Tuesday, March 31Malwa News
Shadow

Hot News

ਕੈਬਨਿਟ ਮੰਤਰੀ ਡਾ. ਰਵਜੋਤ ਨੇ 67 ਲੋੜਵੰਦ ਪਰਿਵਾਰਾਂ ਨੂੰ ਰਿਹਾਇਸ਼ੀ ਉਸਾਰੀ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ

ਕੈਬਨਿਟ ਮੰਤਰੀ ਡਾ. ਰਵਜੋਤ ਨੇ 67 ਲੋੜਵੰਦ ਪਰਿਵਾਰਾਂ ਨੂੰ ਰਿਹਾਇਸ਼ੀ ਉਸਾਰੀ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ

Hot News
ਹੁਸ਼ਿਆਰਪੁਰ, 19 ਜਨਵਰੀ :-     ਪੰਜਾਬ ਸਰਕਾਰ ਦੇ ਲੋਕ ਭਲਾਈ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ਅੱਜ ਕਸਬਾ ਹਰਿਆਣਾ ਵਿੱਚ 67 ਲੋੜਵੰਦ ਪਰਿਵਾਰਾਂ ਨੂੰ ਉਨ੍ਹਾਂ ਦੇ ਪੱਕੇ ਘਰਾਂ ਦੀ ਉਸਾਰੀ ਲਈ 1 ਕਰੋੜ 67 ਲੱਖ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ।      ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸਪੱਸ਼ਟ ਉਦੇਸ਼ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਛੱਤ ਤੋਂ ਬਿਨਾਂ ਨਾ ਰਹੇ। ਉਨ੍ਹਾਂ ਕਿਹਾ ਕਿ ਹਰੇਕ ਲੋੜਵੰਦ ਪਰਿਵਾਰ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ ਪ੍ਰਦਾਨ ਕਰਨਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇਕ ਹੈ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ ਹੈ, ਸਗੋਂ ਗਰੀਬ ਅਤੇ ਵਾਂਝੇ ਵਰਗਾਂ ਦੇ ਜੀਵਨ ਵਿੱਚ ਸਥਿਰਤਾ, ਸੁਰੱਖਿਆ ਅਤੇ ਸਵੈ-ਮਾਣ ਲਿਆਉਣ ਵੱਲ ਇਕ ਮਜ਼ਬੂਤ ਕਦਮ ਵੀ ਹੈ।       ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਰਦਰਸ਼ਤਾ ਅਤੇ ਸੰਵੇਦਨਸ਼ੀਲਤਾ ਨਾ...
ਖਾਲਸਾ ਕਾਲਜ  ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰਾਸ਼ਟਰੀ ਯੁਵਾ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

ਖਾਲਸਾ ਕਾਲਜ  ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰਾਸ਼ਟਰੀ ਯੁਵਾ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

Hot News
ਸ੍ਰੀ ਅਨੰਦਪੁਰ ਸਾਹਿਬ 19 ਜਨਵਰੀ: ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਹੁਕਮਾ ਮੁਤਾਬਿਕ 12 ਜਨਵਰੀ 2026 ਤੋਂ 31 ਜਨਵਰੀ 2026 ਤੱਕ  ਰਾਸ਼ਟਰੀ ਨੌਜਵਾਨ ਪੰਦਰਵਾੜਾ ਮਨਾਉਣ ਦੀਆਂ ਹਦਾਇਤਾਂ  ਦਿੱਤੀਆਂ ਗਈਆ ਸਨ। ਜਿਸਦੇ ਤਹਿਤ ਸਥਾਨਕ ਬਲੱਡ ਸੈਂਟਰ ਸਿਵਲ ਹਸਪਤਾਲ ਅਨੰਦਪੁਰ ਸਾਹਿਬ ਵਿਖੇ ਡਾ.ਸੁਖਵਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ  ਦੇ ਵਿਦਿਆਰਥੀਆਂ ਵੱਲੋਂ ਨੋਜਵਾਨ ਦਿਵਸ ਦੇ ਮੌਕੇ ਤੇ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਡਾ.ਜਗਪਿੰਦਰਪਾਲ ਸਿੰਘ ਐਨ.ਐਸ ਅਫਸਰ ਨੇ ਹਰੀ ਝੰਢੀ ਦੇ ਕੇ ਰਵਾਨਾ ਕੀਤਾ।    ਡਾ.ਅਤਿੰਦਰਪਾਲ ਸਿੰਘ ਸਹਾਇਕ ਬਲੱਡ ਟਰਾਂਸਫਿਊਜਨ ਅਫਸਰ ਨੇ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਦੀ ਮਹੱਤਤਾ ਬਾਰੇ ਉਤਸਾਹਿਤ ਕਰਦੇ ਹੋਏ ਦੱਸਿਆ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈ, ਦਾਨ ਕੀਤੇ ਗਏ ਖੂਨ ਰਾਂਹੀ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਖੂਨਦਾਨ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ। ਜੋ ਵੀ ਖੂਨ ਦਾਨ ਕ...
ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਾਸਲ

ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਾਸਲ

Hot News
ਬਟਾਲਾ, 19 ਜਨਵਰੀ (      ) ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ।  ਗੁਰਮੰਦਰ ਸਿੰਘ ਐਸ.ਡੀ.ਐਮ -ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਅੱਜ ਪਹਿਲੀ ਰਿਹਾਸਲ ਹੋਈ । ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ.ਡੀ.ਐਫ.ਸੀ. ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਬਟਾਲਾ, ਸ੍ਰੀਮਤੀ ਨੀਟਾ ਭਾਟੀਆ, ਡਾ. ਸਤਿੰਦਰਜੀਤ ਕੋਰ ਤੇ ਸਕੂਲਾਂ ਦੇ ਨੁਮਾਇੰਦੇ ਮੋਜੂਦ ਸਨ। ਗਣਤੰਤਰ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਰਕ ਸਮਾਗਮ ਲਈ ਚੱਲ ਰਹੀਆਂ ਰਿਹਰਸਲਾਂ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਤੇ ਅਧਾਰਿਤ ਸ਼ਾਨਦਾਰ ਕੋਰੀਓਗ੍ਰਾਫੀ, ਸੋਲੋ ਡਾਂਸ ਤੇ ਭੰਗੜਾ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। । ਇਸ ਮੌਕੇ ਸਬੰਧਿਤ ਸਕੂਲਾਂ ਦੇ ਇੰਚਾਰਜਾਂ ਨੂੰ ਹੋਰ ਸਖ਼ਤ ਮਿਹਨਤ ਨਾਲ ਬੱਚਿਆਂ ਦੀ ਤਿਆਰੀ ਕਰਵਾਉਣ ਲਈ ਕਿਹਾ। ਉਨਾਂ ਦੱਸਿਆ ਕਿ 22 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਸਵੇਰੇ 1...
‘ਯੁੱਧ ਨਸ਼ਿਆਂ ਵਿਰੁੱਧ’: 323ਵੇਂ ਦਿਨ ਪੰਜਾਬ ਪੁਲਿਸ ਨੇ 122 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 323ਵੇਂ ਦਿਨ ਪੰਜਾਬ ਪੁਲਿਸ ਨੇ 122 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Hot News
ਚੰਡੀਗੜ੍ਹ, 18 ਜਨਵਰੀ:-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ  ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 323ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 333 ਥਾਵਾਂ ’ਤੇ ਛਾਪੇਮਾਰੀ ਕਰਦਿਆਂ ਸੂਬੇ ਭਰ ਵਿੱਚ 122 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 97 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 323 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 45,259 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 440 ਗ੍ਰਾਮ ਹੈਰੋਇਨ, 340 ਗ੍ਰਾਮ ਅਫੀਮ, 3 ਕਿਲੋ ਭੁੱਕੀ, 1781 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8106 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ...
ਐਨ.ਡੀ.ਆਰ.ਐਫ. 7ਵੀਂ ਬਟਾਲੀਅਨ ਵੱਲੋਂ ਸਕੂਲ ਸੁਰੱਖਿਆ ਅਤੇ ਕਮਿਊਨਿਟੀ ਜਾਗਰੂਕਤਾ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਏ

ਐਨ.ਡੀ.ਆਰ.ਐਫ. 7ਵੀਂ ਬਟਾਲੀਅਨ ਵੱਲੋਂ ਸਕੂਲ ਸੁਰੱਖਿਆ ਅਤੇ ਕਮਿਊਨਿਟੀ ਜਾਗਰੂਕਤਾ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਏ

Hot News
ਬਰਨਾਲਾ, 18 ਜਨਵਰੀ- 7ਵੀਂ ਬਟਾਲੀਅਨ ਰਾਸ਼ਟਰੀ ਆਪਦਾ ਪ੍ਰਤੀਕ੍ਰਿਆ ਬਲ (ਐੱਨ. ਡੀ. ਆਰ. ਐੱਫ਼) ਬਠਿੰਡਾ ਦੀ ਟੀਮ ਵੱਲੋਂ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਸਕੂਲ ਸੁਰੱਖਿਆ ਮੁਹਿੰਮ ਅਤੇ ਪਿੰਡ ਖੁੱਡੀ ਕਲਾਂ ਵਿੱਚ ਕਮਿਊਨਿਟੀ ਜਾਗਰੂਕਤਾ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਏ ਗਏ। ਇਸ ਪ੍ਰੋਗਰਾਮ ਦਾ ਉਦੇਸ਼ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮਾਂ ਦੀਆਂ ਆਫ਼ਤਾਂ ਤੋਂ ਬਚਾਅ, ਸੁਰੱਖਿਆ ਦੇ ਤਰੀਕਿਆਂ, ਮੁੱਢਲੀ ਡਾਕਟਰੀ ਸਹਾਇਤਾ ਅਤੇ ਜੀਵਨ ਬਚਾਉਣ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੀ ਅਗਵਾਈ ਸਬ-ਇੰਸਪੈਕਟਰ ਰੇਖ ਸਿੰਘ ਮੀਨਾ ਨੇ ਕੀਤੀ।  ਇਸ ਦੌਰਾਨ ਐਨ.ਡੀ.ਆਰ.ਐਫ. ਟੀਮ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਭੂਚਾਲ ਤੋਂ ਬਚਾਅ, ਅੱਗ ਲੱਗਣ 'ਤੇ ਪ੍ਰਤੀਕ੍ਰਿਆ, ਬਲੀਡਿੰਗ ਕੰਟਰੋਲ, ਸੀ. ਪੀ. ਆਰ, ਐਫ਼. ਬੀ.ਏ.ਓ ਅਤੇ ਹੜਾਂ ਦੇ ਸਮੇਂ ਵਰਤੋਂ ਵਿੱਚ ਆਉਣ ਵਾਲੇ ਇੰਪ੍ਰੋਵਾਈਜ਼ਡ ਫ਼ਲੋਟਿੰਗ ਡਿਵਾਈਸ (ਆਈਐੱਫ਼ਡੀ) ਬਾਰੇ ਵਿਸਥਾਰ ਨਾਲ ਦੱਸਿਆ। ਟੀਮ ਵੱਲੋਂ ਪ੍ਰਦਰਸ਼ਨ ਰਾਹੀਂ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਫ਼ਸਟ ਏਡ, ਸੁਰੱਖਿਅਤ ਨਿਕਾਸੀ ਪ੍ਰਕਿਰਿਆ...
ਸਿਵਲ ਸਰਜਨ ਵੱਲੋਂ ਮਾਤਰੀ ਮੌਤ ਦਰ ਘਟਾਉਣ ਲਈ ਸਿਹਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ

ਸਿਵਲ ਸਰਜਨ ਵੱਲੋਂ ਮਾਤਰੀ ਮੌਤ ਦਰ ਘਟਾਉਣ ਲਈ ਸਿਹਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ

Hot News
ਰੂਪਨਗਰ, 18 ਜਨਵਰੀ: ਜ਼ਿਲ੍ਹੇ ਵਿੱਚ ਜੱਚਾ-ਬੱਚਾ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਮਾਤਰੀ ਮੌਤ ਦਰ ਨੂੰ ਘਟਾਉਣ ਦੇ ਮਕਸਦ ਨਾਲ, ਸਿਵਲ ਸਰਜਨ ਰੂਪਨਗਰ ਵੱਲੋਂ ਇੱਕ ਅਹਿਮ ਮਾਤਰੀ ਮੌਤ ਰਿਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪਿਛਲੇ ਸਮੇਂ ਵਿੱਚ ਹੋਈਆਂ ਮਾਤਰੀ ਮੌਤਾਂ ਦੇ ਕਾਰਨਾਂ ਦਾ ਬਾਰੀਕੀ ਨਾਲ ਵਿਸ਼ਲੇਸ਼ਣ ਕੀਤਾ ਗਿਆ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਨਵੀਆਂ ਰਣਨੀਤੀਆਂ ਉਲੀਕੀਆਂ ਗਈਆਂ। ਇਸ ਮੌਕੇ ਸਿਵਲ ਸਰਜਨ ਡਾ. ਨਵਰੂਪ ਕੌਰ ਨੇ ਹਦਾਇਤ ਕੀਤੀ ਕਿ ਹਰ ਬਲਾਕ ਵਿੱਚ ਹਾਈ-ਰਿਸਕ ਗਰਭਵਤੀ ਔਰਤਾਂ ਦੀ ਜਲਦੀ ਪਛਾਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਕੇਸਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ ਜਾਵੇ ਤਾਂ ਜੋ ਜਣੇਪੇ ਦੌਰਾਨ ਕੋਈ ਜਾਨੀ ਨੁਕਸਾਨ ਨਾ ਹੋਵੇ। ਗਰਭਵਤੀ ਔਰਤਾਂ ਨੂੰ ਜਣੇਪੇ ਸਮੇਂ ਸਿਰ ਰੈਫਰ ਕੀਤਾ ਜਾਵੇ ਸਿਵਲ ਸਰਜਨ ਨੇ ਐਂਬੂਲੈਂਸ ਸੇਵਾਵਾਂ (108) ਅਤੇ ਰੈਫਰਲ ਪ੍ਰਣਾਲੀ ਨੂੰ ਹੋਰ ਚੁਸਤ-ਦਰੁਸਤ ਕਰਨ ਦੇ ਆਦੇਸ਼ ਦਿੱਤੇ।  ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅੰਜਲੀ ਚੌਧਰੀ ਨੇ ਕਿਹਾ ਕਿ ਗਰਭ ਅਵਸਥਾ ਦੌਰਾਨ ਹਰ ਗਰਭਵਤੀ ਔਰਤ...
ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਕਾਲੀ ਦਲ ਉੱਤੇ ਪਲਟਵਾਰ

ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਕਾਲੀ ਦਲ ਉੱਤੇ ਪਲਟਵਾਰ

Hot News
ਲੌਂਗੋਵਾਲ, 18 ਜਨਵਰੀ- ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਇੱਕ ਵੱਡੇ ਰਾਜਨੀਤਿਕ ਸਮਾਗਮ ਦੌਰਾਨ ਅਕਾਲੀ ਦਲ ਉੱਤੇ ਸਿਆਸੀ ਪਲਟਵਾਰ ਕਰਦਿਆਂ ਅਕਾਲੀ ਦਲ ਦੇ 75 ਟਕਸਾਲੀ ਪਰਿਵਾਰਾਂ ਨੂੰ ਇਕੱਠੇ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਸ਼੍ਰੀ ਅਰੋੜਾ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਸੁਖਬੀਰ ਸਿੰਘ ਬਾਦਲ ਬੀਤੇ ਦਿਨ ਇੱਕ ਨਗਰ ਪੰਚਾਇਤ ਦੇ ਪ੍ਰਧਾਨ ਨੂੰ ਪਾਰਟੀ ਵਿੱਚ ਸ਼ਾਮਲ ਕਰਵਾ ਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਉੱਥੇ ਅੱਜ ਦੀ ਇਹ ਘਟਨਾ ਸਾਫ਼ ਦਰਸਾਉਂਦੀ ਹੈ ਕਿ ਪੰਜਾਬ ਦੇ ਲੋਕ ਹੁਣ ਪਰਿਵਾਰਵਾਦੀ, ਅਹੰਕਾਰਪੂਰਕ ਅਤੇ ਲੋਕ ਵਿਰੋਧੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ। ਸ਼੍ਰੀ ਅਰੋੜਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਸੋਚ ਦਾ ਇਸ ਗੱਲ ਤੋਂ ਪਤਾ ਲੱਗਦਾ ਹੈ ਕਿ ਉਹ 52 ਸ਼ਹੀਦਾਂ ਦੀ ਧਰਤੀ ਲੌਂਗੋਵਾਲ ਤੋਂ ਕਿਸੇ ਵੀ ਸ਼ਹੀਦ ਨੂੰ ਨਤਮਸਤਕ ਹੋਏ ਅਤੇ ਕਿਸੇ ਵੀ ਸ਼ਹੀਦ ਦਾ ਨਾਮ ਲਏ ਬਿਨਾਂ ਹੀ ਕੇਵਲ ਸਿਆਸੀ ਗੱਲਾਂ ਕਰ ਕੇ ਹੀ ਵਾਪਿਸ ਚਲੇ ਗਏ। ਸ਼੍ਰੀ ਅਮਨ ਅਰੋੜਾ ਨੇ...
ਵਿਧਾਨ ਸਭਾ ਹਲਕਾ ਪੱਟੀ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ – ਭੁੱਲਰ

ਵਿਧਾਨ ਸਭਾ ਹਲਕਾ ਪੱਟੀ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ – ਭੁੱਲਰ

Hot News
ਪੱਟੀ/ਤਰਨ ਤਾਰਨ, 18 ਜਨਵਰੀ (        ) - ਸੂਬੇ ਦੇ ਟਰਾਂਸਪੋਰਟ ਅਤੇ ਜੇਲਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਵਿਖੇ ਆਪਣੇ ਕੈਂਪ ਦਫ਼ਤਰ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਲਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਆਪਣੇ ਹਲਕਾ ਵਾਸੀਆਂ ਦੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਨਾਲ ਹਨ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦੇ ਘਰ ਦੇ ਦਰਵਾਜ਼ੇ ਹਮੇਸ਼ਾਂ ਆਪਣੇ ਹਲਕਾ ਵਾਸੀਆਂ ਲਈ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੂਰੀ ਸੁਹਿਰਦਤਾ ਨਾਲ ਇਹ ਯਤਨ ਕੀਤੇ ਜਾ ਰਹੇ ਹਨ ਕਿ ਸਮਾਜ ਦੇ ਹਰ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾਵੇ ਅਤੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਅਧਾਰ 'ਤੇ ਮੁਹੱਈਆ ਕਰਵਾਈਆਂ ਜਾਣ। ਪੰਜਾਬ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਸ. ਲਾ...
ਪੰਜਾਬ ਸਖੀ ਸ਼ਕਤੀ ਮੇਲਾ ਸਫਲਤਾ ਪੂਰਵਕ ਸਮਾਪਤ ਹੋਇਆ

ਪੰਜਾਬ ਸਖੀ ਸ਼ਕਤੀ ਮੇਲਾ ਸਫਲਤਾ ਪੂਰਵਕ ਸਮਾਪਤ ਹੋਇਆ

Hot News
ਫ਼ਰੀਦਕੋਟ 16 ਜਨਵਰੀ (  )-ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਪੰਜਾਬ ਸਖੀ ਸ਼ਕਤੀ ਮੇਲੇ ਦਾ ਆਯੋਜਨ  ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਵਿਖੇ ਮਿਤੀ 16 ਜਨਵਰੀ 2026 ਤੋਂ ਲੈਕੇ 18 ਜਨਵਰੀ 2026 ਤੱਕ ਕੀਤਾ ਗਿਆ। ਇਸ ਮੇਲੇ ਦੀ ਅੱਜ ਸਫਲਤਾ ਪੂਰਵਕ ਹੋਈ ਸਮਾਪਤੀ ਤੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ ਨੇ ਤਿੰਨੇ ਦਿਨ ਮੇਲੇ ਦਾ ਆਨੰਦ ਮਾਣਿਆ । ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਨੇ ਮੇਲੇ ਵਿਚ ਅੱਜ ਮੁੱਖ  ਮਹਿਮਾਨ ਵਜੋਂ ਕੀਤੀ ਸ਼ਿਰਕਤ। ਇਸ ਮੌਕੇ ਸ. ਅਮੋਲਕ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਮਾਗਮ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਸਨ, ਜਿਸ ਸਦਕਾ ਪੰਜਾਬ ਸਖੀ ਸ਼ਕਤੀ ਮੇਲਾ ਆਪਣ ਸਿਖਰ ਤੇ ਪਹੁੰਚਿਆ । ਇਸ ਮੌਕੇ ਉਨ੍ਹਾਂ ਕਿਹਾ ਕਿ ਔਰਤਾਂ ਦੇ ਸਸ਼ਕਤੀਕਰਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹ ਉਪਰਾਲੇ ਇਸੇ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਮੇਲੇ ਵਿੱਚ ਹੱਥ ਕਲਾਕਾਰੀ, ਖਾਧ ਪਦਾਰਥ, ਘਰੇਲੂ ਵਰਤੋਂ ਦੀਆਂ ਵਸਤਾਂ, ਹੱਥ ਨਾਲ ਬਣੇ...
ਕੈਬਨਿਟ ਮੰਤਰੀ ਡਾ. ਰਵਜੋਤ ਵੱਲੋਂ ਪਿੰਡ ਮੁਰਾਦਪੁਰ ਗੁਰੂਕਾ ‘ਚ ਨਵੇਂ ਜਿੰਮ ਦਾ ਉਦਘਾਟਨ

ਕੈਬਨਿਟ ਮੰਤਰੀ ਡਾ. ਰਵਜੋਤ ਵੱਲੋਂ ਪਿੰਡ ਮੁਰਾਦਪੁਰ ਗੁਰੂਕਾ ‘ਚ ਨਵੇਂ ਜਿੰਮ ਦਾ ਉਦਘਾਟਨ

Hot News
ਹੁਸ਼ਿਆਰਪੁਰ, 18 ਜਨਵਰੀ :-ਪਿੰਡ ਮੁਰਾਦਪੁਰ ਗੁਰੂਕਾ ਵਿੱਚ ਇਕ ਨਵੇਂ ਆਧੁਨਿਕ ਜਿੰਮ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੀ ਸਿਹਤ ਅਤੇ ਤੰਦਰੁਸਤੀ ਕਿਸੇ ਵੀ ਸਮਾਜ ਦੀ ਮਜ਼ਬੂਤ ਨੀਂਹ ਹੁੰਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਨੌਜਵਾਨ ਅਤੇ ਪਤਵੰਤੇ ਹਾਜ਼ਰ ਸਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਕਸਰਤ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਜਿੰਮ ਵਰਗੀਆਂ ਸਹੂਲਤਾਂ ਨਾ ਸਿਰਫ਼ ਸਰੀਰਕ ਵਿਕਾਸ ਵਿੱਚ ਯੋਗਦਾਨ ਪਾਉਂਦੀਆਂ ਹਨ ਬਲਕਿ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਵੀ ਵਿਕਸਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤਮੰਦ ਨੌਜਵਾਨ ਇਕ ਮਜ਼ਬੂਤ ਅਤੇ ਸਵੈ-ਨਿਰਭਰ ਪੰਜਾਬ ਦੀ ਨੀਂਹ ਹਨ। ਕੈਬਨਿਟ ਮੰਤਰੀ ਨੇ ਜਿੰਮ ਸਥਾਪਿਤ ਕਰਨ ਲਈ ਪਹਿਲ ਕਰਨ ਵਾਲੇ ਸਾਰੇ ਸਾਥੀਆਂ ਅਤੇ ਪਿੰਡ ਵਾਸੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਯਤਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਕੰਮ ਕਰੇਗਾ। ਉਨ੍ਹਾਂ ਨੌਜਵਾਨਾਂ ਨੂੰ ਇਸ ...