Tuesday, October 13Malwa News
Shadow

Hot News

ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ

ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ

Hot News
ਫ਼ਿਰੋਜ਼ਪੁਰ, 03 ਅਗਸਤ: ਇਸ ਸਾਲ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ 15 ਅਗਸਤ 2026 ਨੂੰ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਬਾਰੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕਰਨ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰਾਜ ਪੱਧਰੀ ਸੁਤੰਤਰਤਾ ਸਮਾਰੋਹ ਦੇ ਸਮੁੱਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਸਜਾਵਟ, ਬੈਠਣ ਦੇ ਪ੍ਰਬੰਧਾਂ, ਸਾਫ਼-ਸਫ਼ਾਈ, ਸਨਮਾਨ ਚਿੰਨ੍ਹ, ਪ੍ਰਸੰਸਾ ਪੱਤਰ ਅਤੇ ਸਰਟੀਫਿਕੇਟਾਂ ਦੀ ਵੰਡ, ਪੀਣ ਵਾਲੇ ਪਾਣੀ, ਸਾਊਂਡ, ਰਿਫਰੈਸ਼ਮੈਂਟ, ਮੁੱਢਲੀ ਸਹਾਇਤਾ, ਟ੍ਰੈਫਿਕ ਪ੍ਰਬੰਧਾਂ ਸਮੇਤ ਵੱਖ-ਵੱਖ ਕੰਮਾਂ ਲਈ ਸਬੰਧਤ ਅਧ...
ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਨਵੀਂ ਸੂਚੀ ਸਬੰਧੀ ਜਨਤਕ ਨੋਟਿਸ ਜਾਰੀ

ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਨਵੀਂ ਸੂਚੀ ਸਬੰਧੀ ਜਨਤਕ ਨੋਟਿਸ ਜਾਰੀ

Hot News
ਮਾਲੇਰਕੋਟਲਾ, 03 ਅਗਸਤ:                      ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ Representation of the People Act, 1951 ਦੀ ਧਾਰਾ 25 ਅਧੀਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਵੱਲੋਂ ਵਿਧਾਨ ਸਭਾ ਹਲਕਾ 105-ਮਾਲੇਰਕੋਟਲਾ ਅਤੇ 106-ਅਮਰਗੜ੍ਹ ਲਈ ਪੋਲਿੰਗ ਸਟੇਸ਼ਨਾਂ ਦੀ ਨਵੀਂ ਸੂਚੀ ਸਬੰਧੀ ਜਨਤਕ ਨੋਟਿਸ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਦੀ ਪ੍ਰਵਾਨਗੀ ਉਪਰੰਤ ਤਿਆਰ ਕੀਤੀ ਗਈ ਇਹ ਸੂਚੀ ਹੁਣ ਜਨਤਕ ਨਿਰੀਖਣ ਲਈ ਉਪਲਬਧ ਕਰਵਾ ਦਿੱਤੀ ਗਈ ਹੈ...
ਪੀਏਯੂ-ਕੇਵੀਕੇ ਰੋਪੜ ਵੱਲੋਂ ਪਿੰਡ ਭੈਰੋ ਮਾਜਰਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਗਾਜ਼

ਪੀਏਯੂ-ਕੇਵੀਕੇ ਰੋਪੜ ਵੱਲੋਂ ਪਿੰਡ ਭੈਰੋ ਮਾਜਰਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਗਾਜ਼

