Tuesday, March 31Malwa News
Shadow

Hot News

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਤਿਹਾਸਕ ਗੁਰਦੁਆਰਾ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਟੇਕਿਆ ਮੱਥਾ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਤਿਹਾਸਕ ਗੁਰਦੁਆਰਾ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਟੇਕਿਆ ਮੱਥਾ

Hot News
ਨੰਗਲ 14 ਜਨਵਰੀ ()-ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਇਤਿਹਾਸਕ ਗੁਰਦੁਆਰਾ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਛੇਵੀ ਪਾਤਸ਼ਾਹੀ ਵਿਖੇ ਮਾਘੀ ਦੇ ਸੁੱਭ ਦਿਹਾੜੇ ਮੌਕੇ ਮੱਥਾਂ ਟੇਕਿਆ ਅਤੇ ਸਮੁੱਚੀ ਲੋਕਾਈ ਦੀ ਤੰਦਰੁਸਤੀ ਅਤੇ ਖੁਸ਼ਹਾਲੀ ਦੀ ਅਰਦਾਸ ਕੀਤੀ।    ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਸੇਵਾ ਦਾ ਮੌਕਾ ਮਿਲਿਆ ਹੈ, ਇਹ ਸਮੁੱਚਾ ਇਲਾਕਾ ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਹਰ ਖੇਤਰ ਵਿੱਚ ਧਾਰਮਿਕ ਇਤਿਹਾਸਕ, ਪਵਿੱਤਰ ਅਸਥਾਨ ਹਨ, ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਗੁਰਧਾਮਾ ਵਿਚ ਨਮਤਸਤਕ ਹੋਣ ਦਾ ਮੌਕਾ ਮਿਲਦਾ ਹੈ ਅਤੇ ਇਨ੍ਹਾਂ ਧਾਰਮਿਕ ਅਸਥਾਨਾਂ  ਨੂੰ ਜਾਣ ਵਾਲੇ ਮਾਰਗਾਂ ਤੇ ਇਸ ਸਮੁੱਚੇ ਇਲਾਕੇ ਦਾ ਸਰਵਪੱਖੀ ਵਿਕਾਸ ਕਰਨ ਦਾ ਅਵਸਰ ਪ੍ਰਦਾਨ ਹੋਇਆ ਹੈ।     ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾ...
ਅੰਮ੍ਰਿਤਸਰ ਦੇ ਆਪ ਵਿਧਾਇਕ ਅਜੈ ਗੁਪਤਾ ਦੀ ਪਤਨੀ ਦਾ ਦੇਹਾਂਤ: ਅੱਜ ਦੁਪਹਿਰ 2:00 ਵਜੇ ਦੁਰਗਿਆਣਾ ਸ਼ਿਵਪੁਰੀ ਵਿੱਚ ਅੰਤਿਮ ਸੰਸਕਾਰ

ਅੰਮ੍ਰਿਤਸਰ ਦੇ ਆਪ ਵਿਧਾਇਕ ਅਜੈ ਗੁਪਤਾ ਦੀ ਪਤਨੀ ਦਾ ਦੇਹਾਂਤ: ਅੱਜ ਦੁਪਹਿਰ 2:00 ਵਜੇ ਦੁਰਗਿਆਣਾ ਸ਼ਿਵਪੁਰੀ ਵਿੱਚ ਅੰਤਿਮ ਸੰਸਕਾਰ

