ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ
ਚੰਡੀਗੜ੍ਹ, 6 ਅਗਸਤ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.2026) ਅਧੀਨ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਸਮਾਪਤ ਹੋਣ ਉਪਰੰਤ 13 ਅਗਸਤ 2026 ਨੂੰ ਡਰਾਫਟ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋਵੇਗੀ ਅਤੇ ਇਸ ਦੇ ਨਾਲ ਹੀ ਦਾਅਵਿਆਂ ਅਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ 2026 ਨੂੰ ਸ਼ੁਰੂ ਹੋ ਜਾਵੇਗੀ ਜ਼ੋ ਕਿ 12 ਸਤੰਬਰ 2026 ਤੱਕ ਜਾਰੀ ਰਹੇਗੀ, ਜੋ ਕਿ 31 ਦਿਨ ਬਣਦੇ ਹਨ। ਇਹ ਜਾਣਕਾਰੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇਥੇ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਸਾਂਝੀ ਕੀਤੀ। ਇਹ ਟ੍ਰੇਨਿੰਗ ਪ੍ਰੋਗਰਾਮ ਇਲੈਕਟੋਰਲ ਰਜਿਟ੍ਰੇਸਨ ਅਫ਼ਸਰ (ਈ.ਆਰ.ਓ.), ਏ.ਈ.ਆਰ.ਓ.,ਏ.ਈ.ਆਰ.ਓ.-1 ਅਤੇ ਸਹਾਇਕ ਈ.ਆਰ.ਓ. ਲਈ ਕੀਤਾ ਗਿਆ ਸੀ।
ਆਪਣੇ ਸੰਬੋਧਨ ਵਿਚ ਉਨ੍ਹਾਂ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ) ਵਲੋਂ ਨਿਭਾਈ ਗਈ ਭੂਮਿਕਾ ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਫਰੰਟ ਲਾਈਨ ...








