Tuesday, March 31Malwa News
Shadow

Hot News

ਆਈਟੀਆਈ ਨੰਗਲ ਚ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਆਈਟੀਆਈ ਨੰਗਲ ਚ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ

Hot News
ਨੰਗਲ 13 ਜਨਵਰੀ : ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ  ਪੰਜਾਬ ਦੀ ਗਤੀਸ਼ੀਲ ਅਗਵਾਈ ਹੇਠ ਚੱਲ ਰਹੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਲੜਕੇ ਅਤੇ ਆਈਟੀਆਈ ਨੰਗਲ ਇਸਤਰੀਆਂ ਵਿਖੇ ਅੱਜ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।        ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਮੌਕੇ ਸਮੂਹ ਸਟਾਫ ਵਲੋਂ ਇਕੱਠੇ ਹੋ ਕੇ ਲੋਹੜੀ ਬਾਲੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਭੱਲੜੀ ਨੇ ਸਮੂਹ ਸਟਾਫ ਅਤੇ ਸਿੱਖਿਆਰਥੀਆਂ ਨੂੰ ਲੋਹੜੀ ਦੀ ਵਧਾਈ ਦਿੰਦਿਆਂ ,ਲੋਹੜੀ ਦੇ ਤਿਉਹਾਰ ਦੀ ਇਤਿਹਾਸਿਕ ਮਹੱਤਤਾ ਵਾਰੇ ਚਾਨਣਾ ਪਾਇਆਂ।     ਉਨਾਂ ਕਿਹਾ ਕਿ ਰਲ ਮਿਲ ਕੇ ਤਿਉਹਾਰ ਮਨਾਉਣ ਨਾਲ ਸਮਾਜਿਕ ਅਤੇ ਭਾਈਚਾਰਕ ਸਾਂਝ ਮਜਬੂਤ ਹੰਦੀ ਹੈ।ਉਨਾਂ ਕਿਹਾ ਕਿ ਇਹ ਤਿਉਹਾਰ ਜਿਥੇ ਵੱਖ ਵੱਖ ਧਾਰਮਿਕ ਮਾਨਤਾਵਾਂ ਨਾਲ ਜੁੜਿਆਂ ਹੋਇਆ ਹੈ ,ਉਥੇ ਇਹ ਤਿਉਹਾਰ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਉਨਾਂ ਕਿਹਾ ਕਿ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ...
ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

Hot News
ਚੰਡੀਗੜ੍ਹ, 13 ਜਨਵਰੀ-ਜਾਇਦਾਦ ਦੇ ਅਧਿਕਾਰਾਂ ਦੀ ਰਾਖੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਕਾਨੂੰਨੀ ਬੇਯਕੀਨੀ ਨੂੰ ਦੂਰ ਕਰਨ ਦੇ ਉਦੇਸ਼ ਨਾਲ ਇਕ ਇਤਿਹਾਸਕ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਰਹਿਣ ਵਾਲੇ ਨਿਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਵੱਡੇ ਨਾਗਰਿਕ ਕੇਂਦਰਿਤ ਸੁਧਾਰ ਪੇਸ਼ ਕੀਤੇ ਹਨ। ਮੁੱਖ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਦੇ ਨਿਰਦੇਸ਼ਾਂ `ਤੇ ਕਾਰਵਾਈ ਕਰਦੇ ਹੋਏ ਸਰਕਾਰ ਨੇ ਸਹਿਕਾਰੀ ਹਾਊਸਿੰਗ ਜਾਇਦਾਦਾਂ ਦੀ ਰਜਿਸਟਰੇਸ਼ਨ ਨੂੰ ਕਿਫ਼ਾਇਤੀ, ਸੁਰੱਖਿਅਤ ਅਤੇ ਕਾਨੂੰਨੀ ਤੌਰ `ਤੇ ਮਜ਼ਬੂਤ ਬਣਾਉਣ ਲਈ ਵਿਆਪਕ ਢਾਂਚੇ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਦੇ ਨਾਲ-ਨਾਲ ਸੂਬੇ ਲਈ ਸਟੈਂਪ ਡਿਊਟੀ ਦੀ ਜਾਇਜ਼ ਵਸੂਲੀ ਨੂੰ ਯਕੀਨੀ ਬਣਾਇਆ ਹੈ। ਇਸ ਫੈਸਲੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਤਬਾਦਲੇ ਨੂੰ ਕਾਨੂੰਨੀ ਰੂਪ ਦੇਣ ਲਈ ਦੂਰਗਾਮੀ ਕਦਮ ਚੁੱਕੇ ਹਨ। ਇਨ੍ਹਾਂ ਵਿੱਚੋਂ ਬਹੁਤੀਆਂ ਸੁਸਾਇਟੀਆ...
ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

Hot News
ਚੰਡੀਗੜ੍ਹ, 13 ਜਨਵਰੀ:- ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ ਤੋਂ ਕਿਤੇ ਜ਼ਿਆਦਾ ਗੰਭੀਰ ਹੁੰਦੇ ਸਨ। ਹਰ ਸਾਲ ਕੁੱਤਿਆਂ ਦੇ ਕੱਟਣ ਦੇ ਲਗਭਗ ਤਿੰਨ ਲੱਖ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਨਾਲ ਹਜ਼ਾਰਾਂ ਪਰਿਵਾਰਾਂ 'ਤੇ ਰੇਬੀਜ਼ ਦਾ ਖ਼ਤਰਾ ਬਣਿਆ ਰਹਿੰਦਾ ਸੀ। ਜੇਕਰ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਬਿਮਾਰੀ 100 ਫ਼ੀਸਦੀ ਘਾਤਕ ਹੁੰਦੀ ਹੈ ਪਰ ਸਮੇਂ ਸਿਰ ਟੀਕਾਕਰਨ ਨਾਲ ਇਸ ਦੀ ਪੂਰੀ ਤਰ੍ਹਾਂ ਰੋਕਥਾਮ ਕੀਤੀ ਜਾ ਸਕਦੀ ਹੈ। ਪਹਿਲਾਂ ਐਂਟੀ-ਰੇਬੀਜ਼ ਟੀਕਾਕਰਨ (ਏਆਰਵੀ) ਸਿਰਫ਼ 48 ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਹੀ ਉਪਲੱਬਧ ਸੀ, ਜਿਸ ਕਾਰਨ ਪੀੜਤਾਂ, ਜਿਹਨਾਂ ਵਿੱਚ ਅਕਸਰ ਬੱਚੇ, ਬਜ਼ੁਰਗ ਅਤੇ ਰੋਜ਼ਾਨਾ ਮਜ਼ਦੂਰੀ ਕਰਨ ਵਾਲੇ ਕਾਮੇ ਹੁੰਦੇ ਹਨ, ਨੂੰ ਘਰਾਂ ਤੋਂ ਦੂਰ ਜਾਣਾ ਪੈਂਦਾ ਸੀ, ਘੰਟਿਆਂ ਤੱਕ ਉਡੀਕ ਕਰਨੀ ਪੈਂਦੀ ਸੀ, ਉਨ੍ਹਾਂ ਦੀ ਮਜ਼ਦੂਰੀ ਦਾ ਨੁਕਸਾਨ ਹੁੰਦਾ ਸੀ ਅਤੇ ਕਈ ਮਾਮਲਿਆਂ ਵਿੱਚ, ਜ਼ਰੂਰੀ ਪੰਜ ਖੁਰਾਕਾਂ ਵਾਲੇ ਟੀਕਾਕਰਨ ਸ਼ਡਿਊਲ ਨੂੰ ਵਿਚਕਾਰੋਂ ਛੱਡਣ ਲਈ ਮਜਬੂਰ ਹੋਣਾ ਪੈਂਦਾ ਸੀ। ਇਹ ਪਾੜਾ ਪ੍ਰਣਾਲੀਗਤ ਸੀ ਅਤੇ ਕੀਮਤੀ ਮਨੁੱਖੀ ਜਾਨਾਂ 'ਤੇ ਇਸ ਦਾ ਜੋਖ...
ਯੁੱਧ ਨਸ਼ਿਆਂ ਵਿਰੁੱਧ 2.0: ਡਾ. ਬਲਬੀਰ ਸਿੰਘ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਵਿਆਪਕ ਲਹਿਰ ਅਤੇ ਨਸ਼ਾਂ ਪੀੜਤਾਂ ਦੇ ਮੁੜ ਵੇਸੇਬੇ ਲਈ ਹੁਨਰ ਵਿਕਾਸ ਪ੍ਰੋਗਰਾਮਾਂ ਦੀ ਕੀਤੀ ਵਕਾਲਤ

ਯੁੱਧ ਨਸ਼ਿਆਂ ਵਿਰੁੱਧ 2.0: ਡਾ. ਬਲਬੀਰ ਸਿੰਘ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਵਿਆਪਕ ਲਹਿਰ ਅਤੇ ਨਸ਼ਾਂ ਪੀੜਤਾਂ ਦੇ ਮੁੜ ਵੇਸੇਬੇ ਲਈ ਹੁਨਰ ਵਿਕਾਸ ਪ੍ਰੋਗਰਾਮਾਂ ਦੀ ਕੀਤੀ ਵਕਾਲਤ

Hot News
ਚੰਡੀਗੜ੍ਹ, 12 ਜਨਵਰੀ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਯੁੱਧ ਨਸ਼ਿਆਂ ਵਿਰੁੱਧ 2.0 ਅਧੀਨ ਪਿੰਡਾਂ ਵਿੱਚ ਕਰਵਾਈਆਂ ਜਾ ਰਹੀਆਂ ਪਦਯਾਤਰਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਵੀਡੀਓ ਕਾਨਫਰੰਸ ਰਾਹੀਂ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਲੋਕਾਂ ਦੀ ਸਰਗਰਮ ਭਾਗੀਦਾਰੀ ਦੀ ਲੋੜ 'ਤੇ ਜ਼ੋਰ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਇਨ੍ਹਾਂ ਪਦਯਾਤਰਾਵਾਂ ਨੂੰ ਪ੍ਰਭਾਵਸ਼ਾਲੀ ਅਤੇ ਸਮਾਵੇਸ਼ੀ ਬਣਾਉਣ 'ਤੇ ਜ਼ੋਰ ਦਿੱਤਾ ਜਿਸ ਤਹਿਤ ਲਾਗੂਕਰਨ ਅਧਾਰਤ ਪਹੁੰਚ ਤੋਂ ਹੱਟ ਕੇ ਇਸ ਨੂੰ ਵਿਆਪਕ ਪੱਧਰ 'ਤੇ ਲੋਕ ਲਹਿਰ ਵਿੱਚ ਬਦਲਿਆ ਜਾਵੇਗਾ। ਨਸ਼ਾ ਪੀੜਤਾਂ ਦੀ ਰਿਕਵਰੀ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਲਈ ਸਸ਼ਕਤ ਬਣਾਉਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਡਾ. ਬਲਬੀਰ ਸਿੰਘ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਈ.ਟੀ.ਆਈ., ਕ੍ਰਿਸ਼ੀ ਵਿਕਾਸ ਕੇਂਦਰਾਂ, ਗੈਰ-ਸਰਕਾਰੀ ਸੰਗਠਨਾਂ...
ਕਬੱਡੀ ਪ੍ਰਮੋਟਰ ਕਤਲ ਕੇਸ: ਪੱਛਮੀ ਬੰਗਾਲ ਤੋਂ ਦੋ ਸ਼ੂਟਰਾਂ ਸਮੇਤ ਤਿੰਨ ਮੁਲਜ਼ਮ ਕਾਬੂ

