Sunday, October 11Malwa News
Shadow

Hot News

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

Hot News
ਚੰਡੀਗੜ੍ਹ, 3 ਅਕਤੂਬਰ : ਪੰਜਾਬ ਵਿੱਚ ਨਸ਼ਿਆਂ ਦੀ ਵਰਤੋਂ ਅਤੇ ਸੰਚਾਰੀ ਬੀਮਾਰੀਆਂ ਵਿਰੁੱਧ ਚੱਲ ਰਹੀ ਲੜਾਈ ਨੂੰ ਹੋਰ ਤੇਜ਼ ਕਰਨ ਦੇ ਮੱਦੇਨਜ਼ਰ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਕੇਂਦਰਾਂ ਵਿੱਚ ਜਲਦ ਹੀ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਸ਼ੁਰੂ ਕੀਤੀ ਜਾਵੇਗੀ। ਇਹ ਫ਼ੈਸਲਾ, ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਹੈ ਅਤੇ ਇਸ ਦਾ ਉਦੇਸ਼ ਨਸ਼ਿਆਂ ਦੀ ਆਦਤ ਨਾਲ ਜੂਝ ਰਹੇ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੂਬੇ ਵਿੱਚ ਖ਼ੂਨ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਕਰਨਾ ਹੈ। ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਵਰਗੀਆਂ ਵਾਇਰਲ ਇਫਫੈਕਸ਼ਨਜ਼ ਇੱਕੋ ਸੂਈ ਅਤੇ ਸਰਿੰਜਾਂ ਨੂੰ ਵਾਰ-ਵਾਰ ਵਰਤਣ ਕਾਰਨ ਫ਼ੈਲਦੀਆਂ ਹਨ ਅਤੇ ਇਨ੍ਹਾਂ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਨਸ਼ਿਆਂ ਦੀ ਲਤ ਤੋਂ ਉੱਭਰ ਰਹੇ ਲੋਕਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਪਿਛਲੇ ਕਈ ਸਾਲਾਂ ਤੋਂ ਐੱਚ.ਆਈ.ਵੀ. ਅਤੇ ਹੈਪੇਟਾਈਟਸ ਦੀ ਜਾ...
ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

Hot News
ਚੰਡੀਗੜ੍ਹ, 2 ਅਕਤੂਬਰ:  ਕੇਂਦਰ ਸਰਕਾਰ ਦੇ ‘ਈ-ਰਕਤਕੋਸ਼’ ਪੋਰਟਲ ’ਤੇ ਦਰਜ ਕੀਤੇ ਸਾਲ 2025 ਦੇ ਅੰਕੜਿਆਂ ਮੁਤਾਬਿਕ ਪੰਜਾਬ ਨੇ ਪ੍ਰਤੀ 10 ਲੱਖ ਆਬਾਦੀ ਪਿੱਛੇ ਸਵੈ-ਇੱਛਾ ਨਾਲ ਖੂਨਦਾਨ ਕਰਨ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸੂਬੇ ਦਾ ਮਾਣ ਵਧਾਇਆ ਹੈ। ਪੰਜਾਬ ਦੇ ਲੋਕਾਂ, ਸਵੈ-ਇੱਛਤ ਖੂਨਦਾਨੀਆਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਨੇਕ ਮਨੁੱਖਤਾਵਾਦੀ ਜਜ਼ਬੇ ਨੂੰ ਪੰਜਾਬੀਆਂ ਦੀ ਨਿਰਸਵਾਰਥ ਭਾਵਨਾ ਅਤੇ ਹਮਦਰਦੀ ਦਾ ਪ੍ਰਤੀਕ ਦੱਸਿਆ। ਨਵੀਂ ਦਿੱਲੀ ਦੇ ਲੇਡੀ ਹਾਰਡਿੰਗ ਮੈਡੀਕਲ ਕਾਲਜ ਦੇ ਸਵਰਨ ਜਯੰਤੀ ਆਡੀਟੋਰੀਅਮ ਵਿਖੇ ਕਰਵਾਏ ‘ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ’ (ਐਨਵੀਬੀਡੀਡੀ) 2026 ਦੇ ਸਮਾਗਮ ਦੌਰਾਨ ਸੂਬੇ ਨੂੰ ਅਧਿਕਾਰਤ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਡਾ. ਐਮ. ਸ੍ਰੀਨਿਵਾਸ, ਮੈਂਬਰ (ਸਿਹਤ) ਨੀਤੀ ਆਯੋਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ  ਅਤੇ ਸਿਹਤ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਜਨਰ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ ‘ਤੇ ਨਿੱਘੀ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ ‘ਤੇ ਨਿੱਘੀ ਸ਼ਰਧਾਂਜਲੀ

