿਲਾਫ਼ ਛਾਪੇਮਾਰੀ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਚਾਈਨਾ ਡੋਰ ਖ਼ਿਲਾਫ਼ ਛਾਪੇਮਾਰੀ

Hot News
ਸ੍ਰੀ ਅਨੰਦਪੁਰ ਸਾਹਿਬ 02 ਫਰਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਪੱਸ਼ਟ ਆਦੇਸ਼ਾਂ ਅਨੁਸਾਰ ਚਾਈਨਾ ਡੋਰ ਦੀ ਵਰਤੋਂ ਅਤੇ ਵਿਕਰੀ ’ਤੇ ਰੋਕ ਲਗਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ। ਇਸ ਮੁਹਿੰਮ ਤਹਿਤ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਰੂਪਨਗਰ ਅਤੇ ਨਗਰ ਕੌਂਸਲ ਦੀ ਸਾਂਝੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਛਾਪੇਮਾਰੀ ਕੀਤੀ ਗਈ।     ਇਸ ਸਾਂਝੀ ਕਾਰਵਾਈ ਦੌਰਾਨ ਕਚਹਿਰੀ ਰੋਡ, ਚੋਈ ਬਾਜ਼ਾਰ ਅਤੇ ਨਵੀਂ ਆਬਾਦੀ ਸਮੇਤ ਕਈ ਇਲਾਕਿਆਂ ਵਿੱਚ ਪਤੰਗਾਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਚਾਈਨਾ ਡੋਰ ਦੀ ਮੌਜੂਦਗੀ ਨੂੰ ਲੈ ਕੇ ਸਖ਼ਤੀ ਨਾਲ ਨਿਗਰਾਨੀ ਕੀਤੀ ਗਈ। ਟੀਮ ਵਿੱਚ ਵਿਪਨ ਜਿੰਦਲ, ਹਿਮਾਨੀ ਗੋਇਲ , ਸੰਗੀਤ ਕੁਮਾਰ (ਕਾਰਜ ਸਾਧਕ ਅਫ਼ਸਰ), ਮਦਨ ਲਾਲ (ਸੈਨੇਟਰੀ ਇੰਸਪੈਕਟਰ) ਅਤੇ ਐਡਵੋਕੇਟ ਮਨਦੀਪ ਸਿੰਘ (ਪ੍ਰੋਗਰਾਮ ਕੋਆਰਡੀਨੇਟਰ) ਸ਼ਾਮਲ ਸਨ।    ਅਧਿਕਾਰੀਆਂ ਨੇ ਦੱਸਿਆ ਕਿ ਚਾਈਨਾ ਡੋਰ ਨਾ ਸਿਰਫ਼ ਪੰਛੀਆਂ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਤੇ ਗੁਣਵੱਤਾਪੂਰਨ ਢੰਗ ਨਾਲ ਪੂਰਾ ਕਰਨ ਦੇ ਦਿੱਤੇ ਨਿਰਦੇਸ਼

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਤੇ ਗੁਣਵੱਤਾਪੂਰਨ ਢੰਗ ਨਾਲ ਪੂਰਾ ਕਰਨ ਦੇ ਦਿੱਤੇ ਨਿਰਦੇਸ਼

Hot News
ਹੁਸ਼ਿਆਰਪੁਰ, 2 ਫਰਵਰੀ :-         ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਵਾਰਡ ਨੰਬਰ 31 ਸੰਤ ਨਗਰ ਵਿੱਚ 9 ਲੱਖ 80 ਹਜ਼ਾਰ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਇਲਾਕੇ ਦੇ ਲੋਕਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਵਿਧਾਇਕ ਦਾ ਇਸ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਧੰਨਵਾਦ ਕੀਤਾ।     ਪ੍ਰੋਗਰਾਮ ਵਿੱਚ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀ, ਕੌਂਸਲਰ ਮੋਨਿਕਾ ਕਤਨਾ, ਬਲਵਿੰਦਰ ਕਤਨਾ, ਕੁਲਵਿੰਦਰ ਸਿੰਘ ਹੁੰਦਲ, ਸਵਿਤਾ ਸ਼ਰਮਾ, ਸੰਦੀਪ ਚੇਚੀ ਅਤੇ ਮਦਨ ਦੱਤਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।     ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਦੀ ਸਹੂਲਤ ਮਿਲੇਗੀ ਸਗੋਂ ਇਲਾਕੇ ਦੀ ਸਫ਼ਾਈ, ਨਿਕਾਸੀ ਅਤੇ ਆਵਾਜਾਈ ਪ੍ਰਣਾਲੀ ਵਿੱਚ ਵੀ ਸੁਧਾਰ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜ ਨੂੰ ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਜ਼ੁਰਗਾਂ ਦਾ ਸਨਮਾਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਜ਼ੁਰਗਾਂ ਦਾ ਸਨਮਾਨ

Hot News
ਮਲੋਟ, 02  ਫ਼ਰਵਰੀ- ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ, ਸਤਿਕਾਰ ਅਤੇ ਸਮਾਜਿਕ ਸੁਰੱਖਿਆ ਨੂੰ ਸਮਰਪਿਤ ‘ਸਾਡੇ ਬਜ਼ੁਰਗ, ਸਾਡਾ ਮਾਣ’ ਸਮਾਗਮ ਅੱਜ ਮਲੋਟ ਵਿਖੇ ਸ਼ਰਧਾ ਅਤੇ ਸਤਿਕਾਰ ਭਰੇ ਮਾਹੌਲ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੇ ਬੁਜ਼ੁਰਗ ਨਾਗਰਿਕਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਜੀਵਨ ਭਰ ਦੀ ਸੇਵਾ ਅਤੇ ਤਜਰਬੇ ਨੂੰ ਨਮਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੁਜ਼ੁਰਗਾਂ ਨੂੰ ਸਨਮਾਨਜੋਗ, ਸੁਰੱਖਿਅਤ ਅਤੇ ਸੁਖਦਾਈ ਜੀਵਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਬਜ਼ੁਰਗ ਸਾਡੇ ਸਮਾਜ ਦੀ ਧਰੋਹਰ ਹਨ ਅਤੇ ਉਨ੍ਹਾਂ ਦੇ ਤਜਰਬੇ ਅਤੇ ਮਾਰਗਦਰਸ਼ਨ ਨਾਲ ਹੀ ਸਮਾਜ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ...
ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਬਜਟ ’ਤੇ ਪ੍ਰਗਟਾਈ ਨਿਰਾਸ਼ਾ, ਪੰਜਾਬ ਅਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਦਾ ਦਿੱਤਾ ਹਵਾਲਾ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਬਜਟ ’ਤੇ ਪ੍ਰਗਟਾਈ ਨਿਰਾਸ਼ਾ, ਪੰਜਾਬ ਅਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਦਾ ਦਿੱਤਾ ਹਵਾਲਾ

Hot News
ਚੰਡੀਗੜ੍ਹ, 1 ਫਰਵਰੀ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਬਜਟ ’ਤੇ ਡੂੰਘੀ ਨਿਰਾਸ਼ਾ ਅਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਅਤੇ ਇਸ ਦੇ ਕਿਸਾਨਾਂ ਦੀਆਂ ਅਹਿਮ ਲੋੜਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਕੇਂਦਰੀ ਬਜਟ ’ਤੇ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਸ. ਖੁੱਡੀਆਂ ਨੇ ਕਿਹਾ, ‘‘ਅਸਲੀ ਪ੍ਰਭਾਵ ਉਦੋਂ ਪਤਾ ਲੱਗੇਗਾ ਜਦੋਂ ਤਜਵੀਜ਼ਾਂ ਦਾ ਵਿਸਥਾਰ ਨਾਲ ਖੁਲਾਸਾ ਹੋਵੇਗਾ। ਹਾਲਾਂਕਿ, ਮੈਨੂੰ ਪੂਰਾ ਖਦਸ਼ਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਅਤੇ ਕਿਸਾਨਾਂ ਲਈ ਕੁਝ ਵੀ ਲਾਹੇਵੰਦਾ ਨਹੀਂ ਕੀਤਾ ਹੈ।’’ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਲਗਾਤਾਰ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੱਡੇ ਪੱਧਰ ’ਤੇ ਹੜ੍ਹਾਂ ਦੀ ਮਾਰ ਝੱਲਣ ਤੋਂ ਬਾਅਦ ਵੀ, ਮੰਗਿਆ ਗਿਆ ਕੇਂਦਰੀ ਰਾਹਤ ਪੈਕੇਜ ਕਦੇ ਵੀ ਸੂਬੇ ਨੂੰ ਨਹੀਂ ਦਿੱਤਾ ਗਿਆ। ਖੇਤੀਬਾੜੀ ਸੰਕਟ ਬਾਰੇ ਵਿਸਥਾਰ ਵਿੱਚ ਦੱਸਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਰਥਿਕਤਾ ਮੁੱਖ ਤੌਰ ’ਤੇ ਖੇਤੀਬਾੜੀ ’ਤੇ ਅਧਾਰਤ ਹੈ, ਪਰ ਬਜਟ ਇ...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਭਾਵ ਦੇ ਨਾਲ ਸਮਾਜ ਅੰਦਰ ਬਰਾਬਰਤਾ ਲਿਆਉਣ  ਦਾ ਸੁਨੇਹਾ ਦਿੱਤਾ – ਵਿਧਾਇਕ ਰਜਿੰਦਰਪਾਲ ਕੌਰ ਛੀਨਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਭਾਵ ਦੇ ਨਾਲ ਸਮਾਜ ਅੰਦਰ ਬਰਾਬਰਤਾ ਲਿਆਉਣ  ਦਾ ਸੁਨੇਹਾ ਦਿੱਤਾ – ਵਿਧਾਇਕ ਰਜਿੰਦਰਪਾਲ ਕੌਰ ਛੀਨਾ