ਕਬੱਡੀ ਪ੍ਰਮੋਟਰ ਕਤਲ ਕੇਸ: ਪੱਛਮੀ ਬੰਗਾਲ ਤੋਂ ਦੋ ਸ਼ੂਟਰਾਂ ਸਮੇਤ ਤਿੰਨ ਮੁਲਜ਼ਮ ਕਾਬੂ

Hot News
ਚੰਡੀਗੜ੍ਹ, 12 ਜਨਵਰੀ:ਪੰਜਾਬ, ਮਹਾਰਾਸ਼ਟਰ, ਕਰਨਾਟਕ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਖੁਫੀਆ ਜਾਣਕਾਰੀ ਅਧਾਰਤ ਕੀਤੀ ਕਾਰਵਾਈ ਸਦਕਾ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਨੇ ਪੱਛਮੀ ਬੰਗਾਲ ਦੇ ਹਾਵੜਾ ਤੋਂ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਵਿੱਚ ਸ਼ਾਮਲ ਦੋ ਸ਼ੂਟਰਾਂ ਅਤੇ ਉਨ੍ਹਾਂ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਵਾਸੀ ਅੰਮ੍ਰਿਤਸਰ; ਤਰਨਦੀਪ ਸਿੰਘ ਵਾਸੀ ਬਰ੍ਹੇਵਾਲ, ਲੁਧਿਆਣਾ ਅਤੇ ਆਕਾਸ਼ਦੀਪ ਵਾਸੀ ਉੱਪਲ, ਤਰਨ ਤਾਰਨ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਸਿੱਕਮ ਪੁਲਿਸ, ਮੁੰਬਈ ਪੁਲਿਸ, ਪੱਛਮੀ ਬੰਗਾਲ ਐਸਟੀਐਫ, ਕੇਂਦਰੀ ਏਜੰਸੀਆਂ ਅਤੇ ਸਥਾਨਕ ਹਾਵੜਾ ਪੁਲਿਸ ਦੀ ਸਹਾਇਤਾ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 15 ਦਸੰਬਰ, 2025 ਨੂੰ ਸੋਹਾਣਾ, ਐਸਏਐਸ ਨਗਰ ਵਿਖੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਹਮਲਾਵਰਾਂ ਨੇ ਰਾਣਾ ਬਲਾ...
“ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਜਾਗਰੂਕਤਾ ਰੈਲੀ ਦਾ ਆਯੋਜਨ

“ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਜਾਗਰੂਕਤਾ ਰੈਲੀ ਦਾ ਆਯੋਜਨ

Hot News
ਮਾਲੇਰਕੋਟਲਾ, 12 ਜਨਵਰੀ –                    ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਿੰਦਰ ਕੌਰ ਧਾਲੀਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਤਹਿਤ ਪਿੰਡ ਢੰਡੋਗਲ ਵਿੱਚ ਨਸ਼ਿਆਂ ਖ਼ਿਲਾਫ਼ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਮੁੱਖ ਉਦੇਸ਼ ਨਸ਼ਿਆਂ ਦੇ ਵਧਦੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਸਚੇਤ ਕਰਨਾ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਾਂਝੀ ਕੋਸ਼ਿਸ਼ਾਂ ਨੂੰ ਮਜ਼ਬੂਤ ਕਰਨਾ ਹੈ।                     ਇਸ ਦੌਰਾਨ “ਨਸ਼ਿਆਂ ਨੂੰ ਨਾ ਕਰੋ”, “ਸਿਹਤਮੰਦ ਜੀਵਨ – ਖੁਸ਼ਹਾਲ ਪਿੰਡ” ਅਤੇ “ਨਸ਼ਾ ਛੱਡੋ, ਭਵਿੱਖ ਬਣਾਓ” ਵਰਗੇ ਨਾਅਰੇ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਪ੍ਰਤੀ ਜਾਗਰੂਕ ਕੀਤਾ ਗਿਆ। ਪਿੰਡ ਦੀਆਂ ਗਲੀਆਂ ਅਤੇ ਮੁੱਖ ਸੜਕਾਂ ਰਾਹੀਂ ਨ...
ਰੋਡ ਸੇਫਟੀ ਮਹੀਨੇ ਸਬੰਧੀ ਕਰਵਾਏ ਜਾਗਰੂਕਤਾ ਸਮਾਗਮ ਦੌਰਾਨ ਵਾਹਨਾਂ ਉਪਰ ਰਿਫਲੈਕਟਰ ਅਤੇ  ਰਿਫਾਲਟੈਰ‌ ਟੇਪ‌ ਲਗਾਈ ਗਈ

ਰੋਡ ਸੇਫਟੀ ਮਹੀਨੇ ਸਬੰਧੀ ਕਰਵਾਏ ਜਾਗਰੂਕਤਾ ਸਮਾਗਮ ਦੌਰਾਨ ਵਾਹਨਾਂ ਉਪਰ ਰਿਫਲੈਕਟਰ ਅਤੇ  ਰਿਫਾਲਟੈਰ‌ ਟੇਪ‌ ਲਗਾਈ ਗਈ

Hot News
ਗੁਰਦਾਸਪੁਰ, 12 ਜਨਵਰੀ (  )-ਅੱਜ ਟ੍ਰੈਫਿਕ ਇੰਚਾਰਜ਼ ਸਤਨਾਮ ਸਿੰਘ ਵੱਲੋਂ ਮਨਾਏ ਜਾ ਰਹੇ ਰੋਡ ਸੇਫਟੀ ਮਹੀਨੇ ਸਬੰਧੀ ਆਰ.ਟੀ.ਏ ਨਵਜੋਤ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਹੇਠਏ ਆਰ ਟੀ ਏ, ਸੰਗਰਾਮ ਸਿੰਘ ਅਤੇ ਏ.ਐਸ.ਆਈ ਅਮਨਦੀਪ ਸਿੰਘ ਵਲੋਂ ਸੈਮੀਨਾਰ ਲਗਾਕੇ ਵੱਖ ਵੱਖ ਜਗਾਂ ਉਪਰ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਬਲਿਕ ਨੂੰ ਰੋ‌ਡ ਸੇਫਟੀ ਸਬੰਧੀ ਜਾਗਰੂਕ ਕੀਤਾ ਗਿਆ। ਵਾਹਨਾਂ ਉਪਰ ਰਿਫਲੈਕਟਰ, ਰਿਫਾਲਟੈਰ‌  ਟੇਪ‌ ਲਗਾਈ ਗਈ ਅਤੇ ਹੈਲਮਟ ਤੇ ਸੀਟ ਬੈਲਟ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਇਸ ਮੌਕੇ ਲੋਕਾਂ ਨੂੰ ਹੈਲਪ ਲਾਈਨ ਨੰਬਰ 112,1033,1930 ਬਾਰੇ ਜਾਗਰੂਕ ਕੀਤਾ ਗਿਆ ਐਕਸੀਡੈਂਟ ਪੀੜਤ ਦੀ ਮਦਦ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ।...
ਲੋਕ ਹਿੱਤ ਵਿੱਚ ਅਹਿਮ ਫੈਸਲਾ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਜਨਤਕ ਆਵਾਜਾਈ ਪ੍ਰਣਾਲੀ ਵਿੱਚ ਲਿਆਂਦੀ ਵਿਆਪਕ ਤਬਦੀਲੀ

ਲੋਕ ਹਿੱਤ ਵਿੱਚ ਅਹਿਮ ਫੈਸਲਾ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਜਨਤਕ ਆਵਾਜਾਈ ਪ੍ਰਣਾਲੀ ਵਿੱਚ ਲਿਆਂਦੀ ਵਿਆਪਕ ਤਬਦੀਲੀ

Hot News
ਚੰਡੀਗੜ੍ਹ, 12 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਾਲ ਹੀ ਦੇ ਸਾਲਾਂ ਵਿੱਚ ਸਰਕਾਰੀ ਬੱਸ ਸੇਵਾਵਾਂ ਵਿੱਚ ਕੀਤੇ ਵਿਆਪਕ ਵਿਸਥਾਰ ਸਦਕਾ ਪੰਜਾਬ ਦੀ ਆਵਾਜਾਈ ਪ੍ਰਣਾਲੀ ਵਿੱਚ ਮਹੱਤਵਪੂਰਨ ਤਬਦੀਲੀ ਲਿਆਂਦੀ ਜਾ ਰਹੀ ਹੈ। ਸਰਕਾਰ ਦੇ ਫਲੀਟ ਵਿੱਚ 1,279 ਬੱਸਾਂ ਸ਼ਾਮਲ ਕਰਨ ਦਾ ਫੈਸਲਾ ਸਿਰਫ਼ ਗਿਣਤੀ ਵਿੱਚ ਵਾਧਾ ਕਰਨਾ ਨਹੀਂ ਸਗੋਂ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਨਾਗਰਿਕਾਂ ਲਈ ਕਿਫਾਇਤੀ, ਸੁਰੱਖਿਅਤ, ਪਹੁੰਚਯੋਗ ਅਤੇ ਨਿਰਵਿਘਨ ਸੰਪਰਕ ਨੂੰ ਤਰਜੀਹ ਦੇਣਾ ਹੈ। ਮੌਜੂਦਾ ਸਮੇਂ ਪੰਜਾਬ ਸਰਕਾਰ ਅਧੀਨ 2,267 ਬੱਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ 1,119 ਪਨਬਸ (ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ ਲਿਮਟਿਡ) ਅਧੀਨ ਹਨ। ਮਾਨ ਸਰਕਾਰ ਵੱਲੋਂ ਸਿੱਧੇ ਤੌਰ ‘ਤੇ ਖਰੀਦ ਅਤੇ ਲੀਜ਼ ਦੋਵਾਂ ਰਾਹੀਂ ਬੱਸਾਂ ਦੇ ਵਿਸਥਾਰ ਨੂੰ ਸੂਝ-ਬੂਝ ਰਾਹੀਂ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਇਸ ਸਬੰਧੀ ਵਿੱਤੀ ਬੋਝ ਦੀ ਪਰਵਾਹ ਕੀਤੇ ਬਿਨਾਂ ਵਿਸਥਾਰ ਯਕੀਨੀ ਬਣਾਇਆ ਗਿਆ ਹੈ। ਕੀਤੇ ਗਏ ਵਿਸਥਾਰ ਵਿੱਚੋਂ, 796 ਬੱਸਾਂ ਸਿੱਧੇ ਤੌਰ 'ਤੇ ਖਰੀਦੀਆਂ ਜਾਣਗੀਆਂ ਜਦੋਂ ਕਿ 483 ਨੂ...
‘ਯੁੱਧ ਨਸ਼ਿਆਂ ਵਿਰੁੱਧ’ ਦੇ 317ਵੇਂ ਦਿਨ ਪੰਜਾਬ ਪੁਲਿਸ ਵੱਲੋਂ 69 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 317ਵੇਂ ਦਿਨ ਪੰਜਾਬ ਪੁਲਿਸ ਵੱਲੋਂ 69 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 12 ਜਨਵਰੀ:-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 317ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 272 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 317 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,191  ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.3 ਕਿਲੋ ਹੈਰੋਇਨ, 385 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.10 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