Hot News
ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਸੂਬੇ ਦੇ ਲੋਕਾਂ ਨੂੰ ਮਹਾਤਮਾ ਗਾਂਧੀ ਵੱਲੋਂ ਦਰਸਾਏ ਸੱਚ, ਅਹਿੰਸਾ ਅਤੇ ਆਪਸੀ ਸਦਭਾਵਨਾ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਮਹਾਤਮਾ ਗਾਂਧੀ ਨੂੰ ਇੱਕ ਵਿਲੱਖਣ ਸ਼ਖ਼ਸੀਅਤ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਅੰਦੇਸ਼ ਅਗਵਾਈ ਸਦਕਾ ਹੀ ਭਾਰਤ ਨੂੰ ਆਜ਼ਾਦੀ ਮਿਲੀ ਅਤੇ ਉਨ੍ਹਾਂ ਦੇ ਵੱਖ-ਵੱਖ ਸੰਘਰਸ਼ਮਈ ਅੰਦੋਲਨਾਂ ਨੇ ਬਰਤਾਨਵੀ ਬਸਤੀਵਾਦੀ ਹਕੂਮਤ ਦੀਆਂ ਨੀਹਾਂ ਹਿਲਾ ਦਿੱਤੀਆਂ। ਸ. ਸੰਧਵਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ਤੋਂ ਪ੍ਰੇਰਨਾ ਲੈਂਦੀਆਂ ਰਹਿਣਗੀਆਂ।...
ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 2 ਅਕਤੂਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ’ਦੈਨਿਕ ਭਾਸਕਰ’ ਅਖ਼ਬਾਰ ਦੇ ਸਟੇਟ ਐਡੀਟਰ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ) ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਮਾਤਾ ਸ਼੍ਰੀਮਤੀ ਮੂਰਤੀ ਦੇਵੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। 80 ਸਾਲਾ ਸ਼੍ਰੀਮਤੀ ਮੂਰਤੀ ਦੇਵੀ ਦੇ ਪਰਿਵਾਰ ਵਿੱਚ ਤਿੰਨ ਪੁੱਤਰ ਅਤੇ ਦੋ ਧੀਆਂ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਮਾਂ ਦਾ ਵਿਛੋੜਾ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ, ‘‘ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੈਂ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹਾਂ।’’ ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 2 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ 10 ਕਿੱਲੋ ਹੈਰੋਇਨ ਅਤੇ 10 ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਨਪ੍ਰੀਤ ਸਿੰਘ ਵਾਸੀ ਗੱਲੂਵਾਲ; ਵਿਜੇ ਵਾਸੀ ਰਾਜਾਤਾਲ ਕਲੋਨੀ, ਘਰਿੰਡਾ; ਪਾਰਸਦੀਪ ਸਿੰਘ ਉਰਫ਼ ਬਿੱਲਾ ਵਾਸੀ ਕੰਬੋਆ ਅਤੇ ਗੁਰਮੁਖ ਸਿੰਘ ਉਰਫ਼ ਬੋਦੀ ਵਾਸੀ ਕਾਹਨਗੜ੍ਹ, ਅਟਾਰੀ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਤਾਰ ਕਥਿਤ ਤੌਰ ’ਤੇ ਵਿਦੇਸ਼ ਬੈਠੇ ਤਸਕਰਾਂ ਨਾਲ ਜੁੜੇ ਹੋਏ ਹਨ, ਜੋ ਨਾਜਾਇਜ਼ ਹਥਿਆਰਾਂ ਤੇ ਨ...
ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਹਲਕੇ ਵਿਚ ਕਰੋੜਾਂ ਦੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ

ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਹਲਕੇ ਵਿਚ ਕਰੋੜਾਂ ਦੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ

Hot News
ਫਾਜ਼ਿਲਕਾ, 2 ਅਕਤੂਬਰ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਅੱਜ ਫਾਜ਼ਿਲਕਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਝੜੀ ਲਗਾਈ ਗਈ।ਅੱਜ ਪਿੰਡ ਮੁਹਾਰ ਜਮਸ਼ੇਰ, ਮੁਹਾਰ ਸੋਨਾ ਤੇ ਨਵਾਂ ਮੌਜੂਮ ਵਿਖੇ ਨਵੀਆਂ ਬਣੀਆਂ ਗਲੀਆਂ ਅਤੇ ਨਾਲੀਆਂ ਦਾ ਉਦਘਾਟਨ ਵਿਧਾਇਕ ਸਵਨਾ ਵੱਲੋਂ ਕੀਤਾ ਗਿਆ, ਜਿਸ ਨਾਲ ਪਿੰਡ ਵਾਸੀਆਂ ਨੂੰ ਲੰਬੇ ਸਮੇਂ ਤੋਂ ਆ ਰਹੀ ਦਿੱਕਤ ਤੋਂ ਰਾਹਤ ਮਿਲੇਗੀ।ਇਸੇ ਤਰ੍ਹਾਂ ਪਿੰਡ ਮੁਹਾਰ ਖੀਵਾ ਵਿਖੇ ਨਵੀਆਂ ਬਣੀਆਂ ਇੰਟਰਲਾਕ ਸੜਕਾਂ, ਗਲੀਆਂ ਅਤੇ ਨਾਲੀਆਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਪਿੰਡ ਵਾਸੀਆਂ ਨੇ ਇਸ ਲਈ ਵਿਧਾਇਕ ਦਾ ਧੰਨਵਾਦ ਕੀਤਾ।ਪਿੰਡ ਮੁਹਾਰ ਸੋਨਾ ਵਿਖੇ ਵੀ ਨਵੀਆਂ ਬਣੀਆਂ ਗਲੀਆਂ ਅਤੇ ਨਾਲੀਆਂ ਦਾ ਉਦਘਾਟਨ ਕੀਤਾ ਗਿਆ, ਜਿਸ ਨਾਲ ਪਿੰਡ ਦੀ ਨੁਹਾਰ ਬਦਲ ਗਈ ਹੈ।ਇਸ ਤੋਂ ਇਲਾਵਾ ਪਿੰਡ ਨਵੀਂ ਬਸਤੀ ਸਲੇਮਸ਼ਾਹ ਵਿਖੇ ਵਿਧਾਇਕ ਸਵਨਾ ਵੱਲੋਂ ਨਵਾਂ ਪਾਰਕ ਬਣਾਉਣ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਹ ਪਾਰਕ ਬੱਚਿਆਂ ਅਤੇ ਬਜ਼ੁਰਗਾਂ ਲਈ ਖੇਡਣ ਅਤੇ ਸੈਰ ਕਰਨ ਲਈ ਤਿਆਰ ਕੀਤਾ ਜਾਵੇਗਾ।ਇਸ ਮੌਕੇ ਵਿਧਾਇਕ ਸ. ਨਰਿ...
ਨਗਰ ਨਿਗਮ ਵੱਲੋਂ ਗਾਂਧੀ ਜਯੰਤੀ ਮੌਕੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ

ਨਗਰ ਨਿਗਮ ਵੱਲੋਂ ਗਾਂਧੀ ਜਯੰਤੀ ਮੌਕੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ

Hot News
​ਬਰਨਾਲਾ, 2 ਅਕਤੂਬਰ- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ, ਅੱਜ ਗਾਂਧੀ ਜਯੰਤੀ ਦੇ ਪਵਿੱਤਰ ਮੌਕੇ 'ਤੇ ਨਗਰ ਨਿਗਮ ਬਰਨਾਲਾ ਵੱਲੋਂ 22 ਏਕੜ ਕਾਲੋਨੀ ਸਥਿਤ ਅੰਬੇਡਕਰ ਪਾਰਕ ਵਿਖੇ ਇੱਕ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਅਭਿਆਨ ਐੱਮ ਪੀ ਸੰਗਰੂਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਨਗਰ ਨਿਗਮ ਬਰਨਾਲਾ ਦੇ ਮੇਅਰ ਸ. ਹਸਨਪ੍ਰੀਤ ਸਿੰਘ ਭਾਰਦਵਾਜ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਚਲਾਇਆ ਗਿਆ। ​ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਗਰਵਾਲ ਵੈੱਲਫੇਅਰ ਬੋਰਡ ਦੇ ਚੇਅਰਮੈਨ ਸ੍ਰੀ ਮੱਖਣ ਲਾਲ ਗਰਗ ਅਤੇ ਸਮਾਜ ਸੇਵੀ (ਰਿਟਾਇਰਡ ਕਾਨੂੰਗੋ) ਸ੍ਰੀ ਰਾਜੇਸ਼ ਭੁਟਾਨੀ ਨੇ ਦੱਸਿਆ ਕਿ ਇਸ ਦਾ ਮੁੱਖ ਮਕਸਦ ਬਰਨਾਲਾ ਨੂੰ ਸਾਫ਼-ਸੁਥਰਾ ਅਤੇ ਹਰਾ-ਭਰਾ ਸ਼ਹਿਰ ਬਣਾਉਣਾ ਹੈ। ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਸਫ਼ਾਈ ਪ੍ਰਤੀ ਵਿਚਾਰਾਂ ਤੋਂ ਪ੍ਰੇਰਨਾ ਲੈਂਦਿਆਂ ਅੱਜ ਸਵੇਰੇ ਨਗਰ ਨਿਗਮ ਦੀਆਂ ਟੀਮਾਂ, ਸਮਾਜ ਸੇਵੀ ਸੰਸਥਾਵਾਂ ਅਤੇ ਅਧਿ...
ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ

ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ

Hot News
ਰੂਪਨਗਰ, 2 ਅਕਤੂਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਅੱਜ ਵੀ ਪੂਰੇ ਉਤਸ਼ਾਹ ਨਾਲ ਜਾਰੀ ਰਹੇ। ਇਹ ਖੇਡ ਮੁਕਾਬਲੇ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਡੇਚਲਵਾਲ ਦੀ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਜਗਜੀਵਨ ਸਿੰਘ ਗਿੱਲ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ। ਅੱਜ ਕਰਵਾਏ ਗਏ ਖੋ-ਖੋ ਮੁਕਾਬਲਿਆਂ ਦੇ 14 ਸਾਲਾ ਉਮਰ ਵਰਗ ਲੜਕਿਆਂ ਵਿੱਚ ਮੋਰਿੰਡਾ-ਏ ਨੇ ਪਹਿਲਾ, ਨੂਰਪੁਰ ਬੇਦੀ ਨੇ ਦੂਜਾ ਅਤੇ ਅਨੰਦਪੁਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ। 17 ਸਾਲਾ ਉਮਰ ਵਰਗ ਵਿੱਚ ਨੂਰਪੁਰ ਬੇਦੀ-ਏ ਨੇ ਪਹਿਲਾ, ਰੂਪਨਗਰ-ਏ ਨੇ ਦੂਜਾ ਅਤੇ ਮੋਰਿੰਡਾ-ਏ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੇ 14 ਸਾਲਾ ਉਮਰ ਵਰਗ ਵਿੱਚ ਨੂਰਪੁਰ ਬੇਦੀ-ਏ ਨੇ ਪਹਿਲਾ, ਅਨੰਦਪੁਰ ਸਾਹਿਬ-ਏ ਨੇ ਦੂਜਾ ਅਤੇ ਨੂਰਪੁਰ ਬੇਦੀ-ਬੀ ਨੇ ਤੀਜਾ ਸਥਾਨ ਹਾਸਲ ਕੀਤਾ। 21 ਸਾਲਾ ਉਮਰ ਵਰਗ ਲੜਕੀਆਂ ਦੇ ਮੁਕਾਬਲਿਆਂ ਵਿੱਚ ਸਸਸਸ ਦੁੱਗਰੀ ਨੇ ਪਹਿਲਾ ਅਤੇ ਨੂਰਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕਬੱਡੀ ਦੇ 14 ਸਾਲਾ ਉਮਰ ਵਰਗ ਲੜਕਿਆਂ ਦੇ ਮੁਕਾਬਲਿਆਂ ਵਿੱਚ ਅਨੰਦਪੁਰ ਸਾਹਿਬ-ਏ ਨ...
ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕ ਮਿਲਣੀ, ਲੋਕਾਂ ਵੱਲੋਂ ਭਰਵਾਂ ਹੁੰਗਾਰਾ

ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕ ਮਿਲਣੀ, ਲੋਕਾਂ ਵੱਲੋਂ ਭਰਵਾਂ ਹੁੰਗਾਰਾ

