Wednesday, October 14Malwa News
Shadow

Hot News

ਵਿਸ਼ਵ ਹੈਪੇਟਾਈਟਸ ਦਿਵਸ: ਪੀ.ਆਈ.ਐਲ.ਬੀ.ਐਸ ਮੋਹਾਲੀ ਵੱਲੋਂ ਭਲਕੇ ਵਿਸ਼ੇਸ਼ ਲਿਵਰ ਹੈਲਥ ਕੈਂਪ ਲਗਾਇਆ ਜਾਵੇਗਾ, ਮੁੱਖ ਟੈਸਟ ਸਿਰਫ਼ 1000 ਰੁਪਏ ਵਿੱਚ ਹੋਣਗੇ ਉਪਲਬਧ

ਵਿਸ਼ਵ ਹੈਪੇਟਾਈਟਸ ਦਿਵਸ: ਪੀ.ਆਈ.ਐਲ.ਬੀ.ਐਸ ਮੋਹਾਲੀ ਵੱਲੋਂ ਭਲਕੇ ਵਿਸ਼ੇਸ਼ ਲਿਵਰ ਹੈਲਥ ਕੈਂਪ ਲਗਾਇਆ ਜਾਵੇਗਾ, ਮੁੱਖ ਟੈਸਟ ਸਿਰਫ਼ 1000 ਰੁਪਏ ਵਿੱਚ ਹੋਣਗੇ ਉਪਲਬਧ

Hot News
ਚੰਡੀਗੜ੍ਹ/ਮੁਹਾਲੀ, 27 ਜੁਲਾਈ: ਵਿਸ਼ਵ ਹੈਪੇਟਾਈਟਸ ਦਿਵਸ ਮੌਕੇ, ਲਿਵਰ ਦੀ ਦੇਖਭਾਲ ਲਈ ਸੂਬੇ ਦੀ ਪ੍ਰਮੁੱਖ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.),  ਮੋਹਾਲੀ ਵੱਲੋਂ 28 ਜੁਲਾਈ, 2026 (ਮੰਗਲਵਾਰ) ਨੂੰ ਸਵੇਰੇ 9 ਵਜੇ ਤੋਂ ਸੰਸਥਾ ਦੇ ਓ.ਪੀ.ਡੀ. ਕੰਪਲੈਕਸ ਵਿੱਚ ਵਿਆਪਕ ਲਿਵਰ ਹੈਲਥ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਾਲ ਦੀ ਗਲੋਬਲ ਥੀਮ "ਲੈਟਸ ਬ੍ਰੇਕ ਇਟ ਡਾਊਨ" ਨੂੰ ਧਿਆਨ ਵਿੱਚ ਰੱਖਦਿਆਂ, ਇਸ ਕੈਂਪ ਦਾ ਉਦੇਸ਼ ਆਮ ਜਨਤਾ ਲਈ ਲਿਵਰ ਸਬੰਧੀ ਆਧੁਨਿਕ ਜਾਂਚ ਸਹੂਲਤਾਂ ਨੂੰ ਸੁਖਾਲਾ ਅਤੇ ਕਿਫ਼ਾਇਤੀ ਬਣਾਉਣਾ ਹੈ। ਪੀ.ਆਈ.ਐਲ.ਬੀ.ਐਸ. ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਮਾਹਰ ਹੈਪੇਟੋਲੋਜਿਸਟ ਦੀ ਸਲਾਹ ਸਮੇਤ ਮੁੱਖ ਲਿਵਰ ਟੈਸਟ—ਜਿਨ੍ਹਾਂ ਵਿੱਚ ਫਾਈਬਰੋਸਕੈਨ, ਅਲਟਰਾਸਾਊਂਡ, ਲਿਵਰ ਫੰਕਸ਼ਨ ਟੈਸਟ (ਐਲਐਫਟੀ), ਰੀਨਲ ਫੰਕਸ਼ਨ ਟੈਸਟ (ਆਰਐਫਟੀ), ਯੂਰਿਨ ਰੂਟੀਨ ਮਾਈਕਰੋਸਕੋਪੀ, ਹੈਪੇਟਾਈਟਸ ਬੀ ਅਤੇ ਸੀ ਦੀ ਸਕ੍ਰੀਨਿੰਗ ਸ਼ਾਮਲ ਹਨ, ਮਹਿਜ਼ 1000 ਰੁਪਏ ਵਿੱਚ ਉਪਲਬਧ ਹੋਣਗੇ। ਡਾ....
ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ

ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ

Hot News
ਭਵਾਨੀਗੜ੍ਹ, 27 ਜੁਲਾਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤਹਿਤ ਅੱਜ ਨਗਰ ਕੌਂਸਲ ਭਵਾਨੀਗੜ੍ਹ ਵਿੱਚ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਵਤਾਰ ਸਿੰਘ ਤਾਰੀ ਨੇ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਵਾਈਸ ਪ੍ਰਧਾਨ ਕਰਮਜੀਤ ਕੌਰ ਨੇ ਵੀ ਕਾਰਜ ਭਾਰ ਸੰਭਾਲਿਆ।   ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅਵਤਾਰ ਸਿੰਘ ਤਾਰੀ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਨਗਰ ਕੌਂਸਲ ਦੀ ਟੀਮ ਅਤੇ ਸਮੂਹ ਕੌਂਸਲਰਾਂ ਦੇ ਸਹਿਯੋਗ ਨਾਲ ਭਵਾਨੀਗੜ੍ਹ ਦੇ ਵਿਕਾਸ ਨੂੰ ਹੋਰ ਰਫ਼ਤਾਰ ਦੇਣ ਲਈ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਅਤੇ ਕਸਬਿਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸਫ਼ਾ...
ਗੈਂਗਸਟਰਾਂ ‘ਤੇ ਵਾਰ ਦਾ 188ਵਾਂ ਦਿਨ: ਪੰਜਾਬ ਪੁਲਿਸ ਵੱਲੋਂ 476 ਥਾਈਂ ਛਾਪੇਮਾਰੀ; 260 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 188ਵਾਂ ਦਿਨ: ਪੰਜਾਬ ਪੁਲਿਸ ਵੱਲੋਂ 476 ਥਾਈਂ ਛਾਪੇਮਾਰੀ; 260 ਕਾਬੂ

Hot News
ਚੰਡੀਗੜ੍ਹ, 27 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 188ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 476 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 188ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 260 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 53,508 ਹੋ ਗਈਆਂ। ਇਸ ਤੋਂ ਇਲਾਵਾ 225 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

Hot News
ਚੰਡੀਗੜ੍ਹ, 27 ਜੁਲਾਈ 2026: ਸਾਹ ਚੜ੍ਹਨ ਨੂੰ ਅਕਸਰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਲਗਾਤਾਰ ਰਹਿਣ ਵਾਲੀ ਖੰਘ ਨੂੰ ਮੌਸਮ ਦਾ ਅਸਰ ਮੰਨ ਲਿਆ ਜਾਂਦਾ ਹੈ ਅਤੇ ਘਰਘਰਾਹਟ ਨੂੰ ਉਦੋਂ ਤੱਕ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ, ਜਦੋਂ ਤੱਕ ਪੌੜੀਆਂ ਚੜ੍ਹਨੀਆਂ ਵੀ ਔਖੀਆਂ ਨਾ ਹੋ ਜਾਣ। ਉਦੋਂ ਤੱਕ ਕਈ ਮਰੀਜ਼ ਫ਼ੇਫ਼ੜਿਆਂ ਦੀ ਗੰਭੀਰ ਬੀਮਾਰੀ ਦਾ ਸ਼ਿਕਾਰ ਹੋ ਚੁੱਕੇ ਹੁੰਦੇ ਹਨ, ਜਿਸ ਲਈ ਲੰਬੇ ਸਮੇਂ ਤੱਕ ਹਸਪਤਾਲ ਵਿੱਚ ਦਾਖ਼ਲ ਰਹਿਣਾ ਪੈਂਦਾ ਹੈ ਜਾਂ ਵੱਡੀ ਥੋਰੇਸਿਕ ਸਰਜਰੀ ਕਰਵਾਉਣੀ ਪੈਂਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਤਹਿਤ ਪੰਜਾਬ ਦੇ ਤਾਜ਼ਾ ਇਲਾਜੀ ਅੰਕੜੇ ਦੱਸਦੇ ਹਨ ਕਿ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਤ ਨਹੀਂ ਰਹੀਆਂ। ਹਸਪਤਾਲ ਵਿੱਚ ਦਾਖ਼ਲ ਹੋ ਕੇ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦਾ ਵੱਡਾ ਹਿੱਸਾ ਸੂਬੇ ਦੇ ਕੰਮਕਾਜੀ ਉਮਰ ਵਰਗ ਨਾਲ ਸਬੰਧਿਤ ਹੈ, ਜੋ ਇਹ ਦਰਸਾਉਂਦਾ ਹੈ ਕਿ ਸਾਹ ਨਾਲ ਸਬੰਧਿਤ ਬੀਮਾਰੀਆਂ ਸਿਹਤ ਦੇ ਨਾਲ-ਨਾਲ ਆਰਥਿਕ ਬੋਝ ਵੀ ਤੇਜ਼ੀ ਨਾਲ ਵਧਾ ਰਹੀਆਂ ਹਨ। ਅਮਰੀਕਾ ਦੇ ਨੈਸ਼ਨਲ ਹਾਰਟ, ਲੰਗ ਐ...
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

Hot News
ਚੰਡੀਗੜ੍ਹ, 27 ਜੁਲਾਈ: ਪੰਜਾਬ ਸਟੇਟ ਫੂਡ ਕਮਿਸ਼ਨ (ਪੀਐਸਐਫਈ) ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਇੱਕ ਵਿਆਪਕ ਸਮੀਖਿਆ ਮੀਟਿੰਗ ਕੀਤੀ। ਲਗਾਤਾਰ ਬਦਲ ਰਹੇ ਤਕਨੀਕੀ ਦੌਰ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਮਿਸ਼ਨ ਦੀ ਵੈੱਬਸਾਈਟ ਦੇ ਸੁਧਾਰ ਦੇ ਨਾਲ-ਨਾਲ ਇਸ ਨੂੰ ਅਪਡੇਟ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਵੈੱਬਸਾਈਟ 'ਤੇ ਕਮਿਸ਼ਨ ਦੀਆਂ ਗਤੀਵਿਧੀਆਂ ਬਾਰੇ ਤਾਜ਼ਾ ਜਾਣਕਾਰੀ ਉਪਲਬਧ ਕਰਵਾਈ ਜਾ ਸਕੇ। ਕਮਿਸ਼ਨ ਵੱਲੋਂ ਆਪਣੀਆਂ ਪਹਿਲਕਦਮੀਆਂ ਬਾਰੇ ਤਿਆਰ ਕੀਤੀ ਗਈ ਜਾਗਰੂਕਤਾ ਫਿਲਮ ਦੇ ਮੁੱਦੇ 'ਤੇ ਚਰਚਾ ਕਰਦਿਆਂ ਚੇਅਰਮੈਨ ਨੇ ਨਿਰਦੇਸ਼ ਦਿੱਤੇ ਕਿ ਮੌਜੂਦਾ ਫ਼ਿਲਮ ਦੀ ਸਮੀਖਿਆ ਕੀਤੀ ਜਾਵੇ ਤਾਂ ਜੋ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਵੱਲੋਂ ਚਲਾਈਆਂ ਗਈਆਂ ਕਈ ਨਵੀਆਂ ਮੁਹਿੰਮਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾ ਸਕੇ। ਮਾਨਸੂਨ ਦੇ ਸੀਜ਼ਨ ਦੀ ਸ਼ੁਰੂਆਤ ਨੂੰ ਧਿਆਨ ਵਿੱਚ ਰੱਖਦਿਆਂ ਚੇਅਰਮੈਨ ਨੇ ਜ਼ੋਰ ਦਿੱਤਾ ਕਿ ਸੂਬੇ ਭਰ ਦੇ ਅਡਾਪਟ ਕੀਤੇ ਗਏ ਸਕੂਲਾ...
ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ ਅੱਜ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ ਅੱਜ

Hot News
ਚੰਡੀਗੜ੍ਹ, 26 ਜੁਲਾਈਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵੱਲੋਂ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਵਿੱਚ ਪਹਿਲੇ ਡਾ ਰਤਨ ਸਿੰਘ ਜੱਗੀ ਯਾਦਗਾਰੀ ਸਨਮਾਨ ਨਾਲ ਸਾਬਕਾ ਸੰਸਦ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ ਤਰਲੋਚਨ ਸਿੰਘ ਨੂੰ ਸਨਮਾਨਿਆ ਜਾਵੇਗਾ ਜਿਸ ਵਿਚ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਦੁਸ਼ਾਲਾ ਤੇ ਸਨਮਾਨ ਚਿੰਨ੍ਹ ਭੇਟਾ ਕੀਤਾ ਜਾਵੇਗਾ। ਸੈਕਟਰ 16 ਸਥਿਤ ਪੰਜਾਬ ਕਲਾ ਭਵਨ ਵਿਖੇ 27 ਜੁਲਾਈ ਨੂੰ ਸ਼ਾਮ ਸਾਢੇ ਪੰਜ ਵਜੇ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਅਤੇ ਡਾ. ਰਤਨ ਸਿੰਘ ਜੱਗੀ ਓਪਨ ਏਅਰ ਥਿਏਟਰ ਦਾ ਉਦਘਾਟਨੀ ਸਮਾਰੋਹ ਭਲਕੇ ਹੋਵੇਗਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ। ਸ. ਤਰਲੋਚਨ ਸਿੰਘ, ਘੱਟ ਗਿਣਤੀਆਂ, ਧਰਮ, ਸਮਾਜ ਤੇ ਸੱਭਿਆਚਾਰ ਨੂੰ ਸਮਰਪਿਤ ਉਹ ਸ਼ਖਸੀਅਤ ਹਨ ਜਿਨ੍ਹਾਂ ਆਪਣੀ ਮਿਹਨਤ, ਦੂਰਦਰਸ਼ੀ ਤੇ ਦੂਰਅੰਦੇਸ਼ੀ ਸੋਚ, ਨਿਰਪੱਖ ਪ੍ਰਸ਼ਾਸਨ ਅਤੇ ਮਨੁੱਖਤਾ ਦੀ ਸੇਵਾ ਰਾਹੀਂ ਭਾਰਤ ਦੇ ਜਨ-ਜੀਵਨ ਵਿੱਚ ਵਿਲੱਖਣ ਸਥਾਨ ਬ...
ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਕਿਸਾਨਾਂ ਤੇ ਆਮ ਜਨਤਾ ਲਈ ਪਰੇਸ਼ਾਨੀ ਦਾ ਕਾਰਨ ਨਾ ਬਣਨ; ਹੜਤਾਲ ਵਾਪਸ ਲੈਣ, ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ: ਅਮਨ ਅਰੋੜਾ

ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਕਿਸਾਨਾਂ ਤੇ ਆਮ ਜਨਤਾ ਲਈ ਪਰੇਸ਼ਾਨੀ ਦਾ ਕਾਰਨ ਨਾ ਬਣਨ; ਹੜਤਾਲ ਵਾਪਸ ਲੈਣ, ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ: ਅਮਨ ਅਰੋੜਾ

Hot News
ਸੁਨਾਮ; 26 ਜੁਲਾਈ 2026: ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹੜਤਾਲ 'ਤੇ ਬੈਠੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਰਮਚਾਰੀਆਂ ਨੂੰ ਤੁਰੰਤ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਝੋਨੇ ਦੀ ਲਵਾਈ ਦੇ ਅਹਿਮ ਸੀਜ਼ਨ ਦੌਰਾਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸੂਬੇ ਭਰ ਦੇ ਲਗਭਗ ਤਿੰਨ ਕਰੋੜ ਨਾਗਰਿਕਾਂ ਲਈ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ ਹੈ ਅਤੇ ਕਰਮਚਾਰੀ ਯੂਨੀਅਨਾਂ ਦੀ ਮੰਗ 'ਤੇ 25 ਦਿਨ ਪਹਿਲਾਂ ਗਠਿਤ ਕੀਤੀ ਗਈ ਇੱਕ ਉੱਚ ਪੱਧਰੀ ਕਮੇਟੀ ਪਹਿਲਾਂ ਹੀ ਉਨ੍ਹਾਂ ਦੀਆਂ ਲੰਬਿਤ ਮੰਗਾਂ 'ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕਮੇਟੀ ਦੀ ਹਰ ਜਾਇਜ਼ ਸਿਫਾਰਸ਼ ਨੂੰ ਸਰਕਾਰ ਵੱਲੋਂ ਪ੍ਰਵਾਨ ਕੀਤਾ ਜਾਵੇਗਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, "ਪਾਵਰ ਕਾਰਪੋਰੇਸ਼ਨ ਦੇ ਕ...
ਬਲਬੀਰ ਸਿੰਘ ਪਨੂੰ ਨੇ ਪਿੰਡ ਭਾਰਥਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਲਬੀਰ ਸਿੰਘ ਪਨੂੰ ਨੇ ਪਿੰਡ ਭਾਰਥਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Hot News
ਫਤਿਹਗੜ੍ਹ ਚੂੜੀਆਂ/ਬਟਾਲਾ, 26 ਜੁਲਾਈ (      ) ਪੰਜਾਬ ਦੇ ਹਰ ਘਰ ਤੱਕ ਸੰਤੁਲਿਤ ਆਹਾਰ ਪਹੁੰਚਾਉਣ ਦੇ ਮਕਸਦ ਦੇ ਨਾਲ ਮਾਨ ਸਰਕਾਰ ਦੇ ਵੱਲੋਂ ਲਗਾਤਾਰ ਮਿਹਨਤ ਜਾਰੀ ਹੈ। ਇਸੇ ਲੜੀ ਦੇ ਤਹਿਤ ਮਾਨ ਸਰਕਾਰ ਦੇ ਵੱਲੋਂ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਭਾਰਥਵਾਲ ਦੇ ਵਿੱਚ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਪਨੂੰ ਵਲੋਂ 'ਮੇਰੀ ਰਸੋਈ' ਯੋਜਨਾ ਦੇ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ ਅਤੇ ਨਾਲ ਹੀ ਉਨ੍ਹਾਂ ਨੂੰ ਮਾਨ ਸਰਕਾਰ ਦੇ ਵੱਲੋਂ ਚਲਾਈਆਂ ਜਾਂਦੀਆਂ ਲੋਕ ਭਲਾਈ ਯੋਜਨਾਵਾਂ ਦੇ ਬਾਰੇ ਵਿੱਚ ਜਾਣੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਹਰ ਘਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਹਰ ਪਰਿਵਾਰ ਨੂੰ ਬਣਦਾ ਹੱਕ ਮਿਲੇ। ਲੋਕ ਸੇਵਾ ਅਤੇ ਸਮਾਜ ਭਲਾਈ ਲਈ ਅਜਿਹੇ ਉਪਰਾਲੇ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਜ਼ਖ਼ਮੀ ਸਫ਼ਾਈ ਸੇਵਕਾਂ ਨਾਲ ਕੀਤੀ ਮੁਲਾਕਾਤ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਜ਼ਖ਼ਮੀ ਸਫ਼ਾਈ ਸੇਵਕਾਂ ਨਾਲ ਕੀਤੀ ਮੁਲਾਕਾਤ

Hot News
ਬਰਨਾਲਾ, 26 ਜੁਲਾਈ       ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਅੱਜ ਸਿਵਲ ਹਸਪਤਾਲ ਬਰਨਾਲਾ ਪੁੱਜੇ ਅਤੇ ਪਿਛਲੇ ਦਿਨੀਂ ਲਾਠੀਚਾਰਜ ਦੌਰਾਨ ਜ਼ਖ਼ਮੀ ਸਫ਼ਾਈ ਕਰਮਚਾਰੀਆਂ ਦਾ ਹਾਲ ਜਾਣਿਆ। ਇਸ ਮੌਕੇ ਓਹਨਾਂ ਸਿਵਲ ਹਸਪਤਾਲ ਵਿਚ ਦਾਖ਼ਲ ਦਰਜਨ ਦੇ ਕਰੀਬ ਸਫ਼ਾਈ ਸੇਵਕਾਂ ਨਾਲ ਮੁਲਾਕਾਤ ਕੀਤੀ ਅਤੇ ਸਿਹਤ ਵਿਭਾਗ ਬਰਨਾਲਾ ਤੋਂ ਜ਼ਖ਼ਮੀ ਸਫ਼ਾਈ ਸੇਵਕਾਂ ਦੀ ਸਿਹਤ ਸਬੰਧੀ ਵਿਸਥਾਰਿਤ ਰਿਪੋਰਟ ਲਈ। ਇਸ ਮਗਰੋਂ ਮੀਡੀਆ ਨਾਲ ਗੱਲ ਕਰਦੇ ਹੋਏ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਰਨਾਲਾ ਵਿੱਚ ਸਫ਼ਾਈ ਸੇਵਕਾਂ 'ਤੇ ਹੋਇਆ ਲਾਠੀਚਾਰਜ ਬੇਹੱਦ ਨਿੰਦਣਯੋਗ ਹੈ। ਓਹਨਾਂ ਕਿਹਾ ਕਿ ਇਹ ਘਟਨਾ 22 ਜੁਲਾਈ ਨੂੰ ਵਾਪਰੀ ਸੀ ਅਤੇ 23 ਜੁਲਾਈ ਨੂੰ ਮੀਡੀਆ ਰਿਪੋਰਟਾਂ ਦੇ ਆਧਾਰ ਉੱਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨੇ ਇਸ ਘਟਨਾ ਦਾ ਸੂ-ਮੋਟੋ ਲਿਆ। ਓਹਨਾਂ ਕਿਹਾ 24 ਜੁਲਾਈ ਨੂੰ ਸਬੰਧਤ ਡੀ ਐੱਸ ਪੀ ਨੂੰ ਮੁਅੱਤਲ ਕਰ ਦਿੱਤਾ ਗਿਆ।  ਓਹਨਾਂ ਦੱਸਿਆ ਕਿ ਕਮਿਸ਼ਨ ਨੇ 28 ਜੁਲਾਈ ...
ਵਿਧਾਇਕ ਗਰੇਵਾਲ ਵੱਲੋਂ 5 ਕਰੋੜ ਦੀ ਲਾਗਤ ਵਾਲੇ ਖੇਡ ਸਟੇਡੀਅਮ ਦਾ ਉਦਘਾਟਨ

ਵਿਧਾਇਕ ਗਰੇਵਾਲ ਵੱਲੋਂ 5 ਕਰੋੜ ਦੀ ਲਾਗਤ ਵਾਲੇ ਖੇਡ ਸਟੇਡੀਅਮ ਦਾ ਉਦਘਾਟਨ

Hot News
ਲੁਧਿਆਣਾ, 26 ਜੁਲਾਈ (000) - ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਭਾਮੀਆਂ ਰੋਡ ਫੁੱਟਬਾਲ ਗਰਾਊਂਡ ਵਿਖੇ ਕਰੀਬ 5 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਜੋ ਵੀ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹਨਾਂ ਦਿੱਤੀਆਂ ਗਰੰਟੀਆਂ ਨੂੰ 100 ਫੀਸਦੀ ਪੂਰਾ ਕਰਕੇ ਸੂਬੇ ਵਿੱਚ ਇੱਕ ਨਵਾਂ ਇਤਿਹਾਸ ਰਚਿਆ ਹੈ। ਇਸੇ ਲੜੀ ਤਹਿਤ ਹਲਕਾ ਪੂਰਬੀ ਅੰਦਰ ਵਿਕਾਸ ਕਾਰਜ ਕਰੀਬ 90 ਫੀਸਦੀ ਪਹਿਲਾਂ ਹੀ ਮੁਕੰਮਲ ਕੀਤੇ ਜਾ ਚੁੱਕੇ ਹਨ। ਵਿਧਾਇਕ ਗਰੇਵਾਲ ਵੱਲੋਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਖਿਡਾਰੀਆਂ ਨੂੰ ਇਸਦਾ ਲਾਭ ਮਿਲ ਸਕੇ। ਵਿਧਾਇਕ ਗਰੇਵਾਲ ਨੇ ਕਿਹਾ ਕਿ ਵਿਕਾਸ ਕਾਰਜ਼ਾਂ ਦੀ ਲੜੀ ਨੂੰ ਹੋਰ ਅੱਗੇ ਵਧਾਉਂਦੇ ਹੋਏ ਅੱਜ ਹਲਕਾ ਪੂਰਬੀ ਦੇ ਭਾਮੀਆਂ ਰੋਡ ਫੁੱਟਬਾਲ ਗਰਾਊਂਡ ਵਿਖੇ ਨਵੇਂ ਸ...