Tuesday, March 31Malwa News
Shadow

Hot News

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਸਕਿਲ ਅਤੇ ਹੈਲਥਕੇਅਰ ਨਾਲ ਸੰਬੰਧਿਤ ਚਾਰ ਅਹਿਮ ਪਹਿਲਕਦਮੀਆਂ ਦਾ ਉਦਘਾਟਨ

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਸਕਿਲ ਅਤੇ ਹੈਲਥਕੇਅਰ ਨਾਲ ਸੰਬੰਧਿਤ ਚਾਰ ਅਹਿਮ ਪਹਿਲਕਦਮੀਆਂ ਦਾ ਉਦਘਾਟਨ

Hot News
ਫ਼ਰੀਦਕੋਟ 09 ਜਨਵਰੀ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵਿਖੇ ਅੱਜ ਸਿਹਤ ਸਿੱਖਿਆ, ਸਕਿਲ ਵਿਕਾਸ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਾਰ ਮਹੱਤਵਪੂਰਨ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਗਿਆ, ਜੋ ਯੂਨੀਵਰਸਿਟੀ ਦੇ ਇਤਿਹਾਸ ਅਤੇ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਅਹਿਮ ਮੀਲ ਦਾ ਪੱਥਰ ਸਾਬਤ ਹੋਵੇਗਾ । ਇਨ੍ਹਾਂ ਪ੍ਰੋਗਰਾਮਾਂ ਦਾ ਉਦਘਾਟਨ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ,ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਅਤੇ ਰੁਜਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਕੀਤਾ ਗਿਆ। ਇਸ ਮੌਕੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਸੰਖਿਅਕ ਮੰਤਰੀ ਡਾ. ਬਲਜੀਤ ਕੌਰ, ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਮੈਂਬਰ ਸ੍ਰੀ ਅਨੁਰਾਗ ਕੁੰਡੂ, ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ, ਵਿਧਾਇਕ ਸ੍ਰੀ ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਚਾਰ ਪਹਿਲ ਕਦਮੀਆਂ ਵਿੱਚ ਹੈਲਥ ਸਕਿਲ ਡਿਵੈਲਪਮੈਂਟ ਸੈਂਟਰ ਫਰੀਦਕੋਟ ਜੋ ਪੰਜਾਬ ਸਕਿਲ ਡਿਵੈਲਪਮੈਂ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਆਸ਼ਰਮ “ਸਤਿਕਾਰ ਘਰ” ਅੱਜ ਕਰਨਗੇ ਲੋਕ ਅਰਪਣ: ਡਿਪਟੀ ਕਮਿਸ਼ਨਰ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਆਸ਼ਰਮ “ਸਤਿਕਾਰ ਘਰ” ਅੱਜ ਕਰਨਗੇ ਲੋਕ ਅਰਪਣ: ਡਿਪਟੀ ਕਮਿਸ਼ਨਰ

Hot News
ਮਾਨਸਾ, 9 ਜਨਵਰੀ:-                 ਮਾਨਸਾ ਵਿੱਚ ਪੰਜਾਬ ਸਰਕਾਰ ਵਲੋਂ ਤਿਆਰ ਸਰਕਾਰੀ ਬਿਰਧ ਆਸ਼ਰਮ "ਸਤਿਕਾਰ ਘਰ" ਭਲਕੇ 10 ਜਨਵਰੀ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਲੋਕ ਅਰਪਣ ਕੀਤਾ ਜਾਵੇਗਾ।                 ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਦੱਸਿਆ ਕਿ ਇਹ ''ਸਤਿਕਾਰ ਘਰ'' ਬਿਰਧ ਆਸ਼ਰਮ 28 ਕਨਾਲ ਜਗ੍ਹਾ ਵਿੱਚ ਉਸਾਰਿਆ ਗਿਆ ਹੈ। 9.12 ਕਰੋੜ ਰੁਪਏ ਦੀ ਲਾਗਤ ਨਾਲ ਇਸ ਤਿੰਨ ਮੰਜ਼ਿਲ ਇਮਾਰਤ ਦੀ ਉਸਾਰੀ ਕੀਤੀ ਗਈ ਹੈ।                 ਬਜ਼ੁਰਗਾਂ ਦੀ ਦੇਖਭਾਲ ਕਰਨ ਦੇ ਨਾਲ-ਨਾਲ ਬਿਰਧ ਵਿਅਕਤੀਆਂ ਨੂੰ ਭੋਜਨ, ਮੈਡੀਕਲ ਸਹੂਲਤਾਂ, ਡੇ ਕੇਅਰ, ਲਾਇਬ੍ਰੇਰੀ, ਆਦਿ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ...
ਪਵਿੱਤਰ ਵੇਈ ਕਿਨਾਰੇ ਵਿਕਾਸ ਨੂੰ ਮਿਲੀ ਨਵੀਂ ਗਤੀ

ਪਵਿੱਤਰ ਵੇਈ ਕਿਨਾਰੇ ਵਿਕਾਸ ਨੂੰ ਮਿਲੀ ਨਵੀਂ ਗਤੀ

Hot News
ਦਸੂਹਾ/ਹੁਸ਼ਿਆਰਪੁਰ, 9 ਜਨਵਰੀ :-        ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਦਸੂਹਾ ਦੇ ਪਿੰਡ ਗਾਲੋਵਾਲ ਦਾ ਦੌਰਾ ਕਰਕੇ ਪਵਿੱਤਰ ਵੇਈਂ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।      ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪ੍ਰਸ਼ਾਸਨਿਕ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸ਼ਾਮਿਲ ਹੋਏ। ਪਵਿੱਤਰ ਵੇਈਂ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੇ ਵਿਕਾਸ, ਸੜਕ ਨਿਰਮਾਣ, ਪਾਣੀ ਦੀ ਸਪਲਾਈ, ਹੜ੍ਹਾਂ ਨਾਲ ਹੋਏ ਨੁਕਸਾਨ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।   ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਵਿੱਤਰ ਵੇਈਂ ਦੇ ਨਾਲ ਸੜਕ ਦੀ ਉਸਾਰੀ ਇਲਾਕੇ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ। ਇਸ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਦਸੂਹਾ ਇਲਾਕੇ ਦੇ ਸੈਦੋਂਵਾਲ ਪਿੰਡ...
ਜ਼ਿਲ੍ਹਾ ਵਾਤਾਵਰਣ ਯੋਜਨਾ (ਡੀਈਪੀ) ਮੀਟਿੰਗ ਵਿੱਚ ਦਸੰਬਰ 2025 ਮਹੀਨੇ ਦੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਜ਼ਿਲ੍ਹਾ ਵਾਤਾਵਰਣ ਯੋਜਨਾ (ਡੀਈਪੀ) ਮੀਟਿੰਗ ਵਿੱਚ ਦਸੰਬਰ 2025 ਮਹੀਨੇ ਦੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

Hot News
ਸੰਗਰੂਰ, 9 ਜਨਵਰੀ (000) - ਜ਼ਿਲ੍ਹਾ ਵਾਤਾਵਰਣ ਯੋਜਨਾ (ਡੀਈਪੀ) ਸੰਬੰਧੀ ਮੀਟਿੰਗ ਡਿਪਟੀ ਕਮਿਸ਼ਨਰ, ਸੰਗਰੂਰ ਦਫ਼ਤਰ ਵਿਖੇ ਸ਼੍ਰੀ ਰਾਹੁਲ ਚਾਬਾ ਡਿਪਟੀ ਕਮਿਸ਼ਨਰ, ਸੰਗਰੂਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਦਸੰਬਰ 2025 ਦੇ ਮਹੀਨੇ ਦੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ, ਜਿਵੇਂ ਕਿ ਜ਼ਿਲ੍ਹਾ ਸੰਗਰੂਰ ਦੀ ਜ਼ਿਲ੍ਹਾ ਵਾਤਾਵਰਣ ਯੋਜਨਾ (ਐਕਸ਼ਨ ਪਲਾਨ) ਵਿੱਚ ਦੱਸਿਆ ਗਿਆ ਹੈ। ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਹਿੱਸੇਦਾਰ ਵਿਭਾਗਾਂ ਦੁਆਰਾ ਕੀਤੀਆਂ ਜਾ ਰਹੀਆਂ ਵੱਖ-ਵੱਖ ਵਾਤਾਵਰਣ ਗਤੀਵਿਧੀਆਂ ਅਤੇ ਪਹਿਲਕਦਮੀਆਂ ਦੇ ਲਾਗੂ ਕਰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਪ੍ਰਾਪਤ ਪ੍ਰਗਤੀ, ਦਰਪੇਸ਼ ਚੁਣੌਤੀਆਂ ਅਤੇ ਸਮਾਂਬੱਧ ਢੰਗ ਨਾਲ ਡੀਈਪੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਅੱਗੇ ਵਧਣ ਦੇ ਤਰੀਕੇ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਸੰਗਰੂਰ ਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ, ਸੀਵਰੇਜ ਬੋਰਡ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮਿੱਟੀ ਸੰਭਾਲ ਵਿਭਾਗ ਅਤੇ ਖੇਤਰੀ ਆਵਾਜਾਈ ਦਫ਼ਤਰ, ਸੰਗਰੂਰ (ਆਰਟੀਓ) ਸਮੇਤ...
ਸਿਵਲ ਸਰਜਨ ਵੱਲੋਂ ਅਚਨਚੇਤ ਚੈਕਿੰਗ ਦੌਰਾਨ ਗੈਰ ਹਾਜ਼ਰ ਸਟਾਫ ਨੂੰ ਕੀਤੀ ਗਈ ਸਖ਼ਤ ਤਾੜਨਾ

ਸਿਵਲ ਸਰਜਨ ਵੱਲੋਂ ਅਚਨਚੇਤ ਚੈਕਿੰਗ ਦੌਰਾਨ ਗੈਰ ਹਾਜ਼ਰ ਸਟਾਫ ਨੂੰ ਕੀਤੀ ਗਈ ਸਖ਼ਤ ਤਾੜਨਾ

Hot News
ਫ਼ਿਰੋਜ਼ਪੁਰ, 9 ਜਨਵਰੀ (            )                 ਸਿਹਤ ਵਿਭਾਗ ਵਿੱਚ ਪੁਖ਼ਤਾ ਸੁਧਾਰ ਕਰਨ ਦੇ ਮੰਤਵ ਨੂੰ ਲੈ ਕੇ ਅੱਜ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਵੱਲੋਂ  ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਅਚਨਚੇਤ ਚੈਕਿੰਗ ਕਰ ਹਲਾਤਾਂ ਦਾ ਜਾਇਜ਼ਾ ਲਿਆ। ਉਹਨਾਂ ਗੈਰ ਹਾਜ਼ਰ ਸਟਾਫ ਨੂੰ ਸਖ਼ਤ ਤਾੜਨਾ ਕੀਤੀ ਕਿ ਸਮੇ 'ਤੇ ਡਿਊਟੀ 'ਤੇ ਹਾਜ਼ਰ ਹੋ ਕੇ ਲੋਕਾਂ ਨੂੰ ਸਿਹਤ ਸੇਵਾਵਾ ਦਿਤੀਆ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਵਰਤੀ ਗਈ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੇਕਰ ਭਵਿੱਖ ਵਿੱਚ ਕੋਈ ਗ਼ੈਰ ਹਾਜ਼ਰ ਪਾਇਆ ਗਿਆ ਤਾਂ ਸਖ਼ਤ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।                    ਇਸ ਦੌਰਾਨ ਉਨ੍ਹਾਂ ਓ.ਪੀ.ਡੀ, ਜੱਚਾ ਬੱਚਾ ਵਾਰਡ, ਨਸ਼ਾ ਛੁਡਾਊ ਕੇਂਦਰ ਸਮੇਤ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਵਲੋਂ ਜੱਚਾ ਬੱਚਾ ਸਿਹਤ ਸੇਵਾਵਾ ਵਿੱਚ ਹੋਰ ਸੁਧਾਰ ਕਰਨ ਦੇ ਮੰਤਵ ਨੂੰ ਲੈ...
ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਦੇ ਸਕੂਲ ਪ੍ਰਿੰਸੀਪਲਾਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ

ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਦੇ ਸਕੂਲ ਪ੍ਰਿੰਸੀਪਲਾਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ

Hot News
ਫਰੀਦਕੋਟ, 9 ਜਨਵਰੀ 2026:- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ “ਯੁੱਧ ਨਸ਼ੇ ਵਿਰੁੱਧ” ਮੁਹਿੰਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਏਮਸ ਮੋਹਾਲੀ ਦੇ ਸਹਿਯੋਗ ਨਾਲ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਨੀਲਮ ਰਾਣੀ ਦੀ ਅਗਵਾਈ ਹੇਠ ਫਰੀਦਕੋਟ ਜ਼ਿਲ੍ਹੇ ਵਿੱਚ ਸਕੂਲ ਪ੍ਰਿੰਸੀਪਲਾਂ ਲਈ ਸਮਰੱਥਾ ਵਧਾਉਣ ਵਾਲੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਸਥਾਨਕ ਡਾਈਟ ਵਿਖੇ ਆਯੋਜਤਿ ਕੀਤੀ ਗਈ। ਇਸ ਟ੍ਰੇਨਿੰਗ ਵਰਕਸ਼ਾਪ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ 92 ਪ੍ਰਿੰਸੀਪਲਾਂ ਨੇ ਭਾਗ ਲਿਆ। ਵਰਕਸ਼ਾਪ ਦਾ ਮੁੱਖ ਉਦੇਸ਼ ਸਕੂਲ ਲੀਡਰਸ਼ਿਪ ਨੂੰ ਵਿਦਿਆਰਥੀਆਂ ਵਿੱਚ ਨਸ਼ਿਆਂ ਅਤੇ ਮਾਨਸਿਕ ਸਿਹਤ ਨਾਲ ਸੰਬੰਧਿਤ ਸਮੱਸਿਆਵਾਂ ਦੇ ਸ਼ੁਰੂਆਤੀ ਲੱਛਣਾਂ ਦੀ ਸਮੇਂ ਸਿਰ ਪਛਾਣ ਕਰਨ ਅਤੇ ਸਕੂਲਾਂ ਵਿੱਚ ਸਹਾਇਕ, ਸੁਰੱਖਿਅਤ ਤੇ ਬਿਨਾਂ ਭੇਦਭਾਵ ਵਾਲਾ ਮਾਹੌਲ ਤਿਆਰ ਕਰਨ ਲਈ ਯੋਗ ਬਣਾਉਣਾ ਹੈ। ਇਸ ਮੌਕੇ ਸ੍ਰੀ ਦੁਰਗੇਸ਼ ਓਜਾ ਸੀਨੀਅਰ ਪ੍ਰੋਗਰਾਮ ਐਸੋਸੀਏਟ ਅਤੇ ਹਰਮਨਪ੍ਰੀਤ ਕੌਰ ਕਾਊਂਸਲਿੰਗ ਸਾਈਕਾਲੋਜਿਸਟ ਵੱਲੋਂ ਵਰਕਸ਼ਾਪ ਦੌਰਾ...
ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

Hot News
ਚੰਡੀਗੜ੍ਹ, 9 ਜਨਵਰੀ:- ਫ਼ਸਲ ਦੀ ਵਾਢੀ ਦਾ ਪ੍ਰਤੀਕ ਪੰਜਾਬ ਦਾ ਤਿਉਹਾਰ ਲੋਹੜੀ ਅੱਜ ਇੱਥੇ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਸਮੁੱਚੇ ਵਿਭਾਗ ਦੇ ਮੁਲਾਜ਼ਮਾਂ ਨਾਲ ਇਸ ਸਮਾਗਮ ਵਿੱਚ ਸ਼ਾਮਲ ਹੋਏ। ਇਸ ਸਮਾਗਮ ਦੀ ਸ਼ੁਰੂਆਤ ਲੋਹੜੀ ਦੇ ਬਾਲਣ ਨਾਲ ਹੋਈ ਅਤੇ ਸਮੁੱਚਾ ਮਾਹੌਲ ਰਵਾਇਤੀ ਸੰਗੀਤ ਅਤੇ ਲੋਕ ਨਾਚ ਦੀ ਗੂੰਜ ਨਾਲ ਝੂਮ ਉੱਠਿਆ। ਇਸ ਦੌਰਾਨ ਸਾਰਿਆਂ ਨੇ ਰੇਵੜੀ, ਗੱਚਕ ਅਤੇ ਮੂੰਗਫਲੀ ਦਾ ਸੁਆਦ ਲਿਆ। ਲੋਹੜੀ ਦੇ ਇਨ੍ਹਾਂ ਜਸ਼ਨਾਂ ਦੌਰਾਨ ਪੂਰਾ ਜੋਸ਼ ਤੇ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਮੁਲਾਜ਼ਮਾਂ ਵੱਲੋਂ ਲੋਕ ਗੀਤ ਗਾਉਣ ਦੇ ਨਾਲ-ਨਾਲ ਲੋਹੜੀ ਦੁਆਲੇ ਨੱਚਦਿਆਂ ਸਭਨਾਂ ਲਈ ਖੁਸ਼ੀਆਂ ਮੰਗੀਆਂ ਗਈਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਹੜੀ ਪੰਜਾਬੀ ਸੱਭਿਆਚਾਰ ਵਿੱਚ ਇੱਕ ਅਹਿਮ ਭੂਮਿਕਾ ਰੱਖਦਾ ਹੈ, ਜੋ ਠੰਢ ਦੇ ਜਾਣ ਅਤੇ ਵਾਢੀ ਦੇ ਮੌਸਮ ਦੀ ਆਮਦ ਦਾ ਪ੍ਰਤੀਕ ਹੈ। ਇਹ ਭਾਈਚਾਰਕ ਸਾਂਝ, ਸ਼ੁਕਰਾਨੇ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਜਸ਼ਨ ਹੈ। ਇਹ ਤਿਉ...
ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ, ਹੁਣ ਉਨ੍ਹਾਂ ਨੂੰ ਦਫ਼ਤਰਾਂ ਦੇ ਗੇੜੇ ਲਾਉਣ ਦੀ ਲੋੜ ਨਹੀਂ; ‘ਆਪ’ ਸਰਕਾਰ ਖੁਦ ਉਨ੍ਹਾਂ ਤੱਕ ਪਹੁੰਚ ਕਰੇਗੀ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ, ਹੁਣ ਉਨ੍ਹਾਂ ਨੂੰ ਦਫ਼ਤਰਾਂ ਦੇ ਗੇੜੇ ਲਾਉਣ ਦੀ ਲੋੜ ਨਹੀਂ; ‘ਆਪ’ ਸਰਕਾਰ ਖੁਦ ਉਨ੍ਹਾਂ ਤੱਕ ਪਹੁੰਚ ਕਰੇਗੀ

Hot News
ਮੁਹਾਲੀ, 8 ਜਨਵਰੀ- ਐਸ.ਏ.ਐਸ. ਨਗਰ ਵਿੱਚ ਹੋਈ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੀ ਪਹਿਲੀ ਮੀਟਿੰਗ ਦੌਰਾਨ, ਆਮ ਆਦਮੀ ਪਾਰਟੀ  ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਕਮਿਸ਼ਨ ਨੂੰ, ਸਾਲਾਂ ਤੋਂ ਵਪਾਰੀਆਂ ਪ੍ਰਤੀ ਅਣਗਹਿਲੀ ਅਤੇ ਨੌਕਰਸ਼ਾਹਾਂ ਵੱਲੋਂ ਕੀਤੀ ਜਾਂਦੀ ਖੱਜਲ-ਖੁਆਰੀ ਨੂੰ ਖਤਮ ਕਰਨ ਵੱਲ ਇੱਕ ਫੈਸਲਾਕੁੰਨ ਕਦਮ ਦੱਸਿਆ। ‘ਆਪ’ ਮੁਖੀ ਨੇ ਕਿਹਾ ਕਿ ਦੁਕਾਨਦਾਰਾਂ ਨੂੰ ਹੁਣ ਇੱਕ ਦਫਤਰ ਤੋਂ ਦੂਜੇ ਦਫਤਰ ਜਾ ਕੇ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਕਿਉਂਕਿ ’ਆਪ’ ਸਰਕਾਰ ਨੇ ਪ੍ਰਬੰਧਨ ਨੂੰ ਸਿੱਧਾ ਬਾਜ਼ਾਰ ਵਿੱਚ ਲੈ ਆਂਦਾ ਹੈ। ਇਸ ਪਹਿਲਕਦਮੀ ਨੂੰ ਪੰਜਾਬ ਵਿੱਚ ਵਪਾਰਕ ਸੁਧਾਰਾਂ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਾਰ ਦਿੰਦਿਆਂ, ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਮਿਸ਼ਨ ਟੈਕਸ ਪ੍ਰਣਾਲੀ ਨੂੰ ਆਸਾਨ ਬਣਾਏਗਾ, ਟੈਕਸ ਅੱਤਵਾਦ ਨੂੰ ਖਤਮ ਕਰੇਗਾ ਅਤੇ ਬੇਲੋੜੀਆਂ ਪ੍ਰਕਿਰਿਆਤਮਕ ਰੁਕਾਵਟਾਂ ਨੂੰ ਦੂਰ ਕਰੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਭਾਵਨਾ ਨੂੰ ਦੁਹਰਾਉਂਦੇ ਹੋਏ ਜ਼ੋਰ ਦਿੱਤਾ ਕਿ ਦੁਕਾਨਦਾਰ ਸੱਚੇ ਦੇਸ਼ ਭਗਤ ਹਨ ਜੋ ਆਰਥਿ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ

Hot News
ਚੰਡੀਗੜ੍ਹ, ਜਨਵਰੀ 8:- ਇੱਕ ਇਤਿਹਾਸਕ ਪਹਿਲਕਦਮੀ ਤਹਿਤ, ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਸਥਾਪਿਤ ਲਾਇਬ੍ਰੇਰੀ ਦਾ ਉਦਘਾਟਨ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮਗਸੀਪਾ) ਦੇ ਮੁੱਖ ਦਫਤਰ, ਸੈਕਟਰ 26, ਚੰਡੀਗੜ੍ਹ ਵਿਖੇ ਕੀਤਾ ਗਿਆ। ਲਾਇਬ੍ਰੇਰੀ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਾਂਝੇ ਤੌਰ 'ਤੇ ਕੀਤਾ। ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਲਾਇਬ੍ਰੇਰੀਆਂ ਸੰਵਿਧਾਨਕ ਸੰਸਥਾਵਾਂ ਨੂੰ ਬੌਧਿਕ ਤੌਰ 'ਤੇ ਮਜ਼ਬੂਤ ਕਰਦੀਆਂ ਹਨ ਅਤੇ ਜਨਤਕ ਹਿੱਤਾਂ ਨਾਲ ਸਬੰਧਤ ਮਾਮਲਿਆਂ ਵਿੱਚ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਇਹ ਪਹਿਲ ਖੁਰਾਕ ਸੁਰੱਖਿਆ, ਕਿਸਾਨਾਂ ਦੀ ਭਲਾਈ ਅਤੇ ਗਰੀਬਾਂ ਦੀ ਭਲਾਈ ਲਈ ਬਹੁਤ ਲਾਭਦਾਇਕ ਸਾਬਤ ਹੋਵੇਗੀ। ਇਸ ਮੌਕੇ 'ਤੇ, ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੁੰਦ ਸ਼ਰਮਾ ਨੇ ਦੱਸਿਆ ਕਿ ਪੰਜਾਬ ਰਾਜ ਖ...
ਡਾਇਟ ਸੰਗਰੂਰ ਵਿਖੇ ਅੰਤਰ-ਡਾਇਟ ਯੁਵਾ ਮੇਲੇ ਦੀ ਰੰਗੀਨ ਤੇ ਸੱਭਿਆਚਾਰਕ ਸ਼ਾਨ ਨਾਲ ਸ਼ੁਰੂਆਤ

ਡਾਇਟ ਸੰਗਰੂਰ ਵਿਖੇ ਅੰਤਰ-ਡਾਇਟ ਯੁਵਾ ਮੇਲੇ ਦੀ ਰੰਗੀਨ ਤੇ ਸੱਭਿਆਚਾਰਕ ਸ਼ਾਨ ਨਾਲ ਸ਼ੁਰੂਆਤ

Hot News
ਸੰਗਰੂਰ: ਡਾਇਟ ਸੰਗਰੂਰ ਵਿਖੇ ਅੰਤਰ-ਡਾਇਟ ਯੁਵਾ ਮੇਲੇ ਦੀ ਸ਼ੁਰੂਆਤ ਬੜੇ ਹੀ ਉਤਸ਼ਾਹ, ਰੰਗਾਂ ਅਤੇ ਸੱਭਿਆਚਾਰਕ ਰੌਣਕ ਨਾਲ ਹੋਈ। ਮੇਲੇ ਦਾ ਉਦਘਾਟਨ ਸ੍ਰੀਮਤੀ ਕਿਰਨ ਸ਼ਰਮਾ, ਡਾਇਰੈਕਟਰ ਐਸ.ਸੀ.ਈ.ਆਰ.ਟੀ., ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਵੱਖ-ਵੱਖ ਡਾਇਟਾਂ ਤੋਂ ਆਏ ਵਿਦਿਆਰਥੀਆਂ ਦੀ ਰਚਨਾਤਮਕਤਾ, ਅਨੁਸ਼ਾਸਨ ਅਤੇ ਸਰਗਰਮ ਭਾਗੀਦਾਰੀ ਦੀ ਭਰਪੂਰ ਪ੍ਰਸ਼ੰਸਾ ਕੀਤੀ।ਉਦਘਾਟਨੀ ਸਮਾਰੋਹ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਉਤਸ਼ਾਹ ਭਰਿਆ ਭੰਗੜਾ ਮੇਲੇ ਦੀ ਰੌਣਕ ਦਾ ਕੇਂਦਰ ਬਣਿਆ। ਵੱਖ-ਵੱਖ ਡਾਇਟਾਂ ਤੋਂ ਆਏ ਵਿਦਿਆਰਥੀਆਂ ਨੇ ਕੁਇਜ਼, ਕਵਿਤਾ ਪਾਠ, ਵਾਦ-ਵਿਵਾਦ ਅਤੇ ਰੰਗੋਲੀ ਵਰਗੀਆਂ ਮੁਕਾਬਲਿਆਂ ਵਿੱਚ ਪੂਰੇ ਜੋਸ਼ ਨਾਲ ਭਾਗ ਲਿਆ ਅਤੇ ਆਪਣੀ ਬੁੱਧਿਕ ਅਤੇ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਇਸ ਮੌਕੇ ਸ੍ਰੀ ਬੂਟਾ ਸਿੰਘ, ਐਡੀਸ਼ਨਲ ਡਾਇਰੈਕਟਰ ਐਸ.ਸੀ.ਈ.ਆਰ.ਟੀ., ਦੀ ਹਾਜ਼ਰੀ ਨੇ ਸਮਾਰੋਹ ਦੀ ਸ਼ੋਭਾ ਵਧਾਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਅਕਾਦਮਿਕ ਅਤੇ ਸਹ-ਪਾਠਕ੍ਰਮਕ ਗਤੀਵਿਧੀਆਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਮੇਲੇ ਦੌਰਾਨ ਸ੍ਰੀਮਤੀ ਤਰਵਿੰਦਰ ਕੌਰ,...