Monday, March 30Malwa News
Shadow

Hot News

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ

Hot News
ਚੰਡੀਗੜ੍ਹ, 29 ਜਨਵਰੀ:-ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਬਨਾਰਸ ਲਈ ਸ਼ਰਧਾਲੂਆਂ ਦੀ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਲੋਕਾਂ ਨੂੰ ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿਖਾਏ ਸਰਬ-ਸਾਂਝੀਵਾਲਤਾ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਸਾਬਕਾ ਮੰਤਰੀ ਬਲਕਾਰ ਸਿੰਘ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਣ ਉਪਰੰਤ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰ...
ਗੈਂਗਸਟਰਾਂ ‘ਤੇ ਵਾਰ’ ਦਾ 10ਵਾਂ ਦਿਨ: ਪੰਜਾਬ ਪੁਲਿਸ ਨੇ 765 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 157 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 10ਵਾਂ ਦਿਨ: ਪੰਜਾਬ ਪੁਲਿਸ ਨੇ 765 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 157 ਕਾਬੂ

Hot News
ਚੰਡੀਗੜ੍ਹ, 29 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 10ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 765 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – ਜੋ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 10ਵੇਂ ਦਿਨ, ਪੁਲਿਸ ਟੀਮਾਂ ਨੇ 576 ਵਿਅਕਤੀਆਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ 157 ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ ਗਏ। 160 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ...
ਪੰਜਾਬ ਕਰ ਵਿਭਾਗ ਨੇ ਟੈਕਸ ਚੋਰੀ ਵਿਰੁੱਧ ਚਲਾਈ ਸੂਬਾ ਪੱਧਰੀ ਮੁਹਿੰਮ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰੀ ਵਿਰੁੱਧ ਚਲਾਈ ਸੂਬਾ ਪੱਧਰੀ ਮੁਹਿੰਮ

Hot News
ਚੰਡੀਗੜ੍ਹ, 29 ਜਨਵਰੀ:-ਪੰਜਾਬ ਦੇ ਕਰ ਵਿਭਾਗ ਵੱਲੋਂ 28 ਜਨਵਰੀ ਨੂੰ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਐਸ.ਆਈ.ਪੀ.ਯੂਜ਼) ਦੇ ਸਾਰੇ ਵਿੰਗਾਂ ਰਾਹੀਂ ਇੱਕ ਵਿਸ਼ੇਸ਼ ਸੂਬਾ ਪੱਧਰੀ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਹ ਕਾਰਵਾਈ ਜੀਐਸਟੀ ਦੀ ਸਖ਼ਤੀ ਨਾਲ ਪਾਲਣਾ ਅਤੇ ਸਰਕਾਰੀ ਮਾਲੀਏ ਦੀ ਸੁਰੱਖਿਆ ਪ੍ਰਤੀ ਵਿਭਾਗ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਵਿਆਪਕ ਜਾਂਚ ਲਈ 141 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਇਹਨਾਂ ਵਿੱਚੋਂ ਜ਼ਿਆਦਾਤਰ ਵਾਹਨ ਲੋਹੇ ਅਤੇ ਸਟੀਲ ਵਪਾਰ ਦੇ ਪ੍ਰਮੁੱਖ ਕੇਂਦਰ ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਵਿੱਚ ਰੋਕੇ ਗਏ ਹਨ। ਮੁੱਢਲੀਆਂ ਜਾਂਚਾਂ ਤੋਂ ਪਤਾ ਚੱਲਦਾ ਹੈ ਕਿ ਜ਼ਿਆਦਾਤਰ ਵਾਹਨਾਂ ਵਿੱਚ ਲੋਹੇ ਅਤੇ ਸਟੀਲ ਦੇ ਸਾਮਾਨ ਦੀ ਢੋਆ-ਢੁਆਈ ਕੀਤਾ ਜਾ ਰਹੀ ਸੀ, ਜਿਨ੍ਹਾਂ ‘ਤੇ ਬਿਨਾਂ ਚਲਾਨ ਢੋਆ-ਢੁਆਈ, ਜੀਐਸਟੀ ਨਿਯਮਾਂ ਦੀ ਦੁਰਵਰਤੋਂ ਅਤੇ ਗਲ਼ਤ ਈ-ਵੇਅ ਬਿੱਲਾਂ ਰਾਹੀਂ ਕਰ ਚੋਰੀ ਦਾ ਸ਼ੱਕ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਜਨਵਰੀ 20...
ਮੁਲਾਜ਼ਮਾਂ ਨੂੰ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਆਯੂਸ਼ ਮੈਡੀਕਲ ਕੈਂਪ ਲਗਾਇਆ

ਮੁਲਾਜ਼ਮਾਂ ਨੂੰ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਆਯੂਸ਼ ਮੈਡੀਕਲ ਕੈਂਪ ਲਗਾਇਆ