Hot News
ਲੁਧਿਆਣਾ, 01 ਫਰਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ  ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ  ਨੇ ਭਗਤੀ ਭਾਵਨਾ ਦੇ ਨਾਲ- ਨਾਲ ਸੰਘਰਸ਼ਮਈ ਜੀਵਨ ਬਤੀਤ ਕੀਤਾ ਅਤੇ ਸਮਾਜ ਅੰਦਰ ਬਰਾਬਰਤਾ ਲਿਆਉਣ ਲਈ ਬੀੜਾ ਚੁੱਕਿਆ। ਵਿਧਾਇਕ ਛੀਨਾ ਅੱਜ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ, ਰੇਰੂ ਸਾਹਿਬ, ਲੁਹਾਰਾ ਵਿਖੇ ਨਤਮਸਤਕ ਹੋਏ ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੀ ਗਰਾਉਂਡ ਵਿੱਚ ਦੀਵਾਨ ਸਜਾਏ ਗਏ ਜਿੱਥੇ ਸੰਤ ਬਾਬਾ ਧਰਮਪਾਲ ਸਿੰਘ ਸੰਗੋਵਾਲ ਵਾਲੇ, ਬਾਬਾ ਦਲਵਾਰਾ ਸਿੰਘ, ਭਾਈ ਸੁਖਵਿੰਦਰ ਸਿੰਘ ਤੋਂ ਇਲਾਵਾ ਅਮਰੀਕਾ ਤੋਂ ਪਹੁੰਚੇ ਢਾਡੀ ਮੋਹਣ ਸਿੰਘ ਬੁਡਾਣਾ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਸਬੰਧੀ ਅਤੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ...
ਵੱਖ ਵੱਖ ਧਾਰਮਿਕ ਆਗੂਆਂ ਨੇ ਬਿਕਰਾਊਰ ਕਾਲਜ ਦਾ  ਰੱਖਿਆ ਨੀਂਹ ਪੱਥਰ – ਧਾਲੀਵਾਲ

