ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕਰਵਾਈ ਸ਼ਾਨਦਾਰ ਮੈਰਾਥਨ
ਮਾਹਿਲਪੁਰ/ਹੁਸ਼ਿਆਰਪੁਰ, 22 ਮਾਰਚ : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਨੈਸ਼ਨਲ ਮੈਰਾਥਨ ਅੱਜ ਇਥੇ ਤੜਕਸਾਰ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਹੋਈ ਜਿਸ ਵਿਚ ਹਰ ਵਰਗ ਦੇ ਵਿਅਕਤੀਆਂ ਵਲੋਂ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਅਤੇ ਲਾਮਬੰਦ ਕਰਨ ਦੇ ਨਾਲ-ਨਾਲ ਖੇਡਾਂ ਨੂੰ ਵੱਧ ਤੋਂ ਵੱਧ ਹੁਲਾਰਾ ਦੇਣ ਦਾ ਪ੍ਰਣ ਲਿਆ ਗਿਆ।
ਸਵੇਰੇ 4 ਵਜੇ ਤੋਂ ਸ਼ੁਰੂ ਹੋਈ ਮੈਰਾਥਨ ਦੀ ਪ੍ਰਕਿਰਿਆ ਨਾਲ ਪਹਿਲੇ ਵਰਗ 42 ਕਿਲੋਮੀਟਰ ਲਈ ਦੌੜਾਕਾਂ ਨੂੰ 5 ਵਜੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਮੈਰਾਥਨ ਅਤੇ ਖੇਡਾਂ ਪ੍ਰਤੀ ਪੰਜਾਬੀਆਂ ਦੇ ਉਤਸ਼ਾਹ ਨੂੰ ਸਲਾਮ ਹੈ ਅਤੇ ਪੰਜਾਬੀਆਂ ਦੇ ਜਜ਼ਬੇ ਤੇ ਬਹਾਦਰੀ ਸਾਹਮਣੇ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨਾ ਕੋਈ ਬਹੁਤ ਵੱਡੀ ਚੁਨੌਤੀ ਨਹੀਂ ਹੈ। ਉਨ੍ਹਾਂ ਕਿ...








