Sunday, October 11Malwa News
Shadow

Hot News

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡੀ.ਸੀ. ਰੁਹਾਲ ਚਾਬਾ ਨੇ ਫ਼ਰੀਦਕੋਟ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡੀ.ਸੀ. ਰੁਹਾਲ ਚਾਬਾ ਨੇ ਫ਼ਰੀਦਕੋਟ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ

Hot News
ਫ਼ਰੀਦਕੋਟ, 5 ਅਕਤੂਬਰ- ਝੋਨੇ ਦੀ ਸਰਕਾਰੀ ਖਰੀਦ ਸੀਜ਼ਨ-2026 ਦੀ ਸ਼ੁਰੂਆਤ ਅੱਜ ਫ਼ਰੀਦਕੋਟ ਦੀ ਅਨਾਜ ਮੰਡੀ ਵਿਖੇ ਕੀਤੀ ਗਈ। ਇਸ ਮੌਕੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੋ ਕਿਸਾਨਾਂ ਨੂੰ ਖੇਤਾਂ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਈ ਗਈ ਹੈ ਜਿਸ ਕਾਰਨ ਬਹੁਤ ਵਧੀਆ ਝਾੜ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

Hot News
ਚੰਡੀਗੜ੍ਹ, 5 ਅਕਤੂਬਰ: ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਠੇਕਾ ਅਧਾਰਤ ਸਟਾਫ਼ ਦੀਆਂ ਸ਼ਿਕਾਇਤਾਂ ਤੇ ਸੇਵਾ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਵੱਖ-ਵੱਖ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਦੌਰਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ 15 ਅਕਤੂਬਰ ਤੱਕ ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਬਿਨਾਂ ਕਿਸੇ ਦੇਰੀ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਪਿੰਡ ਬੱਸੀ ਮਰੂਫ ਸਿਆਲਾਂ ’ਚ ’ਮੁੱਖ ਮੰਤਰੀ ਪਿੰਡ ਜਿੰਮ’ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਪਿੰਡ ਬੱਸੀ ਮਰੂਫ ਸਿਆਲਾਂ ’ਚ ’ਮੁੱਖ ਮੰਤਰੀ ਪਿੰਡ ਜਿੰਮ’ ਦੀ ਸ਼ੁਰੂਆਤ

Hot News
ਹੁਸ਼ਿਆਰਪੁਰ, 5 ਅਕਤੂਬਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਬੱਸੀ ਮਰੂਫ ਸਿਆਲਾਂ ਵਿਖੇ ਬਾਡੀ ਬਿਲਡਰ ਸੰਦੀਪ ਸਿੰਘ ਲਹਿਰੀ ਦੀ ਯਾਦ ਵਿਚ ’ਮੁੱਖ ਮੰਤਰੀ ਪਿੰਡ ਜਿੰਮ’ ਦੀ ਸ਼ੁਰੂਆਤ ਕਰਦਿਆਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਆਪਣੀਆਂ ਪਸੰਦੀਦਾ ਖੇਡਾਂ ਨੂੰ ਅਪਨਾ ਕੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਨਾਮਣਾ ਖੱਟ ਕੇ ਖੇਡਾਂ ਦੇ ਖੇਤਰ ਵਿਚ ਸੂਬੇ ਦਾ ਨਾਂ ਹੋਰ ਚਮਕਾਇਆ ਜਾਵੇ।ਪਿੰਡ ਵਾਸੀਆਂ ਵਲੋਂ ਸਵ: ਸੰਦੀਪ ਸਿੰਘ ਲਹਿਰੀ ਦੀ ਯਾਦ ਵਿਚ ਲਾਏ ਗਏ ਖੂਨਦਾਨ ਕੈਂਪ ਦੀ ਸ਼ੁਰੂਆਤ ਅਤੇ ਕਰੀਬ ਸਾਢੇ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਸਪੋਰਟਸ ਹੈਲਥ ਕਲੱਬ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡ ਦੇ ਨੌਜਵਾਨਾਂ ਦਾ ਖੇਡਾਂ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਖੇਤਰ ਵਿਚ ਖੇਡਾਂ ਦੇ ਪ੍ਰਚਾਰ-ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕ...
ਕੁੱਤੇ ਦੇ ਹਮਲੇ ’ਚ ਜ਼ਖਮੀ ਪੀੜਤਾਂ ਦਾ ਹਾਲ-ਚਾਲ ਜਾਣਨ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਕੁੱਤੇ ਦੇ ਹਮਲੇ ’ਚ ਜ਼ਖਮੀ ਪੀੜਤਾਂ ਦਾ ਹਾਲ-ਚਾਲ ਜਾਣਨ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

Hot News
ਨੰਗਲ 05 ਅਕਤੂਬਰ: ਬੀਤੀ ਰਾਤ ਰਾਜ ਨਗਰ ਇਲਾਕੇ ਵਿੱਚ ਇੱਕ ਹਲਕੇ ਆਵਾਰਾ ਕੁੱਤੇ ਨੇ ਦਹਿਸ਼ਤ ਮਚਾਉਂਦਿਆਂ ਬੱਚਿਆਂ ਅਤੇ ਬਜ਼ੁਰਗਾਂ ਸਮੇਤ ਕਰੀਬ 9 ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਅੱਜ ਸਵੇਰੇ ਪੀੜਤ ਪਰਿਵਾਰਾਂ ਦਾ ਹਾਲ-ਚਾਲ ਜਾਣਨ ਲਈ ਰਾਜ ਨਗਰ ਪਹੁੰਚੇ। ਉਨ੍ਹਾਂ ਨੇ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਸਰਕਾਰ ਦੀ ਪਹਿਲੀ ਤਰਜੀਹ ਦੱਸਿਆ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੁੱਤੇ ਦੇ ਹਮਲੇ ਵਿੱਚ ਜ਼ਖਮੀ ਹੋਏ ਸਾਰੇ ਵਿਅਕਤੀਆਂ ਨੂੰ ਐਂਟੀ-ਰੇਬੀਜ਼ ਇੰਜੈਕਸ਼ਨ ਲਗਵਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਮਲਾ ਬਹੁਤ ਗੰਭੀਰ ਸੀ ਅਤੇ ਇਸ ਦੌਰਾਨ ਇੱਕ ਵਿਅਕਤੀ ਦੀ ਪੂਰੀ ਉਂਗਲ ਤੱਕ ਕੱਟੀ ਗਈ। ਉਨ੍ਹਾਂ ਨੇ ਸਿਹਤ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਨੂੰ ਜ਼ਖਮੀਆਂ ਦੀ ਸਿਹਤ ਸਬੰਧੀ ਲੋੜੀਂਦੀ ਸਹਾਇਤਾ ਯਕੀਨੀ ਬਣਾਉਣ ਲਈ ਕਿਹਾ। ਮੰਤਰੀ ਬੈਂਸ ਨੇ ਕਿਹਾ ਕਿ ਇਲਾਕੇ ਵਿੱਚ ਖੁੱਲ੍ਹ...
ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਨੂੰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵੰਡੇ ਇਨਾਮ

ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਨੂੰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵੰਡੇ ਇਨਾਮ

Hot News
ਰੂਪਨਗਰ, 5 ਅਕਤੂਬਰ: ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੱਜ ਸਫਲਤਾਪੂਰਵਕ ਸੰਪੰਨ ਹੋ ਗਿਆ। ਟੂਰਨਾਮੈਂਟ ਦੇ ਆਖਰੀ ਦਿਨ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜੇਤੂ ਰਹੇ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਉਤਸ਼ਾਹ ਨਾਲ ਭਾਗ ਲੈਣ ਵਾਲੇ ਖਿਡਾਰੀ ਨਾ ਸਿਰਫ਼ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ, ਸਗੋਂ ਹੋਰਨਾਂ ਲਈ ਵੀ ਪ੍ਰੇਰਨਾਸ੍ਰੋਤ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਦਾ ਨਤੀਜਾ ਹੈ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਹਰ ਸੀਜ਼ਨ ਵਿੱਚ ਪਹਿਲਾਂ ਨਾਲੋਂ ਵੱਧ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਵਿਧਾਇਕ ਚੱਢਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