Hot News
ਅੰਮ੍ਰਿਤਸਰ, 14 ਜਨਵਰੀ: ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੈ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2:00 ਵਜੇ ਦੁਰਗਿਆਣਾ ਸ਼ਿਵਪੁਰੀ, ਹਾਥੀ ਗੇਟ ਵਿਖੇ ਕੀਤਾ ਜਾਵੇਗਾ। ਰੇਣੂ ਗੁਪਤਾ ਨੇ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਰਾਤ ਲਗਭਗ 10:30 ਵਜੇ ਆਖਰੀ ਸਾਹ ਲਿਆ। ਰਿਪੋਰਟਾਂ ਅਨੁਸਾਰ, ਗੁਪਤਾ ਜਿਗਰ ਦੇ ਕੈਂਸਰ ਤੋਂ ਪੀੜਤ ਸਨ। ਉਨ੍ਹਾਂ ਦੀ ਹਾਲਤ ਕਈ ਦਿਨਾਂ ਤੋਂ ਨਾਜ਼ੁਕ ਬਣੀ ਹੋਈ ਸੀ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ 'ਤੇ ਇੱਕ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਰੇਣੂ ਗੁਪਤਾ ਆਪਣੇ ਪਿੱਛੇ ਇੱਕ ਪੂਰਾ ਪਰਿਵਾਰ ਛੱਡ ਗਈ ਹੈ: ਦੋ ਪੁੱਤਰ ਅਤੇ ਇੱਕ ਧੀ। ਪਰਿਵਾਰਕ ਜਾਣਕਾਰੀ ਅਨੁਸਾਰ, ਉਨ੍ਹਾਂ ਦੇ ਇੱਕ ਪੁੱਤਰ ਅਤੇ ਇੱਕ ਧੀ ਵਿਆਹੀ ਹੋਈ ਹੈ, ਜਦੋਂ ਕਿ ਦੂਜਾ, ਡਾ. ਸਰ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ-ਅੰਮ੍ਰਿਤਸਰ ਬਾਈਪਾਸ ਨਿਰਵਾਣਾ ਰਿਜੋਰਟ ਤੋਂ ਲੈ ਕੇ ਅਗਰਸੈਨ ਚੌਂਕ ਤੱਕ ਸਟਰੀਟ ਲਾਈਟਾਂ ਲੋਕ ਸਮਰਪਿਤ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ-ਅੰਮ੍ਰਿਤਸਰ ਬਾਈਪਾਸ ਨਿਰਵਾਣਾ ਰਿਜੋਰਟ ਤੋਂ ਲੈ ਕੇ ਅਗਰਸੈਨ ਚੌਂਕ ਤੱਕ ਸਟਰੀਟ ਲਾਈਟਾਂ ਲੋਕ ਸਮਰਪਿਤ

Hot News
ਬਟਾਲਾ, 14 ਜਨਵਰੀ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜਲੰਧਰ-ਅੰਮ੍ਰਿਤਸਰ ਬਾਈਪਾਸ ਨਿਰਵਾਣਾ ਰਿਜੋਰਟ ਤੋਂ ਲੈ ਕੇ ਅਗਰਸੈਨ ਚੌਂਕ ਤੱਕ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ ਗਿਆ। ਇਸ ਸਬੰਧੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮਿ੍ਤ ਕਲਸੀ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਵਲੋਂ ਆਪਣੇ ਸਾਥੀਆਂ ਨਾਲ ਲਾਈਟਾਂ ਦਾ ਉਦਘਾਟਨ ਕੀਤਾ ਗਿਆ ਹੈ ਜਿਸ ਨਾਲ ਇਥੋਂ ਦੇ ਵਸਨੀਕਾਂ ਅਤੇ ਰਾਹਗੀਰਾਂ ਨੂੰ ਵੱਡੀ ਸਹੂਲਤ ਮਿਲੀ ਹੈ। ਅੰਮਿ੍ਤ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚ...
ਹੀਨਾ ਦੇਵੀ  ਨੇ ਸਾਂਝੀ ਰਸੋਈ ‘ਚ ਪਾਇਆ 5,100 ਰੁਪਏ ਦਾ ਯੋਗਦਾਨ

ਹੀਨਾ ਦੇਵੀ  ਨੇ ਸਾਂਝੀ ਰਸੋਈ ‘ਚ ਪਾਇਆ 5,100 ਰੁਪਏ ਦਾ ਯੋਗਦਾਨ

Hot News
ਹੁਸ਼ਿਆਰਪੁਰ, 14 ਜਨਵਰੀ :-             ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।              ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ  ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਹੀਨਾ ਦੇਵੀ ਵਾਸੀ ਹੁਸ਼ਿਆਰਪੁਰ ਵੱਲੋਂ ਆਪਣੀ ਮਾਤਾ ਸਵਰਗੀ ਜੋਗਿੰਦਰਾ ਦੇਵੀ  ਦੀ ਯਾਦ ਵਿੱਚ 5100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਵਾਈਸ ਚੇਅਰਮੈਨ, ਹਸਪਤਾਲ ਭਲਾਈ ਸੈਕਸ਼ਨ ਰਾਜੀਵ ਬਜਾਜ ਅਤੇ ਲੇਖਾਕਾਰ ਰੈੱਡ ਕਰਾਸ ਸੁਸਾਇਟੀ ਸਰਬਜੀਤ ਵੀ ਮੌਜੂਦ ਸਨ।               ਇਸ ਮੌਕੇ ਮੰਗੇਸ਼ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ...
ਜ਼ਿਲ੍ਹਾ ਸੰਗਰੂਰ ਦੇ ਆਂਗਣਵਾੜੀ ਕੇਂਦਰਾਂ ਵਿੱਚ 6 ਮਹੀਨੇ ਦੇ ਬੱਚਿਆਂ ਲਈ ਅੰਨਪ੍ਰਾਸ਼ਨ ਦਿਵਸ ਮਨਾਇਆ

ਜ਼ਿਲ੍ਹਾ ਸੰਗਰੂਰ ਦੇ ਆਂਗਣਵਾੜੀ ਕੇਂਦਰਾਂ ਵਿੱਚ 6 ਮਹੀਨੇ ਦੇ ਬੱਚਿਆਂ ਲਈ ਅੰਨਪ੍ਰਾਸ਼ਨ ਦਿਵਸ ਮਨਾਇਆ

Hot News
ਸੰਗਰੂਰ, 14 ਜਨਵਰੀ (000) - ਜ਼ਿਲ੍ਹਾ ਸੰਗਰੂਰ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਅੰਨਪ੍ਰਾਸ਼ਨ ਦਿਵਸ ਮਨਾਇਆ ਗਿਆ। ਇਸ ਦਿਨ 6 ਮਹੀਨੇ ਦੀ ਉਮਰ ਪੂਰੀ ਕਰ ਚੁੱਕੇ ਨੰਨ੍ਹੇ ਬੱਚਿਆਂ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਪਹਿਲੀ ਵਾਰ ਉਪਰਾਂਤ ਪੌਸ਼ਟਿਕ ਆਹਾਰ ਦੀ ਸ਼ੁਰੂਆਤ ਕਰਵਾਉਣ ਦੇ ਮਹੱਤਵ ਬਾਰੇ ਮਾਵਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਰਤਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਮਾਵਾਂ ਨੂੰ ਵਿਸਥਾਰ ਨਾਲ ਸਮਝਾਇਆ ਗਿਆ ਕਿ ਬੱਚੇ ਦੇ ਪਹਿਲੇ 1000 ਦਿਨ (ਗਰਭ ਅਵਸਥਾ ਤੋਂ 2 ਸਾਲ ਤੱਕ) ਉਸ ਦੀ ਸਰੀਰਕ, ਮਾਨਸਿਕ ਅਤੇ ਬੁੱਧੀਕ ਵਿਕਾਸ ਲਈ ਬਹੁਤ ਹੀ ਮਹੱਤਵਪੂਰਨ ਹੁੰਦੇ ਹਨ। 6 ਮਹੀਨੇ ਦੀ ਉਮਰ ਤੋਂ ਬਾਅਦ ਕੇਵਲ ਮਾਂ ਦਾ ਦੁੱਧ ਬੱਚੇ ਦੀਆਂ ਪੌਸ਼ਟਿਕ ਜ਼ਰੂਰਤਾਂ ਪੂਰੀਆਂ ਕਰਨ ਲਈ ਕਾਫ਼ੀ ਨਹੀਂ ਰਹਿੰਦਾ, ਇਸ ਲਈ ਉਪਰਾਂਤ ਆਹਾਰ ਦੀ ਸ਼ੁਰੂਆਤ ਕਰਨੀ ਲਾਜ਼ਮੀ ਹੁੰਦੀ ਹੈ। ਆਂਗਣਵਾੜੀ ਕੇਂਦਰਾਂ ਵਿੱਚ ਮਾਵਾਂ ਨੂੰ ਘਰੇਲੂ ਤੌਰ ‘ਤੇ ਆਸਾਨੀ ਨਾਲ ਤਿਆਰ ਹੋ ਸਕਣ ਵਾਲੇ ਪੌਸ਼ਟਿਕ ਭੋਜਨ ਜਿਵੇਂ ਕਿ ਦਲੀਏ, ਸਬਜ਼ੀਆਂ ਵਾਲੀ ਖਿਚੜੀ, ਦ...
ਵਿਧਾਇਕ ਅਮਰਗੜ੍ਹ  ਪਿੰਡ ਰਾਣਵਾਂ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤ ਪੁੱਜੇ

ਵਿਧਾਇਕ ਅਮਰਗੜ੍ਹ  ਪਿੰਡ ਰਾਣਵਾਂ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤ ਪੁੱਜੇ

Hot News
ਮਾਲੇਰਕੋਟਲਾ, 14 ਜਨਵਰੀ:-                 ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਅੱਜ ਪਿੰਡ ਰਾਣਵਾਂ ਦੇ ਅਗਾਂਹਵਧੂ ਅਤੇ ਪ੍ਰਗਤੀਸੀਲ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨ ਵੱਲੋਂ ਫਸਲ ਵਿਭਿੰਨਤਾ ਅਪਣਾ ਕੇ ਉਗਾਈਆਂ ਗਈਆਂ ਵੱਖ-ਵੱਖ ਕਿਸਮਾਂ ਦੀਆਂ ਫਸਲਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਖੇਤੀ ਦੇ ਨਵੇਂ ਤਰੀਕਿਆਂ ਦੀ ਭਰਪੂਰ ਸਰਾਹਨਾ ਕੀਤੀ।      ਵਿਧਾਇਕ ਨੇ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਤਜਰਬੇਬਾਜ਼ ਅਤੇ ਨਵੀਨ ਸੋਚ ਵਾਲੇ ਕਿਸਾਨ ਅੱਜ ਦੇ ਸਮੇਂ ਵਿੱਚ ਹੋਰ ਕਿਸਾਨਾਂ ਲਈ ਪ੍ਰੇਰਣਾ ਸਰੋਤ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਕਿਸਾਨ ਆਪਣੀ ਜ਼ਮੀਨ ਦੇ ਕੁਝ ਹਿੱਸੇ ‘ਤੇ&n...
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ

Hot News
ਚੰਡੀਗੜ੍ਹ, 14 ਜਨਵਰੀ 2026:- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਥਾਨਕ ਸਰਕਾਰਾਂ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਰਵੀ ਕੁਮਾਰ ਨੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕਣ ਤੋਂ ਬਾਅਦ ਕਿਹਾ ਕਿ ਉਹ ਆਪਣੀ ਯੋਗਤਾ, ਵਫ਼ਾਦਾਰੀ, ਲਗਨ ਅਤੇ ਸੁਹਿਰਦਤਾ ਨਾਲ ਆਪਣੇ ਕਰਤੱਵਾਂ ਦੀ ਪਾਲਣਾ ਕਰਨਗੇ। ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਿਸ਼ਵਜੀਤ ਖੰਨਾ, ਬਿਜਲੀ ਵਿਭਾਗ ਦੇ ਸਕੱਤਰ ਬਸੰਤ ਗਰਗ ਆਈਏਐਸ, ਹੋਰ ਪਤਵੰਤੇ ਅਤੇ ਰਵੀ ਕੁਮਾਰ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।...
ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਅਨੇਕਾਂ ਫਾਜ਼ਿਲਕਾ ਵਾਸੀ ਲੈ ਰਹੇ ਹਨ ਲਾਹਾ, ਸਰੀਰ ਦੇ ਨਾਲ ਨਾਲ ਮਾਨਸਿਕ ਪੱਖੋਂ ਵੀ ਹੋਏ ਹਨ ਤੰਦਰੁਸਤ

ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਅਨੇਕਾਂ ਫਾਜ਼ਿਲਕਾ ਵਾਸੀ ਲੈ ਰਹੇ ਹਨ ਲਾਹਾ, ਸਰੀਰ ਦੇ ਨਾਲ ਨਾਲ ਮਾਨਸਿਕ ਪੱਖੋਂ ਵੀ ਹੋਏ ਹਨ ਤੰਦਰੁਸਤ

Hot News
ਫਾਜ਼ਿਲਕਾ 13 ਜਨਵਰੀ- ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਮੁਹਿੰਮ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਫਾਜ਼ਿਲਕਾ ਦੇ ਹਰ ਉਮਰ ਦੇ ਲੋਕਾਂ ਵੱਲੋਂ ਇਸ ਮੁਹਿੰਮ ਵਿਚ ਆਪਣੀ ਸਵੈ-ਇੱਛਾ ਤੇ ਉਤਸਾਹਪੂਰਵਕ ਭਾਗੀਦਾਰੀ ਦਿਖਾਉਂਦਿਆਂ ਹੋਇਆ ਵੱਧ ਚੜ੍ਹ ਕੇ ਹਿਸਾ ਲਿਆ ਜਾ ਰਿਹਾ ਹੈ। ਇਹ ਜਾਣਕਾਰੀ ਪ੍ਰੋਜੈਕਟ ਦੇ ਜ਼ਿਲ੍ਹਾ ਨੋਡਲ ਅਫਸਰ ਐਸ.ਡੀ.ਐਮ. ਕ੍ਰਿਸ਼ਨ ਪਾਲ ਰਾਜਪੂਤ ਨੇ ਦਿੱਤੀ|ਐਸ.ਡੀ.ਐਮ.  ਨੇ ਦੱਸਿਆ ਕਿ 12 ਹਜਾਰ ਤੋਂ ਵੱਧ ਲੋਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਵਿਚ ਰਜਿਸਟਰੇਸ਼ਨ ਕਰਵਾਉਂਦਿਆਂ ਯੋਗਾ ਕਲਾਸਾਂ ਵਿਖ ਹਾਜਰੀ ਯਕੀਨੀ ਬਣਾਈ ਜਾ ਰਹੀ ਹੈ। ਜ਼ਿਲ੍ਹੇ ਅੰਦਰ 300 ਤੋਂ ਵੱਧ ਥਾਵਾਂ *ਤੇ 30 ਟ੍ਰੇਨਰਾਂ ਅਤੇ 52 ਡਿਪਲੋਮਾ ਹੋਲਡਰਾਂ ਵੱਲੋਂ ਯੋਗਾ ਰਾਹੀਂ ਲੋਕਾਂ ਨੂੰ ਤੰਦਰੁਸਤ ਰੱਖਿਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ, ਨੌਜਵਾਨਾਂ, ਬਜੁਰਗਾਂ ਸਮੇਤ ਹਰ ਉਮਰ ਦੇ ਲੋਕਾਂ ਨੂੰ ਸਿਹਤਮੰਤ ਰੱਖਣ ਲਈ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਚਲਾਈ ਗਈ ਹੈ ਜਿਸ ਦਾ ਹਰੇਕ ਨਾਗਰਿਕ ਨੂੰ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗ ਅਭਿਆ...
ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰ ਕੇ ਮਨਾਈ ਧੀਆਂ ਦੀ ਲੋਹੜੀ

ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰ ਕੇ ਮਨਾਈ ਧੀਆਂ ਦੀ ਲੋਹੜੀ

Hot News
ਫ਼ਿਰੋਜ਼ਪੁਰ, 13 ਜਨਵਰੀ (            ) : ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਖਿਲ ਗੁਪਤਾ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਸਿਵਲ ਹਸਪਤਾਲ਼, ਫ਼ਿਰੋਜ਼ਪੁਰ ਵਿਖੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਧੀਆਂ ਦੀਆਂ ਲੋਹੜੀ ਮਨਾਈ ਗਈ। ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸਿਵਲ ਸਰਜਨ ਡਾ ਰਾਜੀਵ ਪਰਾਸ਼ਰ ਸ਼ਾਮਿਲ ਹੋਏ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਮਨਦੀਪ ਕੌਰ ਅਤੇ ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮਿਨਾਕਸ਼ੀ ਅਬਰੋਲ ਵੀ ਸ਼ਾਮਲ ਹੋਏ। ਇਸ ਸਮਾਗਮ ਦੌਰਾਨ ਧੀਆਂ ਵਲੋਂ ਗਿੱਧਾ ਪਾ ਕੇ ਅਤੇ ਗੀਤਾਂ ਰਾਹੀ 'ਬੇਟੀ ਬਚਾਓ ਬੇਟੀ ਪੜ੍ਹਾਓ' ਦਾ ਸੁਨੇਹਾ ਦਿੱਤਾ ਗਿਆ            ਸਮਾਗਮ ਦੌਰਾਨ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵੱਲੋਂ ਸਿਵਲ ਹਸਪਤਾਲ ਵਿੱਚ ਪੈਦਾ ਹੋਈਆਂ ਨਵਜੰਮੀਆਂ ਬੱਚੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਅਤੇ ਮੂੰਗਫਲੀ ਅਤੇ ਰਿਊੜੀਆਂ ਵੰਡ ਕੇ ਬੱਚਿਆਂ ਅਤੇ ਮਾਪਿਆਂ ਨਾਲ ਲੋਹੜੀ ਮਨਾਈ ਗਈ। ਉਹਨਾਂ ਵਲੋਂ ਬੱਚੀਆ...
ਫੋਕਲ ਪੁਆਇੰਟ ਹੁਸ਼ਿਆਰਪੁਰ ‘ਚ 2 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

ਫੋਕਲ ਪੁਆਇੰਟ ਹੁਸ਼ਿਆਰਪੁਰ ‘ਚ 2 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

Hot News
ਹੁਸ਼ਿਆਰਪੁਰ, 13 ਜਨਵਰੀ :-       ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੋਕਲ ਪੁਆਇੰਟ ਹੁਸ਼ਿਆਰਪੁਰ ਵਿਚ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਕਮਿਊਨਿਟੀ ਹਾਲ ਦੀ ਉਸਾਰੀ, ਆਧੁਨਿਕ ਪਾਰਕ ਦਾ ਵਿਕਾਸ, ਟਾਇਲਟ ਬਲਾਕ, ਚਾਰਦੀਵਾਰੀ ਦੀ ਉਸਾਰੀ ਅਤੇ ਅੰਦਰੂਨੀ ਸੜਕਾਂ ਦੀ ਉਸਾਰੀ ਸ਼ਾਮਿਲ ਹੈ। ਇਹ ਪ੍ਰੋਜੈਕਟ ਫੋਕਲ ਪੁਆਇੰਟ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਗੇ ਅਤੇ ਉਦਯੋਗਪਤੀਆਂ ਅਤੇ ਕਾਮਿਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਗੇ।        ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਉਦਯੋਗ ਕਿਸੇ ਵੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟ ਵਰਗੇ ਉਦਯੋਗਿਕ ਖੇਤਰਾਂ ਨੂੰ ਪਿਛਲੀਆਂ ਸਰਕਾਰਾਂ ਨੇ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ, ਜਿਸ ਕਾਰਨ ਇਥੇ ਬੁਨਿਆਦੀ ਸਹੂਲਤਾਂ ਦੀ ਘਾਟ ਸੀ। ਮੌਜੂਦਾ ਸਰਕਾਰ ਨੇ ਇਸ ਸਥਿਤੀ ਨੂੰ ਗੰਭੀਰਤਾ ਨਾਲ ਸਮਝਦੇ ਹੋਏ, ਉਦਯੋਗਿਕ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਹੈ।    ਵਿਧਾਇਕ ਨੇ ਕਿਹਾ ਕਿ ਫੋਕਲ ਪੁਆਇੰਟ ਵਿੱ...