ਵੱਖ ਵੱਖ ਧਾਰਮਿਕ ਆਗੂਆਂ ਨੇ ਬਿਕਰਾਊਰ ਕਾਲਜ ਦਾ  ਰੱਖਿਆ ਨੀਂਹ ਪੱਥਰ – ਧਾਲੀਵਾਲ

Hot News
ਅਜਨਾਲਾ, 1 ਫਰਵਰੀ-      ਮੁੱਖ ਮੰਤਰੀ ਪੰਜਾਬ ਨੇ 19  ਜਨਵਰੀ ਨੂੰ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਸ ਸਰਹੱਦੀ ਖੇਤਰ ਦੇ ਪਿੰਡ ਬਿਕਰਾਊਰ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ਼ ਬ੍ਰਹਮ ਗਿਆਨ ਬਾਬਾ ਗਮ ਚੁੱਕ ਜੀ ਦੀ ਯਾਦ ਵਿੱਚ ਸਰਕਾਰੀ ਡਿਗਰੀ/ਵੋਕੇਸ਼ਨਲ ਟ੍ਰੇਨਿੰਗ ਕਾਲਜ ਬਿਕਰਾਊਰ ਦਾ ਨੀਂਹ ਪੱਥਰ ਵਰਚੁਲੀ ਤੌਰ ਤੇ ਰੱਖਿਆ ਗਿਆ ਸੀ, ਅੱਜ ਉਸੇ ਹੀ ਕਾਲਜ ਦਾ  ਨੀਂਹ ਪੱਥਰ ਜਿਲੇ ਦੇ ਵੱਖ-ਵੱਖ ਧਾਰਮਿਕ ਆਗੂਆਂ ਵੱਲੋਂ ਜਮੀਨੀ ਤੌਰ ਤੇ ਰੱਖਿਆ ਗਿਆ। ਇਸ ਮੌਕੇ ਅੱਜ ਵੱਖ ਵੱਖ ਧਰਮਾਂ ਦੇ ਆਗੂ ਸਹਿਬਾਨ ਮੌਲਾਨਾ ਹਾਮਿਦ ਹੁਸੈਨ, ਇਮਾਮ ਜਾਮਾ ਮਸਜਿਦ ਅੰਮ੍ਰਿਤਸਰ, ਗੁਰਦੁਆਰਾ ਸਾਹਿਬ ਬਿਕਰਾਊਰ ਦੇ ਗ੍ਰੰਥੀ ਭਾਈ ਸੁਖਵੰਤ ਸਿੰਘ ਅਤੇ ਭਾਈ ਹਰਭਜਨ ਸਿੰਘ, ਪੰਡਿਤ ਸਤਿਆ ਪ੍ਰਕਾਸ਼ ਜੀ ਅਜਨਾਲਾ, ਫਾਦਰ ਅਨੀਸ਼ ਜੀ ਦੀ ਹਾਜ਼ਰੀ ਵਿੱਚ ਜਮੀਨੀ ਨੀਂਹ ਪੱਥਰ ਰੱਖਿਆ ਗਿਆ ਅਤੇ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ।      ਵਿਧਾਇਕ ਸ ਕੁਲਦੀਪ ਸਿੰਘ ਧਾਲੀਵਾਲ ਕਿਹਾ ਕਿ ਅਜਨਾਲਾ ਅਤੇ ਅੰਮ੍ਰਿਤਸਰ ਤੋਂ ਦੂਰ ਇਸ ਇਲਾਕੇ ਦੇ ਵਿੱਚ ਰਹਿੰਦੀ ਰਾਅ ਸਿੱਖ ਬਰਾਦਰੀ ਜੋ ਕਿ ਬੜੇ ਕਿਰਤੀ ਲੋਕ ਹਨ ਦੇ ਬੱਚੇ...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ

Hot News
ਗੜ੍ਹਸ਼ੰਕਰ/ਹੁਸ਼ਿਆਰਪੁਰ, 1 ਫਰਵਰੀ:-  ਸ੍ਰੀ  ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ 4 ਤੋਂ 6 ਫਰਵਰੀ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ, ਗੜ੍ਹਸ਼ੰਕਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਜ਼ਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਪ੍ਰੋਗਰਾਮ ਦੀ ਰੂਪ-ਰੇਖਾ, ਸ਼ਰਧਾਲੂਆਂ ਲਈ ਸਹੂਲਤਾਂ, ਸੁਰੱਖਿਆ ਪ੍ਰਬੰਧਾਂ ਅਤੇ ਤਾਲਮੇਲ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਨੇ ਸੁਚਾਰੂ ਸਫਾਈ, ਪੀਣ ਵਾਲੇ ਪਾਣੀ, ਬਿਜਲੀ ਸਪਲਾਈ, ਪਖਾਨੇ, ਸਿਹਤ ਸੇਵਾਵਾਂ, ਟ੍ਰੈਫਿਕ ਪ੍ਰਬੰਧਨ ਅਤੇ ਪਾਰਕਿੰਗ ਨੂੰ ਯਕੀਨੀ ...
‘ਗੈਂਗਸਟਰਾਂ  ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ

‘ਗੈਂਗਸਟਰਾਂ  ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ

Hot News
ਚੰਡੀਗੜ, 1 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ  ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 13ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 767 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ , “ਗੈਂਗਸਟਰਾਂ ਤੇ ਵਾਰ’’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਮੁਹਿੰਮ ਹੈ, 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰਨ ਤਾਲਮੇਲ ਨਾਲ ਸਾਰੇ ਜਿਲਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। “ਗੈਂਗਸਟਰਾਂ ਤੇ ਵਾਰ’’ ਦੇ 13ਵੇਂ ਦਿਨ ਪੁਲਿਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨਾਂ ਦੇ ਕਬਜੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 4,061 ਹੋ ਗਈ ਹੈ। ਇਸ ਤੋਂ ਇਲਾਵਾ 178 ...