Hot News
ਫਾਜ਼ਿਲਕਾ, 2 ਅਕਤੂਬਰ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਅੱਜ ਆਪਣੇ ਹਲਕੇ ਦੇ ਪਿੰਡ ਮੁਹਾਰ ਜਮਸ਼ੇਰ, ਮੁਹਾਰ ਖੀਵਾ, ਮੁਹਾਰ ਸੋਨਾ, ਮੌਜ਼ਾਮ ਤੇ ਨਾਵਾ ਮੌਜ਼ਾਮ, ਨਵੀਂ ਬਸਤੀ ਸਲੇਮਸ਼ਾਹ, ਸਲੇਮਸ਼ਾਹ ਅਤੇ ਨਵਾਂ ਸਲੇਮਸ਼ਾਹ ਵਿਖੇ ਲੋਕ ਮਿਲਣੀ ਕੀਤੀ ਗਈ।ਇਸ ਦੌਰਾਨ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਆਮ ਲੋਕ ਇਕੱਠੇ ਹੋਏ ਅਤੇ ਵਿਧਾਇਕ ਸਵਨਾ ਨੂੰ ਆਪਣਾ ਸਮਰਥਨ ਦਿੱਤਾ। ਲੋਕਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਵਿਧਾਇਕ ਸਵਨਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ।ਵਿਧਾਇਕ ਸਵਨਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਕਈ ਮਸਲਿਆਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਫਾਜ਼ਿਲਕਾ ਹਲਕੇ ਦੇ ਲੋਕ ਮੇਰਾ ਪਰਿਵਾਰ ਹਨ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੇਰੀ ਪਹਿਲੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉੱਤਰ ਰਹੀ ਹੈ।ਇਸ ਮੌਕੇ ਤੇ ਮੌਜੂਦ ਪਿੰਡ ਦੇ ਸਰਪੰਚ ਤੇ ਪੰਚ, ਮੈਂਬਰ ਤੇ ਵੱਖ ਵੱਖ...
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਾਰਡ ਨੰਬਰ 14 ਵਿੱਚ ਕ੍ਰਿਕਟ ਬਾਕਸ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਾਰਡ ਨੰਬਰ 14 ਵਿੱਚ ਕ੍ਰਿਕਟ ਬਾਕਸ ਦਾ ਕੀਤਾ ਉਦਘਾਟਨ

Hot News
ਨੰਗਲ 01 ਅਕਤੂਬਰ: ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਪਣੇ ਸ਼ਹਿਰ ਵਿੱਚ ਹੀ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ -14 ਵਿੱਚ ਬਣਨ ਵਾਲੇ ਕ੍ਰਿਕਟ ਬਾਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਵਿੱਚ ਕੁੱਲ 7 ਆਧੁਨਿਕ ਕ੍ਰਿਕਟ ਬਾਕਸ ਬਣਾਏ ਜਾਣਗੇ। ਇਹ ਕ੍ਰਿਕਟ ਬਾਕਸ ਵਾਰਡ ਨੰਬਰ 3, 4, 8, 11, 12, 14 ਅਤੇ 16 ਵਿੱਚ ਤਿਆਰ ਕੀਤੇ ਜਾਣਗੇ, ਜਿਸ ਨਾਲ ਵੱਖ-ਵੱਖ ਇਲਾਕਿਆਂ ਦੇ ਨੌਜਵਾਨਾਂ ਨੂੰ ਖੇਡਣ ਲਈ ਨੇੜੇ ਹੀ ਢੁੱਕਵੀਆਂ ਸਹੂਲਤਾਂ ਮਿਲ ਸਕਣਗੀਆਂ।        ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਕ੍ਰਿਕਟ ਬਾਕਸਾਂ ਦਾ ਨਿਰਮਾਣ ਆਧੁਨਿਕ ਖੇਡ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ। ਹਰੇਕ ਕ੍ਰਿਕਟ ਬਾਕਸ ਦੀ ਲੰਬਾਈ ਕਰੀਬ 100 ਤੋਂ 120 ਫੁੱਟ ਹੋਵੇਗੀ ਅਤੇ ਇੱਥੇ ਖਿਡਾਰੀਆਂ ਦੀ ਲੋੜ ਅਨੁਸਾਰ ਬੁਨਿਆਦੀ ਖੇਡ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕ੍ਰਿਕਟ ਬਾਕਸ ਵਿੱਚ ਲੋੜੀਂਦੀਆਂ ਲਾਈਟਾਂ, ਖੇਡਣ ਲਈ ਉਚਿਤ ਪਿੱਚ...