Hot News
ਰੂਪਨਗਰ, 3 ਅਗਸਤ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀਏਯੂ ਲੁਧਿਆਣਾ ਅਤੇ ਆਈਸੀਏਆਰ-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਅੱਜ ਪਿੰਡ ਭੈਰੋ ਮਾਜਰਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਵੀ ਆਯੋਜਨ ਕੀਤਾ ਗਿਆ। ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਸਤਬੀਰ ਸਿੰਘ ਨੇ ਦੱਸਿਆ ਕਿ ਇਸ ਜਾਗਰੂਕਤਾ ਕੈਂਪ ਵਿੱਚ ਪਿੰਡ ਭੈਰੋ ਮਾਜਰਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲਗਭਗ 50 ਕਿਸਾਨਾਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚੋਂ ਬਾਹਰ ਕੱਢਣ ਜਾਂ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਮਿਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਵਾਤਾਵਰਣ ਦੀ ਸੰਭਾਲ ਵੀ ਹੁੰਦੀ ਹੈ। ਕੇਵੀਕੇ ਦੀ ਟੀਮ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ, ਜਿਵੇਂ ਕਿ ਸਮਾਰਟ ਸੀਡਰ, ਸਰਫੇਸ ਸੀਡਰ ਅਤੇ ਹੈਪੀ ਸੀਡਰ ਆ...
ਗੈਂਗਸਟਰਾਂ ‘ਤੇ ਵਾਰ ਦਾ 195ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 400 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 195ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 400 ਕਾਬੂ

Hot News
ਚੰਡੀਗੜ੍ਹ, 3 ਅਗਸਤ:  ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 613 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 195ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 400 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 55,939 ਹੋ ਗਈਆਂ। ਇਸ ਤੋਂ ਇਲਾਵਾ 220 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵਿੱਚ ਵਿਛੜੀਆਂ ਰੂਹਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵਿੱਚ ਵਿਛੜੀਆਂ ਰੂਹਾਂ ਨੂੰ ਭੇਟ ਕੀਤੀ ਸ਼ਰਧਾਂਜਲੀ

Hot News
ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਦੌਰਾਨ, ਸਦਨ ਨੇ ਸਾਬਕਾ ਵਿਧਾਇਕ ਸ਼੍ਰੀ ਸਾਹੀ ਰਾਮ ਬਿਸ਼ਨੋਈ, ਸ਼ਹੀਦ ਸਿਪਾਹੀ ਸਰਬਜੀਤ ਸਿੰਘ, ਆਜ਼ਾਦੀ ਘੁਲਾਟੀਏ ਸ਼੍ਰੀ ਸੇਵਾ ਸਿੰਘ, ਓਲੰਪੀਅਨ ਰਣਧੀਰ ਸਿੰਘ, ਚੰਨ ਗੁਰਾਇਆ ਵਜੋਂ ਜਾਣੇ ਜਾਂਦੇ ਗੀਤਕਾਰ ਅਤੇ ਲੇਖਕ ਸ਼੍ਰੀ ਭੂਲਾ ਰਾਮ, ਸ. ਮਨਜੀਤ ਸਿੰਘ ਢੋਸ (ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਚਾਚਾ) ਅਤੇ ਸ. ਭੁਪਿੰਦਰ ਸਿੰਘ ਪਾਹੜਾ (ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਚਾਚਾ) ਦੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਸਿਫ਼ਾਰਸ਼ ’ਤੇ, ਸਦਨ ਨੇ ਫੌਜੀ ਸ਼ਹੀਦ ਸਿਕੰਦਰ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ । ਇਸ ਦੌਰਾਨ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਵਿਛੜੀਆਂ ਰੂਹਾਂ ਦੇ ਜੀਵਨ ਅਤੇ ਸ਼ਖਸੀਅਤ ਬਾਰੇ ਸੰਖੇਪ ਵਿੱਚ ਦੱਸਿਆ। ਸਦਨ ਵਿੱਚ ...
ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ, 3 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਜਸ਼ਨਾਂ ਤਹਿਤ ਚੱਲ ਰਹੇ ਸਮਾਗਮਾਂ ਅਤੇ ਆਗਾਮੀ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਸਾਰੇ ਸਬੰਧਤ ਵਿਭਾਗਾਂ ਨੂੰ ਪ੍ਰੋਗਰਾਮਾਂ ਦੇ ਸਫ਼ਲਤਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਅੱਜ ਇੱਥੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨ ਪੁੱਜੇ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਯਾਦਗਾਰੀ ਜਸ਼ਨਾਂ ਵਜੋਂ ਜੁਲਾਈ ਤੋਂ ਨਵੰਬਰ ਤੱਕ ਸੂਬੇ ਭਰ ਵਿੱਚ ਇੱਕ ਲੜੀ ਤਹਿਤ ਧਾਰਮਿਕ, ਸੱਭਿਆਚਾਰਕ, ਵਿੱਦਿਅਕ ਅਤੇ ਹੋਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਮੀਟਿੰਗ ਵਿੱਚ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਵਿਕਾਸ ਬੋਰਡ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਤੋਂ ਇਲਾਵਾ ਮਾਹਰ ਪੈਨਲ ਤੋਂ ਸੰਤ ਪ੍ਰਦੀਪ ਦਾਸ ਜੀ ਡੇਰਾ ਬੱਲਾਂ, ਸੰਤ ਨਿਰਮਲ ਦਾਸ ਜੀ ਜਲੰਧਰ, ਸੰਤ ਕੇਵਲ ਸਿੰਘ ਜੀ ਤਪ ਅਸਥਾਨ ਖੁਰਾਲਗੜ੍ਹ, ਸੰਤ ਸਤਵਿੰਦਰ ਸਿੰਘ ਹੀਰਾ...
ਵਿਧਾਇਕ ਜਿੰਪਾ ਨੇ ਬਹਾਦਰਪੁਰ ਦੇ ਠਠਿਆਰਾ ਮੁਹੱਲੇ ‘ਚ ਇੰਟਰਲਾਕ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਬਹਾਦਰਪੁਰ ਦੇ ਠਠਿਆਰਾ ਮੁਹੱਲੇ ‘ਚ ਇੰਟਰਲਾਕ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Hot News
ਹੁਸ਼ਿਆਰਪੁਰ, 2 ਅਗਸਤ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬਹਾਦਰਪੁਰ ਖੇਤਰ ਵਿੱਚ 23 ਲੱਖ 38 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਇੰਟਰਲਾਕ ਗਲੀਆਂ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕੀਤਾ।     ਵਿਧਾਇਕ ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਬਹਾਦਰਪੁਰ ਦੇ ਠਠਿਆਰਾ ਮੁਹੱਲੇ ਦੀਆਂ ਸਾਰੀਆਂ ਗਲੀਆਂ ਦਾ ਨਿਰਮਾਣ ਇੰਟਰਲਾਕ ਟਾਈਲਾਂ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਇੱਕਸਾਰ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਬਹਾਦਰਪੁਰ ਵਿੱਚ ਇਹ ਵਿਕਾਸ ਕਾਰਜ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਇਲਾਕਾ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ।     ਉਨ੍ਹਾਂ ਕਿਹਾ ਕਿ ਇੰਟਰਲਾਕ ਟਾਈਲਾਂ ਨਾਲ ਬਣਨ ਵਾਲੀਆਂ ਗਲੀਆਂ ਨਾ ਸਿਰਫ਼ ਵਧੇਰੇ ਟਿਕਾਊ ਹੋਣਗੀਆਂ, ਸਗੋਂ ਇਲਾਕੇ ਦੀ ਸੁੰਦਰਤਾ ਵਿੱਚ ਵੀ ਵਾਧਾ ਕਰਨਗੀਆਂ ਅਤੇ ਲੋਕਾਂ ਨੂੰ ਆਵਾਜਾਈ ਵਿੱਚ ਵੀ ਸਹੂਲਤ ਮਿਲੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਅਤ...
ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ

Hot News
ਮੁਕਤਸਰ ਸਾਹਿਬ 02 ਅਗਸਤ- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਹੱਲ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰੋਂ ਹਲਕਿਆਂ ਲਈ 2 ਕਰੋੜ ਰੁਪਏ ਦੀ ਰਕਮ ਰਾਖਵੀਂ ਕੀਤੀ ਗਈ ਹੈ। ਜ਼ਿਲ੍ਹਾ ਟਰੇਡਰ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ, ਹਲਕਾ ਮੁਕਤਸਰ ਦੇ ਚੇਅਰਮੈਨ ਕੁਲਵਿੰਦਰ ਕਾਂਡਾ, ਹਲਕਾ ਲੰਬੀ ਦੇ ਚੇਅਰਮੈਨ ਗੁਰਵਿੰਦਰ ਸ਼ਰਮਾ, ਹਲਕਾ ਗਿੱਦੜਬਾਹਾ ਦੇ ਚੇਅਰਮੈਨ ਅਸ਼ੋਕ ਬੂਟਰ ਅਤੇ ਮਲੋਟ ਤੋਂ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਅਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਅਤੇ ਅਨਿਲ ਠਾਕੁਰ, ਰਣਜੀਤ ਪਾਲ ਸਿੰਘ, ਗੁਰਪ੍ਰੀਤ ਸਿੰਘ ਗੱਗੀ ਅਤੇ ਅਤੁਲ ਨਾਗਪਾਲ ਦਾ ਇਸ ਮਹੱਤਵਪੂਰਨ ਫੈਸਲੇ ਲਈ ਦਿਲੋਂ ਧੰਨਵਾਦ ਕੀਤਾ। ਵਨੀਤ ਜਿੰਦਲ ਮੋਂਟੀ ਨੇ ਕਿਹਾ ਕਿ ਇਸ ਵਿਸ਼ੇਸ਼ ਫੰਡ ਨਾਲ ਵਪਾਰਕ ਬਾਜ਼ਾਰ...
ਵਿਰੋਧੀ ਸੱਤਾ ਵਿੱਚ ਆਉਣ ਲਈ ਦੇਖ ਰਹੇ “ਮੁੰਗੇਰੀ ਲਾਲ ਦੇ ਹਸੀਨ ਸਪਨੇ” :—ਮੰਤਰੀ ਗੋਇਲ

ਵਿਰੋਧੀ ਸੱਤਾ ਵਿੱਚ ਆਉਣ ਲਈ ਦੇਖ ਰਹੇ “ਮੁੰਗੇਰੀ ਲਾਲ ਦੇ ਹਸੀਨ ਸਪਨੇ” :—ਮੰਤਰੀ ਗੋਇਲ

Hot News
ਲਹਿਰਾਗਾਗਾ 02 ਅਗਸਤ (। ):---- ਵਿਧਾਨ ਸਭਾ ਹਲਕਾ ਲਹਿਰਾਗਾਗਾ ਅੰਦਰ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਲਹਿਰਾਗਾਗਾ ਅੰਦਰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਹਲਕਾ ਵਿਧਾਇਕ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਫਰਨੀਚਰ ਮਾਰਕੀਟ ਲਹਿਰਾਗਾਗਾ ਦੇ ਪ੍ਰਧਾਨ, ਨਾਮੀ ਅਕਾਲੀ ਆਗੂ ਗੁਰਮੀਤ ਸਿੰਘ ਖਾਈ ਨੇ ਆਪਣੇ ਪਰਿਵਾਰ ਤੇ ਸਮਰਥਕਾਂ ਸਮੇਤ "ਆਪ" ਪਾਰਟੀ ਵਿੱਚ ਸ਼ਾਮਲ ਹੋ ਗਏ। । ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਗੁਰਮੀਤ ਸਿੰਘ ਖਾਈ, ਵਿਸ਼ਵਕਰਮਾ ਮੰਦਰ ਕਮੇਟੀ ਦੇ ਪ੍ਰਧਾਨ ਠਿੱਕਰਾ ਸਿੰਘ ,ਚੇਅਰਮੈਨ ਜਸਪਾਲ ਸਿੰਘ ,ਸਾਬਕਾ ਪ੍ਰਧਾਨ ਗੁਰਦੀਪ ਸਿੰਘ ਬੰਬਰਾਓ ,ਗੁਰਦਰਸ਼ਨ ਸਿੰਘ, ਲੀਲਾ ਸਿੰਘ ,ਸੱਤਾ ਸਿੰਘ ਬੈਟਰੀਆਂ ਵਾਲਾ ,ਗੁੱਡੂ ਸਿੰਘ, ਜਿੰਦਰ ਸਿੰਘ ਖਾਈ, ਗੁਰਚਰਨ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਉਹ ਪੰਜਾਬ ਦੇ ਵਿਕਾਸ, ਰੁਜ਼ਗਾਰ, ਸਿੱਖਿਆ, ਸਿਹਤ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਦੇ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਮੰਤਰੀ ਗੋਇਲ ਵੱਲ...
ਮੇਰਾ ਯੁਵਾ ਭਾਰਤ’ ਤਰਨ ਤਾਰਨ ਦੇ ਨੌਜਵਾਨ ਵਿਸ਼ਾਲ ਰਾਸ਼ਟਰੀ ਅੰਦੋਲਨ ਦੀ ਸ਼ੁਰੂਆਤ ਦੇ ਬਣੇ ਗਵਾਹ

ਮੇਰਾ ਯੁਵਾ ਭਾਰਤ’ ਤਰਨ ਤਾਰਨ ਦੇ ਨੌਜਵਾਨ ਵਿਸ਼ਾਲ ਰਾਸ਼ਟਰੀ ਅੰਦੋਲਨ ਦੀ ਸ਼ੁਰੂਆਤ ਦੇ ਬਣੇ ਗਵਾਹ

Hot News
ਤਰਨ ਤਾਰਨ, 2 ਅਗਸਤ : 'ਮੇਰਾ ਯੁਵਾ ਭਾਰਤ' ਤਰਨ ਤਾਰਨ ਨੇ ਅੱਜ ਡਿਪਟੀ ਡਾਇਰੈਕਟਰ, ਮਾਈ ਭਾਰਤ ਜਸਲੀਨ ਕੌਰ ਦੀ ਅਗਵਾਈ ਹੇਠ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਦੇ ਐਨ.ਆਈ.ਸੀ ਰੂਮ ਵਿਖੇ ਆਨਲਾਈਨ ਮੋਡ ਰਾਹੀਂ ਨਵੀਂ ਦਿੱਲੀ ਤੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ "ਵਿਕਸਿਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਯੁਵਾ" ਦੀ ਕੀਤੀ ਗਈ ਸ਼ੁਰੂਆਤ ਦੇ ਗਵਾਹ ਬਣੇ। ਪ੍ਰੋਗਰਾਮ ਵਿੱਚ 'ਮਾਈ ਭਾਰਤ' ਦੇ ਵਲੰਟੀਅਰਾਂ ਅਤੇ ਯੂਥ ਕਲੱਬ ਦੇ ਮੈਂਬਰਾਂ ਨੇ ਉਤਸ਼ਾਹੀ ਭਾਗੀਦਾਰੀ ਵਿਖਾਈ ਅਤੇ ਬਹੁਤ ਜੋਸ਼ ਅਤੇ ਵਚਨਬੱਧਤਾ ਨਾਲ ਦੇਸ਼ ਵਿਆਪੀ ਲਾਈਵ ਗੱਲਬਾਤ ਵਿੱਚ ਸ਼ਾਮਿਲ ਹੋਏ। ਇਹ ਪਹਿਲਕਦਮੀ ਇਕ ਵਿਸ਼ਾਲ ਰਾਸ਼ਟਰੀ ਅੰਦੋਲਨ ਦਾ ਹਿੱਸਾ ਹੈ ਜਿਸ ਦਾ ਉਦੇਸ਼ ਨਸ਼ਾ ਮੁਕਤ ਭਾਰਤ ਬਣਾਉਣਾ ਹੈ, ਜੋ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨੂੰ ਖਤਮ ਕਰਨ ਅਤੇ ਵਿਕਸਤ ਭਾਰਤ@2047 ਦੇ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਪਾਉਣ ਲਈ ਮੋਹਰੀ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕਰਦਾ ਹੈ। ਸੈਸ਼ਨ ਦੌਰਾਨ ਭਾਗੀਦਾਰਾਂ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਨੂੰ ਧਿਆਨ ਨਾਲ ਸੁਣਿਆ, ਜਿਨ੍ਹਾਂ ਨੇ ਰਾਸ਼ਟਰ ਨਿਰਮਾਣ ਵ...