Monday, March 30Malwa News
Shadow

Hot News

“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ-ਐੱਸ.ਐੱਸ.ਪੀ. ਗਗਨ ਅਜੀਤ ਸਿੰਘ 

“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ-ਐੱਸ.ਐੱਸ.ਪੀ. ਗਗਨ ਅਜੀਤ ਸਿੰਘ 

Hot News
ਮਾਲੇਰਕੋਟਲਾ, 21 ਜਨਵਰੀ:                 ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਅਪਰੇਸ਼ਨ ਪ੍ਰਹਾਰ” ਤਹਿਤ ਜਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।               ਉਨ੍ਹਾਂ ਦੱਸਿਆ ਕਿ ਇਸ ਵਿਸ...
ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

Hot News
ਚੰਡੀਗੜ੍ਹ, 21 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੀਆਂ ਸੜਕਾਂ ’ਤੇ ਸੁਰੱਖਿਅਤ ਮਾਹੌਲ ਅਤੇ ਬਿਹਤਰ ਆਵਾਜਾਈ ਪ੍ਰਬੰਧਨ ਯਕੀਨੀ ਬਣਾਉਣ ਲਈ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਨ ਲਈ ਪੰਜਾਬ ਪੁਲਿਸ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਅੱਜ ਹਾਈਵੇਅ ਸੁਰੱਖਿਆ ਅਤੇ ਲਾਗੂਕਰਨ ਬਾਰੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ  ਉੱਚ-ਪੱਧਰੀ ਤਾਲਮੇਲ ਮੀਟਿੰਗ ਕੀਤੀ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਰੋਡ ਸੇਫਟੀ ਪੰਜਾਬ, ਏ.ਐਸ. ਰਾਏ ਅਤੇ ਐਨ.ਐਚ.ਏ.ਆਈ. ਚੰਡੀਗੜ੍ਹ ਦੇ ਰੀਜਨਲ ਅਫਸਰ ਰਾਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੌਜੂਦਾ ਅਤੇ ਆਉਣ ਵਾਲੇ ਹਾਈਵੇਅ ਕੋਰੀਡੋਰਾਂ, ਜਿਸ ਵਿੱਚ ਨਵਾਂ ਚਾਲੂ ਕੀਤਾ ਗਿਆ ਕੁਰਾਲੀ-ਖਰੜ-ਮੋਹਾਲੀ ਬਾਈਪਾਸ ਵੀ ਸ਼ਾਮਲ ਹੈ, ’ਤੇ ਐਡਵਾਂਸਡ ਟ੍ਰੈਫਿਕ ਮੈਨੇਜਮੈਂਟ ਸਿਸਟਮ (ਏ.ਟੀ.ਐਮ.ਐਸ.) ਦੀ ਪ੍ਰਭਾਵੀ ਵਰਤੋਂ ’ਤੇ  ਵਿਚਾਰ ਚਰਚਾ ਕੀਤੀ ਗਈ । ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਦੱਸਿਆ ਕਿ ਦੋਵਾਂ ਏਜੰਸੀਆਂ ਨੇ ਅਸਲ-ਸਮੇਂ ਦੀ ਨਿਗਰਾਨ...
ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਸ਼ੁਰੂ

ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਸ਼ੁਰੂ

Hot News
ਚੰਡੀਗੜ੍ਹ, 21 ਜਨਵਰੀ:-1. ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦਾ 3-ਦਿਨਾਂ ਸੰਮੇਲਨ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸ਼ੁਰੂ ਹੋਇਆ। 2. ਵਿਸ਼ੇਸ਼ ਤੌਰ 'ਤੇ ਕਰਵਾਏ ਸਵਾਗਤ ਸਮਾਰੋਹ ਵਿੱਚ ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਈ.ਸੀ.ਈ.), ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀਜ਼) ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨਾਲ ਲਗਭਗ 60 ਕੌਮਾਂਤਰੀ ਨੁਮਾਇੰਦਿਆਂ ਦਾ ਸਵਾਗਤ ਕੀਤਾ ਗਿਆ। 3. ਕਾਨਫਰੰਸ ਇੱਕ ਸ਼ਾਨਦਾਰ ਉਦਘਾਟਨੀ ਸੈਸ਼ਨ ਨਾਲ ਸ਼ੁਰੂ ਹੋਈ ਜਿਸ ਵਿੱਚ ਦੇਸ਼ ਭਰ ਤੋਂ ਲਗਭਗ 1000 ਸਖ਼ਸ਼ੀਅਤਾਂ ਨੇ ਸ਼ਮੂਲੀਅਤ ਕੀਤੀ, ਜਿਸ ਵਿੱਚ 42 ਚੋਣ ਪ੍ਰਬੰਧਨ ਸੰਸਥਾਵਾਂ (ਈ.ਐਮ.ਬੀਜ਼) ਦੇ ਨੁਮਾਇੰਦੇ, 27 ਦੇਸ਼ਾਂ ਦੇ ਰਾਜਦੂਤ/ਹਾਈ ਕਮਿਸ਼ਨਰ, 70 ਤੋਂ ਵੱਧ ਕੌਮੀ ਸੰਸਥਾਵਾਂ ਦੇ ਮਾਹਰ ਅਤੇ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀ ਅਤੇ 36 ਮੁੱਖ ਚੋਣ ਅਧਿਕਾਰੀ (ਈ.ਸੀ.ਓਜ਼) ਸ਼ਾਮਲ ਸਨ। 4. ਸ਼ਮੂਲੀਅਤ ਕਰਨ ਵਾਲੀਆਂ ਸਾਰੀਆਂ ਸਖ਼ਸ਼ੀਅਤਾਂ ਦਾ ਸਵਾਗਤ ਕਰਦਿਆਂ ਮੁੱਖ ਚੋਣ ਕਮਿਸ਼ਨਰ ...
ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

Hot News
ਚੰਡੀਗੜ੍ਹ, 21 ਜਨਵਰੀ:-ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਕਾਨੂੰਨੀ ਮੈਟਰੋਲੌਜੀ ਵਿੰਗ ਦੀ ਕਾਰਗੁਜ਼ਾਰੀ ਵਿੱਚ ਸਾਲ 2024 - 25 ਦੇ ਮੁਕਾਬਲੇ ਅਪ੍ਰੈਲ ਤੋਂ ਦਸੰਬਰ 2025 ਤੱਕ ਉਗਰਾਹੀ ਗਈ ਕੰਪਾਊਂਡਿੰਗ ਫੀਸ, ਨਿਰੀਖਣ ਅਤੇ ਕੀਤੀਆਂ ਗਈਆਂ ਤਸਦੀਕਾਂ ਆਦਿ ਵਰਗੇ ਕਈ ਮਾਪਦੰਡਾਂ ਦੇ ਆਧਾਰ ’ਤੇ ਵਾਧਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੀਗਲ ਮੈਟਰੋਲੌਜੀ ਵਿੰਗ ਨੇ 2025-26 ਵਿੱਚ 1.40 ਕਰੋੜ ਰੁਪਏ ਦੀਆਂ ਕੰਪਾਊਂਡਿੰਗ ਫੀਸਾਂ ਇਕੱਤਰ ਕੀਤੀਆਂ, ਜਦੋਂ ਕਿ ਸਾਲ 2024-25 ਵਿੱਚ ਇਸੇ ਮਿਆਦ ਦੌਰਾਨ ਵਿੰਗ ਨੇ 1 ਕਰੋੜ ਰੁਪਏ ਤੋਂ ਥੋੜ੍ਹੀ ਵੱਧ ਰਾਸ਼ੀ ਇਕੱਤਰ ਕੀਤੀ ਸੀ। ਇਸ ਤਰ੍ਹਾਂ ਵਿੰਗ ਨੇ 2025-26 ਵਿੱਚ 22133 ਨਿਰੀਖਣ ਕੀਤੇ ਜਦੋਂ ਕਿ 2024-25 ਦੌਰਾਨ ਨਿਰੀਖਣਾਂ ਦਾ ਅੰਕੜਾ 18419 ਸੀ। ਇਸ ਤੋਂ ਇਲਾਵਾ 2025-26 ਵਿੱਚ ਵਿੰਗ ਨੇ 2230 ਚਲਾਨ ਕੀਤੇ ਜਦਕਿ 2024-25 ਦੌਰਾਨ ਕੱਟੇ ਗਏ ਕੁੱਲ ਚਲਾਨਾਂ ਦੀ ਗਿਣਤੀ 1397 ਸੀ । ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਸਖ਼ਤ ਮਿਹਨਤ ਦੀ ਸ਼ਲਾ...
ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

