Tuesday, November 18Malwa News
Shadow

Hot News

ਯੁੱਧ ਨਸ਼ਿਆਂ ਵਿਰੁੱਧ’: 150ਵੇਂ ਦਿਨ, ਪੰਜਾਬ ਪੁਲਿਸ ਵੱਲੋਂ 347 ਥਾਵਾਂ ‘ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ’: 150ਵੇਂ ਦਿਨ, ਪੰਜਾਬ ਪੁਲਿਸ ਵੱਲੋਂ 347 ਥਾਵਾਂ ‘ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 150ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 347 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 150 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,822 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.4 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ...
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਐਲਾਨੀ ਗਜ਼ਟਿਡ ਛੁੱਟੀ, 31 ਜੁਲਾਈ ਨੂੰ ਪੰਜਾਬ ਭਰ ‘ਚ ਰਹੇਗੀ ਛੁੱਟੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਐਲਾਨੀ ਗਜ਼ਟਿਡ ਛੁੱਟੀ, 31 ਜੁਲਾਈ ਨੂੰ ਪੰਜਾਬ ਭਰ ‘ਚ ਰਹੇਗੀ ਛੁੱਟੀ

Hot News
ਚੰਡੀਗੜ੍ਹ, 29 ਜੁਲਾਈ- ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਜੀ ਦੀ ਅਮੀਰ ਵਿਰਾਸਤ ਦੇ ਸਨਮਾਨ ਅਤੇ ਕੰਬੋਜ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਇਸ ਮਹਾਨ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਅੱਜ ਇਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਭਵਾਨੀਗੜ੍ਹ-ਸੁਨਾਮ-ਭੀਖੀ-ਕੋਟਸ਼ਮੀਰ ਸੜਕ ਦਾ ਨਾਮ "ਸ਼ਹੀਦ ਊਧਮ ਸਿੰਘ ਮਾਰਗ" ਰੱਖਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਹਾਨ ਇਨਕਲਾਬੀ ਆਜ਼ਾਦੀ ਘੁਲਾਟੀਏ ਸਰਦਾਰ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਉਨ੍ਹਾਂ ਦੀ ਜਨਮ ਭੂਮੀ ਸੁਨਾਮ ਵਿਖੇ ਇੱਕ ਰਾਜ ਪੱਧਰੀ ਸਮਾਗਮ ਕਰਵਾਉਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 31 ਜੁਲਾਈ ਨੂੰ ਇਸ ਰਾਜ ...
ਜਸਵੀਰ ਸਿੰਘ ਗੜ੍ਹੀ ਆਪਣੇ ਨਿਊਜ਼ੀਲੈਂਡ ਦੌਰੇ ਤੋਂ ਵਾਪਸ ਪਰਤੇ

ਜਸਵੀਰ ਸਿੰਘ ਗੜ੍ਹੀ ਆਪਣੇ ਨਿਊਜ਼ੀਲੈਂਡ ਦੌਰੇ ਤੋਂ ਵਾਪਸ ਪਰਤੇ

Hot News
ਚੰਡੀਗੜ੍ਹ , 29 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜੀ ਆਪਣਾ 27 ਦਿਨਾਂ ਨਿਊਜ਼ੀਲੈਂਡ ਦਾ ਦੌਰੇ  ਉਪਰੰਤ ਅੱਜ ਵਤਨ ਪਰਤ ਆਏ ਹਨ । ਸਰਦਾਰ ਗੜ੍ਹੀ 30 ਜੁਲਾਈ 2025 ਨੂੰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1,  ਚੰਡੀਗੜ੍ਹ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਨਣਗੇ। ਆਪਣੀ ਇਸ ਨਿਊਜ਼ੀਲੈਂਡ ਫ਼ੇਰੀ ਦੌਰਾਨ ਜਸਵੀਰ ਸਿੰਘ ਗੜੀ ਵੱਲੋਂ ਨਿਊਜੀਲੈਂਡ ਦੇ ਜ਼ਿਆਦਾਤਰ ਇਲਾਕਿਆਂ ਦਾ ਦੌਰਾ ਕੀਤਾ ਗਿਆ।  ਇਸ ਫੇਰੀ ਉਨ੍ਹਾਂ ਆਕਲੈਂਡ, ਹਮਿੰਲਟਨ ਵਿੱਚ ਵਸਦੇ ਪੰਜਾਬੀਆਂ ਨਾਲ ਮੁਲਾਕਾਤ ਕਰਨ ਤੋਂ  ਨੈਸ਼ਨਲ ਪਾਰਟੀ ਦੇ ਮੈਂਬਰ ਪਾਰਲੀਮੈਂਟ ਕੈਮਰੂਨ ਬਰਾਊਨ ਅਤੇ ਵਿਰੋਧੀ ਧਿਰ ਦੇ ਸੀਨੀਅਰ ਮੈਂਬਰ ਪਾਰਲੀਮੈਂਟ ਫਿੱਲ ਟਿਫੋਰਡ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕਰਕੇ ਪੰਜਾਬੀਆਂ ਦੀਆਂ ਮੁਸ਼ਕਲਾਂ ਨੂੰ ਸਾਂਝਾ ਕੀਤਾ।...
ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਕਾਰਕੁਨ ਜੋ ਪਾਕਿਸਤਾਨ ਅਧਾਰਿਤ ਤਸਕਰ ਦੇ ਇਸ਼ਾਰਿਆਂ ‘ਤੇ ਕੰਮ ਕਰਦਾ ਸੀ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਭਰਤਪ੍ਰੀਤ ਸਿੰਘ ਵਾਸੀ ਦੇ ਪਿੰਡ ਮਾੜੀ ਮੇਘਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਪਿਸਤੌਲ - ਦੋ 9 ਐਮਐਮ, ਦੋ .30 ਬੋਰ ਅਤੇ ਇੱਕ .32 ਬੋਰ - ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਖੇਪਾਂ ਦੀ ਡਿਲੀਵਰੀ ਲਈ ਵਰਤੀ ਜਾ ਰਹੀ ਉਸ ਦੀ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

Hot News
ਚੰਡੀਗੜ੍ਹ, 29 ਜੁਲਾਈ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿੰਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਹੱਲ ਕੱਢਣ ਲਈ ਉਸਾਰੂ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਦੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਹੋਈਆਂ ਇਨ੍ਹਾਂ ਮੀਟਿੰਗਾਂ ਵਿੱਚ ਬੇਰੋਜ਼ਗਾਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਪੰਜਾਬ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ, ਅਤੇ ਪੀ.ਡਬਲਯੂ.ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਬੇਰੋਜ਼ਗਾਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਨਾਲ ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਕਿ ਇਸ ਯੂਨੀਅਨ ਸਮੇਤ ਸਾਰੀਆਂ ਸਬੰਧਤ ਯੂਨੀਅਨਾਂ ਦੀ ਸਾਂਝੀ ਮੀਟਿੰਗ ਸੱਦ ਕੇ ਸਾਂਝੇ ਘੱਟੋ-ਘੱਟ ਪ੍ਰੋਗਰਾਮ ਤਹਿਤ ਇੱਕ ਪ੍ਰਸਤ...
ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ- ਹਰਜੋਤ ਸਿੰਘ ਬੈਂਸ

ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ- ਹਰਜੋਤ ਸਿੰਘ ਬੈਂਸ

Hot News
ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ 28 ਜੁਲਾਈ  ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ ਕਣ ਕਣ ਸਾਫ ਸੁਥਰਾ ਕਰਨ ਲਈ ਹਰ ਵਾਰਡ, ਸੜਕ, ਗਲੀ, ਚੁਗਿੰਰਦੇ ਵਿੱਚ ਸਫਾਈ ਅਭਿਆਨ ਚਲਾਇਆ ਜਾਵੇਗਾ। ਗੁਰੂ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਸਮੁੱਚਾ ਇਲਾਕਾ ਪੂਰੀ ਤਰਾਂ ਸਵੱਛ ਰੱਖਿਆ ਜਾਵੇਗਾ, ਇਸ ਦੇ ਲਈ ਨਗਰ ਕੋਂਸਲ ਤੋ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੀਆਂ ਡਿਊਟੀਆਂ ਦੇ ਨਾਲ ਨਾਲ ਸਥਾਨਕ ਵਾਸੀਆਂ ਤੋਂ ਵੀ ਇਸ ਨਗਰ ਨੂੰ ਸਵੱਛ ਰੱਖਣ ਲਈ ਸਹਿਯੋਗ ਲਿਆ ਜਾਵੇਗਾ। ਹਫਤਾਵਾਰੀ ਮੈਗਾ ਸਫਾਈ ਅਭਿਆਨ ਚਲਾ ਕੇ ਗੁਰੂ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ।   ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸੁਰੂ ਕੀਤੀ ਸਫਾਈ ਮੁਹਿੰਮ ਦੌਰਾਨ ਸਥਾਨਕ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾ...
ਮੁੱਖ ਮੰਤਰੀ ਨੇ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਨੇ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

Hot News
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਦੇਸ਼ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦੇ ਸਤਿਕਾਰ ਵਜੋਂ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰ ਨੂੰ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਏ.ਐਸ.ਆਈ. ਧਨਵੰਤ ਸਿੰਘ ਨੇ 18 ਜਨਵਰੀ, 2025 ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਅਫ਼ਸਰ ਦੇ ਅਥਾਹ ਯੋਗਦਾਨ ਪ੍ਰਤੀ ਸ਼ੁਕਰਗੁਜ਼ਾਰ ਪ੍ਰਗਟ ਕਰਦੀ ਹੈ। ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਪਰਿਵਾਰਾਂ ਦੀ ਸਹਾਇਤਾ ਕਰਨਾ ਪੰਜਾਬ ਸਰਕਾਰ ਦਾ ਮੁਢਲਾ ਫਰਜ...
ਨਸ਼ਿਆਂ ਵਿਰੁੱਧ ਜੰਗ ਦਾ ਨਵਾਂ ਅਧਿਆਇ: ਪੰਜਾਬ ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ

ਨਸ਼ਿਆਂ ਵਿਰੁੱਧ ਜੰਗ ਦਾ ਨਵਾਂ ਅਧਿਆਇ: ਪੰਜਾਬ ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ

Hot News
ਚੰਡੀਗੜ੍ਹ, 28 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਇੱਕ ਅਹਿਮ ਮੋੜ ਉੱਤੇ ਪਹੁੰਚ ਗਈ ਹੈ ਅਤੇ ਸੂਬਾ ਸਰਕਾਰ ਵੱਲੋਂ ਵਿੱਢੀ ਗਈ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਜਾ ਰਿਹਾ ਹੈ। ਅੱਜ ਸ਼ਾਮ ਨੂੰ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 1 ਅਗਸਤ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਰਨੀਵਾਲਾ ਵਿਖੇ ਸੂਬਾ ਪੱਧਰੀ ਨਸ਼ਾ ਰੋਕਥਾਮ ਪਾਠਕ੍ਰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਪਾਠਕ੍ਰਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਅਨੋਖਾ ਪ੍ਰੋਗਰਾਮ ਨੋਬਲ ਪੁਰਸਕਾਰ ਜੇਤੂ ਪ੍ਰੋਫੈਸਰ ਅਭਿਜੀਤ ਬੈਨਰਜੀ ਦੀ ਅਗਵਾਈ ਵਾਲੀ ਸੰਸਥਾ ਜੇ-ਪਾਲ ਸਾਊਥ ਏਸ਼ੀਆ ਦੇ ਸਹਿਯੋਗ ਨਾਲ ਤਿ...
ਆਈ.ਆਈ.ਟੀ. ਰੂਪਨਗਰ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਦਰਮਿਆਨ  ਐਮ.ਓ.ਯੂ. ‘ਤੇ ਹਸਤਾਖਰ

ਆਈ.ਆਈ.ਟੀ. ਰੂਪਨਗਰ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਦਰਮਿਆਨ  ਐਮ.ਓ.ਯੂ. ‘ਤੇ ਹਸਤਾਖਰ

Hot News
ਚੰਡੀਗੜ੍ਹ, 28 ਜੁਲਾਈ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇੱਕ ਅਹਿਮ ਕਦਮ ਪੁੱਟਦਿਆਂ  ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਅਤੇ ਆਈ.ਆਈ.ਟੀ. ਰੂਪਨਗਰ  ਦਰਮਿਆਨ ਅੱਜ ਇੱਕ ਮੈਮੋਰੈਂਡਮ ਆਫ ਅੰਡਰਸਟੈਂਡਿੰਗ (ਐਮ.ਓ.ਯੂ.) 'ਤੇ ਹਸਤਾਖਰ ਕੀਤੇ ਗਏ।  ਇਸ ਤਹਿਤ ਐਮ.ਓ.ਯੂ ਦੇ ਤਹਿਤ ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਵਿਖੇ ਏ.ਆਈ. ਅਧਾਰਤ ਸਾਈਬਰ-ਫ਼ਿਜ਼ੀਕਲ ਸਿਸਟਮ (ਸੀਪੀਐਸ) ਲੈਬ ਦੀ ਸਥਾਪਨਾ ਕੀਤੀ ਜਾਵੇਗੀ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਕੀਤੀ ਗਈ।  ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਤਕਨੀਕੀ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਭਵਿੱਖੀ ਸਕਿੱਲਾਂ ਨਾਲ ਲੈਸ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਇਹ ਲੈਬ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਵੀਂ ਤਕਨਾਲੋਜੀ ਵਿੱਚ ਰਿਸਰਚ ਸਹਿਯੋਗ, ਤਕਨੀਕ...
‘ਯੁੱਧ ਨਸ਼ਿਆਂ ਵਿਰੁੱਧ’: 149ਵੇਂ ਦਿਨ, ਪੰਜਾਬ ਪੁਲਿਸ ਨੇ 381 ਥਾਵਾਂ ‘ਤੇ ਕੀਤੀ ਛਾਪੇਮਾਰੀ; 80 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 149ਵੇਂ ਦਿਨ, ਪੰਜਾਬ ਪੁਲਿਸ ਨੇ 381 ਥਾਵਾਂ ‘ਤੇ ਕੀਤੀ ਛਾਪੇਮਾਰੀ; 80 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 28 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 149ਵੇਂ ਵੀ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 381 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 149 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,726 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 255 ਗ੍ਰਾਮ ਹੈਰੋਇਨ, 1218 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 10,760 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ...