ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਲਈ ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 12 ਜਨਵਰੀ:- ਮਾਘੀ ਦੇ ਇਤਿਹਾਸਕ ਅਤੇ ਪਵਿੱਤਰ ਮੇਲੇ ਤੋਂ ਪਹਿਲਾਂ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਪੰਜਾਬ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ, ਆਵਾਜਾਈ ਅਤੇ ਜਨਤਕ ਸਹੂਲਤਾਂ ਸਬੰਧੀ ਸਾਰੇ ਪ੍ਰਬੰਧਾਂ ਦੀ ਵਿਆਪਕ ਸਮੀਖਿਆ ਕੀਤੀ ਤਾਂ ਜੋ ਇਸ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਦੱਸਣਯੋਗ ਹੈ ਕਿ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਮਾਘੀ ਮੇਲਾ 13 ਜਨਵਰੀ ਤੋਂ 15 ਜਨਵਰੀ, 2026 ਤੱਕ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ।
ਸਪੈਸ਼ਲ ਡੀਜੀਪੀ ਨੇ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਅਭਿਮਨਿਊ ਰਾਣਾ ਦੇ ਨਾਲ, ਰੈਲੀ ਸਥਾਨ, ਵਾਹਨ ਅਤੇ ਬੱਸ ਪਾਰਕਿੰਗ ਸਥਾਨਾਂ, ਪੁਲਿਸ ਸਾਂਝ ਹੈਲਪ ਡੈਸਕਾਂ, ਸੰਵੇਦਨਸ਼ੀਲ ਸਥਾਨਾਂ ਅਤੇ ਸ਼ਹਿਰ ਭਰ ਵਿੱਚ ਸਥਾਪਤ ਨਾਕਿਆਂ ਦਾ ਵਿਆਪਕ ਸਮੀਖਿਆ ਕੀਤੀ।...