Hot News
ਚੰਡੀਗੜ੍ਹ, 21 ਜਨਵਰੀ:-ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਸੀਨੀਅਰ ਸਿਟੀਜ਼ਨ ਹੋਮ 'ਸਤਿਕਾਰ ਘਰ' ਦਾ ਉਦਘਾਟਨ ਕੀਤਾ ਗਿਆ ਹੈ, ਜੋ ਬਜ਼ੁਰਗਾਂ ਲਈ ਇੱਕ ਮਜ਼ਬੂਤ ਅਤੇ ਮਨੁੱਖੀ ਸਮਾਜਿਕ ਸੁਰੱਖਿਆ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਹੈ। ਇਹ ਸਹੂਲਤ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਰਿਵਾਰਕ ਸਹਾਇਤਾ ਤੋਂ ਸਖਣੇ ਬਜ਼ੁਰਗਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਰਿਹਾਇਸ਼ੀ ਦੇਖਭਾਲ ਸਬੰਧੀ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਦਿੱਤੀ ਜਾ ਰਹੀ ਹੈ। 'ਸਤਿਕਾਰ ਘਰ' ਪਹਿਲਕਦਮੀ ਜ਼ਿਲ੍ਹਾ ਪੱਧਰ 'ਤੇ ਬਜ਼ੁਰਗਾਂ ਦੀ ਦੇਖਭਾਲ, ਸੁਰੱਖਿਆ ਅਤੇ ਭਾਵਨਾਤਮਕ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਿਆਪਕ ਵਚਨਬੱਧਤਾ ਨੂੰ ਦਰਸਾਉਂਦੀ ਹੈ। ਲੰਬੇ ਸਮੇਂ ਤੋਂ ਢਾਂਚਾਗਤ ਸੰਸਥਾਗਤ ਸਹਾਇਤਾ ਦੀ ਉਡੀਕ ਕਰ ਰਹੇ ਬਜ਼ੁਰਗਾਂ ਲਈ ਪੰਜਾਬ ਸਰਕਾਰ ਸਮਰਪਿਤ ਰਿਹਾਇਸ਼ੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾ ਕੇ ਉਨ੍ਹਾਂ ਦੀਆਂ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਮਾਨਸਾ ਵਿਖੇ 28 ਕਨਾਲਾਂ ਵਿੱਚ ਫੈਲਿਆ ਸੀਨੀਅਰ ਸਿਟੀਜ਼ਨ ਹੋਮ 9 ...
ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

Hot News
ਚੰਡੀਗੜ੍ਹ, 20 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਰਸਮੀ ਤੌਰ 'ਤੇ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ, ਜੋ ਸੂਬੇ ਵਿੱਚ ਸੰਗਠਿਤ ਅਪਰਾਧ ਵਿਰੁੱਧ ਇੱਕ ਨਿਰਣਾਇਕ ਅਤੇ ਵੱਡੇ ਪੱਧਰ ਦੀ ਜੰਗ ਦਾ ਆਗਾਜ਼ ਹੈ। ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਇਹ ਮੁਹਿੰਮ ਪੰਜਾਬ ਵਿੱਚੋਂ ਗੈਂਗਸਟਰਵਾਦ ਨੂੰ ਜੜ੍ਹੋਂ ਪੁੱਟਣ ਲਈ ਮਾਨ ਸਰਕਾਰ ਦੀ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਨੂੰ ਦਰਸਾਉਂਦੀ ਹੈ।ਪੰਨੂ ਨੇ ਕਿਹਾ ਕਿ 'ਨਸ਼ਿਆਂ ਵਿਰੁੱਧ ਜੰਗ' ਦੀ ਸਫਲਤਾ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਆਪਣਾ ਧਿਆਨ ਸੰਗਠਿਤ ਅਪਰਾਧ ਵੱਲ ਮੋੜਿਆ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਈ ਵੱਡੇ-ਛੋਟੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਅਤੇ ਸਪਲਾਈ ਚੇਨ ਤੇ ਸਟ੍ਰੀਟ ਲੈਵਲ ਨੈੱਟਵਰਕ ਨੂੰ ਕਾਫ਼ੀ ਹੱਦ ਤੱਕ ਤੋੜ ਦਿੱਤਾ ਗਿਆ ਹੈ। ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਨੂੰ ਸਰਹੱਦ ਪਾਰੋਂ ਨਸ਼ੇ ਧੱਕਣ ਦੀਆਂ ਲਗ...
ਪੋਸ਼ਣ ਵੀ, ਪੜ੍ਹਾਈ ਵੀ’ ਮੁਹਿੰਮ ਤਹਿਤ ਆਂਗਨਵਾੜੀ ਵਰਕਰਾਂ ਦੀ ਕਰਵਾਈ ਟ੍ਰੇਨਿੰਗ

ਪੋਸ਼ਣ ਵੀ, ਪੜ੍ਹਾਈ ਵੀ’ ਮੁਹਿੰਮ ਤਹਿਤ ਆਂਗਨਵਾੜੀ ਵਰਕਰਾਂ ਦੀ ਕਰਵਾਈ ਟ੍ਰੇਨਿੰਗ

Hot News
ਹੁਸ਼ਿਆਰਪੁਰ, 20 ਜਨਵਰੀ :                                                                                                                             ਪ੍ਰਥਮ ਟੀਮ ਵੱਲੋਂ 'ਪੋਸ਼ਣ ਵੀ, ਪੜ੍ਹਾਈ ਵੀ' ਮੁਹਿੰਮ ਤਹਿਤ ਆਂਗਨਵਾੜੀ ਵਰਕਰਾਂ ਦੀ ਟ੍ਰੇਨਿੰਗ ਕਰਵਾਈ ਗਈ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਿਆਂ ਦੇ ਪੋਸ਼ਣ ਅਤੇ ਸ਼ੁਰੂਆਤੀ ਬਚਪਨ ਦੀ ਸਿਖਿਆ ਤੇ ਧਿਆਨ ਕੇਂਦਰਤ ਕਰਨ ਦੇ ਉਦੇਸ਼ ਨਾਲ ਪ੍ਰਸਿੱਧ ਸਿੱਖਿਆ ਸੰਸਥਾ ਪ੍ਰਥਮ ਦੀ ਟੀਮ ਵੱਲੋਂ ਮਿਡਲ ਲੈਵਲ ਟ੍ਰੇਨਿੰਗ ਸੈਂਟਰ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਵਿਖੇ 930 ਆਂਗਨਵਾੜੀ ਵਰਕਰਾਂ ਲਈ “ਪੋਸ਼ਣ ਵੀ, ਪੜ੍ਹਾਈ ਵੀ” ਥੀਮ ਹੇਠ ਇਕ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਟ੍ਰੇਨਿੰਗ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫਸਰ ਗਗਨਦੀਪ ਸਿੰਘ ਨੇ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਪ੍ਰਭਾਵਸ਼ਾਲੀ ਬਣਾਉਣਾ ਬਾਰੇ ਦੱਸਿਆ ਅਤੇ ਪ੍ਰਥਮ ਟੀਮ ਵੱਲੋਂ ਆਂਗਨਵਾੜੀ ਵਰਕਰਾਂ ਨੂੰ ਬੱਚਿਆਂ ਦੀ ਪੋਸ਼ਣ ਸਥਿਤੀ, ਵਿਕਾਸ ਦੀ ਨਿਗਰਾਨੀ, ਖੇਡ-ਆਧਾਰਿਤ ਅਤੇ ...
‘ਯੁਵਾ ਆਪਦਾ ਮਿੱਤਰ’ ਸਕੀਮ ਤਹਿਤ ਬਾਬਾ ਕੁਮਾ ਇੰਜੀਨੀਅਰਿੰਗ ਕਾਲਜ ਜ਼ਿਲਾ ਅੰਮ੍ਰਿਤਸਰ ਵਿਖੇ ਟ੍ਰੇਨਿੰਗ ਦਾ ਪਹਿਲਾਂ ਦਿਨ

‘ਯੁਵਾ ਆਪਦਾ ਮਿੱਤਰ’ ਸਕੀਮ ਤਹਿਤ ਬਾਬਾ ਕੁਮਾ ਇੰਜੀਨੀਅਰਿੰਗ ਕਾਲਜ ਜ਼ਿਲਾ ਅੰਮ੍ਰਿਤਸਰ ਵਿਖੇ ਟ੍ਰੇਨਿੰਗ ਦਾ ਪਹਿਲਾਂ ਦਿਨ

Hot News
ਅੰਮ੍ਰਿਤਸਰ 20 ਜਨਵਰੀ 2026 ---ਅਪ ਸਕੇਲਿੰਗ ਆਫ਼ ਆਪਦਾ ਮਿੱਤਰ ਯੁਵਾ ਆਪਦਾ ਮਿੱਤਰ ਸਕੀਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਪੰਜਾਬ ਦੇ ਯੂਥ ਨੂੰ ਟ੍ਰੇਨਿੰਗ ਦੇਣ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਚਲਾਏ ਗਏ ਹਨ । ਜਿਸ ਸਬੰਧੀ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਸ਼ਨ ਆਫ ਪਬਲਿਕ ਐਡਮਿਨਿਸਟਰੇਸ਼ਨ ਵੱਲੋਂ ਪਹਿਲੇ ਦਿਨ ਅੰਮ੍ਰਿਤਸਰ ਵਿਖੇ ਟੀਮ ਭੇਜੀ ਗਈ । ਜਿੱਥੇ 400ਐਨ.ਸੀ. ਸੀ .ਵਲੰਟੀਅਰਾਂ ਦਾ ਰਜਿਸਟਰੇਸ਼ਨ ਕੀਤਾ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਵਲੰਟੀਅਰਾਂ ਨੂੰ ਆਪਦਾਵਾਂ ਨਾਲ ਨਜਿੱਠਣ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਜਿਸ ਵਿੱਚ ਵਲੰਟੀਅਰਾਂ ਨੂੰ ਦੱਸਿਆ ਜਾਵੇਗਾ ਕਿ ਕਿਸ ਤਰ੍ਹਾਂ ਅਸੀਂ ਆਪਦਾ ਦੇ ਆਉਣ ਤੋਂ ਪਹਿਲਾਂ ਹੀ ਤਿਆਰੀ  ਕਰ ਲਈਏ ਕੀ ਆਪਦਾ ਜਦ ਵੀ ਆਵੇ ਸਾਡਾ ਕੋਈ ਵੀ ਜਾਨ ਜਾਂ ਮਾਲ ਦਾ ਨੁਕਸਾਨ ਨਾ ਕਰ ਪਾਵੇ ਜੇਕਰ ਨੁਕਸਾਨ ਹੁੰਦਾ ਵੀ ਹੈ ਤਾਂ ਉਹ ਘੱਟ ਤੋਂ ਘੱਟ ਹੋਵੇ ਅਸੀਂ ਉਸ ਨੂੰ ਕਮਿਊਨਿਟੀ ਪੱਧਰ ਤੇ ਹੀ ਰੋਕ ਸਕੀਏ ਇਸ ਸਬੰਧੀ ਟ੍ਰੇਨਿੰਗ ਦੇ ਪਹਿਲੇ ਦਿਨ  ਕੋਰਸ ਕੋਆਰਡੀਨੇਟਰ ਅੰਕੁਰ ਸ਼ਰਮਾਂ  ਯੁਵਾ ਆਪਦਾ ਮਿੱਤਰ ਸਕੀਮ ਅੰਮ੍ਰਿਤਸਰ ,ਵੱਲੋਂ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀ...
ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

Hot News
ਬਰਨਾਲਾ, 20 ਜਨਵਰੀ-ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ।          ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।ਇਸ ਮੌਕੇ ਉਨ੍ਹਾਂ ਸਟੇਡੀਅਮ ਵਿਚ ਸਫ਼ਾਈ ਪ੍ਰਬੰਧਾਂ, ਸਟੇਜ ਦੀ ਸਜਾਵਟ, ਚੌਂਕਾਂ ਦੀ ਸਜਾਵਟ, ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ, ਹਾਜ਼ਰੀਨ ਦੇ ਬੈਠਣ ਦੇ ਪ੍ਰਬੰਧ ਸਮੇਤ ਹੋਰ ਤਿਆਰੀਆਂ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਵੱਖ ਵੱਖ ਵਿਭਾਗਾਂ ਦੀਆਂ ਝਾਕੀਆਂ ਵੀ ਹੋਣਗੀਆਂ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਲਈ ਕਿਹਾ ਤਾਂ ਜੋ ਸਮਾਗਮ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।ਉਨ੍ਹਾਂ ਕਿਹਾ ਕਿ ਪੁਲੀਸ ਵਲੋਂ ਸੁਰੱਖਿਆ ਅਤੇ ਪਾਰਕਿੰਗ ਸਬੰਧੀ ਇੰਤਜ਼ਾਮ ਕੀਤੇ ਜਾਣਗੇ। ਉਨ੍ਹਾਂ ਹਦਾ...
ਨਾਬਾਰਡ ਦੇ ਡਿਪਟੀ ਮੈਨੇਜਿੰਗ ਡਾਇਰੈਕਟਰ ਵੱਲੋਂ ਨਾਬਾਰਡ ਅਧੀਨ ਵੱਖ-ਵੱਖ ਕਾਰਜਾਂ ਦੀ ਸਮੀਖਿਆ