Hot News
ਫਗਵਾੜਾ, 12 ਜਨਵਰੀ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਪੂਰਥਲਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿਖੇ ਸੂਬੇ ਦੇ ਪਹਿਲੇ ਸਟਾਰਟਅੱਪ ਪੰਜਾਬ ਕਨਕਲੇਵ ਦਾ ਉਦਘਾਟਨ ਕੀਤਾ, ਜਿਸ ਤਹਿਤ ਨਵੀਨਤਾ, ਸਖ਼ਤ ਮਿਹਨਤ ਅਤੇ ਉੱਦਮਤਾ ਨੂੰ ਸਰਕਾਰ ਦੇ ਆਰਥਿਕ ਦ੍ਰਿਸ਼ਟੀਕੋਣ ਵਿੱਚ ਪ੍ਰਮੁੱਖ ਤਰਜੀਹ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਕਰਵਾਇਆ ਗਿਆ ਇਹ ਸਟਾਰਟਅੱਪ ਪੰਜਾਬ ਕਨਕਲੇਵ 2026 ਇੱਕ ਪ੍ਰਮੁੱਖ ਸੂਬਾ-ਪੱਧਰੀ ਪਲੇਟਫਾਰਮ ਵਜੋਂ ਉਭਰਿਆ ਹੈ, ਜੋ ਨਵੀਨਤਾ, ਉੱਦਮਤਾ ਅਤੇ ਸੂਬੇ ਦੇ ਤੇਜ਼ੀ ਨਾਲ ਪੈਰ ਪਸਾਰ ਰਹੇ ਸਟਾਰਟਅੱਪ ਈਕੋ-ਸਿਸਟਮ ਨੂੰ ਦਰਸਾਉਂਦਾ ਹੈ। 100 ਤੋਂ ਵੱਧ ਸਟਾਰਟਅੱਪਸ ਦੇ ਭਾਗ ਲੈਣ, ਉਦਮਾਂ ਨੂੰ ਸੀਡ ਗ੍ਰਾਂਟਾਂ ਵੰਡਣ ਅਤੇ ਉਦਯੋਗਪਤੀਆਂ, ਨਿਵੇਸ਼ਕਾਂ, ਇਨਕਿਊਬੇਟਰਾਂ, ਅਕਾਦਮਿਕ ਮਾਹਰਾਂ ਅਤੇ ਨੀਤੀ ਘਾੜਿਆਂ ਨੂੰ ਇੱਕੋ ਛੱਤ ਹੇਠ ਲਿਆ ਕੇ ਭਗਵੰਤ ਮਾਨ ਸਰਕਾਰ ਨੇ ਨਵੇਂ ਕਾਰੋਬਾਰੀ ਵਿਚਾਰਾਂ ਨੂੰ ਸਰਕਾਰ ਵੱਲੋਂ ਪੂਰੀ ਸਹਾਇਤਾ ਪ੍ਰਦਾਨ ਕਰਨ ਦਾ ਸਪੱਸ਼ਟ ਸੰਦੇਸ਼ ਦਿੱਤਾ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਪੈਦਾ ਕਰਨ ਵਾਲੇ...