ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ
ਚੰਡੀਗੜ੍ਹ, 10 ਅਗਸਤ, 2026 ਪ੍ਰਸ਼ਾਸਨਿਕ ਸੁਧਾਰਾਂ ਅਤੇ ਕਰਮਚਾਰੀਆਂ ਦੀ ਭਲਾਈ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜੀਸ਼ਨ ਟੂ ਕੰਟਰੈਕਟੁਅਲ ਇੰਗੇਜਮੈਂਟ) ਬਿੱਲ, 2026’ ਸਫ਼ਲਤਾਪੂਰਵਕ ਪੇਸ਼ ਕੀਤਾ ਅਤੇ ਵਿਧਾਨ ਸਭ ਵੱਲੋਂ ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ। ਇਸ ਇਤਿਹਾਸਕ ਕਾਨੂੰਨ ਦਾ ਉਦੇਸ਼ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਵਿੱਚ ਤਾਇਨਾਤ ਹਜ਼ਾਰਾਂ ਯੋਗ ਆਊਟਸੋਰਸਡ ਵਰਕਰਾਂ ਨੂੰ ਸੁਰੱਖਿਅਤ ਕਾਨੂੰਨੀ ਦਾਇਰਾ ਪ੍ਰਦਾਨ ਕਰਨਾ ਹੈ।
ਇਹ ਨਵਾਂ ਕਾਨੂੰਨ ਗਰੁੱਪ-ਸੀ ਅਤੇ ਗਰੁੱਪ-ਡੀ ਸ਼੍ਰੇਣੀਆਂ (ਪਹਿਲੇ ਪੜਾਅ ਵਿੱਚ ਛੱਬੀ ਹਜ਼ਾਰ ਤੋਂ ਅਠਾਈ ਹਜ਼ਾਰ ਕਰਮਚਾਰੀ) ਦੇ ਆਊਟਸੋਰਸਡ ਕਰਮਚਾਰੀਆਂ ਨੂੰ ਦਰਪੇਸ਼ ਲੰਬੇ ਸਮੇਂ ਤੋਂ ਚੱਲ ਆ ਰਹੀਆਂ ਪ੍ਰਣਾਲੀਗਤ ਪ੍ਰੇਸ਼ਾਨੀਆਂ ਨੂੰ ਹੱਲ ਕਰਦਾ ਹੈ।ਪਹਿਲਾਂ ਤੀਜੀ ਧਿਰ ਦੇ ਠੇਕੇਦਾਰਾਂ ਹੱਥੋਂ ਅਸੁਰੱਖਿਅਤ ਕੰਮਕਾਜੀ ਹਾਲਾਤ, ਅਨਿਯਮਿਤ ਤਨਖਾਹਾਂ ਦੀ ਅਦਾਇਗੀ ਅਤੇ ਮਨਮਾਨੀ ਕਟੌਤੀਆਂ ਦਾ ਸਾਹਮਣਾ ਕਰਨ ਵਾਲੇ ਇਹ ਵਰਕਰ ਹੁਣ ਪੰਜਾਬ ਸਰ...








