Wednesday, October 14Malwa News
Shadow

Hot News

ਪੰਜਾਬ ਯੂਨੀਵਰਸਿਟੀ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਕੀਤਾ ਸਨਮਾਨ

ਪੰਜਾਬ ਯੂਨੀਵਰਸਿਟੀ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਕੀਤਾ ਸਨਮਾਨ

Hot News
ਚੰਡੀਗੜ੍ਹ, 23 ਜੁਲਾਈ: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਾਈਸ-ਚਾਂਸਲਰ ਡਾ. ਰੇਣੂ ਵਿਗ ਨੇ ਅੱਜ ਰਾਜ ਸੂਚਨਾ ਕਮਿਸ਼ਨਰ, ਪੰਜਾਬ ਅਤੇ ਪ੍ਰਸਿੱਧ ਲੇਖਕ ਹਰਪ੍ਰੀਤ ਸੰਧੂ ਨੂੰ, ਕਿਤਾਬਾਂ ਦੀ ਮਹੱਤਤਾ ਨੂੰ ਉਤਸ਼ਾਹਿਤ ਕਰਨ, ਸਾਹਿਤਕ ਯੋਗਦਾਨ ਰਾਹੀਂ  ਯੂਨੀਵਰਸਿਟੀ ਦੀ ਲਾਇਬ੍ਰੇਰੀ ਦੀ ਸ਼ਾਨ ਵਧਾਉਣ ਅਤੇ ਸਮਰਪਿਤ ਸਾਹਿਤ ਅਤੇ ਚਿੱਤਰਕਾਰੀ ਰਾਹੀਂ ਪੰਜਾਬ ਯੂਨੀਵਰਸਿਟੀ ਦੀ ਕੁਦਰਤੀ ਅਤੇ ਵਿਰਾਸਤੀ ਦੌਲਤ ਨੂੰ ਪ੍ਰਦਰਸ਼ਿਤ ਕਰਨ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਯੂਨੀਵਰਸਿਟੀ ਦੀ ਵਾਈਸ-ਚਾਂਸਲਰ ਡਾ. ਰੇਣੂ ਵਿਗ ਵੱਲੋਂ ਹਰਪ੍ਰੀਤ ਸੰਧੂ ਨੂੰ ਵਿਦਿਆਰਥੀਆਂ, ਵਿਦਵਾਨਾਂ ਅਤੇ ਅਕਾਦਮਿਕ ਭਾਈਚਾਰੇ ਵਿੱਚ ਪੜ੍ਹਨ ਦਾ ਰੁਝਾਨ ਬਹਾਲ ਕਰਨ, ਗਿਆਨ ਦੇ ਪ੍ਰਸਾਰ ਅਤੇ ਵਾਤਾਵਰਣ ਪ੍ਰਤੀ ਚੇਤਨਾ ਜਾਗ੍ਰਿਤ ਕਰਨ ਹਿੱਤ ਕੀਤੇ ਨਿਰੰਤਰ ਯਤਨਾਂ ਲਈ ਪ੍ਰਸ਼ੰਸਾ ਪੱਤਰ ਭੇਟ ਕੀਤਾ ਗਿਆ। ਪੰਜਾਬ ਯੂਨੀਵਰਸਿਟੀ ਨੇ ਮੰਨਿਆ ਕਿ ਸ਼੍ਰੀ ਸੰਧੂ ਨੇ ਆਪਣੀ ਚਿੱਤਰਕਾਰੀ ਅਤੇ ਸਾਹਿਤਕ  ਯੋਗਦਾਨ ਰਾਹੀਂ ਨਾ ਸਿਰਫ ਯੂਨੀਵਰਸਿਟੀ ਦੀ ਅਕਾਦਮਿਕ ਅਹਿਮੀਅਤ ਨੂੰ ਵਧਾਇਆ ਹੈ ਸਗੋਂ ਵਿਦਿ...
ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 23 ਜੁਲਾਈ: ਸੂਬੇ ਦੇ ਆਰਥਿਕ ਅਤੇ ਸਮਾਜਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਜੂਨ 2026 ਤੱਕ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 2,150.73 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਇਹ ਯਕੀਨੀ ਬਣਾ ਰਹੀਆਂ ਹਨ ਕਿ ਹਰ ਯੋਗ ਲਾਭਪਾਤਰੀ ਤੱਕ ਵਿੱਤੀ ਸਹਾਇਤਾ ਸਮੇਂ ਸਿਰ ਪਹੁੰਚੇ, ਤਾਂ ਜੋ ਉਹ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ 35.90 ਲੱਖ ਲਾਭਪਾਤਰੀ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੈ ਰਹੇ ਹਨ। ਵਿੱਤੀ ਸਾਲ 2026-27 ਦੌਰਾਨ ਇਹ ਵਿੱਤੀ ਸਹਾਇਤਾ ਬਿਨਾਂ ਕਿਸੇ ਰੁਕਾਵਟ ਦੇ ਲਗਾਤਾਰ ਜਾਰੀ ਰੱਖਣ ਲਈ ਸਰਕਾਰ ਨੇ 6,131.91 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ, ਜੋ ਸਰਬਪੱਖੀ ਵਿਕਾਸ ਅਤੇ ਸਮਾਜਿਕ ਇਨ...
ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ

Hot News
ਚੰਡੀਗੜ੍ਹ, 23 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਅਖ਼ਬਾਰਾਂ ਰਾਹੀਂ ਧਿਆਨ ਵਿੱਚ ਆਏ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ  ਨੋਟਿਸ ਜਾਰੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪਹਿਲਾ ਨੋਟਿਸ ਐਸ.ਐਸ.ਪੀ. ਬਰਨਾਲਾ ਨੂੰ ਜਾਰੀ ਕੀਤਾ ਗ਼ਿਆ ਹੈ, ਉਨ੍ਹਾਂ ਤੋਂ ਸਫ਼ਾਈ ਕਰਚਾਰੀਆਂ ੳੱਤੇ ਹੋਏ ਲਾਠੀਚਾਰਚ  ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਸ. ਗੜ੍ਹੀ ਨੇ ਦੱਸਿਆ ਕਿ ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਜਲੰਧਰ ਜ਼ਿਲ੍ਹੇ ਦੇ ਐਸਐਸਪੀ ਤੋਂ ਹਲਕਾ ਫਿਲੋਰ ਨਿਵਾਸੀ ਅਨੂ ਨਾਮਕ ਅਨੁਸੂਚਿਤ ਜਾਤੀ ਦੀ ਲੜਕੀ ਦੇ ਕਤਲ ਮਾਮਲੇ ਵਿੱਚ ਕਾਰਵਾਈ ਨਾ ਹੋਣ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਤੋਂ ਪਿੰਡ ਸਹੂੰਗੜਾ ਦੇ ਸ਼ਮਸ਼ਾਨਘਾਟ ਸਬੰਧੀ ਇੱਕ ਮਾਮਲੇ ਵਿੱਚ ਰਿਪੋਰਟ ਤਲਬ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਮਾਮਲਿਆਂ ਵਿੱਚ 28 &nb...
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

Hot News
ਚੰਡੀਗੜ੍ਹ, 23 ਜੁਲਾਈ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਲੁਧਿਆਣਾ ਵਿਖੇ ਉਸਾਰੀ ਅਧੀਨ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਆਧੁਨਿਕ ਬੁਨਿਆਦੀ ਢਾਂਚਾ ਅਤੇ ਉੱਚ ਪੱਧਰੀ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੁਧਿਆਣਾ ਵਿਖੇ ਸਥਾਪਤ ਕੀਤਾ ਜਾ ਰਿਹਾ ਬਾਗਬਾਨੀ ਵਿਕਾਸ ਕੇਂਦਰ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ, ਆਧੁਨਿਕ ਬਾਗਬਾਨੀ ਤਕਨੀਕਾਂ, ਸਿਖਲਾਈ ਅਤੇ ਤਕਨੀਕੀ ਮਾਰਗਦਰਸ਼ਨ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸੂਬੇ ਵਿੱਚ ਬਾਗਬਾਨੀ ਖੇਤਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

Hot News
ਚੰਡੀਗੜ੍ਹ, 22 ਜੁਲਾਈ 2026: ਡਾਇਬੀਟੀਜ਼ ਸ਼ਾਇਦ ਹੀ ਕਦੇ ਕਿਸੇ ਡਾਕਟਰੀ ਐਮਰਜੈਂਸੀ ਦੇ ਰੂਪ ਵਿੱਚ ਸ਼ੁਰੂ ਹੁੰਦੀ ਹੈ। ਆਮ ਤੌਰ ’ਤੇ ਇਸ ਦੀ ਸ਼ੁਰੂਆਤ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਹੁੰਦੀ ਹੈ—ਵਾਰ-ਵਾਰ ਪਿਆਸ ਲੱਗਣਾ, ਵਾਰ-ਵਾਰ ਪਿਸ਼ਾਬ ਆਉਣਾ, ਧੁੰਦਲਾ ਦਿਖਾਈ ਦੇਣਾ, ਬਿਨਾਂ ਕਿਸੇ ਕਾਰਨ ਬਹੁਤ ਜ਼ਿਆਦਾ ਥਕਾਵਟ ਮਹਿਸੂਸ ਹੋਣਾ, ਪੈਰਾਂ ਵਿੱਚ ਸੁੰਨਪਣ ਜਾਂ ਅਜਿਹਾ ਜ਼ਖ਼ਮ ਜੋ ਲੰਬੇ ਸਮੇਂ ਤੱਕ ਠੀਕ ਨਾ ਹੋਵੇ। ਇਨ੍ਹਾਂ ਸ਼ੁਰੂਆਤੀ ਲੱਛਣਾਂ ਨੂੰ ਅਕਸਰ ਉਦੋਂ ਤੱਕ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ, ਜਦੋਂ ਤੱਕ ਹਾਲਤ ਇੰਨੀ ਗੰਭੀਰ ਨਾ ਹੋ ਜਾਵੇ ਕਿ ਹਸਪਤਾਲ ਵਿੱਚ ਦਾਖ਼ਲ ਹੋਣ, ਆਈਸੀਯੂ ਵਿੱਚ ਇਲਾਜ, ਸਰਜਰੀ ਜਾਂ ਡਾਇਲਿਸਿਸ ਦੀ ਲੋੜ ਪੈ ਜਾਵੇ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਤਾਜ਼ਾ ਸਿਹਤ ਅੰਕੜੇ ਦਰਸਾਉਂਦੇ ਹਨ ਕਿ ਡਾਇਬੀਟੀਜ਼ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਿਤ ਨਹੀਂ ਰਹੀ। ਇਹ ਤੇਜ਼ੀ ਨਾਲ ਕੰਮਕਾਜੀ ਉਮਰ ਵਰਗ ਦੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਰਹੀ ਹੈ, ਜਿਸ ਕਾਰਨ ਪਰਿਵਾਰਾਂ, ਰੁਜ਼ਗਾਰ ਦੇਣ ਵਾਲਿਆਂ ਅਤੇ ਸਿਹਤ ਪ੍ਰਣਾਲੀ ’ਤੇ ਲਗਾਤਾਰ ਬੋਝ ਵਧ ਰਿਹਾ ਹੈ। ਵਿਸ਼ਵ ਸਿਹਤ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

Hot News
ਚੰਡੀਗੜ੍ਹ, 22 ਜੁਲਾਈ: ਵਾਤਾਵਰਣ ਸਥਿਰਤਾ ਅਤੇ ਹਰਿਆਵਲ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ ਫ਼ਲਦਾਰ ਬੂਟੇ ਲਗਾਏ। ਇਸ ਮੌਕੇ ਬੋਲਦਿਆਂ ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਹੁਣ ਤੱਕ 40 ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਨੂੰ ਹਰਿਆ ਭਰਿਆ ਬਣਾਉਣਾ ਇੱਕ ਅਹਿਮ ਉਪਰਾਲਾ ਹੈ ਅਤੇ ਪੌਦੇ ਲਗਾਉਣ ਦੀ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ। ਸਪੀਕਰ ਸੰਧਵਾਂ ਨੇ ਕਿਹਾ,"ਜੇਕਰ ਅਸੀਂ ਕੁਦਰਤ ਨਾਲ ਪਿਆਰ ਕਰਾਂਗੇ, ਤਾਂ ਕੁਦਰਤ ਵੀ ਸਾਨੂੰ ਉਹੀ ਪਿਆਰ ਵਾਪਸ ਕਰੇਗੀ।" ਉਨ੍ਹਾਂ ਨੇ ਮੌਜੂਦਾ ਸਮੇਂ ਨਿਯਮਿਤ ਪੌਦੇ ਲਗਾਉਣ ਦੀ ਅਹਿਮ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ 'ਗ੍ਰੀਨ ਪੰਜਾਬ' ਬਣਾਉਣ ਲਈ ਹੁਣ ਸਭ ਨੂੰ ਮਿਲ ਕੇ ਕੰਮ ਕਰਨ ਦਾ ਸਮਾਂ ਆ ਗਿਆ ਹੈ। ਸਪੀਕਰ ਨੇ ਅੱਗੇ ਕਿਹਾ ਕਿ ਸਥਾਈ ਵਾਤਾਵਰਣ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੱਜ ਵੱਧ ਤੋਂ ਵੱਧ ਰੁੱਖ ਲਗਾ ਕੇ, ਅਸੀਂ ਆਉਣ ਵਾਲੀਆਂ ਪੀੜ੍ਹੀਆਂ ਅਤੇ ਸਦੀਆਂ ਨੂੰ ਇੱਕ ਸਿਹਤਮੰਦ...
ਐਸ.ਆਈ.ਆਰ.-2026:  ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

ਐਸ.ਆਈ.ਆਰ.-2026:  ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

Hot News
ਚੰਡੀਗੜ੍ਹ, 22 ਜੁਲਾਈ :  ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਮੁੱਖ ਚੋਣ ਅਫ਼ਸਰ,ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਨੂੰ ਵਿਸ਼ੇਸ਼ ਗਹਿਰੀ ਸੋਧ (ਐਸ.ਆਈ.ਆਰ.) 2026 ਦੇ ਘਰੋ-ਘਰੀ ਗਣਨਾ ਪੜਾਅ ਨੂੰ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਮੁਕੰਮਲ ਕਰਨ ਵਿੱਚ ਉਨ੍ਹਾਂ ਦੇ ਅਸਾਧਾਰਨ ਸਮਰਪਣ ਅਤੇ ਵਚਨਬੱਧਤਾ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਹ ਅਹਿਮ ਪ੍ਰਾਪਤੀ, ਚੋਣ ਪ੍ਰਕਿਰਿਆ ਵਿੱਚ ਸ਼ੁੱਧਤਾ, ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹਿਕ ਯਤਨਾਂ ਦੀ ਪ੍ਰਤੱਖ ਪ੍ਰਮਾਣ ਹੈ। ਸ਼੍ਰੀ ਗੁਰਵਿੰਦਰ ਸਿੰਘ ਜੌਹਲ,  ਦੀ ਅਗਵਾਈ ਹੇਠ ਧਰਮਕੋਟ ਵਿਧਾਨ ਸਭਾ ਹਲਕਾ (ਜ਼ਿਲ੍ਹਾ ਮੋਗਾ), ਘਰੋ-ਘਰੀ ਗਣਨਾ ਅਭਿਆਸ ਨੂੰ ਪੂਰਾ ਕਰਨ ਵਾਲਾ ਰਾਜ ਦਾ ਪਹਿਲਾ ਹਲਕਾ ਬਣ ਕੇ ਉਭਰਿਆ। ਇਸ ਤੋਂ ਬਾਅਦ ਸ਼੍ਰੀ ਸੁਨੀਲ ਫੋਗਾਟ, ਆਈ.ਏ.ਐਸ. ਬਲਾਚੌਰ (ਜ਼ਿਲ੍ਹਾ ਐਸ.ਬੀ.ਐਸ. ਨਗਰ); ਸ਼੍ਰੀ ਤਰਸੇਮ ਚੰਦ, ਪੀਸੀਐਸ, ਦਿੜ੍ਹਬਾ (ਜ਼ਿਲ੍ਹਾ ਸੰਗਰੂਰ); ਸ਼੍ਰੀ ਗਗਨਦੀਪ, ਪੀਸੀਐਸ, ਨ...
ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ

ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ

Hot News
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਲਤੀਫ ਅਹਿਮਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵੱਲੋਂ ਵਿਭਾਗ ਦੇ ਪ੍ਰਸ਼ਾਸਨਿਕ ਮਾਮਲਿਆਂ, ਬਜਟ, ਕਿਸਾਨ ਪੱਖੀ ਸਬਸਿਡੀ ਸਕੀਮਾਂ, ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਵਿਸਥਾਰ ਨਾਲ ਬਾਗਬਾਨੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਬਾਗਬਾਨੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਯੋਗ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਤਰੀ ਪੱਧਰ 'ਤੇ ਕਿ...
ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

Hot News
ਚੰਡੀਗੜ੍ਹ, 22 ਜੁਲਾਈ 2026: ਪੰਜਾਬ ਦੀਆਂ 100 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਲਈ ਭਗਵੰਤ ਮਾਨ ਸਰਕਾਰ ਵੱਲੋਂ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਸਿਰਫ਼ ਆਰਥਿਕ ਮਦਦ ਨਹੀਂ ਹੈ। ਇਹ ਉਨ੍ਹਾਂ ਦੇ ਜੀਵਨ ਦੇ ਆਖ਼ਰੀ ਪੜਾਅ ਵਿੱਚ ਸਨਮਾਨ, ਆਤਮਨਿਰਭਰਤਾ ਅਤੇ ਭਰੋਸੇ ਦਾ ਨਵਾਂ ਆਧਾਰ ਬਣ ਗਈ ਹੈ। ਇਨ੍ਹਾਂ ਵਿੱਚੋਂ ਕਈ ਔਰਤਾਂ ਤੁਰਨ-ਫਿਰਨ ਤੋਂ ਅਸਮਰੱਥ ਹਨ, ਕਿਸੇ ਨੂੰ ਠੀਕ ਤਰ੍ਹਾਂ ਸੁਣਾਈ ਨਹੀਂ ਦਿੰਦਾ ਅਤੇ ਕੋਈ ਠੀਕ ਤਰ੍ਹਾਂ ਬੋਲ ਵੀ ਨਹੀਂ ਸਕਦੀ। ਫਿਰ ਵੀ, ਸਦੀ ਦਾ ਅੰਕੜਾ ਪਾਰ ਕਰ ਚੁੱਕੀਆਂ ਇਹ ਮਹਿਲਾਵਾਂ ਚੰਗੀ ਤਰ੍ਹਾਂ ਜਾਣਦੀਆਂ ਹਨ ਕਿ ਇਹ ਰਕਮ ਉਨ੍ਹਾਂ ਦੀ ਆਪਣੀ ਹੈ ਅਤੇ ਉਹ ਇਸ ਨੂੰ ਆਪਣੀ ਮਰਜ਼ੀ ਅਨੁਸਾਰ ਖ਼ਰਚ ਕਰ ਸਕਦੀਆਂ ਹਨ। ਇਸ ਹੱਕ ਦਾ ਅਹਿਸਾਸ ਹੀ ਉਨ੍ਹਾਂ ਨੂੰ ਡੂੰਘੀ ਤਸੱਲੀ ਦਿੰਦਾ ਹੈ। ਕਈ ਲਾਭਪਾਤਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਯੋਜਨਾ ਬਾਰੇ ਸਭ ਤੋਂ ਪਹਿਲਾਂ ਆਪਣੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਤੋਂ ਪਤਾ ਲੱਗਿਆ। ਉਹ ਇਸ ਮੌਕੇ ਨੂੰ ਹੱਥੋਂ ਨਹੀਂ ਜਾਣ ਦੇਣਾ ਚਾਹੁੰਦੀਆਂ ਸਨ, ਇਸ ਲਈ ਉਨ੍ਹਾਂ ਨੇ ਆਪਣੇ ਬੱਚਿਆਂ ਅਤੇ ਪਰਿਵਾ...
ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

Hot News, Punjab Development
ਚੰਡੀਗੜ੍ਹ, 22 ਜੁਲਾਈ: ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ 12ਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਮੁੱਖ ਵਿਸ਼ੇ ਵਜੋਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) 'ਸਰਬੱਤ.ਏਆਈ' ਪ੍ਰੋਜੈਕਟ ਤਹਿਤ ਪੜਾਅਵਾਰ ਤਰੀਕੇ ਨਾਲ ਇਸ ਪਾਠਕ੍ਰਮ ਨੂੰ ਲਾਗੂ ਕਰੇਗਾ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਡੇ ਸੂਬਾ-ਪੱਧਰੀ ਏ.ਆਈ. ਸਿੱਖਿਆ ਮਿਸ਼ਨਾਂ ਵਿੱਚੋਂ ਇੱਕ ਹੈ ਅਤੇ ਪੰਜਾਬ ਨੂੰ ਭਵਿੱਖੀ ਸਿੱਖਿਆ ਵਿੱਚ ਦੇਸ਼ ਦੇ ਮੋਹਰੀ ਸੂਬੇ ਵਜੋਂ ਸਥਾਪਿਤ ਕਰਦਾ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨਾਲ ਮਿਲ ਕੇ ਸਿੱਖਿਆ ਮਾਹਿਰਾਂ, ਤਕਨਾਲੋਜੀ ਭਾਈਵਾਲਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਐਕਸ ‘ਤੇ ਗੱਲ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ: “ਅੱਜ ਤੋਂ, ਪੰਜਾਬ ਭਰ ਦੇ ਹਰ ਪੀਐਸਈਬੀ ਸਕੂਲ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਇ...