Monday, November 17Malwa News
Shadow

Hot News

ਪੰਜਾਬ ਸਰਕਾਰ ਦਾ ਪ੍ਰੋਜੈਕਟ ਜੀਵਨਜੋਤ-2 ਭੀਖ ਮੰਗ ਰਹੇ ਬੱਚਿਆਂ ਲਈ ਬਣਿਆ ਉਮੀਦ ਦਾ ਚਿਰਾਗ: ਡਾ ਬਲਜੀਤ ਕੌਰ

ਪੰਜਾਬ ਸਰਕਾਰ ਦਾ ਪ੍ਰੋਜੈਕਟ ਜੀਵਨਜੋਤ-2 ਭੀਖ ਮੰਗ ਰਹੇ ਬੱਚਿਆਂ ਲਈ ਬਣਿਆ ਉਮੀਦ ਦਾ ਚਿਰਾਗ: ਡਾ ਬਲਜੀਤ ਕੌਰ

Hot News
ਚੰਡੀਗੜ੍ਹ, 28 ਜੁਲਾਈ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਪ੍ਰੋਜੈਕਟ ਜੀਵਨਜੋਤ-2 ਭੀਖ ਮੰਗ ਰਹੇ ਬੱਚਿਆਂ ਲਈ ਉਮੀਦ ਦੀ ਰੋਸ਼ਨੀ ਬਣ ਕੇ ਉਭਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਸੂਬੇ ਭਰ ਵਿੱਚ 19 ਵਿਸ਼ੇਸ਼ ਛਾਪਿਆਂ ਦੌਰਾਨ 6 ਬੱਚਿਆਂ ਨੂੰ ਭੀਖ ਮੰਗਣ ਤੋਂ ਰੈਸਕਿਉ ਕੀਤਾ ਗਿਆ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਅੱਜ 12ਵੇਂ ਦਿਨ ਤੱਕ ਕੁੱਲ 203 ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਬਚਾਇਆ ਜਾ ਚੁੱਕੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਪ੍ਰੋਜੈਕਟ ਜੀਵਨਜੋਤ-2 ਦਾ ਅਸਲ ਪ੍ਰਭਾਵ ਹੁਣ ਜ਼ਮੀਨੀ ਪੱਧਰ 'ਤੇ ਸਾਫ਼ ਤੌਰ 'ਤੇ ਨਜ਼ਰ ਆਉਣ ਲੱਗ ਪਿਆ ਹੈ, ਕਿਉਂਕਿ ਰੈਗੂਲਰ ਵਿਸ਼ੇਸ਼ ਚੈਕਿੰਗਾਂ ਦੇ ਨਤੀਜੇ ਵਜੋਂ ਰੈਸਕਿਉ ਕੀਤੇ ਜਾਣ ਵਾਲੇ ਬੱਚਿਆਂ ਦੀ ਗਿਣਤੀ ਘੱਟ ਰਹੀ ਹੈ। ਇਹ ਸਾਬਤ ਕਰਦਾ ਹੈ ਕਿ ਲੋਕ ਜਾਗਰੂਕ ਹੋ ਰਹੇ ਹਨ ਅਤੇ ਭੀਖ ਮੰਗਵਾਉਣ ਵਾਲੇ ਮਾਫੀਆਵਾਂ ਦੇ ਹੌਸਲੇ ਟੁੱਟ ਰਹੇ ਹਨ। ਮੰਤਰੀ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਬਰਨਾਲਾ 'ਚ 1, ਮਲੇਰਕੋਟਲਾ 'ਚ 3 ਅਤੇ ਸ੍ਰੀ ਮੁਕਤਸਰ ਸ...
ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ., ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ

ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ., ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ

Hot News
ਚੰਡੀਗੜ੍ਹ, 26 ਜੁਲਾਈ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ-ਕੇਂਦਰਿਤ ਸ਼ਾਸਨ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਅਤੇ  ਡਰਾਈਵਿੰਗ ਲਾਇਸੈਂਸ (ਡੀ.ਐਲ.) ਸਮੇਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਨੂੰ ਸੇਵਾ ਕੇਂਦਰਾਂ ਅਤੇ ਡੋਰਸਟੈਪ ਡਿਲੀਵਰੀ ਰਾਹੀਂ ਉਪਲਬਧ ਕਰਵਾ ਦਿੱਤਾ ਹੈ, ਜਿਸ ਕਾਰਨ ਹੁਣ ਲੋਕਾਂ ਨੂੰ ਇਹ ਸੇਵਾਵਾਂ ਲੈਣ ਲਈ ਆਰ.ਟੀ.ਓ. ਦਫ਼ਤਰ ਜਾਣ ਜਾਂ ਏਜੰਟਾਂ 'ਤੇ ਨਿਰਭਰ ਹੋਣ ਦੀ ਲੋੜ ਨਹੀਂ ਹੈ। ਸ੍ਰੀ ਅਮਨ ਅਰੋੜਾ ਨੇ ਇੱਥੇ ਮਗਸੀਪਾ ਵਿਖੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਿਲਿਵਰੀ ਰਾਹੀਂ ਹਾਲ ਹੀ ਵਿੱਚ ਸ਼ੁਰੂ ਕੀਤੀਆਂ ਗਈਆਂ ਮਾਲ ਅਤੇ ਟਰਾਂਸਪੋਰਟ ਵਿਭਾਗਾਂ ਦੀਆਂ ਸੇਵਾਵਾਂ ਦੇ ਲਾਗੂਕਰਨ ਦੀ ਸਮੀਖਿਆ ਕੀਤੀ। ਜ਼ਿਕਰਯੋਗ ਹੈ ਕਿ ਮਾਲ ਵਿਭਾਗ ਦੀਆਂ ਛੇ ਸੇਵਾਵਾਂ, ਜਿਨ੍ਹਾਂ ਵਿੱਚ ਡੀਡ ਰਜਿਸਟ੍ਰੇਸ਼ਨ, ਪੁਸ਼ਤੈਨੀ ਹੱਕ ਦੇ ਆਧਾਰ '...
‘ਯੁੱਧ ਨਸ਼ਿਆਂ ਵਿਰੁੱਧ’: 147ਵੇਂ ਦਿਨ, ਪੰਜਾਬ ਪੁਲਿਸ ਨੇ 362 ਥਾਵਾਂ ‘ਤੇ ਕੀਤੀ ਛਾਪੇਮਾਰੀ; 113 ਨਸ਼ਾ ਤਸਕਰ ਕੀਤੇ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 147ਵੇਂ ਦਿਨ, ਪੰਜਾਬ ਪੁਲਿਸ ਨੇ 362 ਥਾਵਾਂ ‘ਤੇ ਕੀਤੀ ਛਾਪੇਮਾਰੀ; 113 ਨਸ਼ਾ ਤਸਕਰ ਕੀਤੇ ਕਾਬੂ

Hot News
ਚੰਡੀਗੜ੍ਹ, 26 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 147ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 362 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 72 ਐਫਆਈਆਰਜ਼ ਦਰਜ ਕਰਨ ਉਪਰੰਤ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 147 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,527 ਹੋ ਗਈ ਹੈ। ਇਸ ਛਾਮਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ, 3115 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 1.02 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਗਾ ਫੂਡ ਪਾਰਕ ਦਾ ਨਿਰੀਖਣ; ਅਧਿਕਾਰੀਆਂ ਨੂੰ ਖੇਤੀਬਾੜੀ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਗਾ ਫੂਡ ਪਾਰਕ ਦਾ ਨਿਰੀਖਣ; ਅਧਿਕਾਰੀਆਂ ਨੂੰ ਖੇਤੀਬਾੜੀ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

Hot News
ਚੰਡੀਗੜ੍ਹ/ਲੁਧਿਆਣਾ, 26 ਜੁਲਾਈ: ਸੂਬੇ ਦੇ ਕਿਸਾਨਾਂ ਅਤੇ ਖੇਤੀ-ਉਦਮੀਆਂ ਨੂੰ ਹੋਰ ਸਮਰਥਨ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੁਧਿਆਣਾ ਦੇ ਲਾਡੋਵਾਲ ਵਿਖੇ ਮੈਗਾ ਫੂਡ ਪਾਰਕ ਦਾ ਦੌਰਾ ਕਰਕੇ ਉੱਥੇ ਸਥਾਪਿਤ ਬੁਨਿਆਦੀ ਢਾਂਚਾ ਸਹੂਲਤਾਂ ਅਤੇ ਉਦਯੋਗਿਕ ਇਕਾਈਆਂ ਦਾ ਨਿਰੀਖਣ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ(ਪੀਏਆਈਸੀ) ਦੇ ਚੱਲ ਰਹੇ ਅਤੇ ਪ੍ਰਸਤਾਵਿਤ ਪ੍ਰਾਜੈਕਟਾਂ ਦੀ ਵਿਆਪਕ ਸਮੀਖਿਆ ਕੀਤੀ। ਖੇਤੀਬਾੜੀ ਖੇਤਰ ਦੇ ਵਿਕਾਸ ਨੂੰ ਤਰਜੀਹ ਦੇਣ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਸ. ਖੁੱਡੀਆਂ ਨੇ ਅਧਿਕਾਰੀਆਂ ਨੂੰ ਉਨ੍ਹਾਂ ਪਹਿਲਕਦਮੀਆਂ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ ਜੋ ਖੇਤੀਬਾੜੀ ਖੇਤਰ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਪ੍ਰਫੁੱਲਤ ਕਰਨ। ਇਸ ਦੌਰਾਨ ਉਨ੍ਹਾਂ ਨੇ ਗੋਦਰੇਜ ਟਾਈਸਨ ਫੂਡਜ਼, ਡੇਲਮੋਂਟ ਫੂਡਜ਼, ਆਨੰਦ ਕਰਤਾਰ ਬੇਕਰੀ, ਐਸਜੀਐਮ ਬਾਇਓਫੂਡਜ਼, ਇਸਕੋਨ ਬਾਲਾਜੀ ਫੂਡਜ਼ ਅਤੇ ਸੰਤ ਫੂਡਜ਼ ਸਮੇਤ ਪ੍ਰਮੁੱਖ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਪ੍ਰਤੀਨਿਧੀਆਂ ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 26 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਅਤੇ ਕਰਨ ਮਸੀਹ, ਦੋਵੇਂ ਵਾਸੀ ਅਟਾਰੀ, ਅੰਮ੍ਰਿਤਸਰ; ਮਨਪ੍ਰੀਤ ਸਿੰਘ ਅਤੇ ਅਜੈਪਾਲ ਸਿੰਘ, ਦੋਵੇਂ ਵਾਸੀ ਜੰਡਿਆਲਾ ਗੁਰੂ, ਅੰਮ੍ਰਿਤਸਰ ਵਜੋਂ ਹੋਈ ਹੈ । ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਆਟੋ ਰਿਕਸ਼ਾ (ਪੀਬੀ 02 ਡੀਐਨ 5173) ਜਿਸਦੀ ਵਰਤੋਂ ਦੋਸ਼ੀ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਿਲੀਵਰ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮ...
ਪੰਜਾਬ ਨੂੰ ਦੇਸ਼ ਦੇ ਸੈਮੀ-ਕੰਡਕਟਰ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ-ਮੁੱਖ ਮੰਤਰੀ

ਪੰਜਾਬ ਨੂੰ ਦੇਸ਼ ਦੇ ਸੈਮੀ-ਕੰਡਕਟਰ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ-ਮੁੱਖ ਮੰਤਰੀ

Hot News
*ਚੰਡੀਗੜ੍ਹ, 25 ਜੁਲਾਈ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮਜ਼ਬੂਤ ਸੈਮੀ-ਕੰਡਕਟਰ ਈਕੋ-ਸਿਸਟਮ ਵਿਕਸਤ ਕਰਨ ਲਈ ਹਰ ਸੰਭਵ ਯਤਨ ਕਰੇਗੀ।ਅੱਜ ਇੱਥੇ ਸੈਮੀ-ਕੰਡਕਟਰ ਉਦਯੋਗ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਆਧੁਨਿਕ ਤਕਨਾਲੋਜੀ ਵਿੱਚ ਸੈਮੀ-ਕੰਡਕਟਰ ਚਿੱਪ ਦੀ ਅਹਿਮੀਅਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਲਗਭਗ ਸਾਰੇ ਇਲੈਕਟ੍ਰਾਨਿਕ ਯੰਤਰਾਂ ਦਾ ਜ਼ਰੂਰੀ ਹਿੱਸਾ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੈਮੀ-ਕੰਡਕਟਰ ਬੁਨਿਆਦੀ ਤਬਦੀਲੀਆਂ ਤੋਂ ਲੈ ਕੇ ਉੱਨਤ ਤਕਨਾਲੋਜੀਆਂ ਤੱਕ ਕਾਰਜਸ਼ੀਲਤਾ ਦੀ ਵਿਸ਼ਾਲ ਸ਼੍ਰੇਣੀ ਨੂੰ ਸਮਰੱਥ ਬਣਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਸੈਮੀ-ਕੰਡਕਟਰ ਉਦਯੋਗ ਦੀਆਂ ਵਿਸ਼ਾਲ ਸੰਭਾਵਨਾਵਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਉਦਯੋਗ ਮੌਜੂਦਾ ਸਮੇਂ ਕੌਮੀ ਅਰਥਵਿਵਸਥਾ ਵਿੱਚ 20 ਤੋਂ 23 ਫੀਸਦੀ ਦੀ ਸਾਲਾਨਾ ਵਿਕਾਸ ਦਰ ਨਾਲ ਯੋਗਦਾਨ ਪਾਉਂਦਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਸੈਮੀ-ਕੰਡਕਟਰ ਇਲੈਕਟ੍ਰਾਨਿਕਸ, ਆਟੋਮੋਟਿਵ, ਉਦਯੋਗਿਕ ਆਟੋਮੇਸ਼ਨ, ਦੂਰਸੰਚਾਰ, ਏਅਰੋਸਪੇਸ ਤੇ ਰੱਖਿਆ, ਊਰਜਾ ਤੇ ਬਿਜਲੀ, ਮੈਡੀਕਲ...
‘ਯੁੱਧ ਨਸ਼ਿਆਂ ਵਿਰੁੱਧ’: 146ਵੇਂ ਦਿਨ, ਪੰਜਾਬ ਪੁਲਿਸ ਨੇ 414 ਥਾਵਾਂ ‘ਤੇ ਕੀਤੀ ਛਾਪੇਮਾਰੀ; 103 ਨਸ਼ਾ ਤਸਕਰ ਕੀਤੇ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 146ਵੇਂ ਦਿਨ, ਪੰਜਾਬ ਪੁਲਿਸ ਨੇ 414 ਥਾਵਾਂ ‘ਤੇ ਕੀਤੀ ਛਾਪੇਮਾਰੀ; 103 ਨਸ਼ਾ ਤਸਕਰ ਕੀਤੇ ਕਾਬੂ

Hot News
ਚੰਡੀਗੜ੍ਹ, 25 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 146ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 414 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 69 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, 146 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਿਆਂ ਦੇ ਤਸਕਰਾਂ ਦੀ ਗਿਣਤੀ 23,377 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 21.17 ਕਿਲੋਗ੍ਰਾਮ ਹੈਰੋਇਨ, 1 ਕਿਲੋ ਅਫੀਮ, 8859 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 1.62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮ...
ਸੰਤ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਰੂਸ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਉਠਾਇਆ

ਸੰਤ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਰੂਸ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਉਠਾਇਆ

Hot News
ਨਵੀਂ ਦਿੱਲੀ/ਚੰਡੀਗੜ੍ਹ, 24 ਜੁਲਾਈ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਵਿਦੇਸ਼ ਮੰਤਰਾਲੇ ਨੂੰ ਪ੍ਰਸ਼ਨ ਕਾਲ ਰਾਹੀਂ ਰੂਸੀ ਫੌਜ ਵਿੱਚ ਅਜੇ ਵੀ ਫਸੇ ਭਾਰਤੀਆਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਪਾਰਲੀਮੈਂਟ ਦੇ ਚੱਲ ਰਹੇ ਮੌਨਸੂਨ ਸ਼ੈਸ਼ਨ ਭਾਵੇ ਹੰਗਾਮਿਆਂ ਦੀ ਭੇਟ ਚੜ੍ਹ ਰਿਹਾ ਹੈ ਪਰ ਸੰਸਦ ਮੈਂਬਰ ਵੱਲੋਂ ਪੁੱਛੇ ਲਿਖਤੀ ਸਵਾਲਾਂ ਦਾ ਜਵਾਬ ਸਰਕਾਰ ਨੂੰ ਪਾਰਲੀਮੈਂਟ ਵਿੱਚ ਦੇਣਾ ਹੀ ਪੈਂਦਾ ਹੈ। ਸੰਤ ਸੀਚੇਵਾਲ ਨੇ ਵਿਦੇਸ਼ ਮੰਤਰਾਲੇ ਨੂੰ ਪੁੱਛਿਆ ਹੈ ਕਿ ਰੂਸ ਵਿੱਚ ਫਸੇ ਭਾਰਤੀਆਂ ਦੇ ਵੇਰਵੇ ਜੋ ਅਜੇ ਤੱਕ ਆਪਣੇ ਪਰਿਵਾਰਾਂ ਤੱਕ ਨਹੀ ਪਹੁੰਚ ਰਹੇ ਇਸ ਦੇ ਕੀ ਕਾਰਨ ਹਨ? ਉਨ੍ਹਾਂ ਇਹ ਵੀ ਪੁੱਛਿਆ ਕਿ ਰੂਸ ਵਿੱਚ ਫਸੇ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਕੀ ਕਦਮ ਚੁੱਕ ਰਹੀ ਹੈ? ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ, ਉਨ੍ਹਾਂ ਦੀ ਦੇ ਯਾਤਰਾ ਪ੍ਰਬੰਧਾਂ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਕਾਨੂੰਨੀ ਸਹਾਇਤਾਂ ਵਰਗੇ ਸੰਵੇਦਸ਼ੀਲ ਮਾਮਲੇ ਵਿੱਚ ਉਨ੍ਹਾਂ ਭਾਰਤੀਆਂ ਦੀ ਕਿਵੇਂ ਸਹਾਇਤਾ ਕੀਤੀ ਜਾ ਰਹੀ ਹੈ ? ਸੰਤ ਸੀਚੇਵਾਲ ਨੇ ਇਸ ਸਵਾਲ ਨੂੰ ਹੋਰ ਵਿਸਥਾਰ ਦਿੰ...
ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ: ਅਮਨ ਅਰੋੜਾ

ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ: ਅਮਨ ਅਰੋੜਾ

Hot News
ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ’ਤੇ ਨਿਸ਼ਾਨਾ ਸੇਧਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਲੈਂਡ ਪੂਲਿੰਗ ਨੀਤੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਣਾਏ ਗਏ ਫਰੇਮਵਰਕ ਦੇ ਆਧਾਰ ’ਤੇ ਬਣਾਈ ਗਈ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਲੈਂਡ ਪੂਲਿੰਗ ਨੀਤੀ ਨੂੰ ਪੰਜਾਬ ਲਈ ਬੇਹੱਦ ਅਹਿਮ ਤੇ ਲਾਹੇਵੰਦ ਕਰਾਰ ਦਿੰਦਿਆਂ ਕਿਹਾ ਕਿ ਇਹ ਨੀਤੀ ਪਾਰਦਰਸ਼ਤਾ, ਨਿਰਪੱਖਤਾ ਉਤੇ ਅਧਾਰਿਤ ਹੈ ਅਤੇ ਲੋਕ ਭਲਾਈ  ਹੀ ਇਸਦੀ ਮੁੱਖ ਤਰਜੀਹ ਹੈ। ਇਹ ਨੀਤੀ ਸੰਗਠਿਤ ਅਤੇ ਯੋਜਨਾਬੱਧ ਵਿਕਾਸ ਨੂੰ ਉਤਸ਼ਾਹਿਤ ਕਰੇਗੀ, ਇਸ ਤੋਂ ਇਲਾਵਾ ਜ਼ਮੀਨ ਮਾਲਕਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਲਾਭ ਪਹੁੰਚਾਏਗੀ। ਵਿਰੋਧੀ ਪਾਰਟੀਆਂ ਦੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ਦਾ ਪਰਦਾਫਾਸ਼ ਕਰਦਿਆਂ ਸ੍ਰੀ...
ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ ‘ਤੇ ਛਾਪੇਮਾਰੀ; 85 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ ‘ਤੇ ਛਾਪੇਮਾਰੀ; 85 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 400 ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 60 ਐਫਆਈਆਰ ਦਰਜ ਕਰਨ ਉਪਰੰਤ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 145 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,237 ਹੋ ਗਈ ਹੈ। ਦੱਸਣਯੋਗ ਹੈ ਕਿ ਇਸ ਛਾਪੇਮਾਰੀ ਸਦਕਾ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.6 ਕਿਲੋ ਹੈਰੋਇਨ, 1 ਕਿਲੋ ਅਫੀਮ, 8.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ...