Wednesday, October 14Malwa News
Shadow

Hot News

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਸੰਧੂ (30) ਵਾਸੀ ਰਾਮਬਾਗ, ਅੰਮ੍ਰਿਤਸਰ; ਸੁਨੀਲ ਸਰੋਜ (40), ਵਾਸੀ ਖਾਈ ਮੁਹੱਲਾ, ਅੰਮ੍ਰਿਤਸਰ; ਹਰਵਿੰਦਰ ਸਿੰਘ ਉਰਫ਼ ਚਮਕੌਰ (32) ਅਤੇ ਵੰਸ਼ ਸਿੰਘ (40), ਦੋਵੇਂ ਵਾਸੀ ਪਿੰਡ ਛੀਦਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਅਕਾਸ਼ ਸੰਧੂ, ਸੁਨੀਲ ਸਰੋਜ ਅਤੇ ਹਰਵਿੰਦਰ ਉਰਫ਼ ਚਮਕੌਰ ਆਦਤਨ ਅਪਰਾਧੀ ਹਨ ਜਿਨ੍ਹਾਂ ਵਿਰੁੱਧ ਪਹਿਲਾਂ ਹੀ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਹਨ। ਬਰਾ...
ਦੇਸ਼ਵਾਸੀ ਸੋਚਣ, ਕੀ ਇਸੇ ਲਈ ਆਜ਼ਾਦੀ ਲਈ ਸੀ ਕਿ ਇੱਕ ਦਿਨ ਸਾਡੀ ਆਪਣੀ ਹੀ ਸਰਕਾਰ ਸਾਡੇ ਨਾਲ ਬਦਸਲੂਕੀ ਕਰੇਗੀ?- ਕੇਜਰੀਵਾਲ

ਦੇਸ਼ਵਾਸੀ ਸੋਚਣ, ਕੀ ਇਸੇ ਲਈ ਆਜ਼ਾਦੀ ਲਈ ਸੀ ਕਿ ਇੱਕ ਦਿਨ ਸਾਡੀ ਆਪਣੀ ਹੀ ਸਰਕਾਰ ਸਾਡੇ ਨਾਲ ਬਦਸਲੂਕੀ ਕਰੇਗੀ?- ਕੇਜਰੀਵਾਲ

Hot News
ਨਵੀਂ ਦਿੱਲੀ, 18 ਜੁਲਾਈ - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੰਤਰ-ਮੰਤਰ ਤੋਂ ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਜ਼ਬਰਦਸਤੀ ਚੁੱਕਣ ਦੇ ਮਾਮਲੇ 'ਤੇ ਕਿਹਾ ਕਿ ਮੋਦੀ ਜੀ ਨੇ ਹੰਕਾਰ ਦੇ ਚਲਦਿਆਂ ਸੋਨਮ ਵਾਂਗਚੁਕ ਦਾ ਅਪਮਾਨ ਕੀਤਾ ਹੈ। ਮੋਦੀ ਜੀ ਨੂੰ ਸੋਨਮ ਵਾਂਗਚੁਕ ਨਾਲ ਗੱਲ ਕਰਨੀ ਚਾਹੀਦੀ ਸੀ। ਦੇਸ਼ਵਾਸੀਆਂ ਨੂੰ ਸੋਚਣਾ ਚਾਹੀਦਾ ਹੈ ਕਿ ਕੀ ਅਸੀਂ ਇਸੇ ਲਈ ਆਜ਼ਾਦੀ ਲਈ ਸੀ ਕਿ ਇੱਕ ਦਿਨ ਸਾਡੀ ਆਪਣੀ ਹੀ ਸਰਕਾਰ ਸਾਡੇ ਨਾਲ ਬਦਸਲੂਕੀ ਕਰੇਗੀ? ਸਰਕਾਰ ਪੇਪਰ ਲੀਕ ਰੋਕਣ, ਸਿੱਖਿਆ ਪ੍ਰਣਾਲੀ ਨੂੰ ਠੀਕ ਕਰਨ ਦੀ ਬਜਾਏ ਨੌਜਵਾਨਾਂ ਦੇ ਅੰਦੋਲਨ ਨੂੰ ਬੜੀ ਬੇਰਹਿਮੀ ਨਾਲ ਕੁਚਲਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਨੇ ਸੋਨਮ ਵਾਂਗਚੁਕ ਨੂੰ ਕਿਹਾ ਕਿ ਮਜ਼ਬੂਤ ਬਣੇ ਰਹੋ ਸੋਨਮ ਜੀ, ਇਹ ਦੇਸ਼ ਤੁਹਾਡੇ ਨਾਲ ਖੜ੍ਹਾ ਹੈ। ਇਸ ਦੇ ਨਾਲ ਹੀ ਦੇਸ਼ਵਾਸੀਆਂ ਨੂੰ ਕਿਹਾ ਕਿ ਅੱਜ ਸੋਨਮ ਵਾਂਗਚੁਕ, ਅਭਿਜੀਤ ਦੀਪਕੇ ਅਤੇ ਇਹ ਸਾਰੇ ਨੌਜਵਾਨ ਤੁਹਾਡੇ ਬੱਚਿਆਂ ਦੇ ਭਵਿੱਖ ਲਈ ਲੜ ਰਹੇ ਹਨ। ਹੁਣ ਘਰ ਬੈਠਣ ਨਾਲ ਕੰਮ ਨਹੀਂ ਚੱਲੇਗਾ। ਹੁਣ ਸਾਰਿਆਂ ਨੂੰ ਇੱਕ ਹੋ ਕੇ ਸੜਕਾਂ 'ਤੇ ਉਤਰ...
ਰੀਜਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ ਵੱਲੋਂ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ; ਸਕੂਲ ਬੱਸਾਂ ਦੀ ਵੀ ਕੀਤੀ ਵਿਸ਼ੇਸ਼ ਚੈਕਿੰਗ

ਰੀਜਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ ਵੱਲੋਂ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ; ਸਕੂਲ ਬੱਸਾਂ ਦੀ ਵੀ ਕੀਤੀ ਵਿਸ਼ੇਸ਼ ਚੈਕਿੰਗ

Hot News
ਭਵਾਨੀਗੜ੍ਹ, 17 ਜੁਲਾਈ: ਜ਼ਿਲ੍ਹਾ ਸੰਗਰੂਰ ਵਿੱਚ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਮਨਜੀਤ ਕੌਰ, ਪੀ.ਸੀ.ਐਸ., ਦੀ ਅਗਵਾਈ ਵਿੱਚ ਭਵਾਨੀਗੜ੍ਹ–ਪਟਿਆਲਾ ਸੜਕ 'ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਓਵਰਲੋਡ ਵਾਹਨਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਦਰਜਨ ਤੋਂ ਵੱਧ ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਰੀਜਨਲ ਟਰਾਂਸਪੋਰਟ ਅਫ਼ਸਰ ਵੱਲੋਂ ਵੱਖ-ਵੱਖ ਸਕੂਲਾਂ ਦੇ ਕੈਂਪਸ ਵਿੱਚ ਜਾ ਕੇ ਸਕੂਲ ਬੱਸਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ, ਫਸਟ ਏਡ ਬਾਕਸ, ਫਾਇਰ ਐਕਸਟਿੰਗਵਿਸ਼ਰ, ਸਪੀਡ ਗਵਰਨਰ, ਸੀ.ਸੀ.ਟੀ.ਵੀ. ਕੈਮਰੇ, ਜੀ.ਪੀ.ਐਸ. ਸਮੇਤ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਲਾਜ਼ਮੀ ਸੁਰੱਖਿਆ ਮਾਪਦੰਡਾਂ ਦੀ ਪੜਤਾਲ ਕੀਤੀ ਗਈ। ਰੀਜਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ ਨੇ ਸਕੂਲ ਪ੍ਰਬੰਧਕਾਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕ...
“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਦੀ ਵਿਆਪਕ ਕਾਰਵਾਈ

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਦੀ ਵਿਆਪਕ ਕਾਰਵਾਈ

Hot News
ਰੂਪਨਗਰ, 17 ਜੁਲਾਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ “ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਵੰਸ਼ਧਾ ਭੱਟਾ ਦੀ ਅਗਵਾਈ ਹੇਠ ਦਸਤਕ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦਾ ਉਦੇਸ਼ ਡੇਂਗੂ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਮੇਂ ਸਿਰ ਲਾਰਵਾ ਦੀ ਪਛਾਣ ਕਰਕੇ ਉਸ ਦਾ ਖਾਤਮਾ ਕਰਨਾ ਸੀ। ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬੀ.ਐੱਸ.ਐੱਨ.ਐੱਲ. ਦਫ਼ਤਰ, ਜੀ.ਐੱਸ.ਟੀ. ਦਫ਼ਤਰ, ਫਾਇਰ ਦਫ਼ਤਰ, ਵਣ ਵਿਭਾਗ ਦਫ਼ਤਰ, ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਜ਼ਿਲ੍ਹਾ ਹੋਮਗਾਰਡ ਦਫ਼ਤਰ, ਜਲ ਸਪਲਾਈ ਵਿਭਾਗ, ਜ਼ਿਲ੍ਹਾ ਲਾਇਬ੍ਰੇਰੀ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਈ.ਐੱਸ.ਆਈ. ਡਿਸਪੈਂਸਰੀ, ਸਰਕਾਰੀ ਹਸਪਤਾਲ, ਬਵੇਜਾ ਹਸਪਤਾਲ, ਸੁਰਜੀਤ ਹਸਪਤਾਲ, ਪਰਮਾਰ ਹਸਪਤਾਲ, ਚੌਧਰੀ ਹਸਪਤਾਲ, ਗਾਰਡਨ ਕਲੋਨੀ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਘਰ-ਘਰ ਜਾ ਕੇ ਸਰਵੇ ਕੀਤਾ ਗਿਆ। ਇਸ ਦੌਰਾਨ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਸਿਹਤ ਸਿੱਖਿਆ ਦਿੱਤੀ ਗਈ ਅਤੇ ਜਾਗ...
ਵਿਧਾਇਕ ਸ਼ੈਰੀ ਕਲਸੀ ਨੇ ਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲਣ ‘ਤੇ ਮੁਬਾਰਕਬਾਦ ਦਿੱਤੀ

ਵਿਧਾਇਕ ਸ਼ੈਰੀ ਕਲਸੀ ਨੇ ਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲਣ ‘ਤੇ ਮੁਬਾਰਕਬਾਦ ਦਿੱਤੀ

Hot News
ਬਟਾਲਾ, 17 ਜੁਲਾਈ  ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਹੋਣ 'ਤੇ ਮੁਬਾਰਕਬਾਦ ਦਿੱਤੀ ਹੈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਹਮੇਸ਼ਾ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਜਾਂਦਾ ਹੈ, ਜਿਸ ਦੇ ਚੱਲਦਿਆਂ ਪਾਰਟੀ ਵਲੋਂ ਵੱਖ ਵੱਖ  ਬੋਰਡਾਂ ਵਿੱਚ ਚੇਅਰਮੈਨ ਨਿਯੁਕਤ ਕੀਤੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਵਲੋਂ ਵਰਕਰਾਂ ਨੂੰ ਪੂਰਾ ਮਾਣ ਦਿੱਤਾ ਜਾ ਰਿਹਾ ਹੈ ਤੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਅੰਦਰ ਪਾਰਟੀ ਨੂੰ ਗਰਾਊਂਡ ਪੱਧਰ 'ਤੇ ਮਜ਼ਬੂਤ ਕੀਤਾ ਗਿਆ ਹੈ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਹਰਸ਼ ਮਹਾਜਨ ਨੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ਆਪ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜ...
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵਿਕਾਸ ਲਈ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵਿਕਾਸ ਲਈ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ

Hot News
ਫਿਰੋਜ਼ਪੁਰ, 17 ਜੁਲਾਈ 2026      ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਹਲਕੇ ਦੇ ਵਿਕਾਸ ਲਈ ਖਾਈ ਫ਼ੇਮੇ ਕੀ ਅਤੇ ਸਬਜ਼ੀ ਮੰਡੀ ਫਿਰੋਜ਼ਪੁਰ ਸ਼ਹਿਰ ਵਿਖ਼ੇ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਗਏ।      ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਖਾਈ ਫੇਮੇ ਕੀ ਵਿਖੇ 35×35 ਫੁੱਟ ਸਟੀਲ ਕਵਰ ਸ਼ੈਡ ਲਾਗਤ ਕਰੀਬ 7.69 ਲੱਖ ਰੁਪਏ ਦਾ ਉਦਘਾਟਨ ਕੀਤਾ ਗਿਆ। ਖਾਈ ਫੇਮੇ ਕੀ ਵਿਖੇ ਖ਼ਰੀਦ ਕੇਂਦਰ ਵਿਖ਼ੇ ਟਾਵਰ ਲਾਈਟਾਂ ਜਿੰਨਾ ਦੀ ਲਾਗਤ ਕਰੀਬ 16.16 ਲੱਖ ਰੁਪਏ ਹੈ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਸਬਜ਼ੀ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ 50×75 ਫੁੱਟ ਸਟੀਲ ਕਵਰ ਸ਼ੈਡ  ,  ਜੋ ਕਰੀਬ 39.95 ਲੱਖ ਰੁਪਏ ਨਾਲ ਤਿਆਰ ਹੋਵੇਗਾ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ|       ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕ...
ਹਲਕਾ ਸ਼ਾਮਚੁਰਾਸੀ ਵਿੱਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ’ਤੇ ਬਣਨਗੇ ਦੋ ਨਵੇਂ ਪੁਲ- ਡਾ. ਰਵਜੋਤ ਸਿੰਘ

ਹਲਕਾ ਸ਼ਾਮਚੁਰਾਸੀ ਵਿੱਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ’ਤੇ ਬਣਨਗੇ ਦੋ ਨਵੇਂ ਪੁਲ- ਡਾ. ਰਵਜੋਤ ਸਿੰਘ

Hot News
ਹੁਸ਼ਿਆਰਪੁਰ, 17 ਜੁਲਾਈ :  ਪੰਜਾਬ ਦੇ ਜੇਲ੍ਹ ਤੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਦਿੰਦਿਆਂ ਦੱਸਿਆ ਕਿ ਹਲਕੇ ਵਿੱਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ਉੱਤੇ ਦੋ ਨਵੇਂ ਪੁਲਾਂ ਦੀ ਉਸਾਰੀ ਨੂੰ ਮਨਜ਼ੂਰੀ ਮਿਲ ਗਈ ਹੈ ਅਤੇ ਪੀ.ਡਬਲਿਊ.ਡੀ. ਵਿਭਾਗ ਵੱਲੋਂ ਟੈਂਡਰ ਲਗਾ ਦਿੱਤੇ ਗਏ ਹਨ, ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਾਂ ਦੇ ਨਿਰਮਾਣ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਸਥਾਈ ਰਾਹਤ ਮਿਲੇਗੀ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਗਤੀ ਪ੍ਰਾਪਤ ਹੋਵੇਗੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਰਗੜ੍ਹ ਦੇ ਚੋਅ ’ਤੇ ਬਣਨ ਵਾਲੇ ਪੁਲ ਦੀ ਲੰਬਾਈ 80 ਮੀਟਰ ਹੋਵੇਗੀ, ਜਦਕਿ ਡਡਿਆਣਾ ਦੇ ਚੋਅ ’ਤੇ 102.36 ਮੀਟਰ ਆਧੁਨਿਕ ਤਕਨੀਕ ਨਾਲ ਮਜ਼ਬੂਤ ਪੁਲ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਇਨ੍ਹਾਂ ਚੋਆਂ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪੁੱਲ ਬਣਨ ਤੋਂ ਬਾਅਦ ਸਕੂਲੀ ਵਿਦਿਆਰਥੀਆ...
ਪੁਲਿਸ ਟੀਮਾਂ ਨੇ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਪੁਲਿਸ ਟੀਮਾਂ ਨੇ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

Hot News
ਚੰਡੀਗੜ੍ਹ, 17 ਜੁਲਾਈ:ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 178ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 178ਵੇਂ ਦਿਨ ਪੁਲਿਸ ਟੀਮਾਂ ਨੇ 7 ਹਥਿਆਰਾਂ ਸਮੇਤ 309 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 49,912 ਹੋ ਗਈਆਂ। ਇਸ ਤੋਂ ਇਲਾਵਾ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹ...
ਤਜਿੰਦਰਪਾਲ ਸਿੰਘ ਦੀ ਕਪਤਾਨ ਪੁਲਿਸ (ਐਸ.ਪੀ.) ਵਿਜੀਲੈਂਸ ਵਜੋਂ ਤਰੱਕੀ

ਤਜਿੰਦਰਪਾਲ ਸਿੰਘ ਦੀ ਕਪਤਾਨ ਪੁਲਿਸ (ਐਸ.ਪੀ.) ਵਿਜੀਲੈਂਸ ਵਜੋਂ ਤਰੱਕੀ

Hot News
ਰੂਪਨਗਰ, 17 ਜੁਲਾਈ: ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਅੱਜ ਦੇ ਹੁਕਮਾਂ ਅਨੁਸਾਰ ਉਪ ਕਪਤਾਨ ਪੁਲਿਸ (ਡੀ.ਐੱਸ.ਪੀ.) ਤਜਿੰਦਰਪਾਲ ਸਿੰਘ ਨੂੰ ਕਪਤਾਨ ਪੁਲਿਸ (ਐਸ.ਪੀ.) ਵਿਜੀਲੈਂਸ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਐਸ.ਪੀ. ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ 25 ਦਸੰਬਰ 2016 ਤੋਂ ਪੰਜਾਬ ਵਿਜੀਲੈਂਸ ਬਿਊਰੋ ਵਿੱਚ ਡੀ.ਐੱਸ.ਪੀ. ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੌਰਾਨ ਵੱਖ-ਵੱਖ ਥਾਵਾਂ ‘ਤੇ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਦੀਆਂ ਮੁੱਖ ਤਾਇਨਾਤੀਆਂ ਵਿੱਚ ਡੀ.ਐੱਸ.ਪੀ. ਵਿਜੀਲੈਂਸ ਗੁਰਦਾਸਪੁਰ (2016 ਤੋਂ 2018 ਤੱਕ), ਡੀ.ਐੱਸ.ਪੀ. ਵਿਜੀਲੈਂਸ ਅੰਮ੍ਰਿਤਸਰ (2018 ਤੋਂ 2020 ਤੱਕ), ਡੀ.ਐੱਸ.ਪੀ. ਵਿਜੀਲੈਂਸ ਬਿਊਰੋ ਈ.ਓ.ਡਬਲਯੂ. ਅਤੇ ਫਲਾਇੰਗ ਸਕੁਆਡ ਪੰਜਾਬ ਵਿਜੀਲੈਂਸ ਭਵਨ (2021 ਤੋਂ 2025 ਤੱਕ) ਅਤੇ 10 ਨਵੰਬਰ 2025 ਤੋਂ ਲੈ ਕੇ ਹੁਣ ਤੱਕ ਡੀ.ਐੱਸ.ਪੀ. ਵਿਜੀਲੈਂਸ ਰੂਪਨਗਰ ਵਜੋਂ ਸੇਵਾ ਕਰ ਰਹੇ ਹਨ। ਉਨ੍ਹਾਂ ਦੀ ਵਿਦਿਅਕ ਯੋਗਤਾ ਵਿੱਚ ਟ੍ਰਿਪਲ ਐੱਮ.ਏ. ਅਤੇ ਐੱਮ.ਬੀ.ਏ. ਸ਼ਾਮਲ ਹਨ। ਐਸ.ਪੀ. ਤਜ...
ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

Hot News
*ਚੰਡੀਗੜ੍ਹ, 16 ਜੁਲਾਈ 2026*ਮਾਨਸੂਨ ਦੀਆਂ ਪਹਿਲੀਆਂ ਬੂੰਦਾਂ ਗਰਮੀ ਤੋਂ ਰਾਹਤ ਦਿੰਦੀਆਂ ਹਨ, ਪਰ ਇਸ ਨਾਲ ਲੋਕਾਂ ਦੀ ਸਿਹਤ ਲਈ ਚੁਣੌਤੀ ਭਰੇ ਮੌਸਮ ਦੀ ਸ਼ੁਰੂਆਤ ਵੀ ਹੁੰਦੀ ਹੈ। ਹਰ ਸਾਲ ਪੂਰੇ ਭਾਰਤ ਦੇ ਹਸਪਤਾਲਾਂ ਵਿਚ ਡੇਂਗੂ, ਮਲੇਰੀਆ ਤੇ ਬੁਖ਼ਾਰ ਨਾਲ ਸਬੰਧਤ ਹੋਰ ਬੀਮਾਰੀਆਂ ਵਧਦੀਆਂ ਹਨ। ਇਸ ਸਾਲ ਵੀ ਇਹੀ ਹਾਲਾਤ ਹਨ। ਅੰਮ੍ਰਿਤਸਰ ਦੀ 32 ਸਾਲਾ ਬਲਵਿੰਦਰ ਕੌਰ, ਇੱਕ ਲਾਭਪਾਤਰੀ, ਨੇ ਦੱਸਿਆ, “ਮੈਂ ਹਾਲ ਹੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 8400 ਰੁਪਏ ਦਾ ਇਲਾਜ ਕਰਵਾਇਆ।” ਬਲਵਿੰਦਰ ਕੌਰ ਨੂੰ ਉਦੋਂ ਹਸਪਤਾਲ ਲਿਜਾਇਆ ਗਿਆ ਜਦੋਂ ਉਸ ਦਾ ਬੁਖ਼ਾਰ ਬਹੁਤ ਵਧ ਗਿਆ ਸੀ। ਉਸ ਨੇ ਕਿਹਾ, “ਹਸਪਤਾਲ ਸਟਾਫ਼ ਨੇ ਮੈਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਰਜਿਸਟਰ ਕਰਵਾਉਣ 'ਚ ਮਦਦ ਕੀਤੀ। ਮੈਂ ਕੱਪੜੇ ਸਿਓਂ ਕੇ ਆਪਣਾ ਗੁਜ਼ਾਰਾ ਕਰਦੀ ਹਾਂ, ਇਸ ਯੋਜਨਾ ਨੇ ਸਮੇਂ ਸਿਰ ਇਲਾਜ ਤੇ ਆਰਥਿਕ ਮਦਦ ਨਾਲ ਮੇਰਾ ਬੋਝ ਘਟਾਇਆ ਅਤੇ ਮੈਂ ਆਪਣੀ ਰਿਕਵਰੀ 'ਤੇ ਧਿਆਨ ਦੇ ਸਕੀ। ਮੈਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਲਾਈ ਇਸ ਸਿਹਤ ਯੋਜਨਾ ਲਈ ਧੰਨਵਾਦੀ ਹਾਂ, ਇਹ ਸੱਚ ਹੀ ਲੋੜ ਵੇਲੇ ਪਰਿਵਾਰਾਂ ਦਾ ਸਾਥ ਦਿੰਦੀ ...