Monday, November 17Malwa News
Shadow

Hot News

ਮੁਹਿੰਮ ਦੇ ਸਿਰਫ 6 ਦਿਨਾਂ ‘ਚ 137 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ – ਮਾਨ ਸਰਕਾਰ ਦੀ ਮੁਹਿੰਮ ਦੇ ਨਤੀਜੇ ਸਾਹਮਣੇ: ਡਾ. ਬਲਜੀਤ ਕੌਰ

ਮੁਹਿੰਮ ਦੇ ਸਿਰਫ 6 ਦਿਨਾਂ ‘ਚ 137 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ – ਮਾਨ ਸਰਕਾਰ ਦੀ ਮੁਹਿੰਮ ਦੇ ਨਤੀਜੇ ਸਾਹਮਣੇ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ਜੀਵਨਜੋਤ ਪ੍ਰੋਜੈਕਟ 2.0 ਦੇ ਹੁਣ ਠੋਸ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 6 ਦਿਨਾਂ 'ਚ 137 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ 16 ਜ਼ਿਲ੍ਹਿਆਂ ਵਿੱਚ 19 ਥਾਵਾਂ ‘ਤੇ ਛਾਪੇਮਾਰੀ ਹੋਈ, ਜਿਨ੍ਹਾਂ ਦੌਰਾਨ 20 ਹੋਰ ਭੀਖ ਮੰਗਦੇ ਬੱਚਿਆਂ ਨੂੰ ਬਚਾਇਆ ਗਿਆ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਯੋਜਨਾਬੱਧ ਅਤੇ ਸਖ਼ਤੀ ਨਾਲ ਲਾਗੂ ਕਰਨ ਦੇ ਨਤੀਜੇ ਵਜੋਂ ਕਈ ਥਾਵਾਂ ‘ਤੇ ਕੋਈ ਵੀ ਬੱਚਾ ਭੀਖ ਮੰਗਦੇ ਨਹੀਂ ਮਿਲਿਆ, ਜੋ ਕਿ ਸਰਕਾਰੀ ਕੋਸ਼ਿਸ਼ਾਂ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਬਚਾਏ ਗਏ 20 ਬੱਚਿਆਂ ‘ਚੋਂ 13 ਨੂੰ ਦਸਤਾਵੇਜ਼ੀ ਜਾਂਚ ਅਤੇ ਮਾਪਿਆਂ ਦੀ ਸਲਾਹ-ਮਸ਼ਵਰੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ...
ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ

Hot News
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਵਿੱਚ ਬਾਗਬਾਨੀ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਯਤਨ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।  ਮੀਟਿੰਗ ਦੌਰਾਨ, ਮੰਤਰੀ ਨੇ ਚੱਲ ਰਹੀਆਂ ਵਿਭਾਗੀ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ 111 ਬਾਗਬਾਨੀ ਵਿਕਾਸ ਅਫਸਰਾਂ (ਐਚਡੀਓਜ਼) ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।   ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ 111 ਬਾਗਬਾਨੀ ਵਿਕਾਸ ਅਫਸਰਾਂ ਦੀ ਭਰਤੀ ਕਰਕੇ ਸਾਡਾ ਉਦੇਸ਼ ਕਿਸਾਨਾਂ ਨੂੰ ਬਿਹਤਰ ਤਕਨੀਕੀ ਮਾਰਗਦਰਸ਼ਨ ਪ੍ਰਦਾਨ ਕਰਨਾ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਯਕੀਨੀ ਬਣਾਉਣਾ ਹੈ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਭਰਤੀ...
ਮੋਹਾਲੀ ਵਿਖੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਦਾ ਉਦਘਾਟਨ

ਮੋਹਾਲੀ ਵਿਖੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਦਾ ਉਦਘਾਟਨ

Hot News
ਚੰਡੀਗੜ੍ਹ/ਮੋਹਾਲੀ, 21 ਜੁਲਾਈ: ਜਨਤਕ ਸਾਈਬਰ ਸੁਰੱਖਿਆ ਨੂੰ ਵਧਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਦਫਤਰ ਵਿਖੇ ਮੋਬਾਈਲ ਡਿਵਾਈਸਾਂ ਦੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਮਸ਼ੀਨ ਦਾ ਉਦਘਾਟਨ ਕੀਤਾ। ਰਾਜ ਵਿੱਚ ਆਪਣੀ ਕਿਸਮ ਦੀ ਪਹਿਲੀ ਸਾਈਬਰ ਕਿਓਸਕ, ਇਹ ਮਸ਼ੀਨ ਨਾਗਰਿਕ ਡਿਜੀਟਲ ਸੁਰੱਖਿਆ ਵੱਲ ਮਹੱਤਵਪੂਰਨ ਤਕਨੀਕੀ ਤਰੱਕੀ ਹੈ। ਸੈਲਫ-ਸਰਵਿਸ ਕਿਓਸਕ ਨੁਕਸਾਨਦੇਹ, ਪਾਬੰਦੀਸ਼ੁਦਾ ਜਾਂ ਅਸੁਰੱਖਿਅਤ ਐਪਲੀਕੇਸ਼ਨਾਂ ਅਤੇ ਫਾਈਲਾਂ ਤੋਂ ਐਂਡਰਾਇਡ ਅਤੇ ਆਈਓਐਸ ਮੋਬਾਈਲ ਡਿਵਾਈਸਾਂ ਦੇ ਨਾਲ-ਨਾਲ ਯੂਐਸਬੀ ਡਰਾਈਵਾਂ ਅਤੇ ਬਾਹਰੀ ਸਟੋਰੇਜ ਨੂੰ ਸਕੈਨ ਅਤੇ ਸੈਨੀਟਾਈਜ਼ ਕਰਨ ਲਈ ਤਿਆਰ ਕੀਤਾ ਗਿਆ ਹੈ। ਮੋਹਾਲੀ ਦੇ ਫੇਜ਼ 4 ਵਿਖੇ ਸਟੇਟ ਸਾਈਬਰ ਕ੍ਰਾਈਮ ਦਫ਼ਤਰ ਵਿਖੇ ਸਾਈਬਰ ਕਿਓਸਕ ਦਾ ਉਦਘਾਟਨ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਸਾਈਬਰ ਕ੍ਰਾਈਮ ਵੀ ਨੀਰਜਾ ਨੇ ਕਿਹਾ ਕਿ ਸਾਈਬਰ ਕਿਓਸਕ ਨਾਗਰਿਕਾਂ ਲਈ ਇੱਕ ਜਨਤਕ ਪਹਿਲ ਹੈ ਅਤੇ ਇਸਨੂੰ ਸ਼ੁਰੂ ਵਿੱਚ ਚਾਰ ਥਾਵਾਂ- ਮੋਹਾਲੀ, ਸੀਪੀ ਦਫ਼ਤਰ ਲੁਧਿਆਣਾ,...
ਯੁੱਧ ਨਸ਼ਿਆਂ ਵਿਰੁਧ: ‘ਸੇਫ਼ ਪੰਜਾਬ’ ਨਸ਼ਾ ਵਿਰੋਧੀ ਹੈਲਪਲਾਈਨ ਦੇ 30 ਫੀਸਦ ਟਿਪ ਕਨਵਰਜਨ ਰੇਟ ਸਦਕਾ 1 ਮਾਰਚ ਤੋਂ ਹੁਣ ਤੱਕ ਹੋਈਆਂ 4872 ਗ੍ਰਿਫ਼ਤਾਰੀਆਂ

ਯੁੱਧ ਨਸ਼ਿਆਂ ਵਿਰੁਧ: ‘ਸੇਫ਼ ਪੰਜਾਬ’ ਨਸ਼ਾ ਵਿਰੋਧੀ ਹੈਲਪਲਾਈਨ ਦੇ 30 ਫੀਸਦ ਟਿਪ ਕਨਵਰਜਨ ਰੇਟ ਸਦਕਾ 1 ਮਾਰਚ ਤੋਂ ਹੁਣ ਤੱਕ ਹੋਈਆਂ 4872 ਗ੍ਰਿਫ਼ਤਾਰੀਆਂ

Hot News
ਚੰਡੀਗੜ੍ਹ/ਫਿਲੌਰ, 21 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੇ ਨਾਲ-ਨਾਲ ਪੰਜਾਬ ਦੇ ‘ਸੇਫ ਪੰਜਾਬ’ ਵਟਸਐਪ ਚੈਟਬੋਟ ਪੋਰਟਲ— 9779100200— ਨੇ ਸਫਲਤਾਪੂਰਵਕ 30 ਫੀਸਦ ਟਿਪ ਕਨਵਰਜਨ ਰੇਟ ਹਾਸਲ ਕੀਤਾ ਹੈ।  ਲੋਕਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਨਾਲ 1 ਮਾਰਚ, 2025 ਤੋਂ ਹੁਣ ਤੱਕ 3671 ਐਫਆਈਆਰਜ਼ ਦਰਜ ਕੀਤੀਆਂ ਗਈਆਂ ਅਤੇ 4872 ਗ੍ਰਿਫ਼ਤਾਰੀਆਂ ਹੋਈਆਂ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਜ਼ਿਕਰਯੋਗ ਹੈ ਕਿ ‘ਸੇਫ਼ ਪੰਜਾਬ’ ਨਸ਼ਾ ਵਿਰੋਧੀ ਹੈਲਪਲਾਈਨ 97791-00200 ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਪਹਿਲਕਦਮੀ ਹੈ, ਜਿਸਦਾ ਉਦੇਸ਼ ਨਸ਼ਿਆਂ ਨਾਲ ਸਬੰਧਤ ਮਸਲਿਆਂ ਨਾਲ ਜੂਝ ਰਹੇ ਵਿਅਕਤੀਆਂ ਨੂੰ ਗੁਪਤ, ਆਸਾਨੀ ਨਾਲ ਉਪਲਬਧ ਅਤੇ ਭਰੋਸੇਯੋਗ ਸਹਾਇਤਾ ਪ੍ਰਦਾਨ ਕਰਨਾ ਹੈ। ਡੀਜੀਪੀ ਨੇ ਕਿਹਾ ਕਿ ‘ਸੇਫ਼ ਪੰਜਾਬ’ ਚੈਟਬੋਟ ਇੱਕ ਮਹੱਤਵਪੂਰਨ ਉਪਰਾਲੇ ਵਜੋਂ ਉੱਭਰੀ ਹੈ ਕਿਉਂਕਿ ਇਸਨੂੰ ਆਪਣੀ ਗੁਪਤਤਾ ਵਾਲੀ ਵਿਸ਼ੇਸ਼ਤਾ ਲਈ ਲੋਕਾਂ ਵੱਲੋਂ ਭਰਵਾਂ ਹੁੰਗਾ...
‘ਯੁੱਧ ਨਸ਼ਿਆਂ ਵਿਰੁਧ’ ਦਾ 142ਵਾਂ ਦਿਨ: 2.9 ਕਿਲੋਗ੍ਰਾਮ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁਧ’ ਦਾ 142ਵਾਂ ਦਿਨ: 2.9 ਕਿਲੋਗ੍ਰਾਮ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 21 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 142 ਦਿਨ ਪੰਜਾਬ ਪੁਲਿਸ ਨੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋਗ੍ਰਾਮ ਹੈਰੋਇਨ ਅਤੇ 21,530 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 142 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,854 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ...
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦਾ ਐਲਾਨ

Hot News
ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ।ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਸ਼ਹੀਦੀ ਦਿਹਾੜੇ ਮੌਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਇਤਿਹਾਸਕ ਮੌਕੇ ਸੂਬਾ ਸਰਕਾਰ ਵਿਆਪਕ ਪੱਧਰ ’ਤੇ ਯਾਦਗਾਰੀ ਸਮਾਗਮ ਕਰਵਾਏਗੀ। ਉਨ੍ਹਾਂ ਕਿਹਾ ਕਿ ਸੂਬਾ ਭਰ ਵਿੱਚ 19 ਨਵੰਬਰ ਤੋਂ 25 ਨਵੰਬਰ, 2025 ਤੱਕ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਲੜੀਵਾਰ ਸਮਾਗਮ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਮੁੱਖ ਕੇਂਦਰ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਦੀਆਂ ਚਾਰ ਦਿਸ਼ਾਵਾਂ ਤੋ...
ਬਾਲ ਭਿੱਖਿਆ ਵਿਰੁੱਧ ਮੁਹਿੰਮ: 31 ਛਾਪਿਆਂ ਦੌਰਾਨ 47 ਬੱਚੇ ਰੈਸਕਿਉ – ਡਾ. ਬਲਜੀਤ ਕੌਰ

ਬਾਲ ਭਿੱਖਿਆ ਵਿਰੁੱਧ ਮੁਹਿੰਮ: 31 ਛਾਪਿਆਂ ਦੌਰਾਨ 47 ਬੱਚੇ ਰੈਸਕਿਉ – ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 21 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਬਾਲ ਭਿੱਖਿਆ ਨੂੰ ਜੜ ਤੋਂ ਖ਼ਤਮ ਕਰਨ ਲਈ ਠੋਸ ਅਤੇ ਜਮੀਨੀ ਪੱਧਰ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਸੂਬੇ ਭਰ ਵਿੱਚ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ 47 ਭੀਖ ਮੰਗਣ ਲਈ ਮਜ਼ਬੂਰ ਕੀਤੇ ਗਏ ਬੱਚਿਆਂ ਨੂੰ ਰੈਸਕਿਉ ਕੀਤਾ ਗਿਆ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਜੀਵਨਜੋਤ ਮੁਹਿੰਮ ਤਹਿਤ ਵਿਭਾਗ ਦੀਆਂ ਜ਼ਿਲ੍ਹਾ ਬਾਲ ਸੁਰੱਖਿਆ ਟੀਮਾਂ ਵੱਲੋਂ 31 ਛਾਪੇ ਮਾਰੇ ਗਏ। ਇਹਨਾਂ ਛਾਪਿਆਂ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਵਿੱਚ 1, ਬਰਨਾਲਾ 2, ਬਠਿੰਡਾ 4, ਫਿਰੋਜ਼ਪੁਰ 3, ਫਤਹਿਗੜ੍ਹ ਸਾਹਿਬ 2, ਗੁਰਦਾਸਪੁਰ 9, ਫਾਜ਼ਿਲਕਾ 1, ਹੁਸ਼ਿਆਰਪੁਰ 5, ਮਲੇਰਕੋਟਲਾ 2, ਪਟਿਆਲਾ 9, ਰੂਪਨਗਰ 2 ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ 7 ਮਜਬੂਰ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਡਾ. ਬਲਜੀਤ ਕੌਰ ਨੇ ਦ...
ਓਪੀਐਸ ਸੀਲ-XVII: ਪੰਜਾਬ ਵਿੱਚ ਸ਼ਰਾਬ ਅਤੇ ਨਸ਼ਾ ਤਸਕਰਾਂ ‘ਤੇ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਸੀਲ, 10 ਕਾਬੂ

ਓਪੀਐਸ ਸੀਲ-XVII: ਪੰਜਾਬ ਵਿੱਚ ਸ਼ਰਾਬ ਅਤੇ ਨਸ਼ਾ ਤਸਕਰਾਂ ‘ਤੇ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਸੀਲ, 10 ਕਾਬੂ

Hot News
ਚੰਡੀਗੜ੍ਹ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦੀ ਰਾਜ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ- XVII' ਚਲਾਇਆ, ਤਾਂ ਜੋ ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਦੀ ਤਸਕਰੀ 'ਤੇ ਨਜ਼ਰ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਸਰਹੱਦੀ ਜ਼ਿਲ੍ਹਿਆਂ ਦੇ ਰਣਨੀਤਕ ਸਥਾਨਾਂ 'ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸਟਾਫ਼ ਲਗਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ...
ਮਾਨ ਸਰਕਾਰ ਜੀਵਨਜੋਤ ਪ੍ਰਾਜੈਕਟ 2.0 ਤਹਿਤ ਸੂਬੇ ਨੂੰ ਬਾਲ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਕਰ ਰਹੀ ਹੈ ਯਤਨ; ਭੀਖ ਮੰਗਦੇ 21 ਬੱਚਿਆਂ ਨੂੰ ਕੀਤਾ ਗਿਆ ਰੈਸਕਿਉ: ਡਾ. ਬਲਜੀਤ ਕੌਰ

ਮਾਨ ਸਰਕਾਰ ਜੀਵਨਜੋਤ ਪ੍ਰਾਜੈਕਟ 2.0 ਤਹਿਤ ਸੂਬੇ ਨੂੰ ਬਾਲ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਕਰ ਰਹੀ ਹੈ ਯਤਨ; ਭੀਖ ਮੰਗਦੇ 21 ਬੱਚਿਆਂ ਨੂੰ ਕੀਤਾ ਗਿਆ ਰੈਸਕਿਉ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 20 ਜੁਲਾਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ 'ਤੇ ਅਭਿਆਨ ਚਲਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੀਵਨਜੋਤ ਪ੍ਰਾਜੈਕਟ 2.0 ਦੇ ਤਹਿਤ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹਿਆਂ ਵਿੱਚੋਂ ਭੀਖ ਮੰਗਦੇ ਕੁੱਲ 21 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਵੱਲੋਂ ਲੁਧਿਆਣਾ ਦੇ ਬੱਸ ਅੱਡਾ, ਰੇਲਵੇ ਸਟੇਸ਼ਨ ਅਤੇ ਹੋਰ ਥਾਵਾਂ 'ਤੇ ਵਿਸ਼ੇਸ਼ ਛਾਪੇ ਮਾਰ ਕੇ 18 ਬੱਚਿਆਂ ਨੂੰ ਬਚਾਇਆ ਗਿਆ, ਜਦਕਿ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਤੋਂ 3 ਹੋਰ ਬੱਚੇ ਰੈਸਕਿਉ ਹੋਏ। ਇਨ੍ਹਾਂ ਸਾਰੇ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਅੱਗੇ ਪੇਸ਼ ਕਰਕੇ ਫਿਲਹਾਲ ਸੁਰੱਖਿਅਤ ਤੌਰ 'ਤੇ ਬਾਲ ਘਰਾਂ ਵਿੱਚ ਰੱਖਿਆ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਜੇ ਜਾਂਚ ਦੌਰਾਨ ਇਹ ਸਾਬਤ ਹੁੰਦਾ ਹੈ ਕਿ ਕਿਸੇ ਵਿਅਕਤੀ ਵੱਲੋਂ ਇਨ੍ਹਾਂ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕੀ...
ਯੁੱਧ ਨਸ਼ਿਆਂ ਵਿਰੁਧ ਦਾ 139ਵਾਂ ਦਿਨ: 8.6 ਕਿਲੋ ਹੈਰੋਇਨ ਸਮੇਤ 125 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁਧ ਦਾ 139ਵਾਂ ਦਿਨ: 8.6 ਕਿਲੋ ਹੈਰੋਇਨ ਸਮੇਤ 125 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ  ਮੁਕੰਮਲ ਖਾਤਮੇ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 139 ਦਿਨ ਪੰਜਾਬ ਪੁਲਿਸ ਨੇ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.6 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ, 151 ਕਿਲੋ ਭੁੱਕੀ ਅਤੇ 11,980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 139 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,533 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈ...