ਓ.ਟੀ.ਐਸ-2025 ਨੂੰ ਮਿਲਿਆ ਭਰਵਾਂ ਹੁੰਗਾਰਾ; ਹੁਣ ਤੱਕ 167.23 ਕਰੋੜ ਰੁਪਏ ਜਮ੍ਹਾਂ ਹੋਏ ਅਤੇ 534.54 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 31 ਜੁਲਾਈ 2026 ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਜੀ.ਐਸ.ਟੀ. (GST) ਤੋਂ ਪਹਿਲਾਂ ਦੇ ਟੈਕਸ ਬਕਾਏ ਲਈ ਪੰਜਾਬ ਯਕਮੁਸ਼ਨਤ ਨਿਪਟਾਰਾ (ਓ.ਟੀ.ਐਸ-2025) ਸਕੀਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਕਰਦਾਤਿਆਂ ਦੁਆਰਾ ਹੁਣ ਤੱਕ 167.23 ਕਰੋੜ ਰੁਪਏਜਮ੍ਹਾਂ ਕਰਵਾਏ ਗਏ ਹਨ ਅਤੇ ਟੈਕਸ, ਵਿਆਜ ਅਤੇ ਜੁਰਮਾਨੇ ਵਿੱਚ 534.54 ਕਰੋੜ ਰੁਪਏ ਦੀ ਛੋਟ ਦਿੱਤੀ ਗਈ ਹੈ। ਕਰਦਾਤਿਆਂ ਦੀ ਮੰਗ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਇੱਕ ਆਖਰੀ ਮੌਕਾ ਦੇ ਰਹੀ ਹੈ ਅਤੇ ਬਾਕੀ ਰਹਿੰਦੇ ਯੋਗ ਕਰਦਾਤਿਆਂ ਨੂੰ ਆਪਣੇ ਲੰਬੇ ਸਮੇਂ ਤੋਂ ਲਟਕਦੇ ਵਿਵਾਦਾਂ ਦਾ ਨਿਪਟਾਰਾ ਕਰਨ ਅਤੇ ਵੱਡੀ ਕਾਨੂੰਨੀ ਰਾਹਤ ਦਾ ਲਾਭ ਲੈਣ ਦੇ ਸਮਰੱਥ ਬਣਾਉਣ ਲਈ ਓ.ਟੀ.ਐਸ-2025 ਦੀ ਮਿਆਦ 31 ਜੁਲਾਈ 2026 ਤੋਂ ਵਧਾ ਕੇ 30 ਸਤੰਬਰ 2026 ਕਰਨ ਦਾ ਫੈਸਲਾ ਕੀਤਾ ਹੈ।"
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸਕੀਮ ਦੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ,...