Hot News
ਚੰਡੀਗੜ੍ਹ 29 ਜਨਵਰੀ 2026:-ਸਮਾਜ ਵਿੱਚ ਬਿਮਾਰੀਆਂ ਦੀ ਰੋਕਥਾਮ ਦੇ ਉਦੇਸ਼ ਨਾਲ, ਆਯੁਰਵੈਦਿਕ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਯੁਰਵੈਦਿਕ ਖੁਰਾਕ ਅਤੇ ਯੋਗਾ ਬਾਰੇ ਇੱਕ ਆਯੁਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀ ਕੁਮਾਰ ਰਾਹੁਲ, ਆਈਏਐਸ ਇਸ ਸਮਾਗਮ ਦੇ ਮੁੱਖ ਮਹਿਮਾਨ ਸਨ। ਇਸ ਤੋਂ ਇਲਾਵਾ ਇਸ ਮੌਕੇ, ਸਕੱਤਰ ਪ੍ਰਸੋਨਲ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਆਈਏਐਸ, ਸਕੱਤਰ ਆਮ ਪ੍ਰਬੰਧਕੀ ਵਿਭਾਗ ਸ੍ਰੀਮਤੀ ਗੌਰੀ ਪਰਾਸ਼ਰ ਜੋਸ਼ੀ ਆਈਏਐਸ, ਵਿਸ਼ੇਸ਼ ਸਕੱਤਰ ਪ੍ਰਸੋਨਲ ਸ. ਉਪਕਾਰ ਸਿੰਘ ਆਈਏਐਸ, ਵਧੀਕ ਸਕੱਤਰ ਪ੍ਰਸੋਨਲ ਸ੍ਰੀ ਗੌਤਮ ਜੈਨ ਆਈਏਐਸ, ਜੁਆਇੰਟ ਸਕੱਤਰ ਆਮ ਪ੍ਰਬੰਧਕੀ ਵਿਭਾਗ ਸ੍ਰੀ ਤੇਜਦੀਪ ਸਿੰਘ ਸੈਣੀ, ਡਾਇਰੈਕਟਰ ਆਯੁਰਵੇਦ ਡਾ. ਰਮਨ ਖੰਨਾ, ਰਜਿਸਟਰਾਰ ਡਾ. ਸੰਜੀਵ ਗੋਇਲ ਅਤੇ ਜ਼ਿਲ੍ਹਾ ਆਯੁਰਵੇਦਿਕ ਯੂਨਾਨੀ ਅਫਸਰ ਮੋਹਾਲੀ ਡਾ. ਜੋਤੀ ਬੱਬਰ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਕੈਂਪ ਇੰਚਾਰਜ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਅਮਨਪ੍ਰੀਤ ਕੌਰ, ...
ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; ਆਈ.ਈ.ਡੀ. ਬਰਾਮਦ

ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; ਆਈ.ਈ.ਡੀ. ਬਰਾਮਦ

Hot News
ਚੰਡੀਗੜ੍ਹ/ਨਵਾਂਸ਼ਹਿਰ, 29 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ ਦੀ ਜਾਂਚ ਵਿੱਚ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਨੈੱਟਵਰਕ ਨਾਲ ਜੁੜੇ ਇੱਕ ਨਾਰਕੋ-ਅੱਤਵਾਦੀ ਮਾਡਿਊਲ ਦੀ ਸ਼ਮੂਲੀਅਤ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਨੇੜਿਓਂ ਤਾਲਮੇਲ ਰਾਹੀਂ ਕੀਤੀ ਗਈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰੂ ਉਰਫ਼ ਕਮਲ ਅਤੇ ਪ੍ਰਦੀਪ ਸਿੰਘ ਉਰਫ਼ ਦੀਪੂ ਵਜੋਂ ਹੋਈ ਹੈ, ਜੋ ਐਸਬੀਐਸ ਅਧੀਨ ਪੈਂਦੇ ਕਸਬਾ ਰਾਹੋਂ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈ...
ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ

Hot News
*ਚੰਡੀਗੜ੍ਹ, 29 ਜਨਵਰੀ:*-ਸੂਬੇ ਵਿੱਚ ਸ਼ਹਿਰੀ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ "ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ" ਸ਼ੁਰੂ ਕੀਤਾ ਗਿਆ ਹੈ। ਇਸ ਪਹਿਲਕਦਮੀ ਤਹਿਤ ਸੂਬੇ ਦੇ ਵੱਡੇ ਸ਼ਹਿਰੀ ਕੇਂਦਰ ਮੋਹਾਲੀ ਦੀਆਂ ਪ੍ਰਮੁੱਖ ਸੜਕਾਂ ਅਤੇ ਮੁੱਖ ਜੰਕਸ਼ਨਾਂ ਦੀ ਤੇਜ਼ੀ ਨਾਲ ਅਪਗ੍ਰੇਡੇਸ਼ਨ ਕੀਤੀ ਜਾਵੇਗੀ ਤਾਂ ਜੋ ਸੜਕੀ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇ ਅਤੇ ਯਾਤਰੀਆਂ ਲਈ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਾਜੈਕਟ 10 ਸਾਲਾਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਟਿਕਾਊ ਸੜਕੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਐਨ.ਐਚ.ਏ.ਆਈ. ਪੈਟਰਨ ਅਤੇ ਹਾਈਬ੍ਰਿਡ ਐਨੂਇਟੀ ਮਾਡਲ (ਐਚ.ਏ.ਐਮ.) ਤਹਿਤ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾ...
“ਸਾਡੇ ਬਜ਼ੁਰਗ ਸਾਡਾ ਮਾਣ” ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ; 18 ਫਰਵਰੀ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ: ਡਾ. ਬਲਜੀਤ ਕੌਰ

“ਸਾਡੇ ਬਜ਼ੁਰਗ ਸਾਡਾ ਮਾਣ” ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ; 18 ਫਰਵਰੀ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 29 ਜਨਵਰੀ:-ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਦਾ ਪੂਰਾ ਸੂਬਾ ਪੱਧਰੀ ਕਾਰਜਕ੍ਰਮ ਜਾਰੀ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ 18 ਫਰਵਰੀ 2026 ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਿਹਤ ਚੈਕਅੱਪ ਕੈਂਪ ਲਗਾਏ ਜਾਣਗੇ। ਮੁਹਿੰਮ ਦੀ ਆਧਿਕਾਰਕ ਸ਼ੁਰੂਆਤ 16 ਜਨਵਰੀ ਨੂੰ ਮੋਹਾਲੀ ਵਿਖੇ ਕੀਤੀ ਗਈ ਸੀ, ਜਿਸ ਦਾ ਮਕਸਦ ਬਜ਼ੁਰਗਾਂ ਨੂੰ ਸੌਖੀ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਮੁਹੱਈਆ ਕਰਵਾਉਣਾ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਤਹਿਤ ਵਿੱਤੀ ਸਾਲ 2025–26 ਦੌਰਾਨ 7.86 ਕਰੋੜ ਰੁਪਏ ਖਰਚ ਕਰਕੇ ਬਜ਼ੁਰਗਾਂ ਲਈ ਵਿਸ਼ਤ੍ਰਿਤ ਸਿਹਤ ਸੇਵਾਵਾਂ, ਜਾਗਰੂਕਤਾ ਅਤੇ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਕੇਂਦ੍ਰਿਤ ਅਤੇ ਸੰਵੇਦਨਸ਼ੀਲ ਸ...
ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

Hot News
ਚੰਡੀਗੜ੍ਹ, 29 ਜਨਵਰੀ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੇਸ਼ ਦੇ ਮਹਾਨ ਨਾਇਕਾਂ ਦੀ ਵਿਰਾਸਤ ਦੇ ਸਨਮਾਨ ਵਜੋਂ ਸੂਬੇ ਭਰ ਵਿੱਚ 15 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ 'ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਕਦਮ ਦਾ ਉਦੇਸ਼ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਹੌਸਲੇ, ਕੁਰਬਾਨੀ ਅਤੇ ਦੇਸ਼ ਭਗਤੀ ਦੀਆਂ ਕਦਰਾਂ ਕੀਮਤਾਂ ਭਰਨਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ਉੱਤੇ ਸਰਕਾਰੀ ਸਕੂਲਾਂ ਦੇ ਨਾਂ ਰੱਖ ਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਵਡਮੁੱਲਾ ਯੋਗਦਾਨ ਵਿਦਿਆਰਥੀਆਂ ਦੇ ਰੋਜ਼ਾਨਾ ਸਿੱਖਿਆ ਦਾ ਅਨਿੱਖੜਵਾਂ ਹਿੱਸਾ ਬਣੇ।” ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਯੋਗਦਾਨ ਨੂੰ ਉਨ੍ਹਾਂ ਦੀਆਂ ਤਸਵੀਰਾਂ ਸਮੇਤ ਸਕੂਲਾਂ ਵਿੱਚ ਪ੍ਰਦਰਸ਼ਿਤ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਕਦਰਾਂ-ਕੀਮਤਾਂ 'ਤੇ ਆਧਾਰਿਤ ਸਿੱਖਿਆ ਪ੍ਰਦਾਨ ਕੀਤੀ ਜ...
ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਮੋਗਾ, 28 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਪੂਰਨ ਤੌਰ ਉੱਤੇ ਮਾਡਲ ਪਿੰਡ ਵਿੱਚ ਬਦਲਿਆ ਜਾਵੇਗਾ, ਜਿਸ ਵਿੱਚ ਸੀਵਰੇਜ, ਟੋਭੇ, ਖੇਡ ਮੈਦਾਨ ਸਮੇਤ ਹੋਰ ਸਾਰੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਜਾਵੇਗਾ। 71ਵੇਂ ਲਾਲਾ ਲਾਜਪਤ ਰਾਏ ਜਨਮ ਦਿਵਸ ਖੇਡ ਮੇਲੇ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਖੁਦ ਲਈ ਯੋਜਨਾਵਾਂ ਬਣਾਉਣ ਤੱਕ ਸੀਮਤ ਸਨ ਜਦੋਂ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਇੱਕ ਸਾਲ ਦੇ ਅੰਦਰ ਜ਼ਮੀਨੀ ਪੱਧਰ 'ਤੇ ਕੰਮ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਕਿ ਉਹ ਲਾਲਾ ਜੀ ਦੇ ਅਗਲੇ ਜਨਮ ਦਿਵਸ 'ਤੇ ਇਹਨਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਉੱਤੇ ਵਾਪਸ ਆਉਣਗੇ। ਸਾਰੇ ਸੁਰੱਖਿਆ ਪ੍ਰੋਟੋਕੋਲ ਨੂੰ ਪਾਸੇ ਰੱਖ ਕੇ, ਲੋਕਾਂ ਨਾਲ ਆਪਣੀ ਸਾਂਝ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪਿੰਡ ਵਾਸੀਆਂ ਨਾਲ ਮਿਲ ਕੇ ਪੇਂਡੂ ਖੇਡ ਮੇਲੇ ਦੌਰਾਨ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੀ ਯਾਦ ਵਿੱਚ ਕਰਵਾਏ ਕਬੱਡੀ ਅਤੇ ਹਾਕੀ ਟੂ...
ਫ਼ਿਰੋਜ਼ਪੁਰ ਸ਼ਹਿਰ ਵਿੱਚ ਦਿਨ ਦੇ ਸਮੇਂ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ 

