ਨਗਰ ਕੌਂਸਲ ਰੂਪਨਗਰ ਦੇ ਨਵ-ਨਿਯੁਕਤ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਅਹੁਦਾ ਸੰਭਾਲਿਆ
ਰੂਪਨਗਰ, 14 ਅਗਸਤ: ਨਗਰ ਕੌਂਸਲ ਰੂਪਨਗਰ ਦੇ ਨਵ-ਨਿਯੁਕਤ ਪ੍ਰਧਾਨ ਸ. ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਅੱਜ ਨਗਰ ਕੌਂਸਲ ਦਫ਼ਤਰ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਸ. ਮਲਵਿੰਦਰ ਸਿੰਘ ਕੰਗ, ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਸਮੇਤ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ, ਨਗਰ ਕੌਂਸਲ ਦੇ ਮੈਂਬਰਾਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਵੱਲੋਂ ਨਵ-ਨਿਯੁਕਤ ਪ੍ਰਧਾਨ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਇਸ ਮੌਕੇ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰੂਪਨਗਰ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਨੂੰ ਅਪੀ...








