ਆਮ ਆਦਮੀ ਪਾਰਟੀ ਦਾ ਬਾਦਲਾਂ ਨੂੰ ਖੁੱਲ੍ਹਾ ਚੈਲੇਂਜ
ਚੰਡੀਗੜ੍ਹ, 26 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦੋਸ਼ਾਂ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠ ਬੋਲ ਰਿਹਾ ਹੈ। ਸੱਚ ਤਾਂ ਇਹ ਹੈ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਮੁੱਦਿਆਂ ਅਤੇ ਆਪਣੇ ਦੋ ਸਾਲਾਂ ਦੇ ਕੰਮ ਦੇ ਆਧਾਰ 'ਤੇ ਚੋਣ ਲੜ ਰਹੀ ਹੈ।ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ ਆਪ ਬੁਲਾਰਾ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਇਹ ਲੋਕ ਸਭਾ ਚੋਣ ਸਿੱਖਿਆ, ਦਵਾਈ, ਬਿਜਲੀ,ਪਾਣੀ,ਖੇਤੀ ਅਤੇ ਪੰਜਾਬ ਦਾ ਰੁਜ਼ਗਾਰ ਦੇ ਮੁੱਦਿਆਂ 'ਤੇ ਲੜ ਰਹੀ ਹੈ। ਅਕਾਲੀ ਦਲ ਦੱਸੇ, ਕੀ ਇਹ ਪੰਜਾਬ ਦਾ ਮੁੱਦੇ ਨਹੀਂ?ਗਰਗ ਨੇ ਕਿਹਾ ਕਿ ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦਾ ਸਮਰਥਨ ਕੀਤਾ। ਇਹਨਾਂ ਨੇ ਹਮੇਸ਼ਾ ਕਿਸਾਨਾਂ ਨਾਲ ਧੋਖਾ ਕੀਤਾ ਹੈ। ਬਾਦਲ ਪਰਿਵਾਰ ਨਹਿਰ ਕੱਟ ਕੇ ਆਪਣੇ ਫਾਰਮ ਹਾਊਸ ਤੱਕ ਪਾਣੀ ਲੈ ਗਿਆ ਪਰ ਪੰਜਾਬ ਦੇ ਕਿਸਾਨਾਂ ਨੂੰ ਪਾਣੀ ਦੇਣ ਬਾਰੇ ਕਦੇ ਨਹੀਂ ਸੋਚਿਆ। ਉਥੇ ਹੀ ਮਾਨ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਦੇ ਹਰ ਕੋਨੇ ਤੱਕ ਨਹਿਰੀ ਪਾਣੀ ਪਹ...