Hot News
ਚੰਡੀਗੜ੍ਹ, 5 ਅਕਤੂਬਰ: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 258ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 575 ਟਿਕਾਣਿਆਂ  ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 258ਵੇਂ ਦਿਨ, ਪੁਲਿਸ ਟੀਮਾਂ ਨੇ 231 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 76,330 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੀ.ਐਮ.ਸੀ ਲੁਧਿਆਣਾ ਨੇ 100 ਤੋਂ ਵੱਧ ਬਾਲ ਸਰਜਰੀਆਂ ਕਰਕੇ ਵੱਡਾ ਮੀਲ ਪੱਥਰ ਸਥਾਪਿਤ ਕੀਤਾ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੀ.ਐਮ.ਸੀ ਲੁਧਿਆਣਾ ਨੇ 100 ਤੋਂ ਵੱਧ ਬਾਲ ਸਰਜਰੀਆਂ ਕਰਕੇ ਵੱਡਾ ਮੀਲ ਪੱਥਰ ਸਥਾਪਿਤ ਕੀਤਾ

Hot News
ਲੁਧਿਆਣਾ, 4 ਅਕਤੂਬਰ: ਸਰਵ ਵਿਆਪਕ ਅਤੇ ਬਰਾਬਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀ.ਐਮ.ਸੀ.), ਲੁਧਿਆਣਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 100 ਤੋਂ ਵੱਧ ਬਾਲ ਸਰਜਰੀਆਂ ਸਫਲਤਾਪੂਰਵਕ ਕਰਨ ਲਈ ਬਾਲ ਸਰਜਰੀ ਵਿਭਾਗ ਦੀ ਟੀਮ ਨੂੰ ਵਧਾਈ ਦਿੱਤੀ। ਇਸ ਸਬੰਧੀ ਸੀ.ਐਮ.ਸੀ. ਲੁਧਿਆਣਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਸਰਕਾਰ ਅਤੇ ਮੈਡੀਕਲ ਸੰਸਥਾ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਯੋਜਨਾ ਤਹਿਤ ਨਵਜੰਮੇ ਬੱਚਿਆਂ ਅਤੇ ਹੋਰ ਬੱਚਿਆਂ ਦੀਆਂ ਕਈ ਤਰ੍ਹਾਂ ਦੀਆਂ ਗੁੰਝਲਦਾਰ ਸਰਜਰੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਵੱਖ-ਵੱਖ ਸਮਾਜਿਕ ਅਤੇ ਆਰਥਿਕ ਪਿਛੋਕੜ ਵਾਲੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 19 ਅਤੇ 23 ‘ਚ 27 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 19 ਅਤੇ 23 ‘ਚ 27 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

Hot News
ਹੁਸ਼ਿਆਰਪੁਰ, 4 ਅਕਤੂਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਹਰੇਕ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਵਾਰਡ ਨੰਬਰ 19 ਅਤੇ ਵਾਰਡ ਨੰਬਰ 23 ਵਿੱਚ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਰਹੀਆਂ ਹਨ।ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਹੁਸ਼ਿਆਰਪੁਰ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀਆਂ ਲੋੜਾਂ ਦੇ ਮੁਤਾਬਕ ਹੋਰ ਕਾਰਜ ਵੀ ਪੂਰੇ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੁਸ਼ਿਆਰਪੁਰ ਸ਼ਹਿਰ ਵਿੱਚ ਕਰੀਬ 12 ਕਰੋੜ ਰੁਪਏ ਦੀ ਲਾਗਤ ਨਾਲ ਸਟਰੀਟ ਲਾਈਟਾਂ ਨਾਲ ਸਬੰਧਤ ਵਿਆਪਕ ਕੰਮ ਕਰਵਾਇਆ ਗਿਆ ਹੈ। ਇਸ ਨਾਲ ਸ਼ਹਿਰ ਦੀਆਂ ਸੜਕਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਰੌਸ਼ਨੀ ਦੀ ਵਿਵਸਥਾ ਬਿਹਤਰ ਹੋਈ ਹੈ ਅਤੇ ਲੋਕਾਂ ਨੂੰ ਰਾਤ ਸਮੇਂ ਆਵਾਜਾਈ ...
ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਪਰਤੀ ਹਾਕੀ ਖਿਡਾਰਨ ਬਲਜੀਤ ਕੌਰ ਦਾ ਸ਼ਾਨਦਾਰ ਸਵਾਗਤ

ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਪਰਤੀ ਹਾਕੀ ਖਿਡਾਰਨ ਬਲਜੀਤ ਕੌਰ ਦਾ ਸ਼ਾਨਦਾਰ ਸਵਾਗਤ

Hot News
ਤਰਨ ਤਾਰਨ, 4 ਅਕਤੂਬਰ :         ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਪਰਤੀ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਡਾਰਨ ਬਲਜੀਤ ਕੌਰ ਦਾ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਦੀ ਤਰਫੋਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ, ਕੋਚ ਸ਼ਰਨਜੀਤ ਸਿੰਘ ਤੇ ਦਵਿੰਦਰ ਸਿੰਘ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਬਲਜੀਤ ਕੌਰ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ, ਖੇਡ ਪ੍ਰੇਮੀ ਅਤੇ ਇਲਾਕਾ ਵਾਸੀ ਵੀ ਵੱਡੀ ਗਿਣਤੀ ਵਿੱਚ ਸਵਾਗਤ ਲਈ ਪਹੁੰਚੇ। ਇਸ ਦੌਰਾਨ ਫੁੱਲਾਂ ਦੀ ਵਰਖਾ ਹੋਈ ਅਤੇ ਢੋਲ ਦੇ ਡਗੇ 'ਤੇ ਭੰਗੜੇ ਵੀ ਪਾਏ ਗਏ। ਜਾਪਾਨ ਦੇ ਆਈਚੀ ਨਾਗੋਆ ਵਿਖੇ ਹੋਈਆਂ 20ਵੀਆਂ ਏਸ਼ਿਆਈ ਖੇਡਾਂ ਦੇ ਫਾਈਨਲ ਮੁਕਾਬਲੇ ਵਿੱਚ ਚੀਨ ਨੂੰ ਮਾਤ ਦੇ ਕੇ ਚੈਂਪੀਅਨ ਬਣੀ ਭਾਰਤੀ ਮਹਿਲਾ ਹਾਕੀ ਟੀਮ ਵਿੱਚ ਬਲਜੀਤ ਕੌਰ ਪੰਜਾਬ ਦੀ ਇਕਲੌਤੀ ਖਿਡਾਰਨ ਸੀ। ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ 'ਇਸ ਮੌਕੇ ਕਿਹਾ ਕਿ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਛੋਟੇ ਜਿਹੇ ਪਿੰਡ ਕੱਕਾ ਕੰਡਿਆਲਾ ਦੀ ਇਸ ਹੋਣ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

Hot News
ਚੰਡੀਗੜ੍ਹ, 4 ਅਕਤੂਬਰ: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 257ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 628 ਟਿਕਾਣਿਆਂ ’ਤੇ ਛਾਪੇਮਾਰੇ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ , ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਵਾਲੀ ਫੈਸਲਾਕੁੰਨ ਜੰਗ ਹੈ ,ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 257ਵੇਂ ਦਿਨ, ਪੁਲਿਸ ਟੀਮਾਂ ਨੇ 289 ਵਿਅਕਤੀਆਂ ਨੂੰ ਅੱਠ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 76,099 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਮੁਹਿੰਮ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ ‘ਐਂਟੀ-ਗ...