ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ
ਚੰਡੀਗੜ੍ / ਅੰਮ੍ਰਿਤਸਰ 18 ਜੁਲਾਈ 2025 ਬਾਗਬਾਨੀ ਵਿਭਾਗ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਮਹਾਰਾਜਾ ਫਾਰਮ ਵਿਖੇ ਦੋ ਰੋਜਾ ਰਾਜ ਪੱਧਰੀ ਨਾਸ਼ਪਾਤੀ ਦਾ ਸ਼ੋਅ ਅਤੇ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਅਤੇ ਇਸ ਸ਼ੋਅ ਦਾ ਉਦਘਾਟਨ ਕੀਤਾ ।
ਇਸ ਮੌਕੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਾਗਬਾਨੀ ਖੇਤਰ ਦੇ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ । ਉਨ੍ਹਾਂ ਕਿਹਾ ਕਿਹਾ ਕਿ ਅੱਜ ਦਾ ਇਹ ਨਾਸ਼ਪਤੀ ਮੁਕਾਬਲਾ ਵੀ ਇਹਨਾਂ ਉਪਰਾਲਿਆਂ ਦਾ ਇੱਕ ਹਿੱਸਾ ਹੈ । ਉਹਨਾਂ ਕਿਹਾ ਕਿ ਅਜਿਹੇ ਮੁਕਾਬਲੇ, ਪ੍ਰਦਰਸ਼ਨੀਆਂ, ਸੈਮੀਨਾਰ ਜਿੱਥੇ ਕਿਸਾਨ ਦੀ ਜਾਣਕਾਰੀ ਵਧਾਉਂਦੇ ਹਨ, ਉੱਥੇ ਉਹਨਾਂ ਦੇ ਵਪਾਰਕ ਸਬੰਧ ਵੀ ਬਣਦੇ ਹਨ ਜੋ ਕਿ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਇ...