ਫ਼ਿਰੋਜ਼ਪੁਰ ਸ਼ਹਿਰ ਵਿੱਚ ਦਿਨ ਦੇ ਸਮੇਂ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ 

Hot News
ਫ਼ਿਰੋਜ਼ਪੁਰ, 28 ਜਨਵਰੀ 2026-      ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ, ਪੁਰਾਣਾ ਕੱਚਾ ਜੀਰਾ ਰੋਡ, ਮੱਖੂ ਗੇਟ, ਮੁਲਤਾਨੀ ਗੇਟ, ਕਸੂਰੀ ਗੇਟ, ਖਾਈ ਅੱਡਾ, ਦਿੱਲੀ ਗੇਟ, ਬਗਦਾਦੀ ਗੇਟ, ਸ਼ਹੀਦ ਊਧਮ ਸਿੰਘ ਚੌਕ ਅਤੇ ਬਾਬਾ ਨਾਮ ਦੇਵ ਚੌਕ ਦੇ ਅੰਦਰ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਭਾਰੀ ਵਾਹਨਾਂ ਜਿਵੇਂ ਕਿ ਟਰੱਕ, ਟ੍ਰੈਕਟਰ, ਟਰਾਲੀਆਂ ਅਤੇ ਭਾਰੀ ਲੋਡ ਵਾਲੇ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ ਲਗਾਈ ਗਈ ਹੈ।       ਉਨ੍ਹਾਂ ਜਾਰੀ ਹੁਕਮ ਵਿਚ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ, ਫ਼ਿਰੋਜ਼ਪੁਰ ਵੱਲੋਂ ਇਸ ਦਫ਼ਤਰ ਨੂੰ ਸੂਚਿਤ ਕੀਤਾ ਗਿਆ ਸੀ ਕਿ ਫ਼ਿਰੋਜ਼ਪੁਰ ਸ਼ਹਿਰ ਦੇ ਜੀਰਾ ਗੇਟ, ਪੁਰਾਣਾ ਕੱਚਾ ਜੀਰਾ ਰੋਡ, ਮੱਖੂ ਗੇਟ, ਮੁਲਤਾਨੀ ਗੇਟ, ਕਸੂਰੀ ਗੇਟ, ਖਾਈ ਅੱਡਾ, ਦਿੱਲੀ ਗੇਟ, ਬਗਦਾਦੀ ਗੇਟ, ਸ਼ਹਿਦ ਊਧਮ ਸਿੰਘ ਚੌਕ ਅਤੇ ਬਾਬਾ ਨਾਮ ਦੇਵ ਚੌਕ ਆਦਿ ਇਲਾਕਿਆਂ ਵਿੱਚ ਅਕਸਰ ਟ੍ਰੈਫਿਕ ਜਾਮ ਦੀ ਸਮੱਸਿਆ ਬਣੀ ਰਹਿੰਦ...