Tuesday, March 31Malwa News
Shadow

Hot News

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

Hot News
ਚੰਡੀਗੜ੍ਹ/ਜਲੰਧਰ, 11 ਜਨਵਰੀ :- ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਅਤੇ ਪੰਜਾਬ ਐਗਰੀ ਫੂਡ ਕਾਰਪੋਰੇਸ਼ਨ ਲਿਮਿਟੇਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ  ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਧੀ ਬਚਾਓ–ਬੇਟੀ ਪੜ੍ਹਾਓ ਦੇ ਸੰਦੇਸ਼ ਨੂੰ ਸਮਾਜ ਤੱਕ ਹੋਰ ਮਜ਼ਬੂਤੀ ਨਾਲ ਪਹੁੰਚਾਇਆ। ਇਸ ਮੌਕੇ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ 5100 ਨਵਜੰਮੀਆਂ ਧੀਆਂ ਦੀ ਲੋਹੜੀ ਮਨਾਉਣਾ ਸਮਾਜ ਵਿੱਚ ਧੀ ਪ੍ਰਤੀ ਬਦਲ ਰਹੀ ਸਕਾਰਾਤਮਕ ਸੋਚ ਦਾ ਸਪੱਸ਼ਟ ਪ੍ਰਤੀਕ ਹੈ। ਉਨ੍ਹਾਂ ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਨਮਾ...
ਦੀਪਕ ਬਾਲੀ ਨੇ ਪਰਗਟ ਸਿੰਘ ਦਾ ਡਿਬੇਟ ਚੈਲੰਜ ਕਬੂਲਿਆ, ਕਿਹਾ- ਕਿਸੇ ਵੀ ਮੁੱਦੇ ‘ਤੇ ਤਿਆਰ

ਦੀਪਕ ਬਾਲੀ ਨੇ ਪਰਗਟ ਸਿੰਘ ਦਾ ਡਿਬੇਟ ਚੈਲੰਜ ਕਬੂਲਿਆ, ਕਿਹਾ- ਕਿਸੇ ਵੀ ਮੁੱਦੇ ‘ਤੇ ਤਿਆਰ

Hot News
ਚੰਡੀਗੜ੍ਹ, 11 ਜਨਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਵੱਲੋਂ 'ਆਪ' ਦੇ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਆਗੂਆਂ ਲਈ 'ਸਾਲੇ' ਸ਼ਬਦ ਦੀ ਵਰਤੋਂ ਕਰਨ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਨਾਲ ਹੀ ਉਨ੍ਹਾਂ ਨੇ ਪਰਗਟ ਸਿੰਘ ਦਾ ਡਿਬੇਟ ਚੈਲੰਜ ਸਵੀਕਾਰ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਕਿਸੇ ਵੀ ਮੁੱਦੇ 'ਤੇ ਬਹਿਸ ਲਈ ਤਿਆਰ ਹਨ।ਦੀਪਕ ਬਾਲੀ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੇ ਦੋ-ਤਿੰਨ ਵਾਰ ਇੱਕ ਵੀਡੀਓ ਦੇਖੀ ਜਿਸ ਵਿੱਚ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ, 'ਆਪ' ਪਾਰਟੀ ਦੇ ਕੈਬਨਿਟ ਮੰਤਰੀਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਸੀਨੀਅਰ ਆਗੂਆਂ ਨੂੰ 'ਸਾਲੇ' ਸ਼ਬਦ ਕਹਿ ਕੇ ਸੰਬੋਧਨ ਕਰ ਰਹੇ ਸਨ ਜੋ ਪ੍ਰਦਰਸ਼ਨ ਕਰਨ ਆਏ ਸਨ।ਦੀਪਕ ਬਾਲੀ ਨੇ ਕਿਹਾ ਕਿ ਲੱਖ ਦੀ ਲਾਹਨਤ ਹੈ ਅਜਿਹੇ ਵਿਅਕਤੀ 'ਤੇ। ਮੈਨੂੰ ਪਹਿਲਾਂ ਹੀ ਪਤਾ ਸੀ ਕਿ ਪਰਗਟ ਸਿੰਘ ਦੀ ਸਾਰੀ ਭਾਸ਼ਾ ਬਣਾਵਟੀ ਹੁੰਦੀ ਹੈ। ਜਦੋਂ ਉਨ੍ਹਾਂ ਨੇ ਅਸਲੀਅਤ ਵਿੱਚ 'ਸਾਲੇ' ਸ਼ਬਦ ਦਾ ਪ੍ਰਯੋਗ ਕੀਤਾ ਤਾਂ ਮੇਰਾ ਯਕੀਨ ਹੋਰ ਪੱਕਾ ਹੋ ਗਿਆ ਕਿ ਇਨ੍ਹਾਂ ਦੀ ਸਾ...
ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Hot News
ਚੰਡੀਗੜ੍ਹ, 11 ਜਨਵਰੀ 2026 :- ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਇਸ ਸਮਾਜਿਕ ਅਲ੍ਹਾਮਤ ਨੂੰ ਜੜ੍ਹੋਂ ਪੁੱਟਣ ਦਾ ਅਹਿਦ ਲੈਂਦਿਆਂ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਾ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇੱਕ ਬਹੁ-ਪੱਖੀ ਪਹੁੰਚ ਅਪਣਾਈ ਹੈ। ਇਸ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ, ਜੋ ਪੰਜਾਬ ਸਰਕਾਰ ਦੇ ਕੁਸ਼ਲ ਤੇ ਜਵਾਬਦੇਹ ਸ਼ਾਸਨ ਨੂੰ ਦਰਸਾਉਂਦਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ ਵੱਖ-ਵੱਖ ਵਿਭਾਗਾਂ ਦੇ 144 ਮੁਲਾਜ਼ਮਾਂ ਨੂੰ ਅਤੇ 43 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 1 ਜਨਵਰੀ ਤੋਂ 31 ਦਸੰਬਰ, 2025 ਤੱਕ 18 ਗਜ਼ਟਿਡ ਅਧਿਕਾਰੀਆਂ ਅਤੇ 126 ਨਾਨ-ਗਜ਼ਟਿਡ ਕਰਮਚਾਰੀਆਂ ਨੂੰ ਕਾਬੂ ਕੀਤਾ ਹ...
ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ

ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ

Hot News
ਚੰਡੀਗੜ੍ਹ, 11 ਜਨਵਰੀ:- ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੀਆਂ ਸੱਭਿਆਚਾਰਕ ਪਰੰਪਰਾਵਾਂ ਦੀ ਸੰਭਾਲ ਅਤੇ ਪਸ਼ੂਧਨ ਨਾਲ ਸਬੰਧਤ ਆਰਥਿਕਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਰਵਾਇਤੀ ਪਸ਼ੂ ਅਤੇ ਘੋੜਿਆਂ ਦੇ ਮੇਲੇ "ਘੋੜਾ ਮੰਡੀ" ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਇਹ ਜੀਵੰਤ ਸਮਾਗਮ ਪੰਜਾਬ ਦੇ ਅਮੀਰ ਪੇਂਡੂ ਵਿਰਸੇ ਨੂੰ ਪ੍ਰਦਰਸ਼ਿਤ ਕਰੇਗਾ, ਜਿਸ ਵਿੱਚ ਘੋੜਿਆਂ ਅਤੇ ਹੋਰ ਪਸ਼ੂਆਂ ਦੀਆਂ ਉੱਚ-ਪੱਧਰੀ ਨਸਲਾਂ ਸ਼ਾਮਲ ਹੋਣਗੀਆਂ। ਪਸ਼ੂ ਪਾਲਣ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਢਾਬ ਵਿਖੇ ਸਥਿਤ ਉਦਯੋਗਿਕ ਫੋਕਲ ਪੁਆਇੰਟ ਵਿੱਚ 70 ਏਕੜ ਰਕਬੇ ਵਿੱਚ ਵਿਸ਼ਾਲ ਮੰਡੀ ਲਗਾਈ ਗਈ ਹੈ। ਇਸ ਮੇਲੇ ਵਿੱਚ ਪੂਰੇ ਖੇਤਰ ਤੋਂ ਵੱਡੀ ਗਿਣਤੀ ਵਿੱਚ ਬਰੀਡਰਾਂ, ਵਪਾਰੀਆਂ ਅਤੇ ਪਸ਼ੂ ਪ੍ਰੇਮੀਆਂ ਦੇ ਆਉਣ ਦੀ ਉਮੀਦ ਹੈ। ਘੋੜਾ ਮੰਡੀ ਦੌਰਾਨ ਘੋੜਿਆਂ ਦਾ ਸ਼ਾਨ...
ਪੰਜਾਬ ਸਰਕਾਰ ਨੇ 3 ਸਾਲਾਂ ਵਿੱਚ ਪਹਿਲੀ ਵਾਰ ਕੀਮਤ-ਆਧਾਰਤ ਮਾਈਨਿੰਗ ਆਕਸ਼ਨਜ਼ ਕੀਤੀ ਸ਼ੁਰੂ; ਕੈਬਨਿਟ ਵੱਲੋਂ ਮਾਲੀਏ ਵਿੱਚ ਵਾਧੇ ਅਤੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕੀਮਤ-ਅਧਾਰਤ ਬੋਲੀ ਲਾਉਣ ਨੂੰ ਪ੍ਰਵਾਨਗੀ

ਪੰਜਾਬ ਸਰਕਾਰ ਨੇ 3 ਸਾਲਾਂ ਵਿੱਚ ਪਹਿਲੀ ਵਾਰ ਕੀਮਤ-ਆਧਾਰਤ ਮਾਈਨਿੰਗ ਆਕਸ਼ਨਜ਼ ਕੀਤੀ ਸ਼ੁਰੂ; ਕੈਬਨਿਟ ਵੱਲੋਂ ਮਾਲੀਏ ਵਿੱਚ ਵਾਧੇ ਅਤੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕੀਮਤ-ਅਧਾਰਤ ਬੋਲੀ ਲਾਉਣ ਨੂੰ ਪ੍ਰਵਾਨਗੀ

Hot News
*ਚੰਡੀਗੜ੍ਹ, 11 ਜਨਵਰੀ:*- ਪਾਰਦਰਸ਼ਤਾ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਸਰੋਤਾਂ ਦੇ ਪ੍ਰਬੰਧਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਮਾਈਨਿੰਗ ਸਾਈਟਾਂ ਲਈ ਨਵੀਂ ਨਿਲਾਮੀ ਸ਼ੁਰੂ ਕੀਤੀ ਗਈ ਹੈ ਅਤੇ ਸੋਧੇ ਹੋਏ ਪੰਜਾਬ ਮਾਈਨਰ ਮਿਨਰਲ ਨਿਯਮਾਂ ਤਹਿਤ ਨਿਲਾਮੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ। ਇਨ੍ਹਾਂ ਸੁਧਾਰਾਂ 'ਤੇ ਹੋਰ ਚਾਨਣਾ ਪਾਉਂਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਖਣਨ ਖੇਤਰ ਵਿੱਚ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਕੁਦਰਤੀ ਸਰੋਤਾਂ ਦੀ ਵਰਤੋਂ ਲੋਕਾਂ ਦੇ ਹਿੱਤਾਂ ਲਈ ਕੀਤੀ ਜਾਵੇ। ਪਾਰਦਰਸ਼ੀ ਆਨਲਾਈਨ ਨਿਲਾਮੀ ਪ੍ਰਣਾਲੀ ਨੂੰ ਅਪਣਾ ਕੇ ਅਸੀਂ ਸੂਬੇ ਦੇ ਮਾਲੀਏ ਦੀ ਰੱਖਿਆ ਤਾਂ ਕਰ ਹੀ ਰਹੇ ਹਾਂ, ਨਾਲ-ਨਾਲ ਯੋਗ ਆਪ੍ਰੇਟਰਾਂ ਲਈ ਬਰਾਬਰ ਦੇ ਮੌਕੇ ਪ੍ਰਦਾਨ ਕਰ ਰਹੇ ਹਾਂ ਅਤੇ ਅਤੇ ਗ਼ੈਰ-ਕਾਨੂੰਨੀ ਖਣਨ ‘ਤੇ ਨਕੇਲ ਕਸ ਰਹੇ ਹਾਂ।" ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਸਰਕਾਰ ਵੱਲੋਂ ਇੱਕ ਖੁੱਲ੍ਹੀ ਅਤੇ ਪ੍ਰਤੀਯੋਗੀ ਆਨਲਾਈਨ ਬੋਲੀ ...
ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਬਠਿੰਡਾ, 11 ਜਨਵਰੀ : ਨੌਜਵਾਨਾਂ ਨੂੰ ਕਰੀਅਰ ਬਣਾਉਣ ਲਈ ਤਿਆਰ ਕਰਨ ਉੱਤੇ ਪੰਜਾਬ ਸਰਕਾਰ ਵੱਲੋਂ ਹੋਰ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਅਧੀਨ ਦਾਖ਼ਲ ਹੋਏ ਉਮੀਦਵਾਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਵਿੱਚ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀ ਦੇਣ ਵਾਲਿਆਂ ਵਿੱਚ ਬਦਲਣ ਲਈ ਵਿਆਪਕ ਯਤਨਾਂ ਦੇ ਹਿੱਸੇ ਵਜੋਂ ਐਸ.ਐਸ.ਬੀ., ਪੁਲਿਸ ਅਤੇ ਹਥਿਆਰਬੰਦ ਬਲਾਂ ਸਮੇਤ ਹੋਰ ਭਰਤੀ ਪ੍ਰੀਖਿਆਵਾਂ ਲਈ ਪੇਂਡੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫਤ ਅਕਾਦਮਿਕ ਅਤੇ ਸਰੀਰਕ ਸਿਖਲਾਈ ਪ੍ਰਦਾਨ ਕਰਨ ਦੇ ਯਤਨ ਕੀਤੇ ਗਏ ਹਨ।ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠੰਢ ਦੇ ਬਾਵਜੂਦ ਇਕੱਠੇ ਹੋਏ ਲੋਕਾਂ ਦਾ ਸਵਾਗਤ ਕੀਤਾ ਅਤੇ ਇਸ ਪ੍ਰੋਗਰਾਮ ਨੂੰ ਪੰਜਾਬ ਦੇ ਬੱਚਿਆਂ ਲਈ ਇੱਕ ਸੁਨਹਿਰੀ ਭਵਿੱਖ ਦੀ ਸ਼ੁਰੂਆਤ ਦੱਸਿਆ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ਇਹ ਕੋਚ...
ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾਬੱਸੀ ਵਿੱਚ ਜਾਗਰੂਕਤਾ ਪਦ ਯਾਤਰਾਵਾਂ ਦਾ ਆਗਾਜ਼

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾਬੱਸੀ ਵਿੱਚ ਜਾਗਰੂਕਤਾ ਪਦ ਯਾਤਰਾਵਾਂ ਦਾ ਆਗਾਜ਼

Hot News
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਜਨਵਰੀ:- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਿਰਣਾਇਕ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਫੇਜ਼–2 ਦੀ ਸ਼ੁਰੂਆਤ ਅੱਜ ਹਲਕਾ ਡੇਰਾਬੱਸੀ ਵਿੱਚ ਪਿੰਡ ਬਾਕਰਪੁਰ ਤੋਂ ਜ਼ੋਰ ਸ਼ੋਰ ਨਾਲ ਕੀਤੀ ਗਈ। ਇਸ ਮੌਕੇ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਪਦ-ਯਾਤਰਾਵਾਂ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਹਲਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ ਕਰ ਰਹੀ, ਸਗੋਂ ਸਮਾਜ ਨੂੰ ਜਾਗਰੂਕ ਕਰਕੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫੇਜ਼–2 ਦੌਰਾਨ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਜ਼ਮੀਨੀ ਪੱਧਰ ‘ਤੇ ਜਾਗਰੂਕਤਾ, ਰੋਕਥਾਮ, ਇਲਾਜ ਅਤੇ ਪੁਨਰਵਾਸ ਉੱਤੇ ਖਾਸ ਧਿਆਨ ਦਿੱਤਾ ਜਾਵੇਗਾ। ਹਲਕਾ ਵਿਧਾਇਕ ਨੇ ਕਿਹਾ ਕਿ ਨਸ਼ਾ ਸਿਰਫ਼ ਇਕ ਵਿਅਕਤੀ ਦੀ ਨਹੀਂ, ਸਗੋਂ ਪੂ...
ਮੇਲਾ ਮਾਘੀ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੀ ਜਾਂਚ ਲਈ ਫੂਡ ਸੈਂਪਲਿੰਗ ਟੀਮਾਂ ਕਰਨਗੀਆਂ 24 ਘੰਟੇ ਕੰਮ

ਮੇਲਾ ਮਾਘੀ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੀ ਜਾਂਚ ਲਈ ਫੂਡ ਸੈਂਪਲਿੰਗ ਟੀਮਾਂ ਕਰਨਗੀਆਂ 24 ਘੰਟੇ ਕੰਮ

Hot News
ਸ੍ਰੀ ਮੁਕਤਸਰ ਸਾਹਿਬ, 10 ਜਨਵਰੀ:- ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੇਲਾ ਮਾਘੀ ਦੌਰਾਨ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੇਲੇ ਮੌਕੇ ਆਮ ਲੋਕਾਂ ਦੀਆਂ ਖਾਣ-ਪੀਣ ਦੀਆਂ ਵਸਤਾਂ ਦੀ ਜਾਂਚ ਲਈ ਫੂਡ ਸੈਂਪਲਿੰਗ ਟੀਮਾਂ 24 ਘੰਟੇ ਕੰਮ ਕਰਨ ਤਾਂ ਜੋ ਮਿਲਾਵਟ ਵਾਲੀਆਂ ਵਸਤਾਂ ਤੋਂ ਆਮ ਲੋਕਾਂ ਦਾ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੋ ਤੀਹ ਹਜ਼ਾਰ ਲੋਕਾਂ ਲਈ ਖਾਣੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਉਹ ਉੱਚ ਪੱਧਰੀ ਵਧੀਆ ਕੁਆਲਟੀ ਦਾ ਹੋਵੇ ਅਤੇ ਫੂਡ ਸੈਂਪਲਿੰਗ ਟੀਮਾਂ ਵੱਲੋਂ ਖਾਣੇ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਖਾਸਕਰ ਮੁਲਾਜ਼ਮਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਇਸ ਵੱਡੇ ਮੇਲੇ ਦੌਰਾਨ ਸੰਗਤਾਂ ਦੀ ਸੇਵਾ ਕਰਨ ਦਾ ਮੌਕਾ ਮਿਲ ਰਿਹਾ ਹੈ।           ਉਨ੍ਹਾਂ ਦੱਸਿਆ ਕਿ ਮਾਘੀ ਮੇਲੇ ਦੌਰਾਨ ਸ਼ਹਿਰ ਨੂ...
ਰੂਪਨਗਰ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਵੱਖ-ਵੱਖ ਮੁਕੱਦਮਿਆਂ ‘ਚ 02 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਰੂਪਨਗਰ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਵੱਖ-ਵੱਖ ਮੁਕੱਦਮਿਆਂ ‘ਚ 02 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

Hot News
ਰੂਪਨਗਰ, 10 ਜਨਵਰੀ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 01 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 5 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਮਾਮਲਿਆਂ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਕਰਨ ਦੇ ਆਦੀ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।  ਸ. ਗੁਲਨੀਤ ਸਿੰਘ ਖੁਰਾਣਾ ਨੇ ਇਸ ਸੰਬਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਜਾਗਰੂਕਤਾ ਪੈਦਲ ਯਾਤਰਾਵਾਂ ਕੱਢੀਆਂ ਗਈਆਂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਜਾਗਰੂਕਤਾ ਪੈਦਲ ਯਾਤਰਾਵਾਂ ਕੱਢੀਆਂ ਗਈਆਂ

Hot News
ਫਰੀਦਕੋਟ/ ਕੋਟਕਪੂਰਾ/ ਜੈਤੋ 10 ਜਨਵਰੀ () ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਪਿੰਡਾਂ ਦੇ ਪਹਿਰੇਦਾਰਾਂ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪੈਦਲ ਯਾਤਰਾਵਾਂ ਕੱਢੀਆਂ ਗਈਆਂ। ਇਨ੍ਹਾ ਯਾਤਰਾਵਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣਾ ਸੀ। ਪੈਦਲ ਯਾਤਰਾਵਾਂ ਦੌਰਾਨ ਪਿੰਡਾਂ ਦੇ ਪਹਿਰੇਦਾਰਾਂ ਨੇ ਪਿੰਡ ਦੇ ਮੁੱਖ ਰਸਤਿਆਂ, ਗਲੀਆਂ ਅਤੇ ਜਨਤਕ ਥਾਵਾਂ ‘ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਵੱਲੋਂ ਨਸ਼ਿਆਂ ਕਾਰਨ ਸਿਹਤ, ਪਰਿਵਾਰ ਅਤੇ ਸਮਾਜ ‘ਤੇ ਪੈਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਬੱਚਿਆਂ ‘ਤੇ ਖਾਸ ਧਿਆਨ ਦੇਣ ਦੀ ਅਪੀਲ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਵੱਡੀ ਗ...