ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 1 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ.-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੁਰਦਾਸਪੁਰ ਗ੍ਰਨੇਡ ਹਮਲੇ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਇੱਕ ਪੀ-86 ਹੈਂਡ ਗ੍ਰਨੇਡ ਅਤੇ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਦੀਪ ਕੁਮਾਰ ਵਾਸੀ ਹੁਸ਼ਿਆਰਪੁਰ , ਗੁਰਦਿੱਤ ਵਾਸੀ ਗੁਰਦਾਸਪੁਰ, ਨਵੀਨ ਚੌਧਰੀ ਅਤੇ ਕੁਸ਼ ਦੋਵੇਂ ਵਾਸੀ ਤਲਵਾੜਾ (ਹੁਸ਼ਿਆਰਪੁਰ) , ਵਜੋਂ ਹੋਈ ਹੈ। ਬਰਾਮਦ ਕੀਤੀਆਂ ਪਿਸਤੌਲਾਂ 2 ਪਿਸਤੌਲਾਂ ਵਿਚ- ਇੱਕ ਜ਼ਿਗਾਨਾ ਅਤੇ ਇੱਕ .32 ਬੋਰ ਸਮੇਤ ਜ਼ਿੰਦਾ ਕਾਰਤੂਸ ਸ਼ਾਮਲ ਹਨ।
ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ...