ਨਾਬਾਰਡ ਦੇ ਡਿਪਟੀ ਮੈਨੇਜਿੰਗ ਡਾਇਰੈਕਟਰ ਵੱਲੋਂ ਨਾਬਾਰਡ ਅਧੀਨ ਵੱਖ-ਵੱਖ ਕਾਰਜਾਂ ਦੀ ਸਮੀਖਿਆ

Hot News
ਰੂਪਨਗਰ, 20 ਜਨਵਰੀ: ਨਾਬਾਰਡ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਡਾ. ਅਜੇ ਕੁਮਾਰ ਸੂਦ, ਡਿਪਟੀ ਮੈਨੇਜਿੰਗ ਡਾਇਰੈਕਟਰ (ਡੀਐਮਡੀ), ਨਾਬਾਰਡ ਨੇ ਸ਼੍ਰੀ ਵਿਨੋਦ ਕੁਮਾਰ ਆਰਿਆ, ਸੀਜੀਐਮ/ਓਆਈਸੀ ਨਾਬਾਰਡ ਪੰਜਾਬ ਅਤੇ ਸ਼੍ਰੀ ਰਮੇਸ਼ ਬਾਬੂ ਬੋਰੀਗੱਡਾ, ਸੀਜੀਐਮ ਨਾਬਾਰਡ ਪੰਜਾਬ ਦੇ ਨਾਲ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਥਿਤ ਵਿਕਾਸ ਪ੍ਰੋਜੈਕਟਾਂ ਦਾ ਦੌਰਾ ਕੀਤਾ। ਦੌਰੇ ਦੌਰਾਨ ਡਾ. ਸੂਦ ਨੇ ਅੰਬੂਜਾ ਫਾਊਂਡੇਸ਼ਨ ਵੱਲੋਂ ਲਾਗੂ ਨਾਬਾਰਡ ਵਾਟਰਸ਼ੈਡ ਵਿਕਾਸ ਪ੍ਰੋਜੈਕਟ ਹੇਠ ਕੀਤੇ ਗਏ ਕਾਰਜ ਦੀ ਸਮੀਖਿਆ ਕੀਤੀ। ਟੀਮ ਨੇ ਖਾਦ ਬਣਾਉਣ ਵਾਲ਼ੇ ਪ੍ਰੋਜੈਕਟਾਂ ਸਮੇਤ ਫਾਰਮ ਪੌਂਡ ਆਦਿ ਦਾ ਦੌਰਾ ਕੀਤਾ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕਰਕੇ ਖੇਤੀਬਾੜੀ ਖੇਤਰਾਂ ’ਤੇ ਪਏ ਪ੍ਰਭਾਵ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ’ਤੇ ਡੀਐਮਡੀ ਅਤੇ ਸੀਜੀਐਮ ਵੱਲੋਂ ਵਾਟਰਸ਼ੈਡ ਖੇਤਰ ਵਿੱਚ ਚੱਲ ਰਹੀ ਮੁਹਿੰਮ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਡਾ. ਸੂਦ ਨੇ ਲਗਭਗ 80 ਭਾਈਵਾਲਾਂ ਨੂੰ ਸੰਬੋਧਨ ਕੀਤਾ, ਜਿਨ੍ਹਾਂ ਵਿੱਚ ਐਲਡੀਐਮ ਰੂਪਨਗਰ, ਡਾਇਰੈਕਟਰ ਆਰਐਸਈਟੀਆਈ ਰੂਪਨਗਰ, ਵਾਟਰਸ਼ੈਡ ਕਮੇਟੀ...