ਵਿਜੀਲੈਂਸ ਬਿਊਰੋ ਨੇ ਪਰਲਜ਼ ਘੁਟਾਲੇ ਵਿੱਚ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਤੋਂ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 19 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਇਮੀਗ੍ਰੇਸ਼ਨ ਟੀਮ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਿਟੇਡ (ਪੀ.ਏ.ਸੀ.ਐਲ.) ਮੁਕੱਦਮੇ ਵਿੱਚ ਸਨਰੰਜੀਵਨ ਇਨਫਰਾਸਟ੍ਰਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਲੋੜੀਂਦੇ ਭਗੌੜੇ ਮੁਲਜ਼ਮ ਡਾਇਰੈਕਟਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਮੁਲਜ਼ਮ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਮੁੰਬਈ ਹਵਾਈ ਅੱਡੇ ਤੋਂ ਦੁਬਈ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ, ਪਿੰਡ ਘੋਲੂਮਾਜਰਾ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਮੂਲੀਅਤ ਸਬੰਧੀ ਥਾਣਾ ਸਦਰ ਸਿਟੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਐਫ.ਆਈ.ਆਰ. ਨੰਬਰ 79 ਮਿਤੀ 16-07-2020 ਨੂੰ ਆਈ.ਪੀ.ਸੀ. ਦੀ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਦਰਜ ਮੁਕੱਦਮੇ...