Tuesday, March 31Malwa News
Shadow

Hot News

ਲੁਧਿਆਣਾ ਪੁਲਿਸ ਨੇ ਗੋਲਡੀ ਬਰਾੜ ਗੈਂਗ ਦੇ 10 ਮੈਂਬਰ ਗ੍ਰਿਫ਼ਤਾਰ ਕੀਤੇ, ਵਿਦੇਸ਼ੀ ਹਥਿਆਰ ਬਰਾਮਦ

ਲੁਧਿਆਣਾ ਪੁਲਿਸ ਨੇ ਗੋਲਡੀ ਬਰਾੜ ਗੈਂਗ ਦੇ 10 ਮੈਂਬਰ ਗ੍ਰਿਫ਼ਤਾਰ ਕੀਤੇ, ਵਿਦੇਸ਼ੀ ਹਥਿਆਰ ਬਰਾਮਦ

Hot News
ਲੁਧਿਆਣਾ: ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧ ਦੇ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਕੁਖਿਆਤ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਇੱਕ ਖ਼ਤਰਨਾਕ ਅਪਰਾਧਕ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਤਿੰਨ ਹਫ਼ਤਿਆਂ ਤੱਕ ਚੱਲੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ 10 ਅਪਰਾਧੀ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਵੱਡੀ ਮਾਤਰਾ ਵਿੱਚ ਵਿਦੇਸ਼ੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ।ਪੁਲਿਸ ਸੂਤਰਾਂ ਮੁਤਾਬਕ, ਇਸ ਕਾਰਵਾਈ ਦੌਰਾਨ 2 ਆਸਟ੍ਰੀਅਨ ਗਲੌਕ ਪਿਸਤੌਲ ਸਮੇਤ 12 ਅਧੁਨਿਕ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਹਥਿਆਰ ਅੰਤਰਰਾਸ਼ਟਰੀ ਗੈਰ-ਕਾਨੂੰਨੀ ਨੈੱਟਵਰਕ ਰਾਹੀਂ ਪੰਜਾਬ ਵਿੱਚ ਤਸਕਰੀ ਕਰਕੇ ਲਿਆਂਦੇ ਗਏ ਸਨ।ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਕਾਰਕੁਨ ਪੂਰੇ ਸੂਬੇ ਵਿੱਚ ਅਰਾਜਕਤਾ ਫੈਲਾਉਣ, ਵਿਰੋਧੀਆਂ ਨੂੰ ਧਮਕਾਉਣ ਅਤੇ ਯੋਜਨਾਬੱਧ ਤਰੀਕੇ ਨਾਲ ਕਤਲਾਂ ਨੂੰ ਅੰਜਾਮ ਦੇਣ ਦੀਆਂ ਸਾਜ਼ਿਸ਼ਾਂ ਰਚ ਰਹੇ ਸਨ। ਇਹ ਗੈਂਗ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸਪਲਾਈ ਦੇ ਕਾਰੋਬਾਰ ਵਿੱਚ ਵੀ ਸਰਗਰਮ ਸੀ।ਪੁਲਿਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.) ਅਤੇ ਆਰਮਜ਼ ਐਕਟ ਦੀ...
ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ: ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ: ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

Hot News
ਚੰਡੀਗੜ੍ਹ, 17 ਜਨਵਰੀ : ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਕਾਂਗਰਸ ਆਗੂਆਂ ਵੱਲੋਂ 'ਆਪ' ਨੇਤਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਛੇੜਛਾੜ ਵਾਲੇ ਵੀਡੀਓ ਨਾਲ ਸਬੰਧਤ ਮਾਮਲੇ ਵਿੱਚ ਅਦਾਲਤ ਦੁਆਰਾ ਫੋਰੈਂਸਿਕ ਰਿਪੋਰਟ ਦੇ ਅਧਾਰ 'ਤੇ ਜਾਰੀ ਕੀਤੇ ਹੁਕਮਾਂ 'ਤੇ ਸ਼ੱਕ ਜਤਾ ਕੇ ਜਨਤਾ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿੰਦਾ ਕੀਤੀ ਹੈ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਪੁਲਿਸ ਦੀ ਫੋਰੈਂਸਿਕ ਰਿਪੋਰਟ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਉਠਾਏ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਇਹ ਮੁੱਦਾ ਹੁਣ ਸਿਆਸੀ ਅਸਹਿਮਤੀ ਤੋਂ ਕਿਤੇ ਅੱਗੇ ਵਧ ਚੁੱਕਾ ਹੈ ਅਤੇ ਇਹ ਸਿੱਧੇ ਤੌਰ 'ਤੇ ਅਦਾਲਤੀ ਹੁਕਮਾਂ ਨੂੰ ਚੁਣੌਤੀ ਦੇਣ ਦੇ ਬਰਾਬਰ ਹੈ।ਅਰੋੜਾ ਨੇ ਸਪੱਸ਼ਟ ਕੀਤਾ ਕਿ ਮਾਣਯੋਗ ਅਦਾਲਤ ਨੇ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ ਵੱਲੋਂ ਪੇਸ਼ ਕੀਤੀਆਂ ਫੋਰੈਂਸਿਕ ਰਿਪੋਰਟਾਂ ਦੀ ਜਾਂਚ ਕਰਨ ਤੋਂ ਬਾਅਦ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਵਾਇਰਲ ਹੋਈ ਵੀਡੀਓ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਅਸਲ ਆਡੀਓ ਵਿੱਚ ਕੋਈ ਵੀ ਇਤਰਾਜ਼ਯੋਗ ਸ਼ਬਦ ਮੌਜੂਦ ਨਹੀਂ ਸੀ। ਇਸੇ ਸਿੱਟ...
ਸੂਬੇ ਤੇ ਦੇਸ਼ ਦੀ ਆਰਥਿਕ ਤੇ ਸਮਾਜਿਕ ਤਰੱਕੀ ’ਚ ਮਹਿਲਾਵਾਂ ਵਲੋਂ ਪਾਇਆ ਜਾ ਰਿਹਾ ਵੱਡਮੁੱਲਾ ਯੋਗਦਾਨ : ਜਸਵੀਰ ਸਿੰਘ ਗੜ੍ਹੀ

ਸੂਬੇ ਤੇ ਦੇਸ਼ ਦੀ ਆਰਥਿਕ ਤੇ ਸਮਾਜਿਕ ਤਰੱਕੀ ’ਚ ਮਹਿਲਾਵਾਂ ਵਲੋਂ ਪਾਇਆ ਜਾ ਰਿਹਾ ਵੱਡਮੁੱਲਾ ਯੋਗਦਾਨ : ਜਸਵੀਰ ਸਿੰਘ ਗੜ੍ਹੀ

Hot News
ਜਲੰਧਰ, 17 ਜਨਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੂਬੇ ਤੇ ਦੇਸ਼ ਦੀ ਆਰਥਿਕ ਤੇ ਸਮਾਜਿਕ ਤਰੱਕੀ ’ਚ ਮਹਿਲਾਵਾਂ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਕਿਹਾ ਕਿ ਕੋਈ ਵੀ ਦੇਸ਼, ਸੂਬਾ ਅਤੇ ਸਮਾਜ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ ਜਦੋਂ ਤੱਕ ਮਹਿਲਾਵਾਂ ਨੂੰ ਬਰਾਬਰ ਦਾ ਸਥਾਨ ਨਹੀਂ ਦਿੱਤਾ ਜਾਂਦਾ। ਸਰਵ ਸੁੱਖ ਸੇਵਾ ਮਿਸ਼ਨ ਵਲੋਂ ਡੀ.ਏ.ਵੀ. ਕਾਲਜ ਦੇ ਸਹਿਯੋਗ ਨਾਲ ਕਾਲਜ ਦੇ ਵਿਹੜੇ ਵਿੱਚ ਕਰਵਾਏ ‘ਲੋਹੜੀ ਧੀਆਂ ਦੀ’ ਦੇ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਸ਼੍ਰੀ ਗੜ੍ਹੀ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਧੀਆਂ ਦੇ ਹੱਕ ਦੀ ਗੱਲ ਹਰ ਮੰਚ ਤੋਂ ਹੋਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਹੋਰ ਸਸ਼ਕਤ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਡਾਇਰੈਕਟਰ ਰਜਿੰਦਰ ਸਿੰਘ ਰੀਹਾਲ, ਸ਼੍ਰੀ ਦੇਵੀ ਤਲਾਬ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਵਿੱਜ ਵੀ ਮੌਜੂਦ ਸਨ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਐਮ.ਆਰ.ਐਫ. ਸੈਂਟਰ ਅਤੇ ਐਸ.ਟੀ.ਪੀ. ਦੇ ਕੰਮ ਦਾ ਜਾਇਜ਼ਾ ਲਿਆ ਗਿਆ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਐਮ.ਆਰ.ਐਫ. ਸੈਂਟਰ ਅਤੇ ਐਸ.ਟੀ.ਪੀ. ਦੇ ਕੰਮ ਦਾ ਜਾਇਜ਼ਾ ਲਿਆ ਗਿਆ

Hot News
ਧਨੌਲਾ, 17 ਜਨਵਰੀ-ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਬੈਂਬੀ ਵੱਲੋਂ ਨਗਰ ਕੌਂਸਲ ਧਨੌਲਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਫਾਈ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਇਸ ਮੌਕੇ ਉਹਨਾਂ ਨੇ ਨਗਰ ਕੌਂਸਲ ਧਨੌਲਾ ਅਧੀਨ ਬਣੇ ਐਮ.ਆਰ.ਐਫ. ਸੈਂਟਰ ਦੀ ਚੈਕਿੰਗ ਕੀਤੀ। ਉਨ੍ਹਾਂ ਨੇ ਉੱਥੇ ਗਿੱਲੇ ਅਤੇ ਸੁੱਕੇ ਕੂੜੇ ਦੇ ਪ੍ਰਬੰਧਨ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਅਧਿਕਾਰੀਆਂ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਚੁਸਤ-ਦਰੁਸਤ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਚੱਲ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ ਐਸ.ਟੀ.ਪੀ. ਦਾ ਕੰਮ ਤੈਅ ਸਮੇਂ ਸੀਮਾ ਦੇ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤਾ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਜਲਦ ਇਸਦਾ ਲਾਭ ਮਿਲ ਸਕੇ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।...
23 ਕਰੋੜ ਦੀ ਲਾਗਤ ਨਾਲ ਬਣ ਰਹੇ 50 ਬੈਡ ਸੀ.ਸੀ.ਯੂ. ਹਸਪਤਾਲ ਦਾ ਲਿਆ ਜਾਇਜ਼ਾ, ਜਲਦੀ ਕੰਮ ਹੋਵੇਗਾ ਪੂਰਾ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

23 ਕਰੋੜ ਦੀ ਲਾਗਤ ਨਾਲ ਬਣ ਰਹੇ 50 ਬੈਡ ਸੀ.ਸੀ.ਯੂ. ਹਸਪਤਾਲ ਦਾ ਲਿਆ ਜਾਇਜ਼ਾ, ਜਲਦੀ ਕੰਮ ਹੋਵੇਗਾ ਪੂਰਾ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

Hot News
ਫਾਜ਼ਿਲਕਾ 17 ਜਨਵਰੀ-ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਦੀ ਲੜੀ ਤਹਿਤ ਫਾਜ਼ਿਲਕਾ ਵਿਖੇ 23 ਕਰੋੜ ਦੀ ਲਾਗਤ ਨਾਲ 50 ਬੈਡ ਦਾ ਕ੍ਰਿਟੀਕਲ ਕੇਅਰ ਯੂਨਿਟ ਤਿਆਰ ਹੋ ਰਿਹਾ ਹੈ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇਸੀ. ਸੀ. ਯੂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਮੌਕੇ ਕੀਤਾ|  ਉਨ੍ਹਾਂ ਕਿਹਾ ਕਿ ਇਹ ਕੇਅਰ ਯੁਨਿਟ ਜਲਦ ਹੀ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਫਾਜ਼ਿਲਕਾ ਦੇ ਲੋਕਾਂ ਨੂੰ ਇਸ ਯੁਨਿਟ ਦੀ ਪ੍ਰਾਪਤੀ ਨਾਲ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਦੂਰ-ਦਰਾਡੇ ਸ਼ਹਿਰਾਂ ਵਿਚ ਨਹੀਂ ਜਾਣਾ ਪਵੇਗਾ। ਇਸ ਨਾਲ ਜਿਥੇ ਉਨ੍ਹਾਂ ਨੂੰ ਆਪਣੇ ਨੇੜੇ ਹੀ ਇਲਾਜ ਦੀ ਸੁਵਿਧਾ ਪ੍ਰਾਪਤ ਹੋਵੇਗੀ ਉਥੇ ਆਉਣ-ਜਾਣ ਦੀ ਖਜਲ-ਖੁਆਰੀ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਿਹਤ ਪੱਖੋਂ ਸੁਵਿਧਾਵਾਂ ਬਿਨਾਂ ਕਿਸੇ ਖੱ...
ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਤ ਕਰਨ ਲਈ ਕੱਢਿਆ ਡਰਾਅ

ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਤ ਕਰਨ ਲਈ ਕੱਢਿਆ ਡਰਾਅ

Hot News
ਸੰਗਰੂਰ, 17 ਜਨਵਰੀ-ਡਿਪਟੀ ਕਮਿਸ਼ਨਰ, ਸ਼੍ਰੀ ਰਾਹੁਲ ਚਾਬਾ ਦੀ ਅਗਵਾਈ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਿਤ ਕਰਨ ਲਈ ਡਰਾਅ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੱਢਿਆ ਗਿਆ। ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵੱਲੋਂ ਕਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ, ਸਬ-ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ ਅਤੇ ਕਰਾਪ ਡਾਇਵਰਸੀਫਿਕੇਸ਼ਨ ਸਕੀਮਾਂ ਸਾਲ 2025-26 ਅਧੀਨ ਖੇਤੀਬਾੜੀ ਮਸ਼ੀਨਰੀ 'ਤੇ ਸਬਸਿਡੀ ਪ੍ਰਾਪਤ ਕਰਨ ਲਈ ਆਈਆਂ ਅਰਜ਼ੀਆਂ ਦੀ ਚੋਣ ਕੀਤੀ ਗਈ। ਕਰਾਪ ਰੈਜ਼ੀਡਿਊ ਮੈਨੇਜਮੈਨਟ ਸਕੀਮ ਦੇ ਦੂਜੇ ਪੜਾਅ ਦੌਰਾਨ ਐਸ.ਸੀ. ਸ਼੍ਰੈਣੀ ਵਿੱਚ ਕਸਟਮ ਹਾਇਰਿੰਗ ਸੈਂਟਰਾਂ ਦੀਆਂ 682 ਅਰਜ਼ੀਆਂ ਅਤੇ ਨਿੱਜੀ ਕਿਸਾਨਾਂ ਦੀਆਂ 153 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ ਉਪਲਬਧ ਫੰਡ 01.33 ਕਰੋੜ ਅਨੁਸਾਰ 110 ਨਿੱਜੀ ਕਿਸਾਨਾਂ ਦੀਆਂ ਅਰਜ਼ੀਆਂ ਨੂੰ ਚੁਣਿਆ ਗਿਆ। ਇਸ ਸਕੀਮ ਵਿੱਚ ਝੋਨੇ ਦੀ ਪਰਾਲੀ ਦੀ ਸੰਭਾਲ ਕਰਨ ਵਾਲੀਆਂ ਵੱਖ-ਵੱਖ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਉੱਪਰ ਮੁਹੱਈਆ ਕਰਵਾਈਆਂ ਜਾਣਗੀਆਂ, ਜਿਵੇਂ ਕਿ ਬੇਲਰ, ਰੇਕ, ਸੁਪਰ ...
ਪੀੜਤਾਂ ਨੂੰ ਇਨਸਾਫ ਲਈ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ : ਜਤਿੰਦਰ ਸਿੰਘ ਸ਼ੰਟੀ 

ਪੀੜਤਾਂ ਨੂੰ ਇਨਸਾਫ ਲਈ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ : ਜਤਿੰਦਰ ਸਿੰਘ ਸ਼ੰਟੀ 

Hot News
ਰੂਪਨਗਰ, 17 ਜਨਵਰੀ: ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।   ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਮੈਂਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ (ਪਦਮਸ਼੍ਰੀ ਐਵਾਰਡੀ) ਨੇ ਅੱਜ ਜੀ.ਐਸ ਅਸਟੇਟ ਰੂਪਨਗਰ ਵਿਖੇ ਇੱਕ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦਾ ਅਨਿਆਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੁਲਜ਼ਮਾ ਖ਼ਿਲਾਫ਼ ਕਾਨੂੰਨ ਅਨੁਸ...
ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ, 90 ਹਜ਼ਾਰ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ, 90 ਹਜ਼ਾਰ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ

Hot News
ਚੰਡੀਗੜ੍ਹ, 17 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਸਫ਼ਲਤਾਪੂਰਵਕ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ ਯੁੱਧ ਨਸ਼ਿਆਂ ਵਿਰੁੱਧ’ ਦੇ 322ਵੇਂ ਦਿਨ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ  - ’ਤੇ ਇੱਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ)  ਚਲਾਇਆ  । ਇਹ ਤਲਾਸ਼ੀ ਅਭਿਆਨ (ਕਾਸੋ) ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਇਸ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲਿ੍ਹਆਂ ਵਿੱਚ ਤਾਇਨਾਤ ਕੀਤਾ ਗਿਆ ਸੀ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਰਾਜ ਭਰ ...
ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ

ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ

Hot News
ਮਾਲੇਰਕੋਟਲਾ, 17 ਜਨਵਰੀ –     ਨਾਮਧਾਰੀ ਸੰਪਰਦਾ ਵੱਲੋਂ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਭਾਰਤੀ ਇਤਿਹਾਸ ਵਿੱਚ ਸਦਾ ਸੁਨਹਿਰੀ ਅੱਖਰਾਂ ਨਾਲ ਦਰਜ਼ ਰਹਿਣਗੀਆਂ। ਇਹਨਾੱ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ (ਪੰਜਾਬ) ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਕਰਵਾਏ ਗਏ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤਾ।    ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ, ਨਿਮਰਤਾ ਅਤੇ ਤਿਆਗ ਦੀ ਜਿਊਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਦਰਸਾਏ ਅਹਿੰਸਾ, ਨਾ-ਮਿਲਵਰਤਨ ਅਤੇ ਨਾ-ਫੁਰਮਾਨੀ ਦੇ ਰਸਤੇ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ। ਇਤਿਹਾਸ ਗਵਾਹ ਹੈ ਕਿ ਅੰਗਰੇਜ਼ੀ ਹਕੂਮਤ ਦੇ ਖ਼ਿਲਾਫ਼ ਲੋਕਾਂ ਵਿੱਚ ਜਾਗਰੂਕਤਾ ਦੀ ਚਿੰਗਾਰੀ ਮਾਲੇਰਕੋਟਲਾ ਦੀ ਇਸ ਪਵਿੱਤਰ ਧਰਤੀ ਤੋਂ ਹੀ ਉੱਠੀ ਸੀ।     ਉਨ੍ਹਾਂ ਕਿਹਾ ਕਿ 66 ਨਾਮਧਾਰੀ ਸ...
ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

Hot News
ਚੰਡੀਗੜ੍ਹ, 16 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਖੁਦ 2007-17 ਤੱਕ ਦੇ ਅਕਾਲੀ-ਭਾਜਪਾ ਸ਼ਾਸਨ, 2017-22 ਦੀ ਫੇਲ੍ਹ ਰਹੀ ਕਾਂਗਰਸ ਸਰਕਾਰ ਅਤੇ ਹੁਣ ਭਾਜਪਾ ਦੇ ਕੁਝ ਆਗੂਆਂ ਦੀ ਬਾਦਲਾਂ ਨਾਲ ਗਠਜੋੜ ਦੀ ਤੜਫ ਪਿੱਛੇ ਦੀ ਸੱਚਾਈ ਨੂੰ ਬੇਨਕਾਬ ਕਰ ਦਿੱਤਾ ਹੈ। ਬਿੱਟੂ ਨੇ ਖੁਦ ਕਬੂਲ ਕੀਤਾ ਹੈ ਕਿ ਜੇਕਰ ਅਜਿਹਾ ਗਠਜੋੜ ਹੁੰਦਾ ਹੈ ਤਾਂ ਪੰਜਾਬ ਵਿੱਚ ਨਸ਼ੇ ਅਤੇ ਗੈਂਗਸਟਰਵਾਦ ਦੀ ਵਾਪਸੀ ਹੋਵੇਗੀ।ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਬਿੱਟੂ ਨੇ ਜਨਤਕ ਤੌਰ 'ਤੇ ਇਹ ਕਹਿ ਕੇ ਬਹੁਤ ਹੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ "ਚਿੱਟਾ" (ਸਿੰਥੈਟਿਕ ਨਸ਼ੇ) ਅਤੇ ਗੈਂਗਸਟਰਵਾਦ ਦੀ ਵਾਪਸੀ ਹੋਵੇਗੀ। ਪੰਨੂ ਨੇ ਕਿਹਾ ਕਿ ਇਹ ਸਿਰਫ਼ ਸਿਆਸੀ ਬਿਆਨ ਨਹੀਂ ਹਨ। ਇਹ ਉਹ ਇਕਬਾਲੀਆ ਬਿਆਨ ਹਨ ਜੋ ਸਪੱਸ਼ਟ ਕਰਦੇ ਹਨ ਕਿ 2007 ਤੋਂ 2017 ਦਰਮਿਆਨ ਪੰਜਾਬ ਨੂੰ ਕਿਸ ਨੇ ਬਰਬਾਦ ਕੀਤਾ।ਪੰਨੂ ਨੇ ਰਵਨੀਤ ਬਿੱਟੂ ਨੂੰ ਸਵਾਲ ਪੁੱਛਦਿਆਂ...