Wednesday, October 14Malwa News
Shadow

Hot News

100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਮੋਗਾ; 25 ਜੁਲਾਈ-ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ਲੋਕਾਂ ਨੂੰ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਦੇ ਸਿਹਤ ਖੇਤਰ ਵਿੱਚ ਨਵਾਂ ਇਤਿਹਾਸ ਰਚਿਆ ਹੈ। ਇਸ ਨਾਲ ਸੂਬੇ ਭਰ ਵਿੱਚ ਚੱਲ ਰਹੇ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ। ਸਰਕਾਰ ਦੀ ਚੱਲ ਰਹੀ 'ਸਿਹਤ ਕ੍ਰਾਂਤੀ' ਵਿੱਚ ਇੱਕ ਹੋਰ ਮੀਲ ਪੱਥਰ ਗੱਡਦਿਆਂ ਇਸ ਵਿਸਥਾਰ ਨੇ ਪੰਜਾਬ ਦੇ ਮੁਫ਼ਤ ਅਤੇ ਮਿਆਰੀ ਪ੍ਰਾਇਮਰੀ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹਨਾਂ ਕਲੀਨਿਕ ਹੁਣ ਤੱਕ ਓ.ਪੀ.ਡੀ. ਵਿੱਚ 5.90 ਕਰੋੜ ਤੋਂ ਵੱਧ ਲੋਕ ਆ ਚੁੱਕੇ ਹਨ ਅਤੇ 3.43 ਕਰੋੜ ਮੁਫ਼ਤ ਲੈਬ ਟੈਸਟ ਦਰਜ ਕਰ ਚੁੱਕੇ ਹਨ। ਇਸ ਪਹਿਲਕਦਮੀ ਨੇ, 'ਮੁੱਖ ਮੰਤਰੀ ਸਿਹਤ ਯੋਜਨਾ' ਅਤੇ ਆਧੁਨਿਕ ਸਿਹਤ ਢਾਂਚੇ ਵਿੱਚ ਕੀਤੇ ਵੱਡੇ ਨਿਵੇਸ਼ਾਂ ਨਾਲ ਮਿਲ ਕੇ ਪੂਰੇ ਪੰਜਾਬ ਵਿੱਚ ਕਿਫ਼ਾਇਤੀ ਅਤੇ ਵਧੀਆ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਬਦਲ ਦਿੱਤਾ ਹੈ।ਮੋਗਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਪੰਜਾਬ ਦੇ ਲੋਕਾਂ ਨੂੰ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ, ਜਿਸ ਨਾਲ ਚੱਲ ਰਹੇ ਕਲੀਨਿਕਾਂ ਦੀ...
ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਮੋਗਾ, 25 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪਿਛਲੇ ਚਾਰ ਸਾਲਾਂ ਵਿੱਚ ਜਿੱਤੇ ਭਰੋਸੇ ਨੂੰ ਦਰਸਾਉਂਦਾ ਹੈ।ਮੋਗਾ ਦੇ ਪਿੰਡ ਚੜਿੱਕ ਵਿਖੇ ਇੱਕ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 90 ਫੀਸਦੀ ਘਰਾਂ ਲਈ ਮੁਫ਼ਤ ਬਿਜਲੀ, 10 ਲੱਖ ਰੁਪਏ ਦੀ 'ਮੁੱਖ ਮੰਤਰੀ ਸਿਹਤ ਯੋਜਨਾ', ਔਰਤਾਂ ਲਈ ਵਿੱਤੀ ਸਹਾਇਤਾ, ਨਹਿਰੀ ਸਿੰਚਾਈ ਦਾ ਰਿਕਾਰਡ ਵਿਸਥਾਰ, ਮੈਰਿਟ 'ਤੇ ਪਾਰਦਰਸ਼ੀ ਸਰਕਾਰੀ ਭਰਤੀ ਅਤੇ ਸਰਕਾਰੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਵਰਗੇ ਇਨਕਲਾਬੀ ਕਦਮਾਂ ਨੇ ਜ਼ਮੀਨੀ ਪੱਧਰ 'ਤੇ ਵੱਡਾ ਬਦਲਾਅ ਲਿਆਂਦਾ ਹੈ, ਜਿਸ ਨਾਲ ਰਾਜ ਵਿੱਚ ਵਿਰੋਧੀ ਧਿਰਾਂ ਦਾ ਰਾਜਨੀਤਿਕ ਵਜੂਦ ਖ਼ਤਮ ਹੋ ਗਿਆ ਹੈ।ਲੋਕ ਮਿਲਣੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਸੀਐਮ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ: “ਅੱਜ ਇਤਿਹਾਸਕ ਪਿੰਡ ਚੜਿੱਕ ਵਿਖੇ ਕਰਵ...
ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

Hot News
*ਚੰਡੀਗੜ੍ਹ, 25 ਜੁਲਾਈ 2026:* ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ਵਿੱਤੀ ਸਹਾਇਤਾ ਸਿੱਧੀ ਭੇਜਣ ਦੇ ਫ਼ੈਸਲੇ ਨੂੰ ਸੂਬੇ ਭਰ ਦੀਆਂ ਲਾਭਪਾਤਰੀਆਂ ਵੱਲੋਂ ਭਰਪੂਰ ਸਰਾਹਨਾ ਮਿਲੀ ਹੈ। ਔਰਤਾਂ ਦਾ ਕਹਿਣਾ ਹੈ ਕਿ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀਬੀਟੀ) ਪ੍ਰਣਾਲੀ ਨੇ ਪਾਰਦਰਸ਼ਤਾ, ਸਹੂਲਤ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਇਆ ਹੈ, ਕਿਉਂਕਿ ਸਹਾਇਤਾ ਰਾਸ਼ੀ ਸਿੱਧੀ ਉਨ੍ਹਾਂ ਦੇ ਖ਼ਾਤਿਆਂ ਵਿੱਚ ਪਹੁੰਚ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੁਣ ਤੱਕ ਇਸ ਯੋਜਨਾ ਤਹਿਤ ਡੀਬੀਟੀ ਪ੍ਰਣਾਲੀ ਰਾਹੀਂ ਲਗਭਗ 33 ਲੱਖ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ₹1,149 ਕਰੋੜ ਸਿੱਧੇ ਜਮ੍ਹਾਂ ਕਰਵਾ ਚੁੱਕੀ ਹੈ। ਅਨੁਸੂਚਿਤ ਜਾਤੀ (ਐੱਸਸੀ) ਵਰਗ ਦੀਆਂ ਯੋਗ ਲਾਭਪਾਤਰੀਆਂ ਨੂੰ ₹1,500 ਦੀਆਂ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ਕੁੱਲ ₹4,500 ਦਿੱਤੇ ਗਏ ਹਨ, ਜਦਕਿ ਹੋਰ ਵਰਗਾਂ ਦੀਆਂ ਲਾਭਪਾਤਰੀਆਂ ਨੂੰ ₹1,000 ਦੀਆਂ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ਕੁੱਲ ₹3,000 ਪ੍ਰਦਾਨ ਕੀਤੇ ਗਏ ਹ...
ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ

ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ

Hot News
*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦਾ ਸਵਾਗਤ ਕੀਤਾ ਹੈ। ਪਾਰਟੀ ਨੇ ਇਸ ਨੂੰ ਲੱਖਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਇਤਿਹਾਸਕ ਜਿੱਤ ਦੱਸਿਆ, ਜੋ ਪੇਪਰ ਲੀਕ, ਪ੍ਰੀਖਿਆਵਾਂ ਵਿੱਚ ਗੜਬੜੀਆਂ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਖਿਲਾਫ ਲਗਾਤਾਰ ਲੜਾਈ ਲੜ ਰਹੇ ਸਨ। ਇਸ ਤੋਂ ਪਹਿਲਾਂ ਦਿਨ ਵੇਲੇ, ਆਪ ਨੇ ਕੇਂਦਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਖਿਲਾਫ ਪੂਰੇ ਪੰਜਾਬ ਵਿੱਚ 'ਥਾਲੀ ਵਜਾਓ, ਤਾਨਾਸ਼ਾਹ ਭਗਾਓ' ਦੇ ਰਾਜ ਵਿਆਪੀ ਧਰਨੇ-ਪ੍ਰਦਰਸ਼ਨ ਆਯੋਜਿਤ ਕੀਤੇ। ਆਪ ਦੇ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਅਹੁਦੇਦਾਰਾਂ ਅਤੇ ਹਜ਼ਾਰਾਂ ਪਾਰਟੀ ਵਰਕਰਾਂ ਨੇ ਹਰ ਜ਼ਿਲ੍ਹੇ ਵਿੱਚ ਸੜਕਾਂ 'ਤੇ ਉਤਰ ਕੇ ਵਿਦਿਆਰਥੀਆਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਬਾਰ-ਬਾਰ ਹੁੰਦੇ ਪੇਪਰ ਲੀਕ ਅਤੇ ਦੇਸ਼ ਦੀ ਭਰਤੀ ਤੇ ਸਿੱਖਿਆ ਪ੍ਰਣਾਲੀ ਦੇ ਢਹਿ-ਢੇਰੀ ਹੋਣ 'ਤੇ ਕੇਂਦਰ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ। ਧਰਮੇਂਦਰ ਪ੍ਰਧਾਨ ਦੇ ਅਸਤੀਫੇ 'ਤੇ ਆਪ ਦ...
ਕੈਬਨਿਟ ਮੰਤਰੀ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

Hot News
ਲੰਬੀ/ਮਲੋਟ/ ਸ੍ਰੀ ਮੁਕਤਸਰ ਸਾਹਿਬ, 25 ਜੁਲਾਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ  ਲੰਬੀ ਹਲਕੇ ਦੇ ਪਿੰਡ ਘੁਮਿਆਰਾ ਵਿਖੇਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ।                ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਨਾਗਰਿਕ ਤੱਕ ਸਰਵੋਤਮ ਸਿਹਤ ਸਹੂਲਤਾਂ ਪਹੁੰਚਾਉਣਾ ਹੈ। ਇਹ ਆਮ ਆਦਮੀ ਕਲੀਨਿਕ ਸਿਹਤ ਕ੍ਰਾਂਤੀ ਦਾ ਪ੍ਰਤੀਕ ਹਨ, ਜਿੱਥੇ ਆਮ ਲੋਕਾਂ ਨੂੰ ਹੁਣ ਮਾਮੂਲੀ ਬਿਮਾਰੀਆਂ ਦੇ ਇਲਾਜ ਲਈ ਦੂਰ—ਦੁਰਾਡੇ ਦੇ ਵੱਡੇ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ। ਇੱਥੇ ਮਾਹਰ ਡਾਕਟਰਾਂ ਦੀ ਦੇਖਰੇਖ ਹੇਠ ਵਧੀਆ ਇਲਾਜ ਯਕੀਨੀ ਬਣਾਇਆ ਜਾਵੇਗਾ।                  ਉਹਨਾਂ ਕਿਹਾ ਕਿ ਇਸ ਕਲੀਨਿਕ ਦੇ ਖੁੱਲ੍ਹਣ ਨਾਲ ਪਿੰਡ ਨਿਵਾਸੀਆਂ ਤੋਂ ਇਲਾਵਾ ਨਾਲ ਲੱਗਦੇ ਪਿੰਡਾਂ ਨੂੰ ਵੀ ਇਸ ਦਾ ਫਾਇਦਾ ਹੋਵੇਗਾ। ਇਸ ਤੋਂ ਪਹਿਲਾਂ ਸਰਕਾਰ ਵਲੋਂ ਜਿਲ੍ਹੇ ਵਿੱਚ 26 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਜਿ...
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

Hot News
ਜਲੰਧਰ, 25 ਜੁਲਾਈ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਥਾਪਤ ਕੀਤੇ ਜਾ ਰਹੇ 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਲੜੀ ਤਹਿਤ ਅੱਜ ਜ਼ਿਲ੍ਹੇ ਵਿੱਚ 10 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ।  ਇਸ ਮੌਕੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਸ਼ਹਿਰ ਦੇ ਸਿਧਾਰਥ ਨਗਰ, ਭਾਰਗੋ ਨਗਰ ਅਤੇ ਸਪੋਰਟਸ ਤੇ ਸਰਜੀਕਲ ਕੰਪਲੈਕਸ ਵਿਖੇ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ।  ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਵੇਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ, ਸਿਵਲ ਸਰਜਨ ਡਾ. ਰਾਜੇਸ਼ ਗਰਗ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।  ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਸੰਜੀਦਾ ਉਪਰਾਲੇ ਕਰ ਰਹੀ ਹੈ ਅਤੇ ਆਮ ...
ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ

ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ

Hot News
ਚੰਡੀਗੜ੍ਹ, 25 ਜੁਲਾਈ:  ’ਗੈਂਗਸਟਰਾਂ ਤੇ ਵਾਰ’ ਮੁਹਿੰਮ ਆਪਣੇ 186ਵੇਂ ਦਿਨ ਵਿੱਚ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 583 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 186ਵੇਂ ਦਿਨ, ਪੁਲਿਸ ਟੀਮਾਂ ਨੇ 353 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ  ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 52,895 ਹੋਈਆਂ ਹਨ। ਇਸ ਤੋਂ ਇਲਾਵਾ 244 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ ...
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

Hot News
ਚੰਡੀਗੜ੍ਹ, 25 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਓਵਰਸੀਜ਼ ਫਿਊਜੀਟਿਵ ਟਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ, ਇੰਡੋਨੇਸ਼ੀਆ ਦੇ ਜਕਾਰਤਾ ਤੋਂ ਭਗੌੜੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਦੀ ਹਵਾਲਗੀ ਲੈਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਹ  ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਦੋਸ਼ੀ ਜੋਬਨ ਬਿੱਲਾ ਨੂੰ 20 ਜੁਲਾਈ, 2026 ਨੂੰ ਇੰਡੋਨੇਸ਼ੀਆ ਵਿਖੇ ਹਿਰਾਸਤ ਵਿੱਚ ਲੈਣ ਉਪਰੰਤ ਭਾਰਤ ਰਵਾਨਾ ਕਰ  ਦਿੱਤਾ ਗਿਆ ਅਤੇ ਪੰਜਾਬ ਪੁਲਿਸ ਨੇ ਜੋਬਨ ਨੂੰ ਮੁੰਬਈ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਤੇ ਹੁਣ ਉਸਨੂੰ ਹੋਰ ਜਾਂਚ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ‘ਆਪ੍ਰੇਸ਼ਨ ਨੋਮੈਡ ਹੰਟ’ – ਜੋ ਕਿ ਛੇ ਮ...
ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

Hot News, Punjab Politics
ਚੰਡੀਗੜ੍ਹ 24 ਜੁਲਾਈ ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਪ੍ਰਮੁੱਖ ਭਲਾਈ ਯੋਜਨਾਵਾਂ ਨੂੰ ਮਿਲਿਆ ਅਭੂਤਪੂਰਵ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੇ ਵਾਅਦੇ ਪੂਰੇ ਕਰਨ ਦੀ ਵਚਨਬੱਧਤਾ 'ਤੇ ਪੂਰਾ ਭਰੋਸਾ ਹੈ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਵੇਰਵੇ ਸਾਂਝੇ ਕੀਤੇ, ਜਿਸ ਵਿੱਚ ਜਨਤਾ ਦੀ ਵੱਡੀ ਭਾਗੀਦਾਰੀ ਅਤੇ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਮਿਲ ਰਹੇ ਲਾਭਾਂ ਦਾ ਜ਼ਿਕਰ ਕੀਤਾ ਗਿਆ। ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਵਾਰ-ਵਾਰ ਦਾਅਵਾ ਕਰਦੀਆਂ ਸਨ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਕਦੇ ਲਾਗੂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਅੰਕੜਿਆਂ ਨੇ ਆਪ ਹੀ ਉਨ੍ਹਾਂ ਦੇ ਝੂਠ ਦਾ ਪਰਦਾਫਾਸ਼ ਕਰ ਦਿੱਤਾ ਹੈ। ਪੰਜਾਬ ਦੇ ਲੋਕਾਂ ਨੇ ਮਾਨ ਸਰਕਾਰ 'ਤੇ ਵਿਸ਼ਵਾਸ ਕੀਤਾ ਕਿਉਂਕਿ ਉਹ ਜਾਣਦੇ ਸਨ ਕਿ ਇਹ ਸਰਕਾਰ ਆ...
ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ

ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ

Hot News
ਚੰਡੀਗੜ੍ਹ, 24 ਜੁਲਾਈ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜਵਾਬਦੇਹੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਹੈ। ਇੱਕ ਬਿਆਨ ਵਿੱਚ 'ਆਪ' ਐਮਪੀ ਮੀਤ ਹੇਅਰ ਨੇ ਕਿਹਾ ਕਿ ਇਹ ਘਟਨਾ ਬੇਹੱਦ ਨਿੰਦਣਯੋਗ ਅਤੇ ਅਫ਼ਸੋਸਜਨਕ ਹੈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਇਸ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ, "ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਬਰਨਾਲਾ ਸਬ ਡਿਵੀਜ਼ਨ ਦੇ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।" ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸੇ ਵੀ ਕਿਸਮ ਦੇ ਅਨਿਆਂ ਜਾਂ ਦੁਰਵਿਵਹਾਰ ਪ੍ਰਤੀ 'ਜ਼ੀਰੋ ਟੋਲਰੈਂਸ' ਦੀ ਨੀਤੀ ਰੱਖਦੀ ਹੈ ਅਤੇ ਹਰ ਨਾਗਰਿਕ ਦੇ ਮਾਣ-ਸਨਮਾਨ ਤੇ ਅਧਿਕਾਰਾਂ ...