Wednesday, October 14Malwa News
Shadow

Hot News

ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

Hot News
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਾਲ ਹੀ ਵਿੱਚ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ ਭਾਰਤ ਦੇ ਇਤਿਹਾਸ ਵਿੱਚ "ਰੋਸ ਦੇ ਰੁੱਖ (Tree of Resistance)" ਵਜੋਂ ਯਾਦ ਰੱਖਿਆ ਜਾਵੇਗਾ। ਸੈਕਟਰ 66-ਏ, ਮੋਹਾਲੀ ਵਿਖੇ ਸਥਿਤ 'ਸਟੋਰੀਲਾਈਨ ਮੋਂਟੇਸਰੀ ਐਂਡ ਕੈਫੇ' ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਇਹ ਸੰਘਰਸ਼ ਦੇ ਬੀਜ ਕੁਝ ਸਾਲ ਪਹਿਲਾਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤੇ ਗਏ ਇਤਿਹਾਸਕ ਅੰਦੋਲਨ ਦੌਰਾਨ ਬੀਜੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਅੰਦੋਲਨ ਦੇਸ਼ ਦੇ ਨੌਜਵਾਨਾਂ ਦੀ ਜਾਗਰੂਕਤਾ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸੰਘਰਸ਼ ਨੇ ਕਈ ਲੁਕੇ ਹੋਏ ਮੁੱਦਿਆਂ ਨੂੰ ਵੀ ਸਾਹਮਣੇ ਲਿਆਂਦਾ ਹੈ। ਇ...
ਸ੍ਰੀ ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਸ੍ਰੀ ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

Hot News
*ਚੰਡੀਗੜ੍ਹ/ਸ੍ਰੀ ਚਮਕੌਰ ਸਾਹਿਬ, 28 ਜੁਲਾਈ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਰੁੜਕੀ ਹੀਰਾਂ ਵਿਖੇ ਪੰਜਾਬ ਸਰਕਾਰ ਵੱਲੋਂ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਅਹਿਮ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕ ਰਹੀ ਹੈ। ਇਸ ਮੌਕੇ ਸ਼੍ਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਚਮਕੌਰ ਸਾਹਿਬ ਹਲਕੇ ਵਿੱਚ ਸਮਰਾਲਾ ਮੇਜਰ ਨੂੰ ਪੱਕਾ ਕਰਨ, ਅਮਰਾਲਾ ਮਾਈਨਰ ਦੀ ਮੁੜ ਬਹਾਲੀ ਅਤੇ ਅੰਡਰਗਰਾਊਂਡ ਪਾਈਪ ਲਾਈਨਾਂ ਵਿਛਾਉਣ ਵਰਗੇ ਪ੍ਰਾਜੈਕਟਾਂ 'ਤੇ ਕੁੱਲ 26.12 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪ੍ਰਾਜੈਕਟਾਂ ਨਾਲ ਹਜ਼ਾਰਾਂ ਏਕੜ ਰਕਬੇ ਨੂੰ ਪਹਿਲੀ ਵਾਰ ਜਾਂ ਵਧੇਰੇ ਪੱਧਰ 'ਤੇ ਨਹਿਰੀ ਪਾਣੀ ਦੀ ਸਹੂਲਤ ਪ੍ਰਾਪਤ ਹੋਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮਰਾਲਾ ਮੇਜਰ ਨੂੰ 7.21 ਕਿਲੋਮੀਟਰ ਲ...
ਗੈਂਗਸਟਰਾਂ ‘ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ

Hot News
ਚੰਡੀਗੜ੍ਹ, 28 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 189ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 189ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 366 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 53,891 ਹੋ ਗਈਆਂ। ਇਸ ਤੋਂ ਇਲਾਵਾ 203 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂ...
ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

Hot News
ਚੰਡੀਗੜ੍ਹ, 28 ਜੁਲਾਈ, 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ, ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਤਾਇਨਾਤ ਸਬ ਡਿਵੀਜ਼ਨਲ ਅਫਸਰ (ਐਸਡੀਓ) ਰਮਨਜੋਤ ਸਿੰਘ ਨੂੰ ਅੱਠ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਐਸਡੀਓ ਰਮਨਜੋਤ ਸਿੰਘ ਵਿਰੁੱਧ 40 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਫਆਈਆਰ ਨੰਬਰ 16 ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ, ਮੁਲਜ਼ਮ ਐਸਡੀਓ 19,40,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਬੇਨਤੀ ਕਰਨ 'ਤੇ, ਸ਼ਿਕਾਇਤਕਰਤਾ ਦੀ ਜ਼ਮੀਨ ਤੋਂ ਮਿੱਟੀ ਚੁੱਕਣ ਲਈ ਉਸ ਵਿਰੁੱਧ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਐਸਡੀਓ ਨੇ 8 ਲੱਖ ਰੁਪਏ ਰਿਸ਼...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

Hot News
ਚੰਡੀਗੜ੍ਹ, 28 ਜੁਲਾਈ 2026: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਟਰਾਂਸਪੋਰਟ ਅਤੇ ਜਨਤਕ ਖੇਤਰ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਕੰਮਕਾਜੀ ਚੁਣੌਤੀਆਂ ਦੇ ਨਿਪਟਾਰੇ ਲਈ ਲੜੀਵਾਰ ਵਿਆਪਕ ਮੀਟਿੰਗਾਂ ਕੀਤੀਆਂ। ਟਰਾਂਸਪੋਰਟ ਖੇਤਰ ਦੀਆਂ ਅਹਿਮ ਵਿਚਾਰ-ਵਟਾਂਦਰੇ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਪੰਜਾਬ ਸਟੇਟ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ' ਅਤੇ 'ਸਮਾਲ ਸਕੇਲ ਬੱਸ ਆਪ੍ਰੇਟਰਜ਼ ਐਸੋਸੀਏਸ਼ਨ' ਦੇ ਵਫ਼ਦਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।ਟਰਾਂਸਪੋਰਟ ਇੰਡਸਟਰੀ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਭਗਵੰਤ ਮਾਨ ਸਰਕਾਰ ਦੀ ਇਸ ਨੂੰ ਪੂਰਾ ਸਮਰਥਨ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਟਰਾਂਸਪੋਰਟ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਟਰਾਂਸਪੋਰਟ ਖੇਤਰ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੋਵਾਂ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ।" ਪ੍ਰਸ਼ਾਸਕੀ ਪੱਧਰ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਮੰਤਰੀ ਹ...
ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ; 28 ਜੁਲਾਈ 2026: ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ, ਸੂਬੇ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਮੰਗਾਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ 16 ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ (ਏ.ਏ.ਸੀ.) ਦੀ ਸਟਾਫ਼ ਯੂਨੀਅਨ ਨੇ ਅਧਿਕਾਰਤ ਤੌਰ 'ਤੇ ਆਪਣੀ ਹੜਤਾਲ ਵਾਪਸ ਲੈ ਲਈ ਹੈ ਅਤੇ ਕੰਮ 'ਤੇ ਪਰਤ ਆਏ ਹਨ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਪਿਛਲੇ ਦੋ ਦਿਨਾਂ ਦੌਰਾਨ ਸੂਬਾ ਸਰਕਾਰ ਦੀ ਅਗਵਾਈ ਹੇਠ ਹੋਈਆਂ ਲੰਬੇ ਵਿਚਾਰ-ਵਟਾਂਦਰਿਆਂ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿੱਚ ਸਿਹਤ ਅਮਲੇ ਦੀਆਂ ਮੁੱਖ ਮੰਗਾਂ ਮੰਨਣ ਅਤੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਇੱਕ ਵਿਸ਼ੇਸ਼ ਵਿੱਤੀ ਕਮੇਟੀ ਬਣਾਉਣ ਸਮੇਤ ਪ੍ਰਮੁੱਖ ਮੁੱਦਿਆਂ ਦਾ ਸਫਲਤਾਪੂਰਵਕ ਹੱਲ ਕੀਤਾ ਗਿਆ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪਟਿਆਲਾ ਹੈੱਡ ਆਫਿਸ ਵਿਖੇ ਮ...
ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

Hot News
ਚੰਡੀਗੜ੍ਹ, 28 ਜੁਲਾਈ 2026: ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ਵਿੱਤੀ ਸਹਾਇਤਾ ਸਿੱਧੀ ਭੇਜਣ ਦੇ ਫ਼ੈਸਲੇ ਨੂੰ ਸੂਬੇ ਭਰ ਦੀਆਂ ਲਾਭਪਾਤਰੀਆਂ ਵੱਲੋਂ ਭਰਪੂਰ ਸਰਾਹਨਾ ਮਿਲੀ ਹੈ। ਔਰਤਾਂ ਦਾ ਕਹਿਣਾ ਹੈ ਕਿ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀਬੀਟੀ) ਪ੍ਰਣਾਲੀ ਨੇ ਪਾਰਦਰਸ਼ਤਾ, ਸਹੂਲਤ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਇਆ ਹੈ, ਕਿਉਂਕਿ ਸਹਾਇਤਾ ਰਾਸ਼ੀ ਸਿੱਧੀ ਉਨ੍ਹਾਂ ਦੇ ਖ਼ਾਤਿਆਂ ਵਿੱਚ ਪਹੁੰਚ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੁਣ ਤੱਕ ਇਸ ਯੋਜਨਾ ਤਹਿਤ ਡੀਬੀਟੀ ਪ੍ਰਣਾਲੀ ਰਾਹੀਂ ਲਗਭਗ 33 ਲੱਖ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ₹1,149 ਕਰੋੜ ਸਿੱਧੇ ਜਮ੍ਹਾਂ ਕਰਵਾ ਚੁੱਕੀ ਹੈ। ਅਨੁਸੂਚਿਤ ਜਾਤੀ (ਐੱਸਸੀ) ਵਰਗ ਦੀਆਂ ਯੋਗ ਲਾਭਪਾਤਰੀਆਂ ਨੂੰ ₹1,500 ਦੀਆਂ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ਕੁੱਲ ₹4,500 ਦਿੱਤੇ ਗਏ ਹਨ, ਜਦਕਿ ਹੋਰ ਵਰਗਾਂ ਦੀਆਂ ਲਾਭਪਾਤਰੀਆਂ ਨੂੰ ₹1,000 ਦੀਆਂ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ਕੁੱਲ ₹3,000 ਪ੍ਰਦਾਨ ਕੀਤੇ ਗਏ ਹਨ।...
ਪੰਜਾਬ ਨੂੰ ਸਿੱਖਿਆ ਵਿੱਚ 27ਵੇਂ ਤੋਂ ਨੰਬਰ 1 ‘ਤੇ ਲਿਆਂਦਾ, ਭਾਜਪਾ ਇਸੇ ਕੰਮ ‘ਤੇ ਕਲੰਕ ਲਾਉਣ ਦੀ ਕੋਸ਼ਿਸ਼ ਕਰ ਰਹੀ- ਕੇਜਰੀਵਾਲ

ਪੰਜਾਬ ਨੂੰ ਸਿੱਖਿਆ ਵਿੱਚ 27ਵੇਂ ਤੋਂ ਨੰਬਰ 1 ‘ਤੇ ਲਿਆਂਦਾ, ਭਾਜਪਾ ਇਸੇ ਕੰਮ ‘ਤੇ ਕਲੰਕ ਲਾਉਣ ਦੀ ਕੋਸ਼ਿਸ਼ ਕਰ ਰਹੀ- ਕੇਜਰੀਵਾਲ

Hot News, Punjab Politics
ਨਵੀਂ ਦਿੱਲੀ, 27 ਜੁਲਾਈ  ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪੇਪਰ ਲੀਕ ਦਾ ਝੂਠਾ ਦੋਸ਼ ਲਗਾ ਰਹੀ ਭਾਜਪਾ 'ਤੇ ਤਿੱਖਾ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ 27ਵੇਂ ਨੰਬਰ ਤੋਂ ਨੰਬਰ-1 'ਤੇ ਲਿਆ ਖੜ੍ਹਾ ਕੀਤਾ। ‘ਆਪ’ ਸਰਕਾਰ ਦੇ ਇਸੇ ਸ਼ਾਨਦਾਰ ਕੰਮ ਨੂੰ ਭਾਜਪਾ ਕਲੰਕਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 10 ਸਾਲ ਤੱਕ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਰਹੀ ਅਤੇ 5 ਸਾਲ ਤੋਂ ਪੰਜਾਬ ਵਿੱਚ ਹੈ, ਪਰ ਅੱਜ ਤੱਕ ਇੱਕ ਵੀ ਪੇਪਰ ਲੀਕ ਨਹੀਂ ਹੋਇਆ। ਜਦਕਿ ਭਾਜਪਾ ਦੀ ਜਿੱਥੇ-ਜਿੱਥੇ ਸਰਕਾਰ ਹੈ, ਉੱਥੇ ਲਗਾਤਾਰ ਪੇਪਰ ਲੀਕ ਹੋ ਰਹੇ ਹਨ। ਭਾਜਪਾ ਨੂੰ ਆਪਣੀ ਇਹ ਨਾਕਾਮੀ ਬੁਰੀ ਤਰ੍ਹਾਂ ਚੁੱਭ ਰਹੀ ਹੈ। ਸੱਚ ਤਾਂ ਇਹ ਹੈ ਕਿ ਇਹਨਾਂ ਕੋਲ ਪੰਜਾਬ ਵਿੱਚ ਕੁਝ ਕਹਿਣ ਲਈ ਨਹੀਂ ਹੈ। ਇਸ ਲਈ ਪੇਪਰ ਲੀਕ ਦਾ ਝੂਠਾ ਦੋਸ਼ ਲਗਾ ਰਹੇ ਹਨ। ਦਿੱਲੀ ਸਥਿਤ ‘ਆਪ’ ਮੁੱਖ ਦਫ਼ਤਰ 'ਤੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪੇਪਰ ਲੀਕ ਦਾ ਝੂਠਾ ਦੋਸ਼ ਲਗਾ ਰਹੀ ਭਾਜਪਾ ਨੂੰ ਆ...
ਭਵਾਨੀਗੜ੍ਹ ਵਾਸੀਆਂ ਨੂੰ ਆਧੁਨਿਕ ਸਿਹਤ ਸਹੂਲਤਾਂ ਦੀ ਵੱਡੀ ਸੌਗਾਤ; ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਮ ਆਦਮੀ ਕਲੀਨਿਕ ਲੋਕ ਅਰਪਿਤ

ਭਵਾਨੀਗੜ੍ਹ ਵਾਸੀਆਂ ਨੂੰ ਆਧੁਨਿਕ ਸਿਹਤ ਸਹੂਲਤਾਂ ਦੀ ਵੱਡੀ ਸੌਗਾਤ; ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਮ ਆਦਮੀ ਕਲੀਨਿਕ ਲੋਕ ਅਰਪਿਤ

Hot News
ਭਵਾਨੀਗੜ੍ਹ, 27 ਜੁਲਾਈ: ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਭਵਾਨੀਗੜ੍ਹ ਵਿਖੇ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਸਹੂਲਤਾਂ ਨਾਲ ਲੈਸ ਆਮ ਆਦਮੀ ਕਲੀਨਿਕ ਦਾ ਰਸਮੀ ਉਦਘਾਟਨ ਕਰਦਿਆਂ ਇਸ ਨੂੰ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਤਕ ਮਿਆਰੀ, ਸਸਤੀਆਂ ਨਹੀਂ ਸਗੋਂ ਪੂਰੀ ਤਰ੍ਹਾਂ ਮੁਫ਼ਤ ਅਤੇ ਆਸਾਨੀ ਨਾਲ ਪਹੁੰਚਯੋਗ ਸਿਹਤ ਸੇਵਾਵਾਂ ਪਹੁੰਚਾਉਣਾ ਹੈ, ਜਿਸ ਦਿਸ਼ਾ ਵਿੱਚ ਆਮ ਆਦਮੀ ਕਲੀਨਿਕ ਇੱਕ ਇਤਿਹਾਸਕ ਪਹਿਲ ਸਾਬਤ ਹੋਏ ਹਨ। ਵਿਧਾਇਕ ਭਰਾਜ ਨੇ ਕਿਹਾ ਕਿ ਪਹਿਲਾਂ ਆਮ ਬਿਮਾਰੀਆਂ ਦੇ ਇਲਾਜ ਲਈ ਲੋਕਾਂ ਨੂੰ ਦੂਰ-ਦੁਰਾਡੇ ਹਸਪਤਾਲਾਂ ਦੇ ਚੱਕਰ ਲਗਾਉਣੇ ਪੈਂਦੇ ਸਨ, ਜਿਸ ਨਾਲ ਸਮਾਂ ਅਤੇ ਪੈਸਾ ਦੋਵੇਂ ਖਰਚ ਹੁੰਦੇ ਸਨ। ਹੁਣ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਹੀ ਤਜਰਬੇਕਾਰ ਡਾਕਟਰਾਂ ਦੀ ਸਲਾਹ, ਮੁਫ਼ਤ ਦਵਾਈਆਂ, ਲੋੜੀਂਦੇ ਲੈਬ ਟੈਸਟ ਅਤੇ ਬੁਨਿਆਦੀ ਸਿਹਤ ਜਾਂਚਾਂ ਵਰਗੀਆਂ ਸਹੂਲਤਾਂ ਇੱਕੋ ਛੱਤ ...
ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ

ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ

Hot News
ਚੰਡੀਗੜ੍ਹ, 27 ਜੁਲਾਈ: ਪੰਜਾਬੀ, ਹਿੰਦੀ ਅਤੇ ਗੁਰਮਤਿ ਸਾਹਿਤ ਦੇ ਮਹਾਨ ਵਿਦਵਾਨ ਪਦਮ ਸ਼੍ਰੀ ਡਾ ਰਤਨ ਸਿੰਘ ਜੱਗੀ ਦੇ 100ਵੇਂ ਜਨਮ ਦਿਵਸ ਮੌਕੇ ਪੰਜਾਬ ਕਲਾ ਪਰਿਸ਼ਦ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਯਾਦਗਾਰੀ ਸਮਾਗਮ ਕਰਵਾਇਆ ਗਿਆ।  ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਪਦਮ ਭੂਸ਼ਣ ਸ. ਤਰਲੋਚਨ ਸਿੰਘ ਨੂੰ ਪਹਿਲੇ ਡਾ ਰਤਨ ਸਿੰਘ ਜੱਗੀ ਯਾਦਗਾਰੀ ਸਨਮਾਨ ਨਾਲ ਸਨਮਾਨਿਆ ਜਾਵੇਗਾ ਜਿਸ ਵਿਚ ਉਨ੍ਹਾਂ ਨੂੰ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਦੁਸ਼ਾਲਾ ਤੇ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਸਪੀਕਰ ਸ. ਸੰਧਵਾਂ ਵੱਲੋਂ ਇਸ ਮੌਕੇ ਕਲਾ ਭਵਨ ਅੰਦਰ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਡਾ. ਰਤਨ ਸਿੰਘ ਜੱਗੀ ਓਪਨ ਏਅਰ ਥਿਏਟਰ ਅਤੇ ਉਹਨਾਂ ਦੇ ਬੁੱਤ ਦਾ ਵੀ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਅੱਜ ਅਸੀਂ ਇੱਕ ਕਰਮਯੋਗੀ ਦਾ ਦਿਨ ਮਨਾ...