Thursday, March 5Malwa News
Shadow

Hot News

ਪੁਲੀਸ ਵਲੋਂ ਚੋਣ ਅਮਲ ‘ਚ ਵਿਘਨ ਪਾਉਣ ਵਾਲਾ ਨਛੱਤਰ ਸਿੰਘ ਗ੍ਰਿਫਤਾਰ

ਪੁਲੀਸ ਵਲੋਂ ਚੋਣ ਅਮਲ ‘ਚ ਵਿਘਨ ਪਾਉਣ ਵਾਲਾ ਨਛੱਤਰ ਸਿੰਘ ਗ੍ਰਿਫਤਾਰ

Hot News
ਤਰਨਤਾਰਨ, 15 ਨਵੰਬਰ : ਚੋਣਾ ਦੌਰਾਨ ਪੁਲੀਸ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ਾਂ ਅਧੀਨ ਅੱਜ ਨਛੱਤਰ ਸਿੰਘ ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਸੂਤਰਾਂ ਅਨੁਸਾਰ ਤਰਨਤਾਰਨ ਜ਼ਿਮਨੀ ਚੋਣਾ ਤੋਂ ਪਹਿਲਾਂ 5 ਨਵੰਬਰ ਨੂੰ ਸੀ ਆਈ ਏ ਸਟਾਫ ਤਰਨਤਾਰਨ ਦੀ ਟੀਮ ਡਿਊਟੀ ਦੌਰਾਨ ਝਬਾਲ ਚੌਕ ਅੰਮ੍ਰਿਤਸਰ ਤੋਂ ਵਾਪਸ ਆ ਰਹੀ ਸੀ ਤਾਂ ਰਸਤੇ ਵਿਚ ਇਕੱਠੇ ਹੋਏ 20 – 25 ਵਿਅਕਤੀਆਂ ਨੇ ਪੁਲੀਸ ਪਾਰਟੀ ਨੂੰ ਰੋਕ ਕੇ ਉਨ੍ਹਾਂ ਦੀ ਡਿਊਟੀ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਇਸ ਸਬੰਧੀ ਪੁਲੀਸ ਥਾਣਾ ਸਿਟੀ ਤਰਨਤਾਰਨ ਵਿਖੇ ਨਛੱਤਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪੱਖੋਕੇ ਜਿਲਾ ਤਰਨਤਾਰਨ ਅਤੇ ਉਸਦੇ 20 – 25 ਸਾਥੀਆਂ ਖਿਲਾਫ ਐਫ ਆਈ ਆਰ ਦਰਜ ਕਰ ਲਈ ਸੀ। ਨਛੱਤਰ ਸਿੰਘ ਹੁਣ ਤੱਕ ਪੁਲੀਸ ਦੀ ਗ੍ਰਿਫਤ ਤੋਂ ਬਚਦਾ ਆ ਰਿਹਾ ਸੀ। ਅੱਜ ਪੁਲੀਸ ਨੇ ਨਛੱਤਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਕੱਲ੍ਹ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।...
ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਕੀਤਾ ਨਾਕਾਮ; 9 ਪਿਸਤੌਲਾਂ ਸਮੇਤ ਇੱਕ ਕਾਬੂ

ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਕੀਤਾ ਨਾਕਾਮ; 9 ਪਿਸਤੌਲਾਂ ਸਮੇਤ ਇੱਕ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 15 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵਿਸ਼ੇਸ਼ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਮੱਧ ਪ੍ਰਦੇਸ਼ (ਐਮਪੀ) ਅਧਾਰਿਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ ਨੌਂ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਰੁਣ ਸਿੰਘ ਵਾਸੀ ਪਿੰਡ ਨੌਸ਼ਹਿਰਾ ਪੰਨੂਆਂ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਸੱਤ .32 ਬੋਰ ਦੇ ਪਿਸਤੌਲਾਂ ਅਤੇ ਦੋ .30 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਪੰਜ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਖੇਤਰ ਵਿੱਚ ਅ...
ਪੰਜਾਬ ਸਰਕਾਰ ਦਾ ਵੱਡਾ ਕਦਮ: ਆਂਗਣਵਾੜੀ ਵਰਕਰਾਂ ਦੀ ਭਲਾਈ ’ਤੇ ਧਿਆਨ, ਜਲਦੀ ਮਿਲਣਗੇ ਸਮਾਰਟਫੋਨ

ਪੰਜਾਬ ਸਰਕਾਰ ਦਾ ਵੱਡਾ ਕਦਮ: ਆਂਗਣਵਾੜੀ ਵਰਕਰਾਂ ਦੀ ਭਲਾਈ ’ਤੇ ਧਿਆਨ, ਜਲਦੀ ਮਿਲਣਗੇ ਸਮਾਰਟਫੋਨ

Hot News
ਚੰਡੀਗੜ੍ਹ, 15 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਕਦਮ ਚੁੱਕ ਰਹੀ ਹੈ, ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਸਹੂਲਤਾਂ ਅਤੇ ਭਲਾਈ ’ਤੇ ਵੀ ਖਾਸ ਧਿਆਨ ਦੇ ਰਹੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਦਿੱਤੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਜਲਦੀ ਹੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਰਟਫੋਨ ਦੇਵੇਗੀ, ਤਾਂ ਜੋ ਆਂਗਣਵਾੜੀ ਪੱਧਰ ’ਤੇ ਕੰਮ ਹੋਰ ਵੀ ਵਧੀਆ ਅਤੇ ਪਾਰਦਰਸ਼ੀ ਢੰਗ ਨਾਲ ਹੋ ਸਕੇ। ਇਸ ਦੇ ਨਾਲ ਹੀ ਸਰਕਾਰ ਤਨਖਾਹ ਵਿੱਚ ਵਾਧਾ, ਮੋਬਾਈਲ ਭੱਤੇ ਵਿੱਚ ਵਾਧਾ ਅਤੇ ਹੋਰ ਮੰਗਾਂ ’ਤੇ ਵੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇਗਾ, ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਹੋਰ ਵੀ ਜੋਸ਼ ਅਤੇ ਲਗਨ ਨਾਲ ਸੇਵਾ ਦੇਣ ਲਈ ਪ੍ਰੇਰਿਤ ਹੋਣ। ਕੈਬਨਿਟ ਮੰਤਰੀ ਨੇ ਕ...
ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

Hot News
ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ : ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਦੀਆਂ ਤਿਆਰੀਆਂ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਇਸ ਸੰਬੰਧੀ ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ ਨੇ ਜਾਇਜ਼ਾ ਲੈਂਦਿਆਂ ਜਾਣਕਾਰੀ ਦਿੱਤੀ ਕਿ ਇਲਾਕੇ ਵਿੱਚ ਕਦੇ ਨਾ ਹੋਏ ਇਸ ਪੱਧਰ ਦੇ ਵਿਕਾਸੀ ਕੰਮ ਹੁਣ ਜੰਗੀ ਤੌਰ 'ਤੇ ਜਾਰੀ ਹਨ।      ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਜੋੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ਰਧਾਲੂਆਂ ਦੀ ਆਵਾਜਾਈ ਪੂਰੀ ਤਰ੍ਹਾਂ ਸੁਚਾਰੂ ਹੋਵੇਗੀ। ਇਸਦੇ ਨਾਲ ਹੀ ਸ਼ਹਿਰ ਦੇ ਅੰਦਰੂਨੀ 127 ਕਿਲੋਮੀਟਰ ਮਾਰਗਾਂ ਦੀ 49.32 ਕਰੋੜ ਰੁਪਏ ਨਾਲ ਨਵੀਨੀਕਰਨ ਪ੍ਰਕਿਰਿਆ ਜਾਰੀ ਹੈ।      ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਤਕਨਾਲੋਜੀ ਸੁਧਾਰਾਂ ਤੇ ਵੀ ਵੱਡਾ ਧਿਆਨ ਦਿੱਤਾ ਗਿਆ ਹੈ। ਊਰਜਾ ਕੁਸ਼ਲ ਤਕਨਾਲੋਜੀ ਨਾਲ 750 ਨਵੇਂ ਪੋਲ ਲਗਾਏ ਗਏ ਹਨ, ਜੋ...
ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

Hot News
ਚੰਡੀਗੜ੍ਹ, 15 ਨਵੰਬਰ: ਕਲਾਸਰੂਮ ਸਿੱਖਿਆ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵ ਦੇ ਬਿਹਤਰ ਅਭਿਆਸਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ 15 ਦਿਨਾਂ ਦੀ ਸਿਖਲਾਈ ਵਾਸਤੇ ਪ੍ਰਾਇਮਰੀ ਕਾਡਰ ਦੇ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੈਚ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀ.ਪੀ.ਈ.ਓ.), ਸੈਂਟਰ ਹੈੱਡ ਟੀਚਰ (ਸੀ.ਐਚ.ਟੀ.), ਹੈੱਡ ਟੀਚਰ (ਐਚ.ਟੀ.) ਅਤੇ ਈ.ਟੀ.ਟੀ. ਅਧਿਆਪਕ ਸ਼ਾਮਲ ਸਨ, ਜੋ ਫਿਨਲੈਂਡ ਦੇ ਵਿਸ਼ਵ-ਪ੍ਰਸਿੱਧ ਟੀਚਿੰਗ ਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ। ਅੱਜ ਇੱਥੇ ਮੈਗਸੀਪਾ ਵਿਖੇ ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਬੈਚ ਦੀ ਸਿਖਲਾਈ ਨਾਲ ਫਿਨਲੈਂਡ ਦੀਆਂ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਹਾਸਲ ਕਰਨ ਵਾਲੇ ਅਧਿਆਪਕਾਂ ਦੀ ਕੁੱਲ ਗਿਣਤੀ 216 ਹੋ ਜਾਵੇਗੀ। ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾ...
‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 113 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 113 ਨਸ਼ਾ ਤਸਕਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 15 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 259ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 348 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 86 ਐਫਆਈਆਰਜ਼ ਦਰਜ ਕਰਕੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 259 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,754 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.1 ਕਿਲੋ ਹੈਰੋਇਨ, 1.5 ਕਿਲੋ ਅਫੀਮ, 24 ਕਿਲੋ ਭੁੱਕੀ, 84,304 ਨਸ਼ੀਲੀਆਂ ਗੋਲੀਆਂ ਅਤੇ 45,570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿ...
ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ

ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ

Hot News
ਚੰਡੀਗੜ੍ਹ, 14 ਨਵੰਬਰ:- ਮਿਸ਼ਨ ਚੜ੍ਹਦੀ ਕਲਾ ਅਧੀਨ ਹੜ੍ਹਾਂ ਅਤੇ ਮੀਂਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਹਤ ਰਾਸ਼ੀ ਵੰਡ ਦੀ ਪ੍ਰੀਕਿਰਿਆ ਲਗਾਤਾਰ ਜਾਰੀ ਹੈ।ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜ਼ਿਲ੍ਹਿਆਂ ਵਿਚ ਕਰਵਾਏ ਗਏ ਸਮਾਗਮ ਦੌਰਾਨ 17 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਹੜ੍ਹ ਪੀੜਤਾਂ ਨੂੰ ਵੰਡੀ ਗਈ। ਇਸ ਮੁਹਿੰਮ ਅਧੀਨ ਅੱਜ ਕੈਬਨਿਟ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਪਿੰਡ ਜ਼ਿੰਦਵੜੀ ਵਿੱਚ ਹੋਏ ਫਸਲ ਮੁਆਵਜ਼ਾ ਵੰਡ ਸਮਾਗਮ ਦੌਰਾਨ  ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਹੜ੍ਹ ਪੀੜਤਾਂ ਨੂੰ ਲਗਭਗ 2 ਕਰੋੜ 26 ਲੱਖ ਰੁਪਏ ਦਾ ਫਸਲ ਮੁਆਵਜ਼ਾ ਵੰਡਿਆ ਗਿਆ।      ਸ.ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀਆਂ ਸਬ ਡਵੀਜ਼ਨਾਂ ਵੱਲੋਂ ਵੰਡੇ ਗਏ ਮੁਆਵਜ਼ੇ ਦਾ ਵੇਰਵਾ ਸਾਂਝਾ ਕੀਤਾ। ਅੱਜ 70 ਕਿਸਾਨਾਂ ਨੂੰ 72,12,000 ਰੁਪਏ ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਵੱਲੋਂ, 101 ਕਿਸਾਨਾਂ ਨੂੰ 58,89,000 ਰੁਪਏ ਸਬ ਡਵੀਜ਼ਨ ਨੰਗਲ ਵੱਲੋਂ ਅਤੇ 35 ਕਿਸਾਨਾਂ ਨੂੰ 89,68,000 ਰ...
ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

Hot News
ਚੰਡੀਗੜ੍ਹ, 14 ਨਵੰਬਰ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ੁੱਕਰਵਾਰ ਨੂੰ ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਬਿਜਲੀ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਾਜ਼ਰੀ ਭਰੀ ਗਈ। ਇਸੇ ਤਰ੍ਹਾਂ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪ...
ਸਹੀ ਖੁਰਾਕ ਪਹਿਲੀ ਦਵਾਈ ਹੈ

ਸਹੀ ਖੁਰਾਕ ਪਹਿਲੀ ਦਵਾਈ ਹੈ

Hot News
ਚੰਡੀਗੜ੍ਹ, 14 ਨਵੰਬਰ:- ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅੱਜ ਸੈਕਟਰ 26, ਮਗਸੀਪਾ ਵਿਖੇ "ਭੋਜਨ ਹੀ ਦਵਾਈ ਹੈ" ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸਦਾ ਉਦੇਸ਼ ਮਿਆਰੀ ਸਿਹਤ ਤੇ ਸਿਹਤਮੰਦ ਜੀਵਨਸ਼ੈਲੀ ਯਕੀਨੀ ਬਣਾਉਣਾ ਹੈ। ਇਸ ਸੈਮੀਨਾਰ ਦੌਰਾਨ ਸੂਬਾ ਵਾਸੀਆਂ ਦਰਮਿਆਨ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪੈਦਾ ਕਰਨ ‘ਤੇ ਧਿਆਨ ਕੇਂਦਰਿਤ ਕਰਦਿਆਂ ‘ਸਹੀ ਭੋਜਨ ਹੀ ਪਹਿਲੀ ਦਵਾਈ ਹੈ’, ਵਿਸ਼ੇ ‘ਤੇ ਮੁੱਖ ਤੌਰ ‘ਤੇ ਚਰਚਾ ਕੀਤੀ ਗਈ। ਲੁਧਿਆਣਾ ਤੋਂ ਡਾ. ਵਿਪਨ ਭਾਰਗਵ ਨੇ ਕਿਹਾ ਕਿ ਇਸ ਨੁਕਤੇ ਨੂੰ ਉਜਾਗਰ ਕਰਦਿਆਂ ਪੌਸ਼ਟਿਕ ਭੋਜਨ ਖਾਣ ਦਾ ਸੁਨੇਹਾ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਉਣਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਸਰੀਰ ਵਿੱਚ ਆਪਣੀ ਪਾਲਣਾ ਖੁਦ ਕਰਨ ਦੀ ਇੱਕ ਵਿਸ਼ੇਸ਼ ਵਿਧੀ ਹੈ ਪਰ ਸਿਰਫ਼ ਇਸਨੂੰ ਸਹੀ ਮਾਤਰਾ ਵਿੱਚ ਖੁਰਾਕ ਦੇਣ ਦੀ ਲੋੜ ਹੈ। ਉਨ੍ਹਾਂ ਨੇ ਘਰ, ਸਕੂਲ ਅਤੇ ਪਿੰਡ ਪੰਚਾਇਤ ਪੱਧਰ 'ਤੇ ਨਿਊਟ੍ਰਿਸ਼ਨ ਹੱਟਸ ਅਤੇ ਨਿਊਟ੍ਰਿਸ਼ਨ ਪੁਆਇੰਟਸ ਹੋਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਡਾ. ਭਾਰਗਵ ਨੇ ਅੱਗੇ ਕਿਹਾ ਕਿ ਪੌਦਿਆਂ 'ਤੇ ਆਧਾਰਿਤ ਕੁਦਰਤੀ ਸਬਜ਼ੀ...
ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ

Hot News
ਚੰਡੀਗੜ੍ਹ/ਐਸਏਐਸ ਨਗਰ, 14 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਐਸਏਐਸ ਨਗਰ ਜ਼ਿਲ੍ਹਾ ਪੁਲਿਸ ਨੇ ਡੇਰਾਬੱਸੀ ਤੋਂ ਦੋ ਵਿਅਕਤੀਆਂ ਨੂੰ 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਚਿਨ ਵਾਸੀ ਭਾਰਤ ਨਗਰ, ਕੁਰੂਕਸ਼ੇਤਰ, ਹਰਿਆਣਾ ਅਤੇ ਗੁਰਦੀਪ ਵਾਸੀ ਗੁਰਦੇਵ ਨਗਰ, ਕੁਰੂਕਸ਼ੇਤਰ, ਹਰਿਆਣਾ ਵਜੋਂ ਹੋਈ ਹੈ। ਇਸ ਬਰਾਮਦਗੀ ਵਿੱਚ 11,05,000 ਰੁਪਏ ਦੀ ਅਸਲੀ ਪੁਰਾਣੀ ਕਰੰਸੀ ਅਤੇ 9.88 ਕਰੋੜ ਰੁਪਏ ਦੀ ਨਕਲੀ ਕਰੰਸੀ ਸ਼ਾਮਲ ਹੈ। ਕਰੰਸੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੀ ਸਕਾਰਪੀਓ-ਐਨ (ਐਚਆਰ-41-ਐਮ-6974) ਜਿਸ ਵਿੱਚ ਉਹ ਸਵਾਰ ਸਨ, ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪ...