ਕੱਟਿਆਂਵਾਲੀ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ
ਲੰਬੀ/ਸ੍ਰੀ ਮੁਕਤਸਰ ਸਾਹਿਬ 4 ਅਕਤੂਬਰ- ਪੰਜਾਬ ਸਰਕਾਰ ਦੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਜੱਦੀ ਹਲਕੇ ਲੰਬੀ ਦੇ ਪਿੰਡ ਕੱਟਿਆਂਵਾਲੀ ਵਿਖੇ ਘਰ-ਘਰ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨੂੰ ਦਿੱਤੀਆਂ ਗਈਆਂ ਵੱਖ-ਵੱਖ ਸਹੂਲਤਾਂ ਅਤੇ ਲੋਕ-ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਮਕਸਦ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਰਾਹੀਂ ਆਮ ਪਰਿਵਾਰਾਂ ਨੂੰ ਮਿਲ ਰਹੇ ਸਿੱਧੇ ਵਿੱਤੀ ਅਤੇ ਸਮਾਜਿਕ ਲਾਭਾਂ ਦੀ ਜਾਣਕਾਰੀ ਘਰ-ਘਰ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਸੂਬੇ ਦੇ ਲੋਕਾਂ ਤੱਕ ਪਹੁੰਚ ਰਿਹਾ ਹੈ।
ਉਨ੍ਹਾਂ ਵੱਲੋਂ ਲੋਕਾਂ ਨਾਲ ਸਾਂਝੇ ਕੀਤੇ ਗਏ ਮੁੱਖ ਲਾਭਾਂ ਵਿੱਚ ਇੱਕ ਆਮ ਪੰਜਾਬੀ ਪਰਿਵਾਰ ਲਈ ਵੱਖ-ਵੱਖ ਸਹੂਲਤਾਂ ਦੇ ਸਾ...








