Monday, March 30Malwa News
Shadow

Hot News

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੁਧਿਆਣਾ ਵਿੱਚ ‘ਸਪਾਈਸ ਕੈਫੇ’ ਦਾ ਕੀਤਾ ਉਦਘਾਟਨ, ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਲਈ ਰੁਜ਼ਗਾਰ ਦਾ ਨਵਾਂ ਰਾਹ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੁਧਿਆਣਾ ਵਿੱਚ ‘ਸਪਾਈਸ ਕੈਫੇ’ ਦਾ ਕੀਤਾ ਉਦਘਾਟਨ, ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਲਈ ਰੁਜ਼ਗਾਰ ਦਾ ਨਵਾਂ ਰਾਹ

Hot News
ਲੁਧਿਆਣਾ, 26 ਜਨਵਰੀ:- ਕੈਬਨਿਟ ਮੰਤਰੀ ਲੋਕ ਨਿਰਮਾਣ ਵਿਭਾਗ ਪੰਜਾਬ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਸੋਮਵਾਰ ਨੂੰ ਗਲਾਡਾ ਕੰਪਲੈਕਸ, ਲੁਧਿਆਣਾ ਵਿਖੇ 'ਸਪਾਈਸ ਕੈਫੇ' ਦਾ ਉਦਘਾਟਨ ਕੀਤਾ ਜੋ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਸਮਾਵੇਸ਼ੀ ਵਿਕਾਸ ਅਤੇ ਸਸ਼ਕਤੀਕਰਨ ਵੱਲ ਜ਼ਿਲ੍ਹੇ ਦੇ ਯਤਨਾਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਉਦਘਾਟਨ ਸਮਾਰੋਹ ਵਿੱਚ ਨਗਰ ਨਿਗਮ ਲੁਧਿਆਣਾ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਸਵਪਨ ਸ਼ਰਮਾ, ਮੁੱਖ ਪ੍ਰਸ਼ਾਸਕ ਗਲਾਡਾ ਲੁਧਿਆਣਾ ਸ੍ਰੀ ਸੰਦੀਪ ਕੁਮਾਰ, ਵਧੀਕ ਮੁੱਖ ਪ੍ਰਸ਼ਾਸਕ ਸ੍ਰੀ ਓਜਸਵੀ ਅਤੇ ਹੋਰ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ। 'ਸਪਾਈਸ ਕੈਫੇ' (ਸਮਾਵੇਸ਼, ਵਿਸ਼ਵਾਸ ਅਤੇ ਸਸ਼ਕਤੀਕਰਨ ਲਈ ਵਿਸ਼ੇਸ਼ ਪ੍ਰੋਗਰਾਮ) ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਦੀ ਇੱਕ ਪ੍ਰਮੁੱਖ ਪਹਿਲਕਦਮੀ ਹੈ ਜੋ ਪ੍ਰੋਜੈਕਟ 'ਉਮੀਦ' (ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਦੇ ਸਿੱਖਿਆ ਅਤੇ ਸਸ਼ਕਤੀਕਰਨ ਲਈ ਉੱਨਤੀ ਮਿਸ਼ਨ) ਦੇ ਤਹਿਤ ਸ਼ੁਰੂ ਕੀਤੀ ਗਈ ਹੈ। ਇਸ ਪਹਿਲ...
ਖੇਡਾਂ ਨੂੰ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਕ ਕਮੇਟੀ ਗਠਿਤ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

ਖੇਡਾਂ ਨੂੰ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਕ ਕਮੇਟੀ ਗਠਿਤ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

Hot News
ਲੁਧਿਆਣਾ, 27 ਜਨਵਰੀ (000) - ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਪੇਂਡੂ ਓਲੰਪਿਕ ਵਜੋਂ ਵਿਸ਼ਵ ਪ੍ਰਸਿੱਧ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਇੱਕ 11 ਮੈਂਬਰੀ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਪੱਸ਼ਟ ਕੀਤਾ ਕਿ ਪਿਛਲੇ ਤਿੰਨ ਸਾਲਾਂ ਤੋਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦਾ ਸਮੁੱਚਾ ਖਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਵੀ ਇਹ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਣਾ ਹੈ।ਉਨ੍ਹਾਂ ਦੱਸਿਆ ਕਿ ਬੈਲ ਗੱਡੀਆਂ ਦੀ ਰਜਿਸਟ੍ਰੇਸ਼ਨ ਲਈ ਸਿਰਫ ਡਾ. ਹਰਜਿੰਦਰ ਸਿੰਘ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਲੁਧਿਆਣਾ (91151-15153), ਗੁਰਿੰਦਰ ਸਿੰਘ, ਵੇਟ ਲਿਫਟਿੰਗ ਕੋਚ (94176-54688), ਕੰਵਲਜੀਤ ਸਿੰਘ ਵੇਟ ਲਿਫਟਿੰਗ ਕੋਚ (83606-03295), ਦਿਲਜੋਤ ਸਿੰਘ ਪੁੱਤਰ ਸ਼੍ਰੀ ਬਲਰਾਜ ਸਿੰਘ (97811-22303), ਗੁਰਦੀਪ ਸਿੰਘ ਪੁੱਤਰ ਸ਼੍ਰੀ ਨਿਰਮਲ ਸਿੰਘ (77102-75748), ਹਰਜੀਤ ਸਿੰਘ ਪੁੱ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 11 ਕੈਡਿਟ ਦੀ ਐਨ.ਡੀ.ਏ. ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 11 ਕੈਡਿਟ ਦੀ ਐਨ.ਡੀ.ਏ. ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

Hot News
ਚੰਡੀਗੜ੍ਹ, 27 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ 11 ਕੈਡਿਟਾਂ ਨੇ ਪਿਛਲੇ ਇੱਕ ਮਹੀਨੇ ਦੌਰਾਨ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 289 ਕੈਡੇਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ। ਕੈਡਿਟਾਂ ਨੂੰ ਸਿਖਲਾਈ ਅਕੈਡਮੀਆਂ ਵਿੱਚ ਚੋਣ 'ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਦੀ ਭਵਿੱਖ ਵਿੱਚ ਸਫਲਤਾ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਮਿਸਾਲੀ ਅਧਿਕਾਰੀ ਬਣਨ ਲਈ ਉਤਸ਼ਾਹਿਤ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈ.ਐਸ. ਬਿੰਦਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈ.ਐਸ. ਬਿੰਦਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 27 ਜਨਵਰੀ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਬਿੰਦਰਾ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕ੍ਰਿਕਟ ਖੇਡ ਲਈ ਉਨ੍ਹਾਂ ਦਾ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਸਪੀਕਰ ਸੰਧਵਾਂ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਕਿ ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਕਦੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਬਲ ਬਖ਼ਸ਼ੇ।...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਮਾਨਸਾ ‘ਚ ਲਹਿਰਾਇਆ ਕੌਮੀ ਝੰਡਾ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਮਾਨਸਾ ‘ਚ ਲਹਿਰਾਇਆ ਕੌਮੀ ਝੰਡਾ

Hot News
ਮਾਨਸਾ, 26 ਜਨਵਰੀ-  ਸੰਸਦੀ ਕਾਜ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ, ਖੁਸ਼ਹਾਲ ਤੇ ਹੱਸਦਾ ਖੇਡਦਾ ਬਣਾਉਣ ਲਈ ਨਿਰੰਤਰ ਉਪਰਾਲੇ ਜਾਰੀ ਰੱਖਣ ਦਾ ਅਹਿਦ ਲਿਆ ਗਿਆ। ਇਸ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡੀ.ਜੀ.ਪੀ. ਸ੍ਰੀ ਜਤਿੰਦਰ ਕੁਮਾਰ ਜੈਨ ਵੀ ਮੌਜੂਦ ਸਨ।  ਇਸ ਤੋਂ ਪਹਿਲਾਂ ਸੰਸਦੀ ਕਾਜ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ., ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਅਤੇ ਪਰੇਡ ਕਮਾਂਡਰ ਸ਼੍ਰੀ ਪੁਸ਼ਪਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰ...
ਲਾਲਜੀਤ ਸਿੰਘ ਭੁੱਲਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ

ਲਾਲਜੀਤ ਸਿੰਘ ਭੁੱਲਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ

Breaking News, Hot News
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ:- ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਗਣਤੰਤਰ ਦਿਵਸ ਦੇ ਗੌਰਵਮਈ ਅਵਸਰ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਕੌਮੀ ਝੰਡਾ ਲਹਿਰਾਇਆ। ਇਸ ਉਪਰੰਤ ਉਨ੍ਹਾਂ ਨੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਹੋਰ ਦਸਤਿਆਂ ਵੱਲੋਂ ਪੇਸ਼ ਕੀਤੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪੇਸ਼ਕਾਰੀਆਂ, ਸਰਕਾਰੀ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਅਤੇ ਸਕੂਲੀ ਬੱਚਿਆਂ ਦੀਆਂ ਪ੍ਰਸਤੁਤੀਆਂ ਨੇ ਸਮਾਰੋਹ ਨੂੰ ਰੰਗੀਨ ਬਣਾਇਆ। ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਅਜ਼ਾਦੀ ਸੈਨਾਨੀਆਂ ਅਤੇ ਸੰਵਿਧਾਨ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸੰਵਿਧਾਨਕ ਮੁੱਲਾਂ ਦੀ ਰੱਖਿਆ ਕਰਦਿਆਂ ਲੋਕ-ਕਲਿਆਣ, ਸਮਾਜਿਕ ਨਿਆਂ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕ...
ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ 16ਵਾਂ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ 16ਵਾਂ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

Hot News
‎ਫ਼ਿਰੋਜ਼ਪੁਰ, 25 ਜਨਵਰੀ () ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਦੀ ਯੋਗ ਅਗਵਾਈ ਹੇਠ ਅੱਜ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਕੈਂਟ ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਲੋਕਤੰਤਰਿਕ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਐੱਸ.ਡੀ.ਐੱਮ ਫ਼ਿਰੋਜ਼ਪੁਰ ਸ਼੍ਰੀਮਤੀ ਲਿੰਦਿਆ ਆਈ.ਏ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ (ਨੈਸ਼ਨਲ ਅਵਾਰਡੀ) ਵੱਲੋਂ ਨੈਸ਼ਨਲ ਵੋਟਰ ਦਿਵਸ ਦੇ ਉਦੇਸ਼ਾਂ ਬਾਰੇ ਚਾਨਣਾ ਪਾਉਂਦਿਆਂ ਸਾਰੇ ਹਾਜ਼ਰ ਸੱਜਣਾਂ ਨੂੰ ਜੀ ਆਇਆ ਆਖਣ ਨਾਲ ਹੋਈ। ਇਸ ਮੌਕੇ ਇਲੈਕਸ਼ਨ ਕਮਿਸ਼ਨ ਆਫ਼ ਇੰਡੀਆ ਵੱਲੋਂ ਜਾਰੀ ਕੀਤਾ ਗਿਆ ਵੀਡੀਓ ਸੰਦੇਸ਼ ਵੀ ਸੁਣਾਇਆ ਗਿਆ, ਜਿਸ ਰਾਹੀਂ ਨਾਗਰਿਕਾਂ ਨੂੰ ਨਿਰਪੱਖ ਅਤੇ ਜ਼ਿੰਮੇਵਾਰ ਵੋਟਿੰਗ ਲਈ ਪ੍ਰੇਰਿਤ ਕੀਤਾ ਗਿਆ। ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ ਦੀਆਂ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਅਤੇ ਪ੍ਰੇਰਣਾਦਾਇਕ ਪੇਸ਼ਕਾਰੀਆਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਜਸਦੀਪ ਕੌਰ ਦਾ ਭਾ...
ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ 

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ 

Hot News
ਚੰਡੀਗੜ੍ਹ, 25 ਜਨਵਰੀ:-ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ  ਨੇ 77ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਇਨਵੈਸਟੀਗੇਸ਼ਨ (ਲੋਕਪਾਲ) ਪੰਜਾਬ ਵਿਭੂ ਰਾਜ, ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਪੰਜਾਬ ਐਲ.ਕੇ ਯਾਦਵ ਅਤੇ ਏਡੀਜੀਪੀ ਜੇਲ੍ਹਾਂ ਅਰੁਣ ਪਾਲ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਇੱਕ ਆਈਪੀਐਸ ਅਧਿਕਾਰੀ ਡੀਆਈਜੀ ਸੁਰੱਖਿਆ ਰਾਜ ਭਵਨ ਜਸਦੇਵ ਸਿੰਘ ਸਿੱਧੂ ਅਤੇ ਪੰਜ ਪੀਪੀਐਸ ਅਧਿਕਾਰੀਆਂ, ਜਿਨ੍ਹਾਂ ਵਿੱਚ ਏਆਈਜੀ ਐਸਐਸਜੀ ਰਣਦੀਪ ਸਿੰਘ ਮਾਨ, ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਸਿੰਘ, ਡੀਐਸਪੀ ਵਿਜੀਲੈਂਸ ਬਿਊਰੋ ਨਵਦੀਪ ਸਿੰਘ, ਏਸੀਪੀ ਪੀਬੀਆਈ ਅੰਮ੍ਰਿਤਸਰ ਸਪਿੰਦਰ ਕੌਰ ਅਤੇ ਡੀਐਸਪੀ...
5 ਪੁਲਿਸ ਕਰਮਚਾਰੀਆਂ/ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

5 ਪੁਲਿਸ ਕਰਮਚਾਰੀਆਂ/ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

Hot News
ਚੰਡੀਗੜ੍ਹ, 25 ਜਨਵਰੀ:-ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2026 ਦੀ ਪੂਰਵ ਸੰਧਿਆ ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਹੋਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ। ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਇੱਕ ਪੀਪੀਐਸ ਅਧਿਕਾਰੀ ਡੀਐਸਪੀ ਸੁਨਾਮ ਊਧਮ ਸਿੰਘ ਵਾਲਾ ਹਰਵਿੰਦਰ ਸਿੰਘ ਅਤੇ ਚਾਰ ਪੁਲਿਸ ਅਧਿਕਾਰੀਆਂ, ਜਿਨ੍ਹਾਂ ਵਿੱਚ ਇੰਸਪੈਕਟਰ ਨਿਰਮਲ ਸਿੰਘ, ਹੈੱਡ ਕਾਂਸਟੇਬਲ ਸੁਖਮਨਪ੍ਰੀਤ ਸਿੰਘ, ਏਐਸਆਈ ਬਲਬੀਰ ਚੰਦ ਅਤੇ ਸੀਨੀਅਰ ਕਾਂਸਟੇਬਲ ਧਰਮਪਾਲ ਸਿੰਘ ਸ਼ਾਮਲ ਹਨ, ਦੇ ਨਾਵਾਂ ਦਾ ਐਲਾਨ ਕੀਤਾ। ਇਸੇ ਤਰ੍ਹਾਂ ਏਆਈਜੀ ਐਸਪੀਯੂ ਬਲਜੀਤ ਸਿੰਘ, ਐਸਪੀ ਹੈੱਡਕੁਆਰਟਰ ਫਰੀਦਕੋਟ ਮਨਵਿੰਦਰਬੀਰ ਸਿੰਘ, ਡੀਐਸਪੀ ਇਨਵੈਸਟੀਗੇਸ਼ਨ ਦਲਜੀਤ ਸਿੰਘ ਅਤੇ ਐਸਪੀ ਦਵਿੰਦਰ ਸਮੇਤ ਚਾਰ ਪੀਪੀਐਸ ਅਧਿਕਾਰੀ ਉਨ੍ਹਾਂ 19 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈ...
ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ ਫਲੈਗ ਮਾਰਚ

ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ ਫਲੈਗ ਮਾਰਚ

Hot News
ਚੰਡੀਗੜ੍ਹ, 25 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਅੱਜ ਸੂਬੇ ਭਰ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੀਤਾ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਅਤੇ ਗਜ਼ਟਿਡ ਅਫ਼ਸਰਾਂ ਨੂੰ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਲਈ ਵੀ ਕਿਹਾ ਹੈ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਵੱਲੋਂ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੀਤੇ ਗਏ